AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮਹਿੰਗਾਈ ਨਵੀਂ ਉਚਾਈ ‘ਤੇ, ਦਸੰਬਰ ‘ਚ ਟੁੱਟਿਆ 4 ਮਹੀਨਿਆਂ ਦਾ ਰਿਕਾਰਡ

ਦੇਸ਼ 'ਚ ਪ੍ਰਚੂਨ ਮਹਿੰਗਾਈ ਇਕ ਵਾਰ ਫਿਰ ਨਵੇਂ ਸਿਖਰ 'ਤੇ ਪਹੁੰਚ ਗਈ ਹੈ। ਦਸੰਬਰ 'ਚ ਪਿਛਲੇ 4 ਮਹੀਨਿਆਂ ਦਾ ਰਿਕਾਰਡ ਟੁੱਟ ਗਿਆ ਹੈ। ਹਾਲਾਂਕਿ, ਇਹ ਆਰਬੀਆਈ ਦੀ ਅਧਿਕਤਮ ਸੀਮਾ ਦੇ ਅੰਦਰ ਹੈ। ਪ੍ਰਚੂਨ ਮਹਿੰਗਾਈ ਦੇ ਨਵੇਂ ਅੰਕੜੇ ਜਾਰੀ ਕੀਤੇ ਗਏ ਹਨ।

ਮਹਿੰਗਾਈ ਨਵੀਂ ਉਚਾਈ 'ਤੇ, ਦਸੰਬਰ 'ਚ ਟੁੱਟਿਆ 4 ਮਹੀਨਿਆਂ ਦਾ ਰਿਕਾਰਡ
ਥੋਕ ਬਾਜ਼ਾਰ ‘ਚ ਵੀ ਹੰਗਾਮਾ, ਮਹਿੰਗਾਈ ਨੇ ਤੋੜਿਆ 4 ਮਹੀਨਿਆਂ ਦਾ ਰਿਕਾਰਡ
tv9-punjabi
| Updated On: 12 Jan 2024 23:41 PM IST
Share

ਆਉਣ ਵਾਲੇ ਕੁਝ ਮਹੀਨਿਆਂ ਵਿੱਚ ਦੇਸ਼ ਵਿੱਚ ਚੋਣਾਂ ਹੋਣੀਆਂ ਹਨ। ਕੇਂਦਰ ਸਰਕਾਰ ਦੇ ਕਾਰਜਕਾਲ ਦਾ ਅੰਤਿਮ ਬਜਟ ਅਗਲੇ ਮਹੀਨੇ ਆਉਣਾ ਹੈ। ਇਸ ਦੌਰਾਨ ਦਸੰਬਰ ‘ਚ ਪ੍ਰਚੂਨ ਮਹਿੰਗਾਈ ਦਰ ਦੇ ਤਾਜ਼ਾ ਅੰਕੜੇ ਸਾਹਮਣੇ ਆਏ ਹਨ। ਇਸ ਮਹੀਨੇ ਮਹਿੰਗਾਈ ਦਰ ਨੇ ਪਿਛਲੇ 4 ਮਹੀਨਿਆਂ ਦਾ ਰਿਕਾਰਡ ਤੋੜ ਦਿੱਤਾ ਹੈ। ਦਸੰਬਰ ‘ਚ ਦੇਸ਼ ਦੀ ਪ੍ਰਚੂਨ ਮਹਿੰਗਾਈ ਦਰ 5.69 ਫੀਸਦੀ ‘ਤੇ ਪਹੁੰਚ ਗਈ ਹੈ।

ਨੈਸ਼ਨਲ ਸਟੈਟਿਸਟੀਕਲ ਆਫਿਸ (NSO) ਨੇ ਸ਼ੁੱਕਰਵਾਰ ਨੂੰ ਆਪਣੇ ਨਵੇਂ ਅੰਕੜੇ ਜਾਰੀ ਕੀਤੇ। ਨਵੰਬਰ 2023 ਵਿੱਚ ਪ੍ਰਚੂਨ ਮਹਿੰਗਾਈ ਦਰ 5.5% ਸੀ। ਭਾਰਤੀ ਰਿਜ਼ਰਵ ਬੈਂਕ ਨੂੰ ਦੇਸ਼ ਵਿੱਚ ਮਹਿੰਗਾਈ ਦਰ ਨੂੰ 4% ‘ਤੇ ਰੱਖਣ ਦਾ ਆਦੇਸ਼ ਦਿੱਤਾ ਗਿਆ ਹੈ, ਹਾਲਾਂਕਿ ਇਸ ਵਿੱਚ 2% ਤੱਕ ਉਤਰਾਅ-ਚੜ੍ਹਾਅ ਕਰਨ ਦੀ ਲਚਕਤਾ ਹੈ। ਜੇਕਰ ਉਸ ਨਜ਼ਰੀਏ ਤੋਂ ਦੇਖਿਆ ਜਾਵੇ ਤਾਂ ਰਿਟੇਲ ਮਹਿੰਗਾਈ ਦਰ ਆਰਬੀਆਈ ਦੀ 6% ਦੀ ਅਧਿਕਤਮ ਸੀਮਾ ਦੇ ਬਹੁਤ ਨੇੜੇ ਆ ਗਈ ਹੈ।

ਖਾਣ-ਪੀਣ ਦੀਆਂ ਵਸਤੂਆਂ 9.5 ਫੀਸਦੀ ਮਹਿੰਗੀਆਂ

ਦਸੰਬਰ 2022 ‘ਚ ਖਪਤਕਾਰ ਮੁੱਲ ਸੂਚਕ ਅੰਕ (ਸੀਪੀਆਈ) ‘ਤੇ ਆਧਾਰਿਤ ਪ੍ਰਚੂਨ ਮਹਿੰਗਾਈ 5.72 ਫੀਸਦੀ ਸੀ। ਜਦਕਿ ਅਗਸਤ 2022 ‘ਚ ਮਹਿੰਗਾਈ ਦਰ 6.83 ਫੀਸਦੀ ਦੇ ਉੱਚ ਪੱਧਰ ‘ਤੇ ਪਹੁੰਚ ਗਈ ਸੀ। ਸਰਕਾਰੀ ਅੰਕੜਿਆਂ ਮੁਤਾਬਕ ਦਸੰਬਰ ‘ਚ ਸਭ ਤੋਂ ਜ਼ਿਆਦਾ ਮਹਿੰਗਾਈ ਖੁਰਾਕੀ ਵਸਤਾਂ ‘ਚ ਦੇਖਣ ਨੂੰ ਮਿਲੀ ਹੈ ਅਤੇ ਇਹ 9.53 ਫੀਸਦੀ ‘ਤੇ ਹੈ। ਜਦੋਂ ਕਿ ਨਵੰਬਰ 2023 ਵਿੱਚ ਇਹ 8.7 ਫੀਸਦੀ ਅਤੇ ਦਸੰਬਰ 2022 ਵਿੱਚ 4.9 ਫੀਸਦੀ ਸੀ।

ਪ੍ਰਚੂਨ ਮਹਿੰਗਾਈ ਪਹਿਲਾਂ ਅਕਤੂਬਰ 2023 ਵਿੱਚ 4.87% ਦੇ ਪੱਧਰ ‘ਤੇ ਪਹੁੰਚ ਗਈ ਸੀ। ਪਰ ਫਿਰ ਨਵੰਬਰ ਤੋਂ ਬਾਅਦ ਇਸ ਵਿਚ ਵਾਧਾ ਦੇਖਣ ਨੂੰ ਮਿਲਿਆ। ਉਦੋਂ ਇਹ 5.55% ‘ਤੇ ਸੀ। ਜਦੋਂ ਕਿ ਸਤੰਬਰ 2023 ਵਿੱਚ ਮਹਿੰਗਾਈ ਦਰ 5.02 ਫੀਸਦੀ ਸੀ। ਇਸ ਦਾ ਅਸਰ ਅਗਲੇ ਮਹੀਨੇ ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ (ਐੱਮ. ਪੀ. ਸੀ.) ਦੀ ਬੈਠਕ ‘ਚ ਦੇਖਿਆ ਜਾ ਸਕਦਾ ਹੈ। MPC ਪ੍ਰਚੂਨ ਮਹਿੰਗਾਈ ਅੰਕੜਿਆਂ ਦੇ ਆਧਾਰ ‘ਤੇ ਦੇਸ਼ ਦੀ ਮੁਦਰਾ ਨੀਤੀ ਦਾ ਫੈਸਲਾ ਕਰਦਾ ਹੈ।

ਰਾਹਤ ਦੀ ਖਬਰ

ਇਸ ਦੌਰਾਨ ਇੱਕ ਰਾਹਤ ਦੀ ਖ਼ਬਰ ਵੀ ਆਈ ਹੈ। ਨਵੰਬਰ ਮਹੀਨੇ ‘ਚ ਦੇਸ਼ ਦਾ ਉਦਯੋਗਿਕ ਉਤਪਾਦਨ 2.4 ਫੀਸਦੀ ਦੀ ਦਰ ਨਾਲ ਵਧਿਆ ਹੈ। ਜਦੋਂ ਕਿ ਇਕ ਸਾਲ ਪਹਿਲਾਂ ਇਸੇ ਮਹੀਨੇ ਇਸ ਵਿਚ 7.6 ਫੀਸਦੀ ਦਾ ਵਾਧਾ ਹੋਇਆ ਸੀ। ਇਸ ਸਾਲ ਉਦਯੋਗਿਕ ਉਤਪਾਦਨ ‘ਚ ਆਈ ਗਿਰਾਵਟ ਦਾ ਕਾਰਨ ਨਿਰਮਾਣ ਖੇਤਰ ‘ਚ ਆਈ ਸੁਸਤੀ ਹੈ। ਨਵੰਬਰ 2023 ਵਿੱਚ, ਨਿਰਮਾਣ ਖੇਤਰ ਦਾ ਉਤਪਾਦਨ 1.2 ਪ੍ਰਤੀਸ਼ਤ ਵਧਿਆ ਜਦੋਂ ਕਿ ਮਾਈਨਿੰਗ ਸੈਕਟਰ ਦਾ ਉਤਪਾਦਨ 6.8 ਪ੍ਰਤੀਸ਼ਤ ਵਧਿਆ। ਇਸ ਦੌਰਾਨ ਦੇਸ਼ ਦਾ ਬਿਜਲੀ ਉਤਪਾਦਨ 5.8 ਫੀਸਦੀ ਵਧਿਆ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...