AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਰਤਨ ਟਾਟਾ ਨੂੰ ਧਮਕੀ ਦੇਣ ਵਾਲੇ ਨੌਜਵਾਨ ਨੂੰ ਕੀਤਾ ਟ੍ਰੇਸ, ਦਿਮਾਗੀ ਬਿਮਾਰੀ ਤੋਂ ਹੈ ਪੀੜਤ

ਕਥਿਤ ਤੌਰ 'ਤੇ ਰਤਨ ਟਾਟਾ ਨੂੰ ਜਾਨ ਦੀ ਧਮਕੀ ਦੇਣ ਵਾਲੇ 35 ਸਾਲਾ ਐਮਬੀਏ ਫਾਈਨਾਂਸ ਪ੍ਰੋਫੈਸ਼ਨਲ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਟਰੇਸ਼ ਕਰਨ ਚ ਕਾਮਯਾਬ ਹੋਈ ਹੈ। ਮੁਲਜ਼ਮ ਧਮਕੀ ਦੇਣ ਵਾਲੀ ਕਾਲ ਕਰਨ ਤੋਂ ਪੰਜ ਦਿਨ ਪਹਿਲਾਂ ਉਹ ਆਪਣੇ ਘਰ ਤੋਂ ਲਾਪਤਾ ਹੋ ਗਿਆ ਸੀ।

ਰਤਨ ਟਾਟਾ ਨੂੰ ਧਮਕੀ ਦੇਣ ਵਾਲੇ ਨੌਜਵਾਨ ਨੂੰ ਕੀਤਾ ਟ੍ਰੇਸ, ਦਿਮਾਗੀ ਬਿਮਾਰੀ ਤੋਂ ਹੈ ਪੀੜਤ
ਰਤਨ ਟਾਟਾ ਦੀ ਪੁਰਾਣੀ ਤਸਵੀਰ
tv9-punjabi
| Updated On: 10 Oct 2024 13:10 PM IST
Share

ਦੇਸ਼ ਦੀ ਸਭ ਤੋਂ ਵੱਡੀ ਟੈਕ ਕੰਪਨੀ ਟਾਟਾ ਦੇ ਮਾਲਕ ਰਤਨ ਟਾਟਾ (Ratan Tata) ਨੂੰ ਲੈ ਕੇ ਮੁੰਬਈ ਪੁਲਿਸ ਨੂੰ ਧਮਕੀ ਭਰੀ ਕਾਲ ਆਈ ਹੈ। ਕਾਲ ‘ਚ ਫੋਨ ਕਰਨ ਵਾਲੇ ਨੇ ਰਤਨ ਟਾਟਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਤਨ ਟਾਟਾ ਦੀ ਸੁਰੱਖਿਆ ਵਧਾਈ ਜਾਵੇ, ਨਹੀਂ ਤਾਂ ਉਨ੍ਹਾਂ ਦੀ ਹਾਲਤ ਸਾਇਰਸ ਮਿਸਤਰੀ ਵਰਗੀ ਹੋਵੇਗੀ। ਇਸ ਕਾਲ ਤੋਂ ਬਾਅਦ ਮੁੰਬਈ ਪੁਲਿਸ ਪੂਰੀ ਤਰ੍ਹਾਂ ਅਲਰਟ ਹੈ। ਤਾਜ਼ਾ ਜਾਣਕਾਰੀ ਅਨੁਸਾਰ ਮੁੰਬਈ ਪੁਲਿਸ ਦੀ ਇੱਕ ਟੀਮ ਨੇ ਰਤਨ ਟਾਟਾ ਦੀ ਸੁਰੱਖਿਆ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਫੋਨ ਕਰਨ ਵਾਲੇ ਬਾਰੇ ਵੀ ਜਾਣਕਾਰੀ ਹਾਸਲ ਕਰ ਲਈ ਹੈ।

ਫੋਨ ਕਰਨ ਵਾਲਾ 5 ਦਿਨਾਂ ਤੋਂ ਘਰੋਂ ਲਾਪਤਾ

ਸੂਤਰਾਂ ਮੁਤਾਬਕ ਜਦੋਂ ਦੁਬਾਰਾ ਕਾਲ ਕਰਨ ਵਾਲੇ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਦਾ ਫੋਨ ਬੰਦ ਸੀ, ਜਿਸ ਤੋਂ ਬਾਅਦ ਪੁਲਿਸ ਨੇ ਤਕਨੀਕੀ ਮਦਦ ਅਤੇ ਟੈਲੀਕਾਮ ਕੰਪਨੀ ਦੀ ਮਦਦ ਨਾਲ ਕਾਲਰ ਨੂੰ ਟਰੇਸ ਕਰ ਲਿਆ। ਫੋਨ ਕਰਨ ਵਾਲੇ ਦੀ ਲੋਕੇਸ਼ਨ ਕਰਨਾਟਕ ਦੱਸੀ ਗਈ ਅਤੇ ਜਦੋਂ ਉਸ ਦੇ ਪਤੇ ਦਾ ਪਤਾ ਲਗਾਇਆ ਗਿਆ ਤਾਂ ਪਤਾ ਲੱਗਾ ਕਿ ਫੋਨ ਕਰਨ ਵਾਲਾ ਪੁਣੇ ਦਾ ਰਹਿਣ ਵਾਲਾ ਸੀ। ਸੂਤਰਾਂ ਨੇ ਅੱਗੇ ਦਾਅਵਾ ਕੀਤਾ ਕਿ ਕਾਲ ਕਰਨ ਵਾਲਾ ਵਿਅਕਤੀ ਪਿਛਲੇ 5 ਦਿਨਾਂ ਤੋਂ ਲਾਪਤਾ ਸੀ ਅਤੇ ਉਸ ਦੀ ਪਤਨੀ ਨੇ ਥਾਣੇ ਵਿੱਚ ਗੁੰਮਸ਼ੁਦਗੀ ਦੀ ਸ਼ਿਕਾਇਤ ਵੀ ਦਰਜ ਕਰਵਾਈ ਸੀ।

ਸ਼ਾਈਜ਼ੋਫਰੀਨੀਆ ਤੋਂ ਪੀੜਤ

ਪੁਲਿਸ ਪੁੱਛਗਿੱਛ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਫੋਨ ਕਰਨ ਵਾਲੇ ਨੂੰ ਸਿਜ਼ੋਫਰੀਨੀਆ ਸੀ ਅਤੇ ਉਸ ਨੇ ਬਿਨਾਂ ਕਿਸੇ ਨੂੰ ਦੱਸੇ ਘਰੋਂ ਫੋਨ ਲੈ ਲਿਆ ਸੀ। ਇਸੇ ਫ਼ੋਨ ਤੋਂ ਉਸ ਨੇ ਮੁੰਬਈ ਪੁਲਿਸ ਦੇ ਕੰਟਰੋਲ ਨੰਬਰ ‘ਤੇ ਫ਼ੋਨ ਕੀਤਾ ਅਤੇ ਰਤਨ ਟਾਟਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇੱਕ ਅਧਿਕਾਰੀ ਨੇ ਦੱਸਿਆ ਕਿ ਫੋਨ ਕਰਨ ਵਾਲਾ ਮਾਨਸਿਕ ਤੌਰ ‘ਤੇ ਬਿਮਾਰ ਸੀ, ਜਿਸ ਕਾਰਨ ਉਸ ਖਿਲਾਫ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ।

ਅੰਬਾਨੀ ਨੂੰ ਮਿਲੀ ਸੀ ਧਮਕੀ

ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਕੁਝ ਮਹੀਨੇ ਪਹਿਲਾਂ ਰਿਲਾਇੰਸ ਕੰਪਨੀ ਦੇ ਚੇਅਰਮੈਨ ਨੂੰ ਵੀ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਜਿਸ ਦੇ ਬਦਲੇ ਡਾਕ ਭੇਜਣ ਵਾਲੇ ਨੇ 20 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਹਾਲਾਂਕਿ, ਪੁਲਿਸ ਨੂੰ ਲੱਗਦਾ ਹੈ ਕਿ ਕਿਤੇ ਹੋਰ ਬੈਠਾ ਕੋਈ VPN ਰਾਹੀਂ ਮੁਕੇਸ਼ ਅੰਬਾਨੀ ਨੂੰ ਧਮਕੀ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...