AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Gas Cylinder Price: ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਬਦਲਾਅ, ਜਾਣੋ ਕਿੰਨਾ ਸਸਤਾ ਹੋਇਆ ਤੁਹਾਡੇ ਸ਼ਹਿਰ ਵਿੱਚ

ਦੇਸ਼ ਦੀ ਰਾਜਧਾਨੀ ਦਿੱਲੀ 'ਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 'ਚ 100 ਰੁਪਏ ਦੀ ਕਟੌਤੀ ਹੋਈ ਹੈ, ਜਿਸਤੋਂ ਬਾਅਦ ਇਸਦੀ ਕੀਮਤ 1680 ਰੁਪਏ 'ਤੇ ਆ ਗਈ ਹੈ। ਪਿਛਲੀ ਵਾਰ 4 ਜੁਲਾਈ ਨੂੰ 7 ਰੁਪਏ ਦਾ ਵਾਧਾ ਹੋਇਆ ਸੀ ਅਤੇ ਕੀਮਤ 1780 ਰੁਪਏ 'ਤੇ ਆ ਗਈ ਸੀ।

Gas Cylinder Price: ਗੈਸ ਸਿਲੰਡਰ ਦੀਆਂ ਕੀਮਤਾਂ 'ਚ ਬਦਲਾਅ, ਜਾਣੋ ਕਿੰਨਾ ਸਸਤਾ ਹੋਇਆ ਤੁਹਾਡੇ ਸ਼ਹਿਰ ਵਿੱਚ
tv9-punjabi
| Updated On: 01 Aug 2023 11:46 AM IST
Share
ਦੇਸ਼ ਦੇ ਚਾਰੇ ਮਹਾਨਗਰਾਂ ‘ਚ ਗੈਸ ਸਿਲੰਡਰ ਦੀ ਕੀਮਤ ‘ਚ ਬਦਲਾਅ ਦੇਖਣ ਨੂੰ ਮਿਲਿਆ ਹੈ ਪਰ ਇਹ ਬਦਲਾਅ ਕਮਰਸ਼ੀਅਲ ਗੈਸ ਸਿਲੰਡਰ (Commercial Gas Cylinder)ਦੀਆਂ ਕੀਮਤਾਂ ‘ਚ ਆਇਆ ਹੈ। ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਲਗਾਤਾਰ ਪੰਜਵੇਂ ਮਹੀਨੇ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 93 ਰੁਪਏ ਤੋਂ 100 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਹੈ। ਪਿਛਲੇ ਮਹੀਨੇ 1 ਜੁਲਾਈ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਕੋਈ ਬਦਲਾਅ ਨਹੀਂ ਹੋਇਆ ਸੀ ਪਰ 4 ਜੁਲਾਈ ਨੂੰ ਕੀਮਤ ‘ਚ 7 ਰੁਪਏ ਦਾ ਮਾਮੂਲੀ ਵਾਧਾ ਹੋਇਆ ਸੀ। ਇਸ ਵਾਰ ਸਭ ਤੋਂ ਵੱਧ ਕਟੌਤੀ ਯਾਨੀ ਬਾਕੀ ਤਿੰਨ ਮਹਾਨਗਰਾਂ ਦੇ ਮੁਕਾਬਲੇ 7 ਰੁਪਏ ਜ਼ਿਆਦਾ ਕਟੌਤੀ ਕੀਤੀ ਗਈ ਹੈ। ਤੁਹਾਨੂੰ ਦੱਸਦੇ ਹਾਂ ਕਿ ਦੇਸ਼ ਦੇ ਚਾਰੇ ਮਹਾਨਗਰਾਂ ਵਿੱਚ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਕਿੰਨੀ ਹੋ ਗਈ ਹੈ।

ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ

  • ਦੇਸ਼ ਦੀ ਰਾਜਧਾਨੀ ਦਿੱਲੀ ‘ਚ ਗੈਸ ਸਿਲੰਡਰ ਦੀ ਕੀਮਤ 100 ਰੁਪਏ ਦੀ ਕਟੌਤੀ ਹੋਈ ਹੈ ਅਤੇ ਕੀਮਤ 1680 ਰੁਪਏ ‘ਤੇ ਆ ਗਈ ਹੈ। ਪਿਛਲੀ ਵਾਰ 4 ਜੁਲਾਈ ਨੂੰ 7 ਰੁਪਏ ਦਾ ਵਾਧਾ ਹੋਇਆ ਸੀ ਅਤੇ ਕੀਮਤ 1780 ਰੁਪਏ ‘ਤੇ ਆ ਗਈ ਸੀ।
  • ਕੋਲਕਾਤਾ ‘ਚ ਗੈਸ ਸਿਲੰਡਰ ਦੀਆਂ ਕੀਮਤਾਂ ‘ਚ 93 ਰੁਪਏ ਦੀ ਕਟੌਤੀ ਦੇਖੀ ਗਈ ਹੈ ਅਤੇ ਕੀਮਤ 1802.50 ਰੁਪਏ ‘ਤੇ ਆ ਗਈ ਹੈ। ਪਿਛਲੇ ਮਹੀਨੇ ਕੀਮਤ 1895.50 ਰੁਪਏ ਸੀ। ਮੁੰਬਈ ‘ਚ ਵੀ ਗੈਸ ਸਿਲੰਡਰ ਦੀ ਕੀਮਤ ‘ਚ 93 ਰੁਪਏ ਦੀ ਕਟੌਤੀ ਕੀਤੀ ਗਈ ਹੈ। ਜਿਸ ਕਾਰਨ ਕੀਮਤ 1640.50 ਰੁਪਏ ‘ਤੇ ਆ ਗਈ ਹੈ। ਜੁਲਾਈ ਮਹੀਨੇ ਵਿੱਚ ਇਸ ਸ਼੍ਰੇਣੀ ਦੇ ਸਿਲੰਡਰ ਦੀ ਕੀਮਤ 1733.50 ਰੁਪਏ ਸੀ।
  • ਦੱਖਣੀ ਭਾਰਤ ਦੇ ਸਭ ਤੋਂ ਵੱਡੇ ਮਹਾਂਨਗਰ ਚੇਨਈ ਵਿੱਚ ਗੈਸ ਸਿਲੰਡਰ ਦੀ ਕੀਮਤ ਵਿੱਚ 92.5 ਰੁਪਏ ਦੀ ਕਟੌਤੀ ਕੀਤੀ ਗਈ ਹੈ ਅਤੇ ਕੀਮਤ 1852.50 ਰੁਪਏ ਹੋ ਗਈ ਹੈ। ਜੁਲਾਈ ਦੇ ਮਹੀਨੇ ਇੱਥੇ ਲੋਕਾਂ ਨੂੰ 1945 ਰੁਪਏ ਦੇਣੇ ਪੈਂਦੇ ਹਨ।

ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ

ਦੂਜੇ ਪਾਸੇ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਲਗਾਤਾਰ ਪੰਜਵੇਂ ਮਹੀਨੇ ਕੋਈ ਬਦਲਾਅ ਨਹੀਂ ਹੋਇਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ‘ਚ ਗੈਸ ਸਿਲੰਡਰ ਦੀ ਕੀਮਤ 1103 ਰੁਪਏ ‘ਤੇ ਬਰਕਰਾਰ ਹੈ। ਦੂਜੇ ਪਾਸੇ, ਕੋਲਕਾਤਾ ਵਿੱਚ ਕੀਮਤ 1129 ਰੁਪਏ ਹੈ। ਮੁੰਬਈ ਵਿੱਚ ਘਰੇਲੂ ਗੈਸ ਸਿਲੰਡਰ ਦੀ ਕੀਮਤ 1102.50 ਰੁਪਏ ਅਤੇ ਚੇਨਈ ਵਿੱਚ ਘਰੇਲੂ ਗੈਸ ਸਿਲੰਡਰ 1118.50 ਰੁਪਏ ਵਿੱਚ ਉਪਲਬਧ ਹੈ। ਚਾਰ ਮਹਾਨਗਰਾਂ ‘ਚ ਗੈਸ ਸਿਲੰਡਰ ਦੀ ਕੀਮਤ ‘ਚ ਆਖਰੀ ਬਦਲਾਅ ਮਾਰਚ ਮਹੀਨੇ ‘ਚ ਦੇਖਿਆ ਗਿਆ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...
ਮੰਤਰੀ ਬੈਂਸ ਨੇ ਪੇਸ਼ ਕੀਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ... ਗਿਣਵਾਈਆਂ ਪ੍ਰਾਪਤੀਆਂ
ਮੰਤਰੀ ਬੈਂਸ ਨੇ ਪੇਸ਼ ਕੀਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ... ਗਿਣਵਾਈਆਂ ਪ੍ਰਾਪਤੀਆਂ...