ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Finance Minister ਵੱਲੋਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਅਤੇ GST ਪ੍ਰਾਈਮ ਦੀ ਸ਼ੁਰੂਆਤ

SIPU: ਨਵੇਂ ਸਥਾਪਤ ਕੀਤੇ ਗਏ ਐਸਆਈਪੀਯੂ ਵਿੱਚ ਮਾਧੋਪੁਰ (ਪਠਾਨਕੋਟ), ਮੋਹਾਲੀ ਅਤੇ ਮੁੱਖ ਦਫਤਰ, ਪਟਿਆਲਾ ਵਿਖੇ ਕੇਂਦਰੀ ਯੂਨਿਟ ਸ਼ਾਮਿਲ ਹੋਣਗੇ। ਕੇਂਦਰੀ ਯੂਨਿਟ ਅਤੇ SIPU ਟੈਕਸ ਇੰਟੈਲੀਜੈਂਸ ਯੂਨਿਟ, ਪਟਿਆਲਾ ਦੇ ਨਾਲ ਸਿੱਧੇ ਤਾਲਮੇਲ ਵਿੱਚ ਕੰਮ ਕਰਨਗੇ।

Finance Minister ਵੱਲੋਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਅਤੇ GST ਪ੍ਰਾਈਮ ਦੀ ਸ਼ੁਰੂਆਤ
Follow Us
tv9-punjabi
| Published: 13 Apr 2023 22:15 PM

ਚੰਡੀਗੜ੍ਹ ਨਿਊਜ: ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਵੱਲੋਂ ਅੱਜ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (SIPU) ਅਤੇ ਜੀਐਸਟੀ (GST) ਪ੍ਰਾਈਮ ਜੋ ਕਿ ਰਾਜ ਦੇ ਜੀਐਸਟੀ ਅਧਿਕਾਰੀਆਂ ਵਾਸਤੇ ਆਪਣੇ ਅਧਿਕਾਰ ਖੇਤਰ ਅੰਦਰ ਕਰ ਵਸੂਲੀ ਅਤੇ ਪਾਲਣਾ ਦੇ ਵਿਸ਼ਲੇਸ਼ਣ ਅਤੇ ਨਿਗਰਾਨੀ ਕਰਨ ਲਈ ਇੱਕ ਵਿਸ਼ਲੇਸ਼ਣਾਤਮਕ ਪੋਰਟਲ ਹੈ, ਦੀ ਸ਼ੁਰੂਆਤ ਕੀਤੀ ਗਈ।

ਇੱਥੇ ਪੰਜਾਬ ਭਵਨ ਵਿਖੇ ਇਸ ਸਬੰਧੀ ਹੋਈ ਵਿਸ਼ੇਸ਼ ਈਵੈਂਟ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਰ ਵਿਭਾਗ ਦੇ ਮੌਜੂਦਾ 7 ਮੋਬਾਈਲ ਵਿੰਗਾਂ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਸ਼ੰਭੂ (ਪਟਿਆਲਾ), ਲੁਧਿਆਣਾ ਅਤੇ ਜਲੰਧਰ ਨੂੰ ਹੁਣ ਸਟੇਟ ਇੰਟੈਲੀਜੈਂਸ ਅਤੇ ਪ੍ਰੀਵੈਨਟਿਵ ਯੂਨਿਟਾਂ ਵਿੱਚ ਤਬਦੀਲ ਕਰਨ ਤੋਂ ਇਲਾਵਾ 3 ਨਵੇਂ SIPU ਸਥਾਪਤ ਕੀਤੇ ਗਏ ਹਨ।

ਕਰ ਪਾਲਣਾ ਵਿੱਚ ਵੀ ਹੋਵੇਗਾ ਵਾਧਾ – ਚੀਮਾ

ਜੀਐਸਟੀ ਪ੍ਰਾਈਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਦੇ ਨਤੀਜੇ ਵਜੋਂ ਕਰ ਅਧਿਕਾਰੀਆਂ ਦੁਆਰਾ ਬਿਹਤਰ ਕਰ ਨਿਗਰਾਨੀ ਕੀਤੀ ਜਾ ਸਕੇਗੀ ਅਤੇ ਕਰਦਾਤਾਵਾਂ ਦੁਆਰਾ ਕਰ ਪਾਲਣਾ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਡਿਫਾਲਟਰਾਂ ਅਤੇ ਟੈਕਸ ਚੋਰੀ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਖੇਤਰੀ ਪੱਧਰ ਦੇ ਦਫਤਰਾਂ ਅਤੇ ਇਨਫੋਰਸਮੈਂਟ ਅਤੇ ਖੁਫੀਆ ਦਫਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ। ਉਨ੍ਹਾਂ ਕਿਹਾ ਕਿ ਇਹ ਪੋਰਟਲ ਜੀ.ਐਸ.ਟੀ ਕਾਮਨ ਪੋਰਟਲ ਅਤੇ ਈ-ਵੇਅ ਬਿੱਲ ਪ੍ਰਣਾਲੀਆਂ ਅਤੇ ਕਰ ਪ੍ਰਸ਼ਾਸਨ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਦਾ ਹੈ।

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਕਰ ਵਿਭਾਗ ਦੀਆਂ ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਕਰ ਦੀ ਪ੍ਰਭਾਵੀ ਪਾਲਣਾ, ਚੋਟੀ ਦੇ ਡਿਫਾਲਟਰਾਂ ਦੀ ਪਛਾਣ, ਕਰਦਾਤਾ ਦੇ ਵੇਰਵਿਆਂ ਦਾ ਆਸਾਨ ਰਿਕਾਰਡ ਰੱਖਣਾ ਅਤੇ ਧੋਖਾਧੜੀ ਦਾ ਪਤਾ ਲਗਾਉਣ ਲਈ ਆਡਿਟ ਅਤੇ ਨਿਰੀਖਣ ਲਈ ਕਰਦਾਤਾਵਾਂ ਦੀ ਪਛਾਣ ਕਰਨਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ, ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ, ਵਧੀਕ ਕਮਿਸ਼ਨਰ-1 ਵਿਰਾਜ ਐਸ. ਤਿਡਕੇ ਅਤੇ ਵਧੀਕ ਕਮਿਸ਼ਨਰ ਆਡਿਟ ਰਵਨੀਤ ਖੁਰਾਣਾ ਵੀ ਹਾਜ਼ਰ ਸਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...