AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਡਾਨੀ ‘ਤੇ ਵਿੱਤ ਮੰਤਰਾਲੇ ਦਾ ਜਵਾਬ, ਬੀਮਾ ਕੰਪਨੀਆਂ ਦਾ ਲੱਗਿਆ ਹੈ 347 ਕਰੋੜ

ਵਿੱਤ ਮੰਤਰਾਲੇ ਨੇ ਕਿਹਾ ਕਿ ਜਨਤਕ ਖੇਤਰ ਦੀਆਂ ਜਨਰਲ ਬੀਮਾ ਕੰਪਨੀਆਂ ਦਾ ਅਡਾਨੀ ਸਮੂਹ ਵਿੱਚ ਕੁੱਲ ਐਕਸਪੋਜਰ 347 ਕਰੋੜ ਰੁਪਏ ਹੈ, ਜੋ ਕਿ ਕੰਪਨੀਆਂ ਦੇ ਕੁੱਲ ਏਯੂਐਮ ਦਾ 0.14 ਫੀਸਦੀ ਦਾ ਜੋਖਮ ਹੈ।

ਅਡਾਨੀ 'ਤੇ ਵਿੱਤ ਮੰਤਰਾਲੇ ਦਾ ਜਵਾਬ, ਬੀਮਾ ਕੰਪਨੀਆਂ ਦਾ ਲੱਗਿਆ ਹੈ 347 ਕਰੋੜ
Budget 2026: ਨਿਰਮਲਾ ਸੀਤਾਰਮਨ (ਫਾਈਲ ਫੋਟੋ)
kusum-chopra
| Published: 13 Feb 2023 15:49 PM IST
Share
ਅਡਾਨੀ ‘ਤੇ FinMin: ਸੰਸਦ ‘ਚ ਇਕ ਸਵਾਲ ਦੇ ਜਵਾਬ ‘ਚ ਵਿੱਤ ਮੰਤਰਾਲੇ ਨੇ ਕਿਹਾ ਕਿ ਜਨਤਕ ਖੇਤਰ ਦੀਆਂ ਜਨਰਲ ਬੀਮਾ ਕੰਪਨੀਆਂ ਦਾ ਅਡਾਨੀ ਸਮੂਹ ਵਿੱਚ ਕੁੱਲ ਐਕਸਪੋਜਰ 347 ਕਰੋੜ ਰੁਪਏ ਹੈ, ਜੋ ਕਿ ਕੰਪਨੀਆਂ ਦੀ ਕੁੱਲ ਏਯੂਐੱਮ ਦਾ 0.14 ਫੀਸਦੀ ਹੈ। ਇਸ ਦੇ ਨਾਲ ਹੀ, ਐਗਜ਼ਿਮ ਬੈਂਕ, SIDBI, NHB, Natl Bk For Fin Infra ਅਤੇ NABARD ਵਰਗੀਆਂ ਵਿੱਤੀ ਸੰਸਥਾਵਾਂ ਆਪਣੇ ਐਕਟ ਦੇ ਤਹਿਤ ਜਾਣਕਾਰੀ ਦਾ ਖੁਲਾਸਾ ਨਹੀਂ ਕਰ ਸਕਦੀਆਂ ਹਨ। ਇਸ ਤੋਂ ਪਹਿਲਾਂ ਐਲਆਈਸੀ ਨੇ ਖੁਦ ਇਹ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੇ ਅਡਾਨੀ ਗਰੁੱਪ ਵਿੱਚ ਕਿੰਨਾ ਨਿਵੇਸ਼ ਕੀਤਾ ਹੈ।

ਐਲਆਈਸੀ ਅਤੇ ਐੱਸਬੀਆਈ ਦਾ ਨਿਵੇਸ਼

ਐਲਆਈਸੀ ਨੇ ਅਡਾਨੀ ਸਮੂਹ ਵਿੱਚ 4 ਬਿਲੀਅਨ ਡਾਲਰ ਤੋਂ ਵੱਧ ਦਾ ਨਿਵੇਸ਼ ਕੀਤਾ ਹੈ, ਜਿਸਦਾ ਸੰਯੁਕਤ ਮਾਰਕੀਟ ਪੂੰਜੀਕਰਣ 120 ਬਿਲੀਅਨ ਡਾਲਰ ਤੋਂ ਵੱਧ ਡਿੱਗ ਗਿਆ ਹੈ। ਦੇਸ਼ ਦੇ ਸਭ ਤੋਂ ਵੱਡੇ ਫਾਇਨਾਂਸਰ ਸਟੇਟ ਬੈਂਕ ਆਫ ਇੰਡੀਆ ਨੇ ਅਡਾਨੀ ਗਰੁੱਪ ਦੀਆਂ ਕੰਪਨੀਆਂ ਨੂੰ 2.6 ਬਿਲੀਅਨ ਡਾਲਰ ਤੱਕ ਦਾ ਕਰਜ਼ਾ ਦਿੱਤਾ ਹੈ। ਦੋਵਾਂ ਨੇ ਆਪਣੇ ਕਰਜ਼ੇ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਕਰਾਰ ਦਿੱਤਾ ਹੈ। ਵੈਸੇ, ਐਲਆਈਸੀ ਦੇ ਅਧਿਕਾਰੀ ਅਡਾਨੀ ਸਮੂਹ ਦੇ ਪ੍ਰਬੰਧਨ ਨਾਲ ਮੀਟਿੰਗ ਕਰਨ ਵਿੱਚ ਲੱਗੇ ਹੋਏ ਹਨ। ਤਾਂ ਕਿ ਇਹ ਸਮਝਿਆ ਜਾ ਸਕੇ ਕਿ ਅਡਾਨੀ ਗਰੁੱਪ ਦੇ ਸ਼ੇਅਰਾਂ ‘ਚ ਲਗਾਤਾਰ ਗਿਰਾਵਟ ਕਿਉਂ ਆ ਰਹੀ ਹੈ।

ਅਡਾਨੀ ਗਰੁੱਪ ਦੇ ਸ਼ੇਅਰਾਂ ‘ਚ ਗਿਰਾਵਟ

ਅਡਾਨੀ ਇੰਟਰਪ੍ਰਾਈਜਿਜ ਦੇ ਸ਼ੇਅਰਾਂ ‘ਚ 5 ਫੀਸਦੀ ਤੋਂ ਜ਼ਿਆਦਾ ਦੀ ਗਿਰਾਵਟ ਹੈ ਅਤੇ ਕੀਮਤ 1748.95 ਰੁਪਏ ਹੋ ਗਈ ਹੈ। ਅਡਾਨੀ ਪੋਰਟ ਐਂਡ ਸੇਜ ਦੇ ਸ਼ੇਅਰ 5.52 ਫੀਸਦੀ ਦੀ ਗਿਰਾਵਟ ਨਾਲ 551.60 ਰੁਪਏ ‘ਤੇ ਕਾਰੋਬਾਰ ਕਰ ਰਹੇ ਹਨ। ਅਡਾਨੀ ਪਾਵਰ ਦੇ ਸ਼ੇਅਰ ਵਿੱਚ 5 ਫੀਸਦੀ ਦਾ ਲੋਅਰ ਸਰਕਟ ਲੱਗਿਆ ਹੈ, ਜਿਸ ਤੋਂ ਬਾਅਦ ਕੀਮਤ 156.10 ਰੁਪਏ ‘ਤੇ ਕਾਰੋਬਾਰ ਕਰ ਰਹੀ ਹੈ। ਅਡਾਨੀ ਟਰਾਂਸਮਿਸ਼ਨ ਦੇ ਸ਼ੇਅਰ ਵਿੱਚ 5 ਫੀਸਦੀ ਦਾ ਲੋਅਰ ਸਰਕਟ ਲੱਗਿਆ ਹੈ, ਜਿਸ ਤੋਂ ਬਾਅਦ ਕੀਮਤ 1126.85 ਰੁਪਏ ‘ਤੇ ਕਾਰੋਬਾਰ ਕਰ ਰਹੀ ਹੈ। ਅਡਾਨੀ ਗ੍ਰੀਨ ਐਨਰਜੀ ਦੇ ਸ਼ੇਅਰ ਵਿੱਚ 5 ਫੀਸਦੀ ਦਾ ਲੋਅਰ ਸਰਕਟ ਲੱਗਿਆ ਹੈ, ਜਿਸ ਤੋਂ ਬਾਅਦ ਕੀਮਤ 687.75 ਰੁਪਏ ‘ਤੇ ਕਾਰੋਬਾਰ ਕਰ ਰਹੀ ਹੈ। ਅਡਾਨੀ ਟੋਟਲ ਗੈਸ ਦੇ ਸ਼ੇਅਰ ਵਿੱਚ 5 ਫੀਸਦੀ ਦਾ ਲੋਅਰ ਸਰਕਟ ਲੱਗਿਆ ਹੈ, ਜਿਸ ਤੋਂ ਬਾਅਦ ਕੀਮਤ 1195.35 ਰੁਪਏ ‘ਤੇ ਕਾਰੋਬਾਰ ਕਰ ਰਹੀ ਹੈ। ਅਡਾਨੀ ਵਿਲਮਰ ਦੇ ਸ਼ੇਅਰ ਵਿੱਚ 5 ਫੀਸਦੀ ਦਾ ਲੋਅਰ ਸਰਕਟ ਲੱਗਿਆ ਹੈ, ਜਿਸ ਤੋਂ ਬਾਅਦ ਕੀਮਤ 414.30 ਰੁਪਏ ‘ਤੇ ਕਾਰੋਬਾਰ ਕਰ ਰਹੀ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...