AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Gautam Adani: ਅਡਾਨੀ 2 ਤੋਂ 23ਵੇਂ ਨੰਬਰ ‘ਤੇ ਆਏ, ਹਰ ਹਫਤੇ 3000 ਕਰੋੜ ਦੀ ਜਾਇਦਾਦ ਘਟੀ

Gautam Adani Networth: ਹਿੰਡਨਬਰਗ ਰਿਸਰਚ ਦੀ ਰਿਪੋਰਟ ਤੋਂ ਬਾਅਦ ਉਦਯੋਗਪਤੀ ਗੌਤਮ ਅਡਾਨੀ ਦੀ ਦੌਲਤ ਬਹੁਤ ਤੇਜ਼ੀ ਨਾਲ ਘਟੀ ਹੈ। ਹਾਲਾਂਕਿ, ਪਿਛਲੇ ਇੱਕ ਸਾਲ ਤੋਂ ਇਸ ਵਿੱਚ ਲਗਾਤਾਰ ਗਿਰਾਵਟ ਦੇਖੀ ਜਾ ਸਕਦੀ ਹੈ। ਗੌਤਮ ਅਡਾਨੀ ਨੂੰ ਇੱਕ ਸਾਲ ਵਿੱਚ ਹਰ ਹਫ਼ਤੇ ਔਸਤਨ 3,000 ਕਰੋੜ ਰੁਪਏ ਦੀ ਜਾਇਦਾਦ ਦਾ ਨੁਕਸਾਨ ਹੋਇਆ ਹੈ।

Gautam Adani: ਅਡਾਨੀ 2 ਤੋਂ 23ਵੇਂ ਨੰਬਰ 'ਤੇ ਆਏ, ਹਰ ਹਫਤੇ 3000 ਕਰੋੜ ਦੀ ਜਾਇਦਾਦ ਘਟੀ
ਅਡਾਨੀ ਗਰੁੱਪ ਨੇ ਲਿਆ ਵੱਡਾ ਫੈਸਲਾ
tv9-punjabi
| Published: 22 Mar 2023 15:56 PM IST
Share
Hurun Global Rich List-2023: ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ‘ਚ ਕਿਸੇ ਸਮੇਂ ਦੂਜੇ ਨੰਬਰ ‘ਤੇ ਪਹੁੰਚਣ ਵਾਲੇ ਉਦਯੋਗਪਤੀ ਗੌਤਮ ਅਡਾਨੀ ਹੁਣ 23ਵੇਂ ਨੰਬਰ ‘ਤੇ ਹਨ। ਇਹ ਅਸੀਂ ਨਹੀਂ ਬਲਕਿ ਬੁੱਧਵਾਰ ਨੂੰ ਜਾਰੀ ਕੀਤੀ ਗਈ ‘M3M Hurun Global Rich List-2023‘ ਕਹਿ ਰਹੀ ਹੈ। ਇਸ ਰਿਪੋਰਟ ਮੁਤਾਬਕ ਪਿਛਲੇ ਇਕ ਸਾਲ ‘ਚ ਗੌਤਮ ਅਡਾਨੀ ਦੀ ਜਾਇਦਾਦ ‘ਚ ਹਰ ਹਫਤੇ ਔਸਤਨ 3,000 ਕਰੋੜ ਰੁਪਏ ਦੀ ਕਮੀ ਆਈ ਹੈ। ਹੁਰੁਨ ਗਲੋਬਲ ਰਿਚ ਲਿਸਟ (Hurun Global Rich List) ‘ਚ ਕਿਹਾ ਗਿਆ ਹੈ ਕਿ 60 ਸਾਲਾ ਗੌਤਮ ਅਡਾਨੀ ਦੀ ਸੰਪਤੀ ਹੁਣ ਘੱਟ ਕੇ 53 ਅਰਬ ਡਾਲਰ (4.3 ਲੱਖ ਕਰੋੜ ਰੁਪਏ) ਰਹਿ ਗਈ ਹੈ। ਇਨ੍ਹਾਂ ਹੀ ਨਹੀਂ 28 ਬਿਲੀਅਨ ਡਾਲਰ (ਕਰੀਬ 2.3 ਲੱਖ ਕਰੋੜ ਰੁਪਏ) ਦੇ ਨੁਕਸਾਨ ਨਾਲ ਉਹ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਹੋਣ ਦਾ ਖਿਤਾਬ ਵੀ ਗੁਆ ਚੁੱਕੇ ਹਨ।

ਅਡਾਨੀ ਦੀ ਦੌਲਤ ‘ਚ 35 ਫੀਸਦੀ ਦੀ ਗਿਰਾਵਟ ਦਰਜ

ਰਿਪੋਰਟ ਮੁਤਾਬਕ ਗੌਤਮ ਅਡਾਨੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਜਾਇਦਾਦ ‘ਚ 35 ਫੀਸਦੀ ਦੀ ਗਿਰਾਵਟ ਆਈ ਹੈ। ਜਨਵਰੀ 2023 ਵਿੱਚ ਹਿੰਡਨਬਰਗ ਰਿਸਰਚ (Hindenburg Research) ਦੀ ਰਿਪੋਰਟ ਤੋਂ ਬਾਅਦ, ਉਹ ਹੁਣ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਨਹੀਂ ਰਹੇ। ਇਸ ਦੇ ਨਾਲ ਹੀ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਹੋਣ ਦਾ ਖਿਤਾਬ ਵੀ ਉਸ ਦੇ ਹੱਥੋਂ ਖਿਸਕ ਗਿਆ।

ਮੁਕੇਸ਼ ਅੰਬਾਨੀ ਹੁਣ ਸਭ ਤੋਂ ਅਮੀਰ ਭਾਰਤੀ ਹਨ

ਰਿਲਾਇੰਸ ਇੰਡਸਟਰੀਜ਼ ਦੇ ਮੁਖੀ ਮੁਕੇਸ਼ ਅੰਬਾਨੀ (Mukesh Ambani) ਇੱਕ ਵਾਰ ਫਿਰ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਹੁਰੁਨ ਗਲੋਬਲ ਰਿਚ ਲਿਸਟ ‘ਚ ਉਨ੍ਹਾਂ ਦੀ ਸੰਪਤੀ ਲਗਭਗ 82 ਅਰਬ ਡਾਲਰ (ਲਗਭਗ 6.7 ਲੱਖ ਕਰੋੜ ਰੁਪਏ) ਦੱਸੀ ਗਈ ਹੈ। ਹਾਲਾਂਕਿ ਪਿਛਲੇ ਇਕ ਸਾਲ ‘ਚ ਉਨ੍ਹਾਂ ਦੀ ਸੰਪਤੀ ‘ਚ ਵੀ 20 ਫੀਸਦੀ ਦੀ ਕਮੀ ਆਈ ਹੈ। ਇਸ ਦੇ ਨਾਲ ਹੀ ਉਹ ਦੁਨੀਆ ਦੇ 9ਵੇਂ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...