ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੀ ਘਟਣਗੀਆਂ ਪਿਆਜ਼ ਦੀਆਂ ਕੀਮਤਾਂ? ਸਰਕਾਰ 5 ਲੱਖ ਟਨ ਦੀ ਖਰੀਦਦਾਰੀ ਕਰ ਰਹੀ ਹੈ

ਪਿਆਜ਼ ਦੀਆਂ ਵਧਦੀਆਂ ਕੀਮਤਾਂ 'ਤੇ ਜਲਦੀ ਹੀ ਕਾਬੂ ਪਾਇਆ ਜਾ ਸਕਦਾ ਹੈ। ਦਰਅਸਲ, ਸਰਕਾਰ ਨੇ ਪਿਆਜ਼ ਦੀ ਬਰਾਮਦ 'ਤੇ ਪਾਬੰਦੀ ਨੂੰ ਅਗਲੇ ਹੁਕਮਾਂ ਤੱਕ ਵਧਾ ਦਿੱਤਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਸਰਕਾਰ ਕਿਸਾਨਾਂ ਤੋਂ 5 ਲੱਖ ਟਨ ਹਾੜੀ ਦੇ ਪਿਆਜ਼ ਦੀ ਖਰੀਦ ਸ਼ੁਰੂ ਕਰ ਦੇਵੇਗੀ, ਜਿਸ ਕਾਰਨ ਕੀਮਤਾਂ ਡਿੱਗਣ ਦੀ ਸੰਭਾਵਨਾ ਹੈ।

ਕੀ ਘਟਣਗੀਆਂ ਪਿਆਜ਼ ਦੀਆਂ ਕੀਮਤਾਂ? ਸਰਕਾਰ 5 ਲੱਖ ਟਨ ਦੀ ਖਰੀਦਦਾਰੀ ਕਰ ਰਹੀ ਹੈ
ਸਰਕਾਰ ਪਿਆਜ਼ ਦੀ ਖਰੀਦਦਾਗੀ ਕਰੇਗੀ
Follow Us
tv9-punjabi
| Published: 27 Mar 2024 19:13 PM

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਜਲਦੀ ਹੀ ਰਾਹਤ ਮਿਲ ਸਕਦੀ ਹੈ। ਦਰਅਸਲ, ਸਰਕਾਰ ਨੇ ਪਿਆਜ਼ ਦੀ ਬਰਾਮਦ ‘ਤੇ ਪਾਬੰਦੀ ਨੂੰ 31 ਮਾਰਚ ਤੋਂ ਬਾਅਦ ਜਾਂ ਅਗਲੇ ਹੁਕਮਾਂ ਤੱਕ ਅਣਮਿੱਥੇ ਸਮੇਂ ਲਈ ਵਧਾ ਦਿੱਤਾ ਹੈ। ਇਸ ਦੇ ਨਾਲ ਹੀ ਪਿਆਜ਼ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਸਰਕਾਰ ਬਫਰ ਸਟਾਕ ਰਾਹੀਂ ਕਿਸਾਨਾਂ ਤੋਂ ਲੱਖਾਂ ਟਨ ਪਿਆਜ਼ ਖਰੀਦਣ ਜਾ ਰਹੀ ਹੈ। ਇਸ ਨਾਲ ਆਮ ਲੋਕਾਂ ਨੂੰ ਉਮੀਦ ਹੈ ਕਿ ਪਿਆਜ਼ ਦੀਆਂ ਕੀਮਤਾਂ ‘ਤੇ ਕਾਬੂ ਹੋਵੇਗਾ ਅਤੇ ਉਹ ਸਸਤਾ ਹੋ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਸਰਕਾਰ ਬਫਰ ਸਟਾਕ ਰਾਹੀਂ ਕਿਸਾਨਾਂ ਤੋਂ 5 ਲੱਖ ਟਨ ਪਿਆਜ਼ ਖਰੀਦੇਗੀ। ਸਰਕਾਰ ਨੇ ਨੈਫੇਡ ਅਤੇ ਐਨਸੀਸੀਐਫ ਨੂੰ ਹਾੜੀ ਦੇ ਸੀਜ਼ਨ ਲਈ ਪਿਆਜ਼ ਦੀ ਖਰੀਦ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੀਡੀਆ ਰਿਪੋਰਟਾਂ ਅਤੇ ਖਪਤਕਾਰ ਮਾਮਲਿਆਂ ਦੇ ਸਕੱਤਰ ਮੁਤਾਬਕ ਇਹ ਖਰੀਦ ਰਸਮੀ ਤੌਰ ‘ਤੇ ਇਕ-ਦੋ ਦਿਨਾਂ ‘ਚ ਸ਼ੁਰੂ ਹੋ ਜਾਵੇਗੀ। ਪਿਆਜ਼ ਦੀਆਂ ਵਧਦੀਆਂ ਕੀਮਤਾਂ ‘ਤੇ ਕਾਬੂ ਪਾਉਣ ਲਈ ਸਰਕਾਰ ਨੇ ਪਿਛਲੇ ਸਾਲ ਦਸੰਬਰ ‘ਚ ਪਿਆਜ਼ ਦੀ ਬਰਾਮਦ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਦੀ ਸਮਾਂ ਸੀਮਾ 31 ਮਾਰਚ ਨੂੰ ਖਤਮ ਹੋਣੀ ਸੀ। ਆਮ ਚੋਣਾਂ ਨੇੜੇ ਆਉਣ ਦੇ ਨਾਲ, ਸਰਕਾਰ ਨੇ ਪਿਛਲੇ ਹਫਤੇ ਫੈਸਲਾ ਕੀਤਾ ਸੀ ਕਿ ਅਗਲੇ ਹੁਕਮਾਂ ਤੱਕ ਪਾਬੰਦੀ ਜਾਰੀ ਰਹੇਗੀ। ਐਨਸੀਪੀ ਸਮੇਤ ਕੁਝ ਪਾਰਟੀਆਂ ਨੇ ਕਿਸਾਨਾਂ ਦੇ ਹਿੱਤਾਂ ਦਾ ਹਵਾਲਾ ਦਿੰਦੇ ਹੋਏ ਇਸ ਫੈਸਲੇ ‘ਤੇ ਸਵਾਲ ਚੁੱਕੇ ਸਨ।

ਵਪਾਰੀ ਪ੍ਰਭਾਵਿਤ ਹੋਣਗੇ

ਪਿਛਲੇ ਸਾਲ, ਲਗਭਗ 6.4 ਲੱਖ ਟਨ ਪਿਆਜ਼ NAFED ਅਤੇ NCCF ਦੁਆਰਾ ਖਰੀਦਿਆ ਗਿਆ ਸੀ ਤਾਂ ਜੋ ਬਫਰ ਸਟਾਕ ਬਣਾਇਆ ਜਾ ਸਕੇ ਅਤੇ ਇਸ ਨੂੰ ਲੋੜ ਅਨੁਸਾਰ ਬਾਜ਼ਾਰ ਵਿੱਚ ਛੱਡਿਆ ਜਾ ਸਕੇ। ਲਗਾਤਾਰ ਖਰੀਦ ਹੋਣ ਕਾਰਨ ਕਿਸਾਨਾਂ ਨੂੰ ਵਾਜਬ ਭਾਅ ਮਿਲੇ ਹਨ। ਉਸ ਖਰੀਦ ਦੀ ਔਸਤ ਕੀਮਤ 17 ਰੁਪਏ ਪ੍ਰਤੀ ਕਿਲੋ ਸੀ। ਹੁਣ ਉਹ ਸਟਾਕ ਲਗਭਗ ਖਤਮ ਹੋ ਗਿਆ ਹੈ। ਇਸ ਸਮੇਂ ਮਹਾਰਾਸ਼ਟਰ ਦੀਆਂ ਮੰਡੀਆਂ ਵਿੱਚ ਔਸਤਨ ਥੋਕ ਮੁੱਲ 14-15 ਰੁਪਏ ਪ੍ਰਤੀ ਕਿਲੋ ਹੈ। ਇਹ ਪਿਛਲੇ ਸਾਲ ਦੇ ਇਸੇ ਸਮੇਂ ਦੇ ਮੁਕਾਬਲੇ ਲਗਭਗ ਦੁੱਗਣਾ ਹੈ।

ਇਹ ਵੀ ਪੜ੍ਹੋ- ਸਰਕਾਰ 2025 ਤੱਕ ਘੱਟੋ-ਘੱਟ ਉਜਰਤ ਨੂੰ ਲਿਵਿੰਗ ਵੇਜ ਨਾਲ ਬਦਲੇਗੀ-ਰਿਪੋਰਟ

ਪਿਆਜ਼ ਦਾ ਉਤਪਾਦਨ ਘਟਣ ਦੀ ਉਮੀਦ ਹੈ

ਖੇਤੀਬਾੜੀ ਮੰਤਰਾਲੇ ਮੁਤਾਬਕ ਇਸ ਵਾਰ ਹਾੜੀ ਦੇ ਸੀਜ਼ਨ ‘ਚ ਪਿਆਜ਼ ਦੀ ਪੈਦਾਵਾਰ 190.5 ਲੱਖ ਟਨ ਹੋਣ ਦਾ ਅਨੁਮਾਨ ਹੈ। ਇਹ ਪਿਛਲੇ ਸਾਲ ਦੇ 237 ਲੱਖ ਟਨ ਦੇ ਮੁਕਾਬਲੇ ਲਗਭਗ 20% ਘੱਟ ਹੋਵੇਗਾ। ਦੇਸ਼ ਵਿੱਚ ਸਾਲ ਭਰ ਪਿਆਜ਼ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਹਾੜੀ ਦਾ ਮੌਸਮ ਬਹੁਤ ਮਹੱਤਵਪੂਰਨ ਹੈ। ਇਹ ਸਾਲਾਨਾ ਉਤਪਾਦਨ ਦਾ ਲਗਭਗ 75% ਬਣਦਾ ਹੈ। ਸਟੋਰੇਜ ਦੇ ਲਿਹਾਜ਼ ਨਾਲ ਇਹ ਸਾਉਣੀ ਦੇ ਪਿਆਜ਼ ਨਾਲੋਂ ਵੀ ਬਿਹਤਰ ਹੈ।

OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!
OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!...
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ...
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ...
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?...
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ...
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ...
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !...
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ  ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ...
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?...