ਚੋਣ ਨਤੀਜਿਆਂ ਦਾ ਸ਼ੇਅਰ ਬਾਜ਼ਾਰ 'ਤੇ ਅਸਰ, ਸੈਂਸੈਕਸ-ਨਿਫਟੀ 'ਚ ਉਤਰਾਅ-ਚੜ੍ਹਾਅ ਜਾਰੀ | haryana jammu kasmmir election result impact on stock market bse nse nefty sensex Punjabi news - TV9 Punjabi

ਚੋਣ ਨਤੀਜਿਆਂ ਦਾ ਸ਼ੇਅਰ ਬਾਜ਼ਾਰ ‘ਤੇ ਅਸਰ, ਸੈਂਸੈਕਸ-ਨਿਫਟੀ ‘ਚ ਉਤਰਾਅ-ਚੜ੍ਹਾਅ ਜਾਰੀ

Updated On: 

08 Oct 2024 10:21 AM

ਹਰਿਆਣਾ ਅਤੇ ਜੰਮੂ ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਸ਼ੁਰੂਆਤੀ ਰੁਝਾਨ ਆ ਗਏ ਹਨ। ਇਨ੍ਹਾਂ ਰੁਝਾਨਾਂ ਵਿੱਚ ਭਾਜਪਾ ਪਛੜਦੀ ਨਜ਼ਰ ਆ ਰਹੀ ਹੈ। ਇਨ੍ਹਾਂ ਰੁਝਾਨਾਂ ਕਾਰਨ ਸ਼ੇਅਰ ਬਾਜ਼ਾਰ 'ਚ ਭਾਰੀ ਉਤਾਰ-ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ।

ਚੋਣ ਨਤੀਜਿਆਂ ਦਾ ਸ਼ੇਅਰ ਬਾਜ਼ਾਰ ਤੇ ਅਸਰ, ਸੈਂਸੈਕਸ-ਨਿਫਟੀ ਚ ਉਤਰਾਅ-ਚੜ੍ਹਾਅ ਜਾਰੀ

ਚੋਣ ਨਤੀਜਿਆਂ ਦਾ ਸ਼ੇਅਰ ਬਾਜ਼ਾਰ 'ਤੇ ਅਸਰ, ਸੈਂਸੈਕਸ-ਨਿਫਟੀ 'ਚ ਉਤਰਾਅ-ਚੜ੍ਹਾਅ ਜਾਰੀ

Follow Us On

ਹਰਿਆਣਾ ਅਤੇ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੌਰਾਨ ਉਭਰ ਰਹੇ ਸ਼ੁਰੂਆਤੀ ਰੁਝਾਨਾਂ ਵਿੱਚ ਭਾਜਪਾ ਦੀ ਹਾਰ ਅਤੇ ਕਾਂਗਰਸ ਅਤੇ ਇਸ ਦੇ ਗਠਜੋੜ ਨੂੰ ਸਪੱਸ਼ਟ ਬਹੁਮਤ ਮਿਲਣ ਦਾ ਸੰਕੇਤ ਮਿਲਦਾ ਹੈ। ਜਿਸ ਕਾਰਨ ਸ਼ੇਅਰ ਬਾਜ਼ਾਰ ‘ਚ ਕਾਫੀ ਉਤਾਰ-ਚੜਾਅ ਦੇਖਣ ਨੂੰ ਮਿਲ ਰਿਹਾ ਹੈ। ਸੈਂਸੈਕਸ 81 ਹਜ਼ਾਰ ਅੰਕਾਂ ਦੇ ਪੱਧਰ ‘ਤੇ ਨਜ਼ਰ ਆ ਰਿਹਾ ਹੈ। ਨਿਫਟੀ ‘ਚ ਵੀ ਮਾਮੂਲੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਟਾਟਾ ਮੋਟਰਜ਼, ਟਾਟਾ ਸਟੀਲ, ਟੀਸੀਐਸ, ਰਿਲਾਇੰਸ ਇੰਡਸਟਰੀਜ਼ ਦੇ ਸ਼ੇਅਰਾਂ ‘ਚ ਗਿਰਾਵਟ ਦਾ ਰੁਝਾਨ ਹੈ। ਦੂਜੇ ਪਾਸੇ ਮਹਿੰਦਰਾ ਐਂਡ ਮਹਿੰਦਰਾ, ਅਡਾਨੀ ਪੋਰਟ ਐਂਡ SEZ, SBI, L&T ਦੇ ਸ਼ੇਅਰਾਂ ‘ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ।

ਸਟਾਕ ਮਾਰਕੀਟ ਉਛਾਲ

ਹਰਿਆਣਾ ਅਤੇ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼ੁਰੂਆਤੀ ਰੁਝਾਨ ਦੱਸਦੇ ਹਨ ਕਿ ਕਾਂਗਰਸ ਅਤੇ ਇਸ ਦੇ ਗਠਜੋੜ ਨੂੰ ਸਪੱਸ਼ਟ ਫਤਵਾ ਮਿਲ ਰਿਹਾ ਹੈ। ਜਿਸ ਕਾਰਨ ਸ਼ੇਅਰ ਬਾਜ਼ਾਰ ‘ਚ ਵੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਬੰਬਈ ਸਟਾਕ ਐਕਸਚੇਂਜ ਦਾ ਮੁੱਖ ਸੂਚਕ ਅੰਕ ਸੈਂਸੈਕਸ 119.97 ਅੰਕਾਂ ਦੇ ਵਾਧੇ ਨਾਲ 81,174.02 ਅੰਕਾਂ ‘ਤੇ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਦੂਜੇ ਪਾਸੇ ਨੈਸ਼ਨਲ ਸਟਾਕ ਐਕਸਚੇਂਜ ਦਾ ਮੁੱਖ ਸੂਚਕ ਅੰਕ ਨਿਫਟੀ 36.20 ਅੰਕਾਂ ਦੇ ਵਾਧੇ ਨਾਲ 24,831.95 ‘ਤੇ ਕਾਰੋਬਾਰ ਕਰ ਰਿਹਾ ਹੈ। ਇਕ ਦਿਨ ਪਹਿਲਾਂ ਨਿਫਟੀ ‘ਚ 200 ਤੋਂ ਜ਼ਿਆਦਾ ਅੰਕਾਂ ਦੀ ਗਿਰਾਵਟ ਦੇਖਣ ਨੂੰ ਮਿਲੀ ਸੀ।

ਕਿਹੜੇ ਸਟਾਕ ਡਿੱਗੇ?

ਨੈਸ਼ਨਲ ਸਟਾਕ ਐਕਸਚੇਂਜ ‘ਤੇ ਟਾਟਾ ਸਟੀਲ ਦੇ ਸ਼ੇਅਰਾਂ ‘ਚ 4.30 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ ਟਾਟਾ ਮੋਟਰਜ਼ ਦੇ ਸ਼ੇਅਰਾਂ ‘ਚ 3.25 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। JSW ਸਟੀਲ ਦੇ ਸ਼ੇਅਰਾਂ ‘ਚ 2.53 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਿੰਡਾਲਕੋ ਦੇ ਸ਼ੇਅਰਾਂ ‘ਚ 2.26 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਟਾਈਟਨ ਦੇ ਸ਼ੇਅਰਾਂ ‘ਚ ਕਰੀਬ ਡੇਢ ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। BSE ‘ਤੇ TCS ਦੇ ਸ਼ੇਅਰ 1 ਫੀਸਦੀ ਦੀ ਗਿਰਾਵਟ ਨਾਲ ਕਾਰੋਬਾਰ ਕਰ ਰਹੇ ਹਨ। ਐੱਚਸੀਐੱਲ ਟੈਕ ਦੇ ਸ਼ੇਅਰ ਡੇਢ ਫੀਸਦੀ ਦੀ ਗਿਰਾਵਟ ਨਾਲ ਕਾਰੋਬਾਰ ਕਰ ਰਹੇ ਹਨ। ਇੰਫੋਸਿਸ ਦੇ ਸ਼ੇਅਰਾਂ ‘ਚ 1.30 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਅਤੇ ਆਈਟੀਸੀ ਦੇ ਸ਼ੇਅਰਾਂ ‘ਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

ਦੂਜੇ ਪਾਸੇ ਜੇਕਰ ਨੈਸ਼ਨਲ ਸਟਾਕ ਐਕਸਚੇਂਜ ‘ਤੇ ਵਧਦੇ ਸ਼ੇਅਰਾਂ ਦੀ ਗੱਲ ਕਰੀਏ ਤਾਂ ਅਲਟਰਾਟੈਕ ਸੀਮੈਂਟ ਦੇ ਸ਼ੇਅਰਾਂ ‘ਚ ਡੇਢ ਫੀਸਦੀ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਮਹਿੰਦਰਾ ਐਂਡ ਮਹਿੰਦਰਾ ਦੇ ਸ਼ੇਅਰਾਂ ‘ਚ 1.14 ਫੀਸਦੀ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਹਿੰਦੁਸਤਾਨ ਯੂਨੀਲੀਵਰ ਅਤੇ ਐਕਸਿਸ ਬੈਂਕ ਦੇ ਸ਼ੇਅਰਾਂ ‘ਚ ਇਕ ਫੀਸਦੀ ਦਾ ਵਾਧਾ ਦੇਖਿਆ ਜਾ ਰਿਹਾ ਹੈ। ਦੂਜੇ ਪਾਸੇ BSE ‘ਤੇ SBI ਦੇ ਸ਼ੇਅਰਾਂ ‘ਚ ਕਰੀਬ ਡੇਢ ਫੀਸਦੀ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। HDFC ਬੈਂਕ ਅਤੇ L&T ਦੇ ਸ਼ੇਅਰਾਂ ‘ਚ ਵੀ ਇਕ ਫੀਸਦੀ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

Exit mobile version