AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਕੈਸ਼ਲੇਸ ਇੰਡੀਆ ਦੀ ਰਫ਼ਤਾਰ ਤੇਜ਼, ਪਹਿਲੀ ਵਾਰ 29.88 ਲੱਖ ਕਰੋੜ ਰੁਪਏ ਦਾ ਹੋਇਆ UPI ਟ੍ਰਾਂਜੈਕਸ਼ਨ

ਭਾਰਤ ਵਿੱਚ ਡਿਜੀਟਲ ਭੁਗਤਾਨ ਦੀ ਵਰਤੋਂ ਲਗਾਤਾਰ ਨਵੇਂ ਬੁਲੰਦੀਆਂ ਨੂੰ ਛੂਹ ਰਹੀ ਹੈ। ਇਸ ਦੀ ਸਭ ਤੋਂ ਵੱਡੀ ਮਿਸਾਲ ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) ਹੈ, ਜਿਸ ਨੇ ਜੁਲਾਈ 2026 ਵਿੱਚ ਇੱਕ ਨਵਾਂ ਆਲ-ਟਾਈਮ ਰਿਕਾਰਡ ਕਾਇਮ ਕੀਤਾ ਹੈ। ਨੇਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ਼ ਇੰਡੀਆ (NPCI) ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਜੁਲਾਈ ਮਹੀਨੇ ਵਿੱਚ UPI ਰਾਹੀਂ 23.66 ਅਰਬ ਟ੍ਰਾਂਜੈਕਸ਼ਨ ਦਰਜ ਕੀਤੇ ਗਏ, ਜਿਨ੍ਹਾਂ ਦੀ ਕੁੱਲ ਕੀਮਤ 29.88 ਲੱਖ ਕਰੋੜ ਰੁਪਏ ਰਹੀ।

ਕੈਸ਼ਲੇਸ ਇੰਡੀਆ ਦੀ ਰਫ਼ਤਾਰ ਤੇਜ਼, ਪਹਿਲੀ ਵਾਰ 29.88 ਲੱਖ ਕਰੋੜ ਰੁਪਏ ਦਾ ਹੋਇਆ UPI ਟ੍ਰਾਂਜੈਕਸ਼ਨ
tv9-punjabi
| Published: 02 Aug 2026 09:55 AM IST
Share

ਭਾਰਤ ਵਿੱਚ ਡਿਜੀਟਲ ਭੁਗਤਾਨ ਦੀ ਵਰਤੋਂ ਲਗਾਤਾਰ ਨਵੇਂ ਬੁਲੰਦੀਆਂ ਨੂੰ ਛੂਹ ਰਹੀ ਹੈ। ਇਸ ਦੀ ਸਭ ਤੋਂ ਵੱਡੀ ਮਿਸਾਲ ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) ਹੈ, ਜਿਸ ਨੇ ਜੁਲਾਈ 2026 ਵਿੱਚ ਇੱਕ ਨਵਾਂ ਆਲ-ਟਾਈਮ ਰਿਕਾਰਡ ਕਾਇਮ ਕੀਤਾ ਹੈ। ਨੇਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ਼ ਇੰਡੀਆ (NPCI) ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਜੁਲਾਈ ਮਹੀਨੇ ਵਿੱਚ UPI ਰਾਹੀਂ 23.66 ਅਰਬ ਟ੍ਰਾਂਜੈਕਸ਼ਨ ਦਰਜ ਕੀਤੇ ਗਏ, ਜਿਨ੍ਹਾਂ ਦੀ ਕੁੱਲ ਕੀਮਤ 29.88 ਲੱਖ ਕਰੋੜ ਰੁਪਏ ਰਹੀ। ਇਹ ਹੁਣ ਤੱਕ ਦਾ ਸਭ ਤੋਂ ਵੱਡਾ ਮਹੀਨਾਵਾਰ ਰਿਕਾਰਡ ਹੈ। ਇਸ ਤੋਂ ਪਹਿਲਾਂ ਮਈ 2026 ਵਿੱਚ UPI ਰਾਹੀਂ ਸਭ ਤੋਂ ਵੱਧ ਲੈਣ-ਦੇਣ ਹੋਇਆ ਸੀ, ਪਰ ਜੁਲਾਈ ਵਿੱਚ ਉਹ ਰਿਕਾਰਡ ਨੂੰ ਵੀ ਮਾਤ ਪੈ ਗਿਆ।

NPCI ਦੇ ਅੰਕੜਿਆਂ ਅਨੁਸਾਰ, ਜੁਲਾਈ ਵਿੱਚ UPI ਟ੍ਰਾਂਜੈਕਸ਼ਨਾਂ ਦੀ ਗਿਣਤੀ 23.66 ਅਰਬ ਰਹੀ। ਇਸ ਤੋਂ ਪਹਿਲਾਂ ਮਈ ਵਿੱਚ 23.20 ਅਰਬ ਅਤੇ ਜੂਨ ਵਿੱਚ 22.72 ਅਰਬ ਟ੍ਰਾਂਜੈਕਸ਼ਨ ਹੋਏ ਸਨ। ਜੇਕਰ ਲੈਣ-ਦੇਣ ਦੀ ਕੁੱਲ ਰਕਮ ਦੀ ਗੱਲ ਕੀਤੀ ਜਾਵੇ ਤਾਂ ਜੁਲਾਈ 2026 ਵਿੱਚ ਇਹ ਵਧ ਕੇ 29.88 ਲੱਖ ਕਰੋੜ ਰੁਪਏ ਤੱਕ ਪਹੁੰਚ ਗਈ, ਜਦੋਂ ਕਿ ਜੁਲਾਈ 2025 ਵਿੱਚ ਇਹ ਅੰਕੜਾ 25.08 ਲੱਖ ਕਰੋੜ ਰੁਪਏ ਸੀ। ਇਸ ਦਾ ਮਤਲਬ ਹੈ ਕਿ ਇੱਕ ਸਾਲ ਦੇ ਅੰਦਰ UPI ਰਾਹੀਂ ਹੋਣ ਵਾਲੇ ਭੁਗਤਾਨ ਵਿੱਚ ਜ਼ਬਰਦਸਤ ਵਾਧਾ ਦੇਖਣ ਨੂੰ ਮਿਲਿਆ ਹੈ।

ਹਰ ਮਹੀਨੇ ਵਧ ਰਹੀ ਹੈ UPI ਦੀ ਵਰਤੋਂ

ਅੱਜ ਛੋਟੇ ਦੁਕਾਨਦਾਰਾਂ ਤੋਂ ਲੈ ਕੇ ਵੱਡੇ ਕਾਰੋਬਾਰੀਆਂ, ਆਨਲਾਈਨ ਸ਼ਾਪਿੰਗ, ਹੋਟਲ, ਟੈਕਸੀ, ਬਿੱਲ ਭੁਗਤਾਨ ਅਤੇ ਪੈਸੇ ਭੇਜਣ ਵਰਗੇ ਲਗਭਗ ਹਰ ਕੰਮ ਵਿੱਚ UPI ਦੀ ਵਰਤੋਂ ਕੀਤੀ ਜਾ ਰਹੀ ਹੈ। QR ਕੋਡ ਸਕੈਨ ਕਰਕੇ ਕੁਝ ਹੀ ਸਕਿੰਟਾਂ ਵਿੱਚ ਭੁਗਤਾਨ ਕਰਨ ਦੀ ਸੁਵਿਧਾ ਨੇ ਆਮ ਲੋਕਾਂ ਦੀ ਜ਼ਿੰਦਗੀ ਬਹੁਤ ਆਸਾਨ ਬਣਾ ਦਿੱਤੀ ਹੈ। ਇਹੋ ਵਜ੍ਹਾ ਹੈ ਕਿ ਹਰ ਮਹੀਨੇ UPI ਟ੍ਰਾਂਜੈਕਸ਼ਨਾਂ ਦੀ ਗਿਣਤੀ ਲਗਾਤਾਰ ਨਵੇਂ ਰਿਕਾਰਡ ਬਣਾ ਰਹੀ ਹੈ।

ਦੁਨੀਆ ਭਰ ‘ਚ ਵਧ ਰਹੀ ਹੈ UPI ਦੀ ਪਛਾਣ

ਹੁਣ UPI ਸਿਰਫ਼ ਭਾਰਤ ਤੱਕ ਹੀ ਸੀਮਤ ਨਹੀਂ ਰਿਹਾ। ਇਹ ਸੁਵਿਧਾ ਹੁਣ ਕਈ ਹੋਰ ਦੇਸ਼ਾਂ ਵਿੱਚ ਵੀ ਸ਼ੁਰੂ ਹੋ ਚੁੱਕੀ ਹੈ। ਫਿਲਹਾਲ ਸੰਯੁਕਤ ਅਰਬ ਅਮੀਰਾਤ (UAE), ਸਿੰਗਾਪੁਰ, ਭੂਟਾਨ, ਨੇਪਾਲ, ਸ਼੍ਰੀਲੰਕਾ, ਫਰਾਂਸ, ਮਾਰੀਸ਼ਸ ਅਤੇ ਕਤਰ ਸਮੇਤ ਲਗਭਗ 10 ਦੇਸ਼ਾਂ ਵਿੱਚ UPI ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਨਾਲ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀਆਂ ਲਈ ਪੈਸੇ ਭੇਜਣਾ ਕਾਫ਼ੀ ਸੁਖਾਲਾ ਹੋ ਗਿਆ ਹੈ। ਇਸ ਦੇ ਨਾਲ ਹੀ ਭਾਰਤ ਦੀ ਡਿਜੀਟਲ ਪੇਮੈਂਟ ਤਕਨਾਲੋਜੀ ਨੂੰ ਵਿਸ਼ਵ ਪੱਧਰ ‘ਤੇ ਵੀ ਵੱਡੀ ਪਛਾਣ ਮਿਲ ਰਹੀ ਹੈ।

ਮਾਹਰਾਂ ਦਾ ਕੀ ਹੈ ਕਹਿਣਾ?

ਮਾਹਰਾਂ ਦਾ ਮੰਨਣਾ ਹੈ ਕਿ UPI ਭਾਰਤ ਦੇ ਡਿਜੀਟਲ ਪੇਮੈਂਟ ਸਿਸਟਮ ਦੀ ਇੱਕ ਮਜ਼ਬੂਤ ਨੀਂਹ ਬਣ ਚੁੱਕਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੁਲਾਈ ਵਿੱਚ 23.66 ਅਰਬ ਟ੍ਰਾਂਜੈਕਸ਼ਨ ਅਤੇ 29.88 ਲੱਖ ਕਰੋੜ ਰੁਪਏ ਦਾ ਭੁਗਤਾਨ ਇਹ ਸਪੱਸ਼ਟ ਕਰਦਾ ਹੈ ਕਿ ਕਰੋੜਾਂ ਭਾਰਤੀ ਹੁਣ ਡਿਜੀਟਲ ਲੈਣ-ਦੇਣ ਲਈ ਸਭ ਤੋਂ ਵੱਧ UPI ‘ਤੇ ਹੀ ਭਰੋਸਾ ਪ੍ਰਗਟਾ ਰਹੇ ਹਨ।

ਕੀ ਹੈ NPCI ਅਤੇ UPI?

ਨੇਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ਼ ਇੰਡੀਆ (NPCI) ਭਾਰਤ ਵਿੱਚ ਰਿਟੇਲ ਪੇਮੈਂਟ ਸਿਸਟਮ ਨੂੰ ਸੰਭਾਲਣ ਵਾਲੀ ਮੁੱਖ ਸੰਸਥਾ ਹੈ। ਇਸ ਦੀ ਸਥਾਪਨਾ ਭਾਰਤੀ ਰਿਜ਼ਰਵ ਬੈਂਕ (RBI) ਅਤੇ ਇੰਡੀਅਨ ਬੈਂਕਸ ਐਸੋਸੀਏਸ਼ਨ (IBA) ਦੇ ਸਹਿਯੋਗ ਨਾਲ ਕੀਤੀ ਗਈ ਸੀ। ਇਸੇ ਸੰਸਥਾ ਨੇ UPI ਪ੍ਰਣਾਲੀ ਨੂੰ ਵਿਕਸਤ ਕੀਤਾ ਹੈ, ਜੋ ਕਿਸੇ ਵੀ ਬੈਂਕ ਖਾਤੇ ਤੋਂ ਦੂਜੇ ਬੈਂਕ ਖਾਤੇ ਵਿੱਚ ਕੁਝ ਹੀ ਸਕਿੰਟਾਂ ਵਿੱਚ ਸੁਰੱਖਿਅਤ ਅਤੇ ਆਸਾਨ ਤਰੀਕੇ ਨਾਲ ਪੈਸੇ ਟ੍ਰਾਂਸਫਰ ਕਰਨ ਦੀ ਸੁਵਿਧਾ ਦਿੰਦਾ ਹੈ। ਅੱਜ UPI ਭਾਰਤ ਦੇ ਡਿਜੀਟਲ ਈਕੋਸਿਸਟਮ ਦਾ ਸਭ ਤੋਂ ਅਹਿਮ ਹਿੱਸਾ ਬਣ ਚੁੱਕਾ ਹੈ ਅਤੇ ਇਸ ਦੀ ਲੋਕਪ੍ਰਿਯਤਾ ਲਗਾਤਾਰ ਵਧਦੀ ਜਾ ਰਹੀ ਹੈ।

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...