AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ਼ੇਅਰ ਬਾਜ਼ਾਰ ਖੁੱਲ੍ਹਦੇ ਹੀ ਨਿਵੇਸ਼ਕਾਂ ਦੀ ਲੱਗੀ ਲਾਟਰੀ, 4.76 ਲੱਖ ਕਰੋੜ ਦਾ ਹੋਇਆ ਫ਼ਾਇਦਾ

Share Market Update: ਸੋਮਵਾਰ ਨੂੰ ਬੈਂਚਮਾਰਕ ਸੂਚਕਾਂਕ ਸੈਂਸੈਕਸ ਅਤੇ ਨਿਫ਼ਟੀ ਵਿੱਚ ਤੇਜ਼ੀ ਦੇਖਣ ਨੂੰ ਮਿਲੀ। ਇਸ ਤੋਂ ਪਹਿਲਾਂ ਇਹ ਦੋਵੇਂ ਸੂਚਕਾਂਕ ਲਗਾਤਾਰ ਪੰਜ ਕਾਰੋਬਾਰੀ ਸੈਸ਼ਨਾਂ ਦੌਰਾਨ ਗਿਰਾਵਟ ਵਿੱਚ ਰਹੇ ਸਨ। ਇਸ ਵਾਰ ਬਾਜ਼ਾਰ ਵਿੱਚ ਆਈ ਤੇਜ਼ੀ ਦਾ ਮੁੱਖ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਵੱਡੀ ਗਿਰਾਵਟ ਰਹੀ, ਜੋ ਅਮਰੀਕਾ ਅਤੇ ਈਰਾਨ ਵੱਲੋਂ ਹਫ਼ਤੇ ਅੰਤ ਦੌਰਾਨ ਹਮਲੇ ਰੋਕਣ ਤੋਂ ਬਾਅਦ ਦੇਖਣ ਨੂੰ ਮਿਲੀ। ਆਓ ਤੁਹਾਨੂੰ ਵੀ ਦੱਸਦੇ ਹਾਂ ਕਿ ਸ਼ੇਅਰ ਬਾਜ਼ਾਰ ਵਿੱਚ ਅੱਜ ਕਿਹੋ ਜਿਹੇ ਅੰਕੜੇ ਸਾਹਮਣੇ ਆ ਰਹੇ ਹਨ।

ਸ਼ੇਅਰ ਬਾਜ਼ਾਰ ਖੁੱਲ੍ਹਦੇ ਹੀ ਨਿਵੇਸ਼ਕਾਂ ਦੀ ਲੱਗੀ ਲਾਟਰੀ, 4.76 ਲੱਖ ਕਰੋੜ ਦਾ ਹੋਇਆ ਫ਼ਾਇਦਾ
ਬਾਜ਼ਾਰ ਖੁੱਲ੍ਹਦੇ ਹੀ ਨਿਵੇਸ਼ਕਾਂ ਦੀ ਚਮਕੀ ਕਿਸਮਤ
tv9-punjabi
| Updated On: 27 Jul 2026 11:55 AM IST
Share

ਅਮਰੀਕਾ ਅਤੇ ਈਰਾਨ ਵਿਚਾਲੇ ਬੰਬਬਾਰੀ ਰੁਕਣ, ਕੱਚੇ ਤੇਲ ਦੀਆਂ ਕੀਮਤਾਂ ਵਿੱਚ 5 ਫ਼ੀਸਦੀ ਤੋਂ ਵੱਧ ਗਿਰਾਵਟ ਆਉਣ ਅਤੇ ਡਾਲਰ ਦੇ ਮੁਕਾਬਲੇ ਰੁਪਏ ਦੇ ਮਜ਼ਬੂਤ ਹੋਣ ਕਾਰਨ ਸ਼ੇਅਰ ਬਾਜ਼ਾਰ ਵਿੱਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਸ਼ੁਰੂਆਤੀ ਕਾਰੋਬਾਰੀ ਸੈਸ਼ਨ ਵਿੱਚ ਸੈਂਸੈਕਸ 636 ਤੋਂ ਵੱਧ ਅੰਕ ਚੜ੍ਹਿਆ, ਜਦਕਿ ਨਿਫ਼ਟੀ ਵਿੱਚ ਵੀ ਕਰੀਬ 200 ਅੰਕਾਂ ਦਾ ਉਛਾਲ ਦਰਜ ਕੀਤਾ ਗਿਆ। ਮਾਹਰਾਂ ਦੇ ਮੁਤਾਬਕ, ਮੱਧ ਪੂਰਬ ਵਿੱਚ ਤਣਾਅ ਘਟਣ ਕਾਰਨ ਹੋਰਮੁਜ਼ ਜਲਡਮਰੂ (Hormuz Strait) ਰਾਹੀਂ ਜਹਾਜ਼ਾਂ ਦੀ ਆਵਾਜਾਈ ਮੁੜ ਵਧਣ ਦੀ ਉਮੀਦ ਹੈ। ਇਸ ਦੇ ਨਾਲ ਹੀ ਇਹ ਸੰਭਾਵਨਾ ਵੀ ਜਤਾਈ ਜਾ ਰਹੀ ਹੈ ਕਿ ਦੋਵੇਂ ਦੇਸ਼ਾਂ ਵਿਚਾਲੇ ਮਾਮਲਾ ਹੁਣ ਕੂਟਨੀਤਿਕ ਤਰੀਕੇ ਨਾਲ ਸੁਲਝ ਸਕਦਾ ਹੈ। ਇਸ ਤੇਜ਼ੀ ਕਾਰਨ ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਨੂੰ ਲਗਭਗ 4.76 ਲੱਖ ਕਰੋੜ ਰੁਪਏ ਦਾ ਫ਼ਾਇਦਾ ਹੋਇਆ ਹੈ। ਆਓ ਜਾਣਦੇ ਹਾਂ ਕਿ ਸ਼ੇਅਰ ਬਾਜ਼ਾਰ ਵਿੱਚ ਹੋਰ ਕਿਹੜੇ ਅਹਿਮ ਅੰਕੜੇ ਸਾਹਮਣੇ ਆ ਰਹੇ ਹਨ।

ਸ਼ੇਅਰ ਬਾਜ਼ਾਰ ਵਿੱਚ ਆਈ ਤੇਜ਼ੀ

ਸੋਮਵਾਰ ਨੂੰ ਸ਼ੇਅਰ ਬਾਜ਼ਾਰ ਵਿੱਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲੀ। ਅੰਕੜਿਆਂ ਮੁਤਾਬਕ, ਬੰਬੇ ਸਟਾਕ ਐਕਸਚੇਂਜ (BSE) ਦਾ ਮੁੱਖ ਸੂਚਕਾਂਕ ਸੈਂਸੈਕਸ 636.61 ਅੰਕ ਚੜ੍ਹ ਕੇ 76,696.38 ਦੇ ਪੱਧਰ ‘ਤੇ ਪਹੁੰਚ ਗਿਆ। ਸਵੇਰੇ 9:35 ਵਜੇ ਸੈਂਸੈਕਸ ਕਰੀਬ 590 ਅੰਕਾਂ ਦੀ ਤੇਜ਼ੀ ਨਾਲ 76,696.38 ‘ਤੇ ਕਾਰੋਬਾਰ ਕਰ ਰਿਹਾ ਸੀ। ਇਸ ਤੋਂ ਪਹਿਲਾਂ ਸੈਂਸੈਕਸ 76,608.98 ਦੇ ਪੱਧਰ ‘ਤੇ ਖੁੱਲ੍ਹਿਆ ਸੀ। ਉੱਥੇ ਹੀ ਨੈਸ਼ਨਲ ਸਟਾਕ ਐਕਸਚੇਂਜ (NSE) ਦੇ ਮੁੱਖ ਸੂਚਕਾਂਕ ਨਿਫ਼ਟੀ ਵਿੱਚ ਵੀ ਚੰਗਾ ਉਛਾਲ ਦੇਖਣ ਨੂੰ ਮਿਲਿਆ। ਕਾਰੋਬਾਰ ਦੌਰਾਨ ਨਿਫ਼ਟੀ ਕਰੀਬ 200 ਅੰਕ ਚੜ੍ਹ ਕੇ 23,964.50 ਦੇ ਪੱਧਰ ‘ਤੇ ਪਹੁੰਚ ਗਿਆ। ਸਵੇਰੇ 9:35 ਵਜੇ ਨਿਫ਼ਟੀ ਕਰੀਬ 175 ਅੰਕਾਂ ਦੀ ਤੇਜ਼ੀ ਨਾਲ 23,944.30 ‘ਤੇ ਕਾਰੋਬਾਰ ਕਰ ਰਿਹਾ ਸੀ। ਨਿਫ਼ਟੀ ਨੇ ਦਿਨ ਦੀ ਸ਼ੁਰੂਆਤ 23,928.40 ਦੇ ਪੱਧਰ ਤੋਂ ਕੀਤੀ ਸੀ।

ਜ਼ਿਆਦਾਤਰ ਸ਼ੇਅਰਾਂ ਵਿੱਚ ਆਈ ਤੇਜ਼ੀ

ਬੰਬੇ ਸਟਾਕ ਐਕਸਚੇਂਜ (BSE) ਦੇ ਟਾਪ-30 ਸ਼ੇਅਰਾਂ ਵਿੱਚੋਂ 28 ਸ਼ੇਅਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ। ਸਿਰਫ਼ ਭਾਰਤੀ ਏਅਰਟੈਲ ਅਤੇ ICICI ਬੈਂਕ ਦੇ ਸ਼ੇਅਰਾਂ ਵਿੱਚ ਹੀ ਗਿਰਾਵਟ ਦਰਜ ਕੀਤੀ ਗਈ। ਅੰਕੜਿਆਂ ਮੁਤਾਬਕ, ਇੰਡੀਗੋ ਅਤੇ ਇੰਫੋਸਿਸ ਦੇ ਸ਼ੇਅਰਾਂ ਵਿੱਚ 3.50 ਫ਼ੀਸਦੀ ਤੋਂ ਵੱਧ ਦਾ ਉਛਾਲ ਦੇਖਣ ਨੂੰ ਮਿਲਿਆ। ਇਸੇ ਤਰ੍ਹਾਂ ਇਟਰਨਲ ਅਤੇ ਏਸ਼ੀਅਨ ਪੇਂਟਸ ਦੇ ਸ਼ੇਅਰ 2.50 ਫ਼ੀਸਦੀ ਤੋਂ ਵੱਧ ਚੜ੍ਹੇ। ਉੱਥੇ ਹੀ ਬਜਾਜ ਫ਼ਾਇਨੈਂਸ, HCL Tech, TCS ਅਤੇ Tech Mahindra ਦੇ ਸ਼ੇਅਰਾਂ ਵਿੱਚ 2 ਫ਼ੀਸਦੀ ਤੋਂ ਵੱਧ ਦੀ ਤੇਜ਼ੀ ਦਰਜ ਕੀਤੀ ਗਈ। ਇਸ ਤੋਂ ਇਲਾਵਾ ਬਾਕੀ ਜ਼ਿਆਦਾਤਰ ਸ਼ੇਅਰਾਂ ਵਿੱਚ ਵੀ 1 ਫ਼ੀਸਦੀ ਤੋਂ ਵੱਧ ਦਾ ਵਾਧਾ ਦੇਖਣ ਨੂੰ ਮਿਲਿਆ।

ਨਿਵੇਸ਼ਕਾਂ ਨੂੰ 4.76 ਲੱਖ ਕਰੋੜ ਰੁਪਏ ਦਾ ਫ਼ਾਇਦਾ

ਸ਼ੇਅਰ ਬਾਜ਼ਾਰ ਵਿੱਚ ਆਈ ਤੇਜ਼ੀ ਕਾਰਨ ਨਿਵੇਸ਼ਕਾਂ ਨੂੰ ਵੱਡਾ ਲਾਭ ਹੋਇਆ ਹੈ। ਨਿਵੇਸ਼ਕਾਂ ਦਾ ਇਹ ਫ਼ਾਇਦਾ ਬੀਐੱਸਈ (BSE) ਦੇ ਮਾਰਕੀਟ ਕੈਪ ਵਿੱਚ ਹੋਏ ਵਾਧੇ ਨਾਲ ਜੁੜਿਆ ਹੁੰਦਾ ਹੈ। ਅੰਕੜਿਆਂ ਮੁਤਾਬਕ, ਪਿਛਲੇ ਸ਼ੁੱਕਰਵਾਰ ਨੂੰ BSE ਦਾ ਮਾਰਕੀਟ ਕੈਪ 4,75,69,475.24 ਕਰੋੜ ਰੁਪਏ ਸੀ, ਜੋ ਸੋਮਵਾਰ ਨੂੰ ਵੱਧ ਕੇ 4,80,45,444.68 ਕਰੋੜ ਰੁਪਏ ਹੋ ਗਿਆ। ਇਸ ਦਾ ਅਰਥ ਹੈ ਕਿ ਕਾਰੋਬਾਰੀ ਸੈਸ਼ਨ ਦੌਰਾਨ BSE ਦੇ ਮਾਰਕੀਟ ਕੈਪ ਵਿੱਚ 4,75,969.44 ਕਰੋੜ ਰੁਪਏ (ਲਗਭਗ 4.76 ਲੱਖ ਕਰੋੜ ਰੁਪਏ) ਦਾ ਵਾਧਾ ਹੋਇਆ। ਇਹੀ ਰਕਮ ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਦੇ ਕੁੱਲ ਫ਼ਾਇਦੇ ਵਜੋਂ ਮੰਨੀ ਜਾ ਰਹੀ ਹੈ।

Source:TV9Hindi.com

Follow Us
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...