AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Go First ਨੇ ਕੀਤੀ NCLT ਨੂੰ ਬੇਨਤੀ, ਇੰਸੌਲਵੈਂਸੀ ‘ਤੇ ਜਲਦੀ ਦਿਓ ਆਦੇਸ਼

ਏਅਰਲਾਈਨ ਦੇ ਅਨੁਸਾਰ, ਉਸਨੇ GoFirst ਦੀ ਬਿਹਤਰੀ ਲਈ ਇੰਸੌਲਵੈਂਸੀ ਰਿਜੌਲਿਯੂਸ਼ਨ ਪ੍ਰੋਸੀਡਿੰਗਜ਼ ਲਈ ਅਰਜ਼ੀ ਦਿੱਤੀ ਹੈ। NCLT ਨੇ ਸੁਣਵਾਈ ਤੋਂ ਬਾਅਦ ਗੋ ਏਅਰਲਾਈਨਜ਼ ਦੀ ਪਟੀਸ਼ਨ 'ਤੇ ਆਪਣਾ ਹੁਕਮ ਸੁਰੱਖਿਅਤ ਰੱਖ ਲਿਆ ਹੈ।

tv9-punjabi
| Published: 08 May 2023 14:55 PM IST
Share
ਗੋ ਫਸਟ ਨੇ ਸੋਮਵਾਰ ਨੂੰ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ ਨੂੰ ਆਪਣੀ ਦੀਵਾਲੀਆਪਨ ਪਟੀਸ਼ਨ ‘ਤੇ ਛੇਤੀ ਆਦੇਸ਼ ਦੇਣ ਲਈ ਕਿਹਾ ਹੈ। ਇਸ ਬੇਨਤੀ ਦੇ ਪਿੱਛੇ ਕੰਪਨੀ ਨੇ ਹਵਾਲਾ ਦਿੱਤਾ ਹੈ ਕਿ ਕੰਪਨੀ ਦੇ ਗ੍ਰਾਉਂਡੇਡ ਜਹਾਜ਼ਾਂ ਨੂੰ ਵਾਪਸ ਕਰਨ ਲਈ ਕਿਹਾ ਜਾ ਰਿਹਾ ਹੈ। ਵਾਡੀਆ ਗਰੁੱਪ ਦੀ ਏਅਰਲਾਈਨਜ਼, GoFirst ਨੇ ਵੀਰਵਾਰ ਨੂੰ ਨਕਦੀ ਦੀ ਕਮੀ ਦਾ ਹਵਾਲਾ ਦਿੰਦੇ ਹੋਏ NCLT ਦੇ ਸਾਹਮਣੇ ਇੱਕ ਦੀਵਾਲੀਆ ਅਰਜ਼ੀ ਦਾਇਰ ਕੀਤੀ। ਏਅਰਲਾਈਨ ਦੇ ਅਨੁਸਾਰ, ਉਸਨੇ GoFirst ਦੀ ਬਿਹਤਰੀ ਲਈ ਇੰਸੌਲਵੈਂਸੀ ਰਿਜੌਲਿਯੂਸ਼ਨ ਪ੍ਰੋਸੀਡਿੰਗਜ਼ ਲਈ ਅਰਜ਼ੀ ਦਿੱਤੀ ਹੈ। NCLT ਨੇ ਗੋ ਏਅਰਲਾਈਨਜ਼ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ ਆਪਣਾ ਹੁਕਮ ਸੁਰੱਖਿਅਤ ਰੱਖ ਲਿਆ ਹੈ।

11 ਹਜ਼ਾਰ ਕਰੋੜ ਰੁਪਏ ਦਾ ਹੈ ਕਰਜ਼ਾ

ਇੰਸੌਲਵੈਂਸੀ ਅਤੇ ਬੈਂਕਰਪਸੀ ਕੋਡ ਦੇ ਅਨੁਸਾਰ, ਅਜਿਹੇ ਅੰਤਰਿਮ ਮੋਰਾਟੋਰੀਅਮ ਦਾ ਪ੍ਰਭਾਵ ਕਿਸੇ ਵੀ ‘ਕਰਜ਼ੇ’ ਦੇ ਸਬੰਧ ਵਿੱਚ ਸਾਰੀਆਂ ਬਕਾਇਆ ਕਾਨੂੰਨੀ ਕਾਰਵਾਈਆਂ ਨੂੰ ਰੋਕਣਾ ਹੈ। GoFirst ਨੇ NCLT ਬੈਂਚ ਤੋਂ ਕਈ ਅੰਤਰਿਮ ਨਿਰਦੇਸ਼ਾਂ ਦੀ ਮੰਗ ਕੀਤੀ ਸੀ, ਜਿਸ ਵਿੱਚ ਲੀਜਰਜ਼ ਨੂੰ ਜਹਾਜ਼ ਵਾਪਸ ਲੈਣ ਤੋਂ ਰੋਕਣਾ ਅਤੇ DGCA ਨੂੰ ਏਅਰਲਾਈਨ ਵਿਰੁੱਧ ਕੋਈ ਕਾਰਵਾਈ ਕਰਨ ਤੋਂ ਰੋਕਣਾ ਸ਼ਾਮਲ ਹੈ। ਏਅਰਲਾਈਨ ‘ਤੇ ਕਰੀਬ 11,000 ਕਰੋੜ ਰੁਪਏ ਦਾ ਕਰਜ਼ਾ ਹੈ। GoFirst ਨੇ ਕਿਹਾ ਕਿ ਉਸਦਾ ਬੈਂਕ ਖਾਤਾ ਫ੍ਰੀਜ਼ ਕਰ ਦਿੱਤਾ ਗਿਆ ਹੈ ਅਤੇ NCLT ਅਦਾਲਤ ਨੂੰ ਬੇਨਤੀ ਕੀਤੀ ਹੈ ਕਿ ਉਸਦੇ ਬੈਂਕ ਖਾਤੇ ਨੂੰ ਡੀਫ੍ਰੀਜ਼ ਕੀਤਾ ਜਾਵੇ। GoFirst ਏਅਰਲਾਈਨਜ਼ ਨੇ ਕਿਹਾ ਕਿ ਇਹ ਐਪਲੀਕੇਸ਼ਨ ਬਕਾਇਆ ਭੁਗਤਾਨ ਤੋਂ ਬਚਣ ਲਈ ਨਹੀਂ ਕੀਤੀ ਗਈ ਹੈ।

ਪਟੀਸ਼ਨ ‘ਚ ਕੀ ਕਿਹਾ ਗਿਆ ਹੈ?

ਏਅਰਲਾਈਨ ਦੀ ਪਟੀਸ਼ਨ ਦੇ ਅਨੁਸਾਰ, ਜਹਾਜ਼ ਕਿਰਾਏ ‘ਤੇ ਲੈਣ ਵਾਲਿਆਂ ਨੂੰ ਕੋਈ ਵੀ ਵਸੂਲੀ ਕਾਰਵਾਈ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਡੀਜੀਸੀਏ ਅਤੇ ਜ਼ਰੂਰੀ ਵਸਤਾਂ ਅਤੇ ਸੇਵਾਵਾਂ ਪ੍ਰਦਾਨ ਕਰਨ ਵਾਲੇ ਸਪਲਾਇਰਾਂ ਨੂੰ ਕੋਈ ਕਾਰਵਾਈ ਕਰਨ ਤੋਂ ਰੋਕਣ ਦੇ ਨਿਰਦੇਸ਼ ਦਿੱਤੇ ਗਏ ਹਨ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਡੀਜੀਸੀਏ, ਏਅਰਪੋਰਟ ਅਥਾਰਟੀ ਆਫ ਇੰਡੀਆ ਅਤੇ ਪ੍ਰਾਈਵੇਟ ਏਅਰਪੋਰਟ ਆਪਰੇਟਰਾਂ ਦੀ ਤਰਫੋਂ ਏਅਰਲਾਈਨ ਨੂੰ ਅਲਾਟ ਕੀਤੇ ਗਏ ਕਿਸੇ ਵੀ ਰਵਾਨਗੀ ਅਤੇ ਪਾਰਕਿੰਗ ਸਲਾਟ ਨੂੰ ਰੱਦ ਨਾ ਕਰਨ ਦੀ ਬੇਨਤੀ ਕੀਤੀ ਗਈ ਹੈ। ਹਾਲਾਂਕਿ, ਏਅਰਕ੍ਰਾਫਟ ਕਿਰਾਏ ‘ਤੇ ਦੇਣ ਵਾਲਿਆਂ ਨੇ ਏਅਰਲਾਈਨ ਦੀ ਬੇਨਤੀ ਦਾ ਵਿਰੋਧ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੁਣੇ ਬਿਨਾਂ, ਦੀਵਾਲੀਆਪਨ ਦੀ ਕਾਰਵਾਈ ਸ਼ੁਰੂ ਨਹੀਂ ਕੀਤੀ ਜਾ ਸਕਦੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...