AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Indian Economy ਨੇ ਮੰਦੀ ਨੂੰ ਹਰਾਇਆ, ਇਹ ਅੰਕੜੇ ਦੇਖ ਕੇ ਤੁਸੀਂ ਵੀ ਕਹੋਗੇ ਵਾਹ ਇੰਡੀਆ

India: ਜਿੱਥੇ ਦੁਨੀਆ ਦੇ ਕਈ ਦੇਸ਼ਾਂ ਵਿੱਚ ਮੰਦੀ ਦੇ ਸੰਕੇਤ ਹਨ। ਇਸ ਦੇ ਨਾਲ ਹੀ ਭਾਰਤੀ ਅਰਥਵਿਵਸਥਾ ਨਾਲ ਜੁੜੇ ਅੰਕੜੇ ਕੁਝ ਹੋਰ ਹੀ ਤਸਵੀਰ ਪੇਸ਼ ਕਰ ਰਹੇ ਹਨ।

Indian Economy ਨੇ ਮੰਦੀ ਨੂੰ ਹਰਾਇਆ, ਇਹ ਅੰਕੜੇ ਦੇਖ ਕੇ ਤੁਸੀਂ ਵੀ ਕਹੋਗੇ ਵਾਹ ਇੰਡੀਆ
tv9-punjabi
| Updated On: 31 Mar 2023 20:25 PM IST
Share
ਬਿਜਨੇਸ ਨਿਊਜ: ਦੁਨੀਆ ਦੇ ਕਈ ਦੇਸ਼ਾਂ ਦੇ ਬੈਂਕਾਂ ਦੇ ਡੁੱਬਣ ਕਾਰਨ ਚਾਰੇ ਪਾਸੇ ਮੰਦੀ ਦੀ ਸਥਿਤੀ ਬਣੀ ਹੋਈ ਹੈ। ਇਸ ਦੌਰਾਨ ਭਾਰਤੀ ਅਰਥਵਿਵਸਥਾ (Indian Economy) ਨਾਲ ਜੁੜੇ ਅੰਕੜੇ ਇੱਕ ਵੱਖਰੀ ਤਸਵੀਰ ਪੇਸ਼ ਕਰ ਰਹੇ ਹਨ।ਲਗਾਤਾਰ ਦੂਜੇ ਹਫ਼ਤੇ ਭਾਰਤ ਦੇ ਵਿਦੇਸ਼ੀ ਮੁਦਰਾ ਭੰਡਾਰ ਵਿੱਚ ਵਾਧਾ ਹੋਇਆ ਹੈ। ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 24 ਮਾਰਚ ਨੂੰ ਖਤਮ ਹਫਤੇ ‘ਚ 5.977 ਅਰਬ ਡਾਲਰ ਵਧ ਕੇ 578.778 ਅਰਬ ਡਾਲਰ ਹੋ ਗਿਆ ਹੈ। ਭਾਰਤੀ ਰਿਜ਼ਰਵ ਬੈਂਕ ਯਾਨੀ ਆਰਬੀਆਈ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸਮੀਖਿਆ ਅਧੀਨ ਪਿਛਲੇ ਹਫਤੇ ‘ਚ ਭੰਡਾਰ 12.8 ਅਰਬ ਡਾਲਰ ਵਧ ਕੇ 572.8 ਅਰਬ ਡਾਲਰ ਹੋ ਗਿਆ ਸੀ।

ਦੇਸ਼ ਦੇ ਵਿਦੇਸ਼ੀ ਮੁਦਰਾ ਭੰਡਾਰ ਵਿੱਚ ਵਾਧਾ ਹੋਇਆ ਹੈ

ਇਸ ਤੋਂ ਪਹਿਲਾਂ ਅਕਤੂਬਰ 2021 ‘ਚ ਦੇਸ਼ ਦਾ ਵਿਦੇਸ਼ੀ ਮੁਦਰਾ (Foreign currency) ਭੰਡਾਰ 645 ਅਰਬ ਡਾਲਰ ਦੇ ਰਿਕਾਰਡ ਪੱਧਰ ‘ਤੇ ਪਹੁੰਚ ਗਿਆ ਸੀ। ਰਿਜ਼ਰਵ ‘ਚ ਗਿਰਾਵਟ ਦਰਜ ਕੀਤੀ ਗਈ ਹੈ, ਕਿਉਂਕਿ ਕੇਂਦਰੀ ਬੈਂਕ ਇਸ ਰਿਜ਼ਰਵ ਨੂੰ ਗਲੋਬਲ ਹਾਲਾਤਾਂ ਕਾਰਨ ਰੁਪਏ ‘ਤੇ ਦਬਾਅ ਦੇ ਵਿਚਕਾਰ ਤਾਇਨਾਤ ਕਰਦਾ ਹੈ। 24 ਮਾਰਚ ਨੂੰ ਖਤਮ ਹੋਏ ਹਫਤੇ ‘ਚ ਵਿਦੇਸ਼ੀ ਮੁਦਰਾ ਜਾਇਦਾਦ, ਜੋ ਕਿ ਭੰਡਾਰ ਦਾ ਵੱਡਾ ਹਿੱਸਾ ਬਣਦੀ ਹੈ, 4.38 ਅਰਬ ਡਾਲਰ ਵਧ ਕੇ 509.728 ਅਰਬ ਡਾਲਰ ਹੋ ਗਈ। ਇਹ ਜਾਣਕਾਰੀ ਆਰਬੀਆਈ ਵੱਲੋਂ ਜਾਰੀ ਅੰਕੜਿਆਂ ਤੋਂ ਮਿਲੀ ਹੈ। ਇਸ ਨੂੰ ਡਾਲਰ ਦੇ ਹਿਸਾਬ ਨਾਲ ਦੇਖਿਆ ਜਾਂਦਾ ਹੈ। ਇਸ ਵਿੱਚ ਵਿਦੇਸ਼ੀ ਮੁਦਰਾ ਭੰਡਾਰ ਵਿੱਚ ਰੱਖੇ ਯੂਰੋ, ਪੌਂਡ ਅਤੇ ਯੇਨ ਵਰਗੀਆਂ ਗੈਰ-ਯੂਐਸ ਯੂਨਿਟਾਂ ਵਿੱਚ ਵਾਧਾ ਜਾਂ ਕਮੀ ਦਾ ਪ੍ਰਭਾਵ ਸ਼ਾਮਲ ਹੈ। ਇਸ ਦੇ ਨਾਲ ਹੀ ਦੇਸ਼ ਦਾ ਸੋਨੇ ਦਾ ਭੰਡਾਰ 1.37 ਅਰਬ (ਡਾਲਰ Dollar) ਵਧ ਕੇ 45.48 ਅਰਬ ਡਾਲਰ ‘ਤੇ ਪਹੁੰਚ ਗਿਆ ਹੈ। ਕੇਂਦਰੀ ਬੈਂਕ ਨੇ ਕਿਹਾ ਕਿ ਵਿਸ਼ੇਸ਼ ਡਰਾਇੰਗ ਰਾਈਟਸ (ਐਸਡੀਆਰ) 201 ਮਿਲੀਅਨ ਡਾਲਰ ਵਧ ਕੇ 18.419 ਅਰਬ ਡਾਲਰ ਹੋ ਗਏ ਹਨ। ਇਸ ਦੇ ਨਾਲ ਹੀ IMF ਦੇ ਕੋਲ ਦੇਸ਼ ਦੀ ਰਿਜ਼ਰਵ ਸਥਿਤੀ ਵੀ ਸਮੀਖਿਆ ਅਧੀਨ ਹਫਤੇ ‘ਚ 27 ਕਰੋੜ ਡਾਲਰ ਵਧ ਕੇ 5.151 ਅਰਬ ਡਾਲਰ ਹੋ ਗਈ ਹੈ।

ਕੋਰ ਸੈਕਟਰ ਦੇ ਉਤਪਾਦਨ ਵਿੱਚ ਵਾਧਾ, CAD ਘਟਿਆ

ਇਸ ਦੇ ਨਾਲ ਹੀ, ਫਰਵਰੀ 2023 ਵਿੱਚ, ਅੱਠ ਬੁਨਿਆਦੀ ਢਾਂਚੇ ਦੇ ਖੇਤਰਾਂ ਦਾ ਉਤਪਾਦਨ ਸਾਲਾਨਾ ਆਧਾਰ ‘ਤੇ 6 ਪ੍ਰਤੀਸ਼ਤ ਵਧਿਆ ਹੈ। ਕੱਚੇ ਤੇਲ ਨੂੰ ਛੱਡ ਕੇ ਸਾਰੇ ਸੈਕਟਰਾਂ ‘ਚ ਸਕਾਰਾਤਮਕ ਵਾਧਾ ਦੇਖਿਆ ਗਿਆ ਹੈ। ਇਸ ਸਬੰਧੀ ਅਧਿਕਾਰਤ ਅੰਕੜੇ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਜਨਵਰੀ 2023 ਵਿੱਚ ਇਨ੍ਹਾਂ ਅੱਠ ਸੈਕਟਰਾਂ ਵਿੱਚ 7.8 ਫੀਸਦੀ ਅਤੇ ਫਰਵਰੀ 2022 ਵਿੱਚ 5.9 ਫੀਸਦੀ ਵਾਧਾ ਦੇਖਿਆ ਗਿਆ ਸੀ। ਦੂਜੇ ਪਾਸੇ ਤੀਜੀ ਤਿਮਾਹੀ ‘ਚ ਭਾਰਤ ਦਾ ਚਾਲੂ ਖਾਤਾ ਘਾਟਾ 18.2 ਅਰਬ ਡਾਲਰ ‘ਤੇ ਆ ਗਿਆ ਹੈ। ਇਹ ਦੇਸ਼ ਦੀ ਕੁੱਲ ਘਰੇਲੂ ਪੈਦਾਵਾਰ ਦਾ 2.2 ਫੀਸਦੀ ਹੈ। ਇਸ ਤੋਂ ਪਹਿਲਾਂ ਦੂਜੀ ਤਿਮਾਹੀ ਵਿੱਚ ਇਹ ਅੰਕੜਾ $30.9 ਬਿਲੀਅਨ ਜਾਂ ਜੀਡੀਪੀ ਦਾ 3.7 ਫੀਸਦੀ ਅਤੇ ਇੱਕ ਸਾਲ ਪਹਿਲਾਂ $22.2 ਬਿਲੀਅਨ ਜਾਂ 2.7 ਫੀਸਦੀ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...