AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Inflation Rate Down: ਆਮ ਆਦਮੀ ਨੂੰ ਰਾਹਤ, ਜੂਨ ‘ਚ ਲਗਾਤਾਰ ਤੀਜੇ ਮਹੀਨੇ ਥੋਕ ਮਹਿੰਗਾਈ ‘ਚ ਆਈ ਕਮੀ

Wholesale Inflation: ਦੇਸ਼ 'ਚ ਥੋਕ ਮਹਿੰਗਾਈ ਦੇ ਪੱਧਰ 'ਤੇ ਆਮ ਆਦਮੀ ਨੂੰ ਰਾਹਤ ਮਿਲੀ ਹੈ। WPI ਸੂਚਕਾਂਕ 'ਤੇ ਆਧਾਰਿਤ ਮਹਿੰਗਾਈ ਦਰ ਜੂਨ 'ਚ ਲਗਾਤਾਰ ਤੀਜੇ ਮਹੀਨੇ ਹੇਠਾਂ ਆਈ ਹੈ।

Inflation Rate Down: ਆਮ ਆਦਮੀ ਨੂੰ ਰਾਹਤ, ਜੂਨ 'ਚ ਲਗਾਤਾਰ ਤੀਜੇ ਮਹੀਨੇ ਥੋਕ ਮਹਿੰਗਾਈ 'ਚ ਆਈ ਕਮੀ
tv9-punjabi
| Updated On: 14 Jul 2023 16:43 PM IST
Share
ਥੋਕ ਮਹਿੰਗਾਈ ਨੂੰ ਲੈ ਕੇ ਆਮ ਆਦਮੀ ਲਈ ਰਾਹਤ ਦੀ ਖਬਰ ਹੈ। ਜੂਨ 2023 ਵਿੱਚ ਹੋਲਸੇਲ ਪ੍ਰਾਈਸ ਇੰਡੈਕਸ ਅੰਕ ‘ਤੇ ਆਧਾਰਿਤ ਮਹਿੰਗਾਈ ਦਰ ਹੇਠਾਂ ਆਈ ਹੈ। ਇਹ ਲਗਾਤਾਰ ਤੀਜਾ ਮਹੀਨਾ ਹੈ ਜਦੋਂ ਇਸ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਉਦਯੋਗ ਅਤੇ ਵਣਜ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਇਹ ਪਿਛਲੇ ਸਾਲ ਜੂਨ ਦੇ ਮੁਕਾਬਲੇ 4.12 ਫੀਸਦੀ ‘ਤੇ ਆ ਗਿਆ ਹੈ। ਪਿਛਲੇ ਸਾਲ ਜੂਨ ‘ਚ ਥੋਕ ਮਹਿੰਗਾਈ ਦਰ 16.23 ਫੀਸਦੀ ਸੀ। ਜਦੋਂ ਕਿ ਮਈ ਮਹੀਨੇ ਵਿਚ ਇਹ 3.48 ਫੀਸਦੀ ਸੀ। ਥੋਕ ਮਹਿੰਗਾਈ ਦਰ ਵਿੱਚ ਗਿਰਾਵਟ ਦਾ ਮੁੱਖ ਕਾਰਨ ਜੂਨ ਵਿੱਚ ਖਣਿਜ ਤੇਲ, ਖੁਰਾਕੀ ਵਸਤਾਂ, ਧਾਤਾਂ, ਕੱਚੇ ਤੇਲ (ਪੈਟਰੋਲੀਅਮ ਉਤਪਾਦ), ਕੁਦਰਤੀ ਗੈਸ ਅਤੇ ਟੈਕਸਟਾਈਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਉਣਾ ਹੈ। ਖੁਰਾਕੀ ਵਸਤਾਂ ਦੀਆਂ ਥੋਕ ਕੀਮਤਾਂ ‘ਤੇ ਆਧਾਰਿਤ ਖੁਰਾਕੀ ਮਹਿੰਗਾਈ ਵੀ ਜੂਨ ‘ਚ ਸਾਲਾਨਾ ਆਧਾਰ ‘ਤੇ ਘਟੀ ਹੈ।

ਸਬਜ਼ੀਆਂ ਹੋਈਆਂ ਸਸਤੀਆਂ, ਦਾਲਾਂ ਤੇ ਦੁੱਧ ਮਹਿੰਗਾ

ਜੂਨ 2023 ‘ਚ ਖੁਰਾਕੀ ਮਹਿੰਗਾਈ ਦਰ 1.24 ਫੀਸਦੀ ‘ਤੇ ਆ ਗਈ ਹੈ, ਜੋ ਪਿਛਲੇ ਸਾਲ ਜੂਨ ‘ਚ 1.59 ਫੀਸਦੀ ਸੀ। ਜੇਕਰ ਖਾਣ-ਪੀਣ ਦੀਆਂ ਵਸਤੂਆਂ ਦੀ ਸ਼੍ਰੇਣੀ ਦੇ ਹਿਸਾਬ ਨਾਲ ਨਜ਼ਰ ਮਾਰੀਏ ਤਾਂ ਸਬਜ਼ੀਆਂ ਦੀਆਂ ਕੀਮਤਾਂ ਵਿੱਚ 21.98 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਦੋਂ ਕਿ ਦੁੱਧ ਦੀਆਂ ਕੀਮਤਾਂ ਵਿੱਚ 8.59 ਫੀਸਦੀ ਅਤੇ ਦਾਲਾਂ ਦੀਆਂ ਕੀਮਤਾਂ ਵਿੱਚ 9.21 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜੂਨ ‘ਚ ਪੈਟਰੋਲ ਅਤੇ ਡੀਜ਼ਲ ਯਾਨੀ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ‘ਚ 12.63 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜੂਨ ‘ਚ LPG ਦੀਆਂ ਕੀਮਤਾਂ ‘ਚ 22.29 ਫੀਸਦੀ ਅਤੇ ਪੈਟਰੋਲ ਦੀਆਂ ਥੋਕ ਕੀਮਤਾਂ ‘ਚ 16.32 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਕੱਚੇ ਤੇਲ ਦੀ ਕੀਮਤ ਵੀ 32.68 ਫੀਸਦੀ ਹੇਠਾਂ ਆਈ ਹੈ। ਨਿਰਮਿਤ ਵਸਤਾਂ ਦੀ ਮਹਿੰਗਾਈ ਦਰ ਘਟ ਕੇ 2.71 ਫੀਸਦੀ ‘ਤੇ ਆ ਗਈ ਹੈ।

ਮਹਿੰਗਾਈ ਨੂੰ ਕੰਟਰੋਲ ਕਰਨਾ ਅਜੇ ਵੀ ਚੁਣੌਤੀ

ਥੋਕ ਮਹਿੰਗਾਈ ਦਰ ‘ਚ ਕਮੀ ਦੇ ਬਾਵਜੂਦ ਮਹਿੰਗਾਈ ਨੂੰ ਕੰਟਰੋਲ ਕਰਨਾ ਅਜੇ ਵੀ ਆਰਬੀਆਈ ਲਈ ਚੁਣੌਤੀ ਬਣਿਆ ਹੋਇਆ ਹੈ। ਇਸ ਦਾ ਕਾਰਨ ਇਹ ਹੈ ਕਿ ਪ੍ਰਚੂਨ ਮਹਿੰਗਾਈ ਦਰ 4 ਫੀਸਦੀ ਤੋਂ ਵੱਧ ਰਹੀ ਹੈ। ਜੂਨ ‘ਚ ਇਕ ਵਾਰ ਫਿਰ ਪ੍ਰਚੂਨ ਮਹਿੰਗਾਈ ਦਰ ਵਧੀ ਹੈ। ਇਹ 4.81 ਫੀਸਦੀ ਰਿਹਾ ਹੈ ਜਦਕਿ ਮਈ ਮਹੀਨੇ ਇਹ 4.25 ਫੀਸਦੀ ‘ਤੇ ਸੀ, ਜੋ 25 ਮਹੀਨਿਆਂ ਦਾ ਸਭ ਤੋਂ ਹੇਠਲਾ ਪੱਧਰ ਸੀ। ਆਰਬੀਆਈ ਆਪਣੀ ਮੁਦਰਾ ਨੀਤੀ ਦਾ ਫੈਸਲਾ ਕਰਦੇ ਸਮੇਂ ਪ੍ਰਚੂਨ ਮਹਿੰਗਾਈ ਦੇ ਅੰਕੜਿਆਂ ਨੂੰ ਵੀ ਧਿਆਨ ਵਿੱਚ ਰੱਖਦਾ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਆਰਬੀਆਈ ਦੇ ਰੈਪੋ ਰੇਟ ਵਿੱਚ ਵਾਧੇ ਦਾ ਅਸਰ ਹੁਣ ਦਿਖਾਈ ਦੇ ਰਿਹਾ ਹੈ ਅਤੇ ਪ੍ਰਚੂਨ ਮਹਿੰਗਾਈ ਦਰ ਲਗਾਤਾਰ ਚੌਥੇ ਮਹੀਨੇ ਜੂਨ ਵਿੱਚ 6 ਫੀਸਦੀ ਦੀ ਅਧਿਕਤਮ ਸੀਮਾ ਤੋਂ ਹੇਠਾਂ ਰਹਿ ਗਈ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...