Good News: ਨਵੇਂ ਸਾਲ ਤੋਂ ਪਹਿਲਾਂ ਆਮ ਲੋਕਾਂ ਨੂੰ ਰਾਹਤ, ਸਸਤਾ ਹੋਇਆ LPG ਸਿਲੰਡਰ ਜਾਣੋ ਨਵਾਂ ਭਾਅ
ਤੇਲ ਮਾਰਕੀਟਿੰਗ ਕੰਪਨੀ ਨੇ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ਤੋਂ ਪਹਿਲਾਂ ਹੀ ਵੱਡੀਆਂ ਛੋਟਾਂ ਦਿੱਤੀਆਂ ਹਨ। ਕੰਪਨੀ ਨੇ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਘਟਾ ਦਿੱਤੀ ਹੈ। ਇਨ੍ਹਾਂ ਸਿਲੰਡਰਾਂ ਦੀ ਕੀਮਤ 'ਚ 39 ਰੁਪਏ ਦੀ ਕਟੌਤੀ ਕੀਤੀ ਗਈ ਹੈ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਹੁਣ ਵਪਾਰਕ ਗੈਸ ਦੀਆਂ ਕੀਮਤਾਂ ਕਿੰਨੀਆਂ ਹੋ ਗਈਆਂ ਹਨ...
ਨਵੇਂ ਸਾਲ ਤੋਂ ਪਹਿਲਾਂ ਆਮ ਜਨਤਾ ਨੂੰ ਵੱਡਾ ਤੋਹਫਾ ਮਿਲਿਆ ਹੈ। ਵਪਾਰਕ ਐਲਪੀਜੀ (LPG) ਸਿਲੰਡਰ ਦੀਆਂ ਕੀਮਤਾਂ ‘ਚ 39 ਰੁਪਏ ਦੀ ਕਟੌਤੀ ਕੀਤੀ ਗਈ ਹੈ। ਦਰਅਸਲ, ਤੇਲ ਮਾਰਕੀਟਿੰਗ ਕੰਪਨੀ ਨੇ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਘਟਾ ਦਿੱਤੀ ਹੈ। ਇਨ੍ਹਾਂ ਸਿਲੰਡਰਾਂ ਦੀ ਕੀਮਤ ‘ਚ 39 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲਣ ਵਾਲੀ ਹੈ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਹੁਣ ਵਪਾਰਕ ਗੈਸ ਦੀਆਂ ਕੀਮਤਾਂ ਕਿੰਨੀਆਂ ਹੋ ਗਈਆਂ ਹਨ…
ਤੁਹਾਨੂੰ ਦੱਸ ਦੇਈਏ ਕਿ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 39 ਰੁਪਏ ਘੱਟ ਹੋਣ ਤੋਂ ਬਾਅਦ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਕੀਮਤ ‘ਚ ਕਟੌਤੀ ਤੋਂ ਬਾਅਦ ਵਪਾਰਕ ਸਿਲੰਡਰ ਦਿੱਲੀ (Delhi) ‘ਚ 1757.50 ਰੁਪਏ, ਕੋਲਕਾਤਾ ‘ਚ 1869 ਰੁਪਏ, ਮੁੰਬਈ ‘ਚ 1710 ਰੁਪਏ ਅਤੇ ਚੇੱਨਈ ‘ਚ 1929.50 ਰੁਪਏ ‘ਚ ਮਿਲੇਗਾ। ਤੇਲ ਮਾਰਕੀਟਿੰਗ ਕੰਪਨੀ ਨੇ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ਤੋਂ ਪਹਿਲਾਂ ਹੀ ਵੱਡੀਆਂ ਛੋਟਾਂ ਦਿੱਤੀਆਂ ਹਨ।
ਘਰੇਲੂ ਸਿਲੰਡਰ ਦੀ ਕੀਮਤ?
ਜੇਕਰ ਘਰੇਲੂ ਰਸੋਈ ਗੈਸ ਸਿਲੰਡਰ ਦੀ ਗੱਲ ਕਰੀਏ ਤਾਂ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਅਗਸਤ ਤੋਂ ਸਥਿਰ ਹਨ, ਇਸ ਦੇ ਰੇਟ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਪਿਛਲੀ ਵਾਰ 30 ਅਗਸਤ 2023 ਨੂੰ ਘਰੇਲੂ ਸਿਲੰਡਰ ਦੀ ਕੀਮਤ ਵਿੱਚ 200 ਰੁਪਏ ਦੀ ਕਟੌਤੀ ਕੀਤੀ ਗਈ ਸੀ। ਆਈਓਸੀਐਲ ਦੀ ਵੈੱਬਸਾਈਟ ਮੁਤਾਬਕ ਘਰੇਲੂ ਐਲਪੀਜੀ ਸਿਲੰਡਰ ਦੀ ਦਿੱਲੀ ਵਿੱਚ ਕੀਮਤ 903 ਰੁਪਏ, ਕੋਲਕਾਤਾ ਵਿੱਚ 929 ਰੁਪਏ ਅਤੇ ਮੁੰਬਈ ਵਿੱਚ 902.50 ਰੁਪਏ ਹੈ।
ਦਸੰਬਰ ‘ਚ ਕੀਮਤਾਂ ਬਦਲੀਆਂ
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 1 ਦਸੰਬਰ ਨੂੰ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਬਦਲਾਅ ਕੀਤਾ ਗਿਆ ਸੀ। ਫਿਰ ਸਿਲੰਡਰ ਦੀ ਕੀਮਤ ਵਿੱਚ 21 ਰੁਪਏ ਦਾ ਵਾਧਾ ਕੀਤਾ ਗਿਆ ਸੀ। ਜਦਕਿ ਇਸ ਤੋਂ ਪਹਿਲਾਂ 16 ਨਵੰਬਰ ਨੂੰ ਵਪਾਰਕ ਰਸੋਈ ਗੈਸ ਸਿਲੰਡਰ ਦੀ ਕੀਮਤ 57 ਰੁਪਏ ਘਟਾਈ ਗਈ ਸੀ। ਪਿਛਲੇ ਕੁਝ ਸਮੇਂ ਤੋਂ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਲਗਭਗ ਹਰ ਮਹੀਨੇ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।


