Good News: ਆਦਮਪੁਰ ਏਅਰਪੋਰਟ ਤੋਂ ਜਲਦ ਸ਼ੁਰੂ ਹੋਣਗੀਆਂ ਫਲਾਈਟਸ, ਸਾਂਸਦ ਸੁਸ਼ੀਲ ਕੁਮਾਰ ਰਿੰਕੂ ਨੇ ਲਿਆ ਜਾਇਜ਼ਾ
ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਇਸ ਨਵੇਂ ਬਣੇ ਟਰਮੀਨਲ ਦਾ ਜਾਇਜ਼ਾ ਲੈਣ ਲਈ ਪਹੁੰਚੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਫਲਾਈਸ ਸ਼ੂਰ ਕਰਨ ਦਾ ਮੁੱਦਾ ਹਵਾਈ ਮੰਤਰੇ ਅੱਗੇ ਵੀ ਚੁੱਕਿਆ ਸੀ। ਨਵੇਂ ਟਰਮੀਨਲ ਅਤੇ ਫਲਾਈਟਸ ਸ਼ੁਰੂ ਕਰਨ ਬਾਰੇ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਲਈ 41 ਕਰੋੜ ਰੁਪਏ ਵਿੱਚੋਂ 21 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਹਨ।
ਆਦਮਪੁਰ ਸਿਵਲ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਜਲਦ ਸ਼ੁਰੂ ਹੋਣ ਜਾ ਰਹੀਆਂ ਹਨ। ਜਲੰਧਰ ਲੋਕਾ ਸਭਾ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਇਸ ਨਵੇਂ ਬਣੇ ਟਰਮੀਨਲ ਦਾ ਜਾਇਜ਼ਾ ਲੈਣ ਲਈ ਪਹੁੰਚੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਫਲਾਈਟਸ ਸ਼ੂਰ ਕਰਨ ਦਾ ਮੁੱਦਾ ਹਵਾਈ ਮੰਤਰੇ ਅੱਗੇ ਵੀ ਚੁੱਕਿਆ ਸੀ। ਘਰੇਲੂ ਉਡਾਣਾਂ ਸ਼ੁਰੂ ਕਰਵਾਉਣ ਲਈ ਉਹ ਹਵਾਈ ਮੰਤਰਾਲੇ ਦੇ ਮੰਤਰੀ ਜਯੋਤੀਰਾਜ ਸਿੰਦਿਆ ਨੂੰ ਵੀ ਮਿਲੇ ਸਨ।
ਸੁਸ਼ੀਲ ਰਿੰਕੂ ਨੇ ਕਿਹਾ ਕਿ ਆਦਮਪੁਰ (Adampur) ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਨਾਲ ਦੋਆਬਾ ਖੇਤਰ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਨਾਲ ਹੀ ਇੱਥੋ ਦੀਆਂ ਆਰਥਿਕ ਗਤੀਵਿਧੀਆਂ ਨੂੰ ਵੀ ਬੱਲ ਮਿਲੇਗਾ। ਉਨ੍ਹਾਂ ਕਿਹਾ ਕਿ ਦੁਆਬੇ ਇਲਾਕੇ ਚੋਂ ਵੱਡੀ ਗਿਣਤੀ ‘ਚ ਲੋਕ ਵਿਦੇਸ਼ ਰਹਿੰਦੇ ਹਨ। ਇਨ੍ਹਾਂ ਪ੍ਰਵਾਸੀ ਭਾਰਤੀਆਂ ਨੂੰ ਆਪਣੇ ਪਰਿਵਾਰਾਂ ਨਾਲ ਜੁੜੇ ਰਹਿਣ ਦੀ ਸਹੁਲਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਨਵੇਂ ਟਰਮੀਨਲ ਅਤੇ ਫਲਾਈਟ ਸ਼ੁਰੂ ਕਰਨ ਬਾਰੇ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕੀਤੀ ਗਈ ਹੈ।
ਪੰਜਾਬ ਸਰਕਾਰ ਨੇ 21 ਕਰੋੜ ਰੁਪਏ ਕੀਤੇ ਜਾਰੀ
ਸੰਸਦ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਹੈ ਕਿ ਫੇਜ਼-1 ਅਧੀਨ 4.30 ਕਿਲੋਮੀਟਰ ਲੰਬੀ ਸੜਕ ਦਾ ਕੰਮ ਜ਼ੋਰਾਂ ਤੇ ਚੱਲ ਰਿਹਾ ਹੈ ਅਤੇ ਅਗਲੇ ਮਹੀਨੇ ਤੱਕ ਇਹ ਬਣ ਕੇ ਤਿਆਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਲਈ 41 ਕਰੋੜ ਰੁਪਏ ਵਿੱਚੋਂ 21 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਯਾਤਰੀਆਂ ਦੀ ਸੁਵਿਧਾ ਲਈ ਉਹ ਰੇਲ ਮੰਤਰੀ ਨੂੰ ਮਿਲ ਕੇ ਇਸ ਸੈਕਸ਼ਨ ‘ਤੇ ਪੈਂਦੇ ਰੇਲਵੇ ਕਰਾਸਿੰਗ ‘ਤੇ ਆਰਓਬੀ ਬਣਾਉਣ ਦੀ ਗੁਜ਼ਾਰਿਸ਼ ਕਰਣਗੇ। ਹਵਾਈ ਅੱਡੇ ‘ਤੇ ਐਮਪੀ, ਡੀਸੀ, ਐਸਡੀਐਮ ਡਾ. ਜੈ ਇੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਬੀਐਸ ਤੁਲੀ ਅਤੇ ਅਧਿਕਾਰੀ ਵੀ ਮੌਜੂਦ ਸਨ।