AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਤੇਲ ਦੀਆਂ ਕੀਮਤਾਂ ‘ਚ ਚੌਥੀ ਵਾਰ ਵਾਧਾ, ਪੈਟਰੋਲ 100 ਤੋਂ ਪਾਰ; ਪੰਜਾਬੀ ਪਰੇਸ਼ਾਨ- ਜਲੰਧਰ ਤੋਂ ਗ੍ਰਾਊਂਡ ਰਿਪੋਰਟ

ਮੱਧ ਪੂਰਬ 'ਚ ਸੰਕਟ ਦੀ ਸ਼ੁਰੂਆਤ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਪਹਿਲਾ ਵਾਧਾ 15 ਮਈ ਨੂੰ ਹੋਇਆ ਸੀ, ਜਦੋਂ ਦੋਵਾਂ ਈਂਧਨਾਂ ਦੀਆਂ ਕੀਮਤਾਂ 'ਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਇਸ ਤੋਂ ਬਾਅਦ, 19 ਮਈ ਨੂੰ, ਕੀਮਤਾਂ 'ਚ ਲਗਭਗ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ।

ਤੇਲ ਦੀਆਂ ਕੀਮਤਾਂ 'ਚ ਚੌਥੀ ਵਾਰ ਵਾਧਾ, ਪੈਟਰੋਲ 100 ਤੋਂ ਪਾਰ; ਪੰਜਾਬੀ ਪਰੇਸ਼ਾਨ- ਜਲੰਧਰ ਤੋਂ ਗ੍ਰਾਊਂਡ ਰਿਪੋਰਟ
ਤੇਲ ਦੀਆਂ ਕੀਮਤਾਂ ‘ਚ ਚੌਥੀ ਵਾਰ ਵਾਧਾ, ਪੈਟਰੋਲ 100 ਤੋਂ ਪਾਰ; ਪੰਜਾਬੀ ਪਰੇਸ਼ਾਨ- ਜਲੰਧਰ ਤੋਂ ਗ੍ਰਾਊਂਡ ਰਿਪੋਰਟ
davinder-kumar-jalandhar
| Updated On: 25 May 2026 12:05 PM IST
Share

ਇੱਕ ਵਾਰ ਫਿਰ, ਦੇਸ਼ ਭਰ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ। ਇਹ ਪਿਛਲੇ 11 ਦਿਨਾਂ ਦੇ ਅੰਦਰ ਈਂਧਨ ਦੀਆਂ ਕੀਮਤਾਂ ‘ਚ ਚੌਥਾ ਵਾਧਾ ਹੈ। 2.61 ਰੁਪਏ ਪ੍ਰਤੀ ਲੀਟਰ ਦੇ ਵਾਧੇ ਤੋਂ ਬਾਅਦ, ਜਲੰਧਰ ‘ਚ ਪੈਟਰੋਲ ਦੀ ਕੀਮਤ ਹੁਣ 104.80 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਧਿਆਨ ਦੇਣ ਯੋਗ ਹੈ ਕਿ ਇਹ ਪਹਿਲੀ ਵਾਰ ਹੈ, ਜਦੋਂ ਪੈਟਰੋਲ ਦੀਆਂ ਕੀਮਤਾਂ 100 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਈਆਂ ਹਨ। ਇਸ ਦੌਰਾਨ, ਡੀਜ਼ਲ ਦੀਆਂ ਕੀਮਤਾਂ ‘ਚ 2.71 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਡੀਜ਼ਲ ਦੀ ਕੀਮਤ 94.75 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਮੱਧ ਪੂਰਬ ‘ਚ ਸੰਕਟ ਦੀ ਸ਼ੁਰੂਆਤ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਪਹਿਲਾ ਵਾਧਾ 15 ਮਈ ਨੂੰ ਹੋਇਆ ਸੀ, ਜਦੋਂ ਦੋਵਾਂ ਈਂਧਨਾਂ ਦੀਆਂ ਕੀਮਤਾਂ ‘ਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਇਸ ਤੋਂ ਬਾਅਦ, 19 ਮਈ ਨੂੰ, ਕੀਮਤਾਂ ‘ਚ ਲਗਭਗ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਫਿਰ, ਸ਼ਨੀਵਾਰ ਨੂੰ, ਤੇਲ ਦੀਆਂ ਕੀਮਤਾਂ ‘ਚ 87 ਪੈਸੇ ਹੋਰ ਵਾਧਾ ਕੀਤਾ ਗਿਆ। ਹੁਣ, ਚੌਥੀ ਵਾਰ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ 2 ਰੁਪਏ ਤੋਂ ਵੱਧ ਦਾ ਵਾਧਾ ਕੀਤਾ ਗਿਆ ਹੈ। ਇਸ ਤਰ੍ਹਾਂ ਲਗਾਤਾਰ ਚਾਰ ਵਾਧੇ ਤੋਂ ਬਾਅਦ, ਤੇਲ ਦੀਆਂ ਕੀਮਤਾਂ ‘ਚ ਹੁਣ ਤੱਕ ਕੁੱਲ ਚਾਰ ਵਾਰ ਵਾਧੇ ਤੋਂ ਬਾਅਦ 7.50 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਸੁਖਜੀਤ ਸਿੰਘ, ਜੋ ਜਲੰਧਰ ਦੇ ਇੱਕ ਪੈਟਰੋਲ ਪੰਪ ‘ਤੇ ਆਪਣੀ ਗੱਡੀ ‘ਚ ਤੇਲ ਭਰਵਾਉਣ ਲਈ ਆਏ ਸਨ, ਉਨ੍ਹਾਂ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧੇ ਦਾ ਆਮ ਲੋਕਾਂ ‘ਤੇ ਗੰਭੀਰ ਮਾੜਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਗਰੀਬ ਤੇ ਆਮ ਨਾਗਰਿਕਾਂ ਕਿਵੇਂ ਨਾ ਕਿਵੇਂ ਕਰਕੇ ਗੁਜ਼ਾਰਾ ਕਰਦੇ ਹਨ। ਤੇਲ ਦੀਆਂ ਕੀਮਤਾਂ ‘ਚ ਦਿਨ-ਬ-ਦਿਨ ਵਾਧਾ ਜਨਤਾ ਲਈ ਇੱਕ ਵੱਡਾ ਝਟਕਾ ਹੈ।

ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀ ਵਧਦੀ ਕੀਮਤ ਨਾਲ ਸਬਜ਼ੀਆਂ, ਦੁੱਧ ਤੇ ਹੋਰ ਰੋਜ਼ਾਨਾ ਲੋੜਾਂ ਸਮੇਤ ਖਾਣ-ਪੀਣ ਦੀਆਂ ਚੀਜ਼ਾਂ ਦੀਆਂ ਕੀਮਤਾਂ ‘ਚ ਵਾਧਾ ਹੋਵੇਗਾ। ਉਨ੍ਹਾਂ ਸਰਕਾਰ ਨੂੰ ਇਸ ਸਥਿਤੀ ਦਾ ਨੋਟਿਸ ਲੈਣ ਤੇ ਆਮ ਲੋਕਾਂ ਦੀ ਦੁਰਦਸ਼ਾ ‘ਤੇ ਵਿਚਾਰ ਕਰਨ ਦੀ ਅਪੀਲ ਕੀਤੀ। ਤੇਲ ਭਰਵਾਉਣ ਆਏ ਸੰਜੀਵ ਨੇ ਕਿਹਾ ਕਿ ਇਸ ਸਥਿਤੀ ਦਾ ਬੋਝ ਹੁਣ ਆਮ ਲੋਕਾਂ ‘ਤੇ ਵਧੇਗਾ ਤੇ ਹੋਰ ਵਸਤੂਆਂ ‘ਤੇ ਵੀ ਮਹਿੰਗਾਈ ਵਧੇਗੀ, ਜਿਸ ਦਾ ਪ੍ਰਭਾਵ ਆਮ ਲੋਕਾਂ ‘ਤੇ ਪਵੇਗਾ।

ਦੂਜੇ ਪਾਸੇ, ਲਵਲੀ ਨੇ ਟਿੱਪਣੀ ਕੀਤੀ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਨਾਲ ਖਾਣ-ਪੀਣ ਦੀਆਂ ਚੀਜ਼ਾਂ ਦੀ ਕੀਮਤ ਵਧ ਰਹੀ ਹੈ, ਜਿਸ ਨਾਲ ਆਮ ਨਾਗਰਿਕਾਂ ਦੀ ਜੇਬ ‘ਤੇ ਬੋਝ ਪੈ ਰਿਹਾ ਹੈ। ਪਹਿਲਾਂ, ਪੈਟਰੋਲ ਦੀਆਂ ਕੀਮਤਾਂ ਘੱਟ ਸਨ, ਪਰ ਹੁਣ ਇਹ 104 ਰੁਪਏ ਤੱਕ ਪਹੁੰਚ ਗਈਆਂ ਹਨ। ਸਰਕਾਰ ਨੂੰ ਇਸ ਮਾਮਲੇ ‘ਤੇ ਵਿਚਾਰ ਕਰਨ ਤੇ ਵਧਦੀ ਮਹਿੰਗਾਈ ਨੂੰ ਰੋਕਣ ਲਈ ਕਦਮ ਚੁੱਕਣ ਦੀ ਲੋੜ ਹੈ। ਸਰਕਾਰ ਨੂੰ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨਾ ਚਾਹੀਦਾ ਹੈਅਤੇ ਪੰਜਾਬ ਦੀ ਬਿਹਤਰੀ ਲਈ ਵੀ ਕੰਮ ਕਰਨਾ ਚਾਹੀਦਾ ਹੈ।

Follow Us
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story...
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...