AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

RBI ਦੀ ਨਵੀਂ ਤਿਆਰੀ, ਭਾਰਤ ਵਿੱਚ ਜਲਦੀ ਹੀ ਚੱਲਣਗੇ ਪਲਾਸਟਿਕ ਦੇ ਨੋਟ; ਗਵਰਨਰ ਨੇ ਦਿੱਤੇ ਸੰਕੇਤ

ਭਾਰਤੀ ਰਿਜ਼ਰਵ ਬੈਂਕ (RBI) ਦੇਸ਼ ਵਿੱਚ ਪੌਲੀਮਰ ਯਾਨੀ ਪਲਾਸਟਿਕ ਦੇ ਨੋਟ ਸ਼ੁਰੂ ਕਰਨ ਦੀ ਵੱਡੀ ਤਿਆਰੀ ਕਰ ਰਿਹਾ ਹੈ। ਆਰਬੀਆਈ ਦੇ ਗਵਰਨਰ ਸੰਜੇ ਮਲਹੋਤਰਾ ਨੇ ਸ਼ੁੱਕਰਵਾਰ ਨੂੰ ਇਸ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਲਾਸਟਿਕ ਦੇ ਨੋਟ ਚਲਾਉਣ ਦਾ ਪ੍ਰਸਤਾਵ ਅਜੇ ਆਪਣੇ ਸ਼ੁਰੂਆਤੀ ਪੜਾਅ ਵਿੱਚ ਹੈ ਅਤੇ ਇਸ 'ਤੇ ਅੱਗੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ।

RBI ਦੀ ਨਵੀਂ ਤਿਆਰੀ, ਭਾਰਤ ਵਿੱਚ ਜਲਦੀ ਹੀ ਚੱਲਣਗੇ ਪਲਾਸਟਿਕ ਦੇ ਨੋਟ; ਗਵਰਨਰ ਨੇ ਦਿੱਤੇ ਸੰਕੇਤ
Ai genrated image
tv9-punjabi
| Published: 05 Jun 2026 16:46 PM IST
Share

ਭਾਰਤੀ ਰਿਜ਼ਰਵ ਬੈਂਕ (RBI) ਦੇਸ਼ ਵਿੱਚ ਪੌਲੀਮਰ ਯਾਨੀ ਪਲਾਸਟਿਕ ਦੇ ਨੋਟ ਸ਼ੁਰੂ ਕਰਨ ਦੀ ਵੱਡੀ ਤਿਆਰੀ ਕਰ ਰਿਹਾ ਹੈ। ਆਰਬੀਆਈ ਦੇ ਗਵਰਨਰ ਸੰਜੇ ਮਲਹੋਤਰਾ ਨੇ ਸ਼ੁੱਕਰਵਾਰ ਨੂੰ ਇਸ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਲਾਸਟਿਕ ਦੇ ਨੋਟ ਚਲਾਉਣ ਦਾ ਪ੍ਰਸਤਾਵ ਅਜੇ ਆਪਣੇ ਸ਼ੁਰੂਆਤੀ ਪੜਾਅ ਵਿੱਚ ਹੈ ਅਤੇ ਇਸ ‘ਤੇ ਅੱਗੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ।

ਹਾਲਾਂਕਿ, ਵੱਖ-ਵੱਖ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਸਬੰਧ ਵਿੱਚ ਜਲਦੀ ਹੀ ਇੱਕ ਪਾਇਲਟ ਪ੍ਰੋਜੈਕਟ ਦਾ ਐਲਾਨ ਕੀਤਾ ਜਾ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਸ਼ੁਰੂਆਤੀ ਦੌਰ ਵਿੱਚ ਪ੍ਰਯੋਗ ਦੇ ਤੌਰ ‘ਤੇ 10 ਰੁਪਏ ਅਤੇ 20 ਰੁਪਏ ਦੇ ਨੋਟ ਚੁਣੇ ਜਾ ਸਕਦੇ ਹਨ, ਕਿਉਂਕਿ ਇਹ ਨੋਟ ਬਾਜ਼ਾਰ ਵਿੱਚ ਸਭ ਤੋਂ ਜ਼ਿਆਦਾ ਇਸਤੇਮਾਲ ਹੁੰਦੇ ਹਨ ਅਤੇ ਜਲਦੀ ਖ਼ਰਾਬ ਹੋ ਜਾਂਦੇ ਹਨ।

TV9 ਨੇ ਪਹਿਲਾ ਹੀ ਕੀਤਾ ਸੀ ਖ਼ੁਲਾਸਾ

ਦੱਸਣਯੋਗ ਹੈ ਕਿ ਟੀਵੀ9 ਡਿਜੀਟਲ ਨੇ ਪਿਛਲੇ ਹਫ਼ਤੇ ਹੀ ਆਪਣੀ ਇੱਕ ਰਿਪੋਰਟ ਵਿੱਚ ਇਸ ਗੱਲ ਦਾ ਖ਼ੁਲਾਸਾ ਕਰ ਦਿੱਤਾ ਸੀ ਕਿ ਭਾਰਤੀ ਰਿਜ਼ਰਵ ਬੈਂਕ ਦੇਸ਼ ਵਿੱਚ ਪਲਾਸਟਿਕ ਦੇ ਨੋਟ ਲਿਆਉਣ ‘ਤੇ ਸਰਗਰਮੀ ਨਾਲ ਵਿਚਾਰ ਕਰ ਰਿਹਾ ਹੈ। ਆਰਬੀਆਈ ਦੀ ਬੋਰਡ ਮੀਟਿੰਗ ਦੌਰਾਨ ਵੀ ਇਸ ਅਹਿਮ ਪ੍ਰਸਤਾਵ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਸੀ। ਅੱਜ ਆਰਬੀਆਈ ਗਵਰਨਰ ਨੇ ਖੁਦ ਪਲਾਸਟਿਕ ਨੋਟਾਂ ਦੇ ਆਉਣ ਦੇ ਵੱਡੇ ਸੰਕੇਤ ਦੇ ਦਿੱਤੇ ਹਨ। ਉਨ੍ਹਾਂ ਸਾਫ਼ ਕੀਤਾ ਹੈ ਕਿ, ਇਸ ਪ੍ਰਸਤਾਵ ‘ਤੇ ਵਿਚਾਰ ਚੱਲ ਰਿਹਾ ਹੈ। ਜੇਕਰ ਇਸ ਪ੍ਰਸਤਾਵ ਨੂੰ ਅਮਲੀ ਜਾਮਾ ਪਹਿਨਾਇਆ ਜਾਂਦਾ ਹੈ, ਤਾਂ ਆਉਣ ਵਾਲੇ ਸਮੇਂ ਵਿੱਚ ਦੇਸ਼ ਵਿੱਚ ਪਲਾਸਟਿਕ ਦੇ ਨੋਟ ਦੇਖਣ ਨੂੰ ਮਿਲ ਸਕਦੇ ਹਨ।

ਆਖਿਰ ਕਿਉਂ ਲਿਆਂਦੇ ਜਾ ਰਹੇ ਹਨ ਪਲਾਸਟਿਕ ਦੇ ਨੋਟ?

ਆਰਬੀਆਈ ਵੱਲੋਂ ਪਲਾਸਟਿਕ ਨੋਟਾਂ ਨੂੰ ਅਪਣਾਉਣ ‘ਤੇ ਵਿਚਾਰ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਮੌਜੂਦਾ ਸਮੇਂ ਕਾਗਜ਼ ਦੇ ਨੋਟਾਂ ਦੀ ਛਪਾਈ ਅਤੇ ਉਨ੍ਹਾਂ ਦੇ ਰੱਖ-ਰਖਾਅ ਦਾ ਖ਼ਰਚਾ ਲਗਾਤਾਰ ਵਧਦਾ ਜਾ ਰਿਹਾ ਹੈ। ਆਰਬੀਆਈ ਦੀ ਵਿੱਤੀ ਸਾਲ 2025 ਦੀ ਸਾਲਾਨਾ ਰਿਪੋਰਟ ਮੁਤਾਬਕ, ਨੋਟ ਛਾਪਣ ਦੀ ਲਾਗਤ ਵਧ ਕੇ 6,372.8 ਕਰੋੜ ਰੁਪਏ ਤੱਕ ਪਹੁੰਚ ਗਈ ਹੈ, ਜਦੋਂ ਕਿ ਵਿੱਤੀ ਸਾਲ 2024 ਵਿੱਚ ਇਹ ਖ਼ਰਚਾ 5,101.4 ਕਰੋੜ ਰੁਪਏ ਸੀ।

ਹਾਲਾਂਕਿ ਪੌਲੀਮਰ (ਪਲਾਸਟਿਕ) ਦੇ ਨੋਟਾਂ ਨੂੰ ਤਿਆਰ ਕਰਨ ਦੀ ਸ਼ੁਰੂਆਤੀ ਲਾਗਤ ਕਾਫੀ ਜ਼ਿਆਦਾ ਹੁੰਦੀ ਹੈ, ਪਰ ਇਹ ਕਾਗਜ਼ ਦੇ ਨੋਟਾਂ ਦੀ ਤੁਲਨਾ ਵਿੱਚ ਕਿਤੇ ਜ਼ਿਆਦਾ ਹੰਢਣਸਾਰ ਅਤੇ ਟਿਕਾਊ ਹੁੰਦੇ ਹਨ। ਇਸ ਨਾਲ ਲੰਬੇ ਸਮੇਂ ਵਿੱਚ ਨਵੇਂ ਨੋਟ ਛਾਪਣ ਦੀ ਲੋੜ ਘੱਟ ਜਾਵੇਗੀ ਅਤੇ ਆਰਬੀਆਈ ਦੇ ਖ਼ਰਚੇ ਵਿੱਚ ਵੱਡੀ ਬਚਤ ਹੋ ਸਕਦੀ ਹੈ। ਇਸ ਤੋਂ ਇਲਾਵਾ, ਦੇਸ਼ ਦੇ ਏਟੀਐਮ (ATM) ਅਤੇ ਕੈਸ਼ ਮੈਨੇਜਮੈਂਟ ਸਿਸਟਮ ਹੁਣ ਇੰਨੇ ਆਧੁਨਿਕ ਹੋ ਚੁੱਕੇ ਹਨ ਕਿ ਉਹ ਪੌਲੀਮਰ ਨੋਟਾਂ ਨੂੰ ਆਸਾਨੀ ਨਾਲ ਪਛਾਣ ਅਤੇ ਪ੍ਰੋਸੈਸ ਕਰ ਸਕਦੇ ਹਨ।

ਖ਼ਰਾਬ ਅਤੇ ਫਟੇ ਹੋਏ ਨੋਟ ਬਣੇ ਵੱਡੀ ਚੁਣੌਤੀ

ਰਿਜ਼ਰਵ ਬੈਂਕ ਦੇ ਸਾਹਮਣੇ ਮੌਜੂਦਾ ਸਮੇਂ ਖ਼ਰਾਬ ਅਤੇ ਫਟੇ-ਪੁਰਾਣੇ ਨੋਟਾਂ ਨੂੰ ਬਦਲਣਾ ਵੀ ਇੱਕ ਬਹੁਤ ਵੱਡੀ ਚੁਣੌਤੀ ਬਣਿਆ ਹੋਇਆ ਹੈ। ਵਿੱਤੀ ਸਾਲ 2025 ਦੇ ਦੌਰਾਨ ਲਗਭਗ 23.8 ਅਰਬ ਪੁਰਾਣੇ ਅਤੇ ਖ਼ਰਾਬ ਨੋਟਾਂ ਨੂੰ ਚਲਨ (ਮਾਰਕੀਟ) ਤੋਂ ਬਾਹਰ ਕੀਤਾ ਗਿਆ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 12.3 ਫੀਸਦੀ ਜ਼ਿਆਦਾ ਹੈ। ਇਨ੍ਹਾਂ ਵਿੱਚ ਸਭ ਤੋਂ ਵੱਡੀ ਗਿਣਤੀ 500 ਰੁਪਏ ਦੇ ਨੋਟਾਂ ਦੀ ਸੀ।

ਦੇਸ਼ ਵਿੱਚ ਡਿਜੀਟਲ ਪੇਮੈਂਟ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਬਾਵਜੂਦ, ਨਕਦੀ (ਕੈਸ਼) ਦੀ ਮੰਗ ਲਗਾਤਾਰ ਵਧ ਰਹੀ ਹੈ ਅਤੇ 15 ਮਈ ਤੱਕ ਚਲਨ ਵਿੱਚ ਮੌਜੂਦ ਕੁੱਲ ਕਰੰਸੀ 42.86 ਲੱਖ ਕਰੋੜ ਰੁਪਏ ਦੇ ਰਿਕਾਰਡ ਪੱਧਰ ‘ਤੇ ਪਹੁੰਚ ਗਈ। ਅਜਿਹੀ ਸਥਿਤੀ ਵਿੱਚ, ਪਲਾਸਟਿਕ ਦੇ ਨੋਟ ਜ਼ਿਆਦਾ ਸਮੇਂ ਤੱਕ ਸੁਰੱਖਿਅਤ ਅਤੇ ਉਪਯੋਗੀ ਬਣੇ ਰਹਿਣਗੇ, ਜਿਸ ਨਾਲ ਨੋਟ ਬਦਲਣ ਅਤੇ ਉਨ੍ਹਾਂ ਨੂੰ ਦੁਬਾਰਾ ਛਾਪਣ ਦਾ ਦਬਾਅ ਕਾਫੀ ਹੱਦ ਤੱਕ ਘੱਟ ਹੋ ਸਕਦਾ ਹੈ।

10 ਸਾਲ ਪਹਿਲਾਂ ਵੀ ਹੋਈ ਸੀ ਇਸ ਯੋਜਨਾ ‘ਤੇ ਚਰਚਾ

ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਦੇਸ਼ ਵਿੱਚ ਪਲਾਸਟਿਕ ਦੇ ਨੋਟਾਂ ਨੂੰ ਲੈ ਕੇ ਚਰਚਾ ਹੋ ਰਹੀ ਹੋਵੇ। ਕਰੀਬ 10 ਸਾਲ ਪਹਿਲਾਂ ਵੀ ਆਰਬੀਆਈ ਨੇ ਪਲਾਸਟਿਕ ਦੇ ਨੋਟ ਛਾਪਣ ਦਾ ਸੁਝਾਅ ਦਿੱਤਾ ਸੀ। ਕਾਗਜ਼ ਦੇ ਨੋਟਾਂ ਦੀ ਛਪਾਈ ‘ਤੇ ਵਧਦੇ ਖ਼ਰਚੇ ਅਤੇ ਵੱਡੀ ਗਿਣਤੀ ਵਿੱਚ ਪੁਰਾਣੇ ਨੋਟਾਂ ਦੇ ਖ਼ਰਾਬ ਹੋ ਕੇ ਨਸ਼ਟ ਹੋਣ ਕਾਰਨ ਹੁਣ ਇਹ ਯੋਜਨਾ ਇੱਕ ਵਾਰ ਫਿਰ ਤੋਂ ਚਰਚਾ ਵਿੱਚ ਆ ਗਈ ਹੈ।

ਇਸ ਤੋਂ ਪਹਿਲਾਂ ਫਰਵਰੀ 2014 ਵਿੱਚ ਸਰਕਾਰ ਨੇ ਸੰਸਦ ਨੂੰ ਸੂਚਿਤ ਕੀਤਾ ਸੀ ਕਿ 10 ਰੁਪਏ ਦੇ ਪਲਾਸਟਿਕ ਨੋਟਾਂ ਦਾ ਟ੍ਰਾਇਲ ਕੀਤਾ ਜਾਵੇਗਾ। ਇਸ ਟ੍ਰਾਇਲ ਲਈ ਦੇਸ਼ ਦੇ ਪੰਜ ਵੱਖ-ਵੱਖ ਜਲਵਾਯੂ ਅਤੇ ਭੂਗੋਲਿਕ ਸਥਿਤੀਆਂ ਵਾਲੇ ਸ਼ਹਿਰਾਂ ਨੂੰ ਚੁਣਿਆ ਗਿਆ ਸੀ। ਇਨ੍ਹਾਂ ਸ਼ਹਿਰਾਂ ਵਿੱਚ ਕੋਚੀ, ਮੈਸੂਰ, ਜੈਪੁਰ, ਸ਼ਿਮਲਾ ਅਤੇ ਭੁਵਨੇਸ਼ਵਰ ਸ਼ਾਮਲ ਸਨ। ਹਾਲਾਂਕਿ, ਉਸ ਸਮੇਂ ਕੁਝ ਤਕਨੀਕੀ ਅਤੇ ਸੰਚਾਲਨ ਸਬੰਧੀ ਸਮੱਸਿਆਵਾਂ ਦੇ ਕਾਰਨ ਇਸ ਯੋਜਨਾ ਨੂੰ ਅੱਗੇ ਨਹੀਂ ਵਧਾਇਆ ਜਾ ਸਕਿਆ ਅਤੇ ਉੱਥੇ ਹੀ ਰੋਕ ਦਿੱਤਾ ਗਿਆ ਸੀ। ਪਰ ਹੁਣ ਆਰਬੀਆਈ ਇੱਕ ਵਾਰ ਫਿਰ ਪਲਾਸਟਿਕ ਨੋਟਾਂ ਨੂੰ ਲੈ ਕੇ ਦੇਸ਼ ਵਿੱਚ ਨਵੀਆਂ ਸੰਭਾਵਨਾਵਾਂ ਦੀ ਤਲਾਸ਼ ਕਰ ਰਿਹਾ ਹੈ।

Follow Us
ਸਰਕਾਰ ਦੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ ਤਾਂ ਨਿੱਜੀ ਤੇ ਧਾਰਮਿਕ ਹਮਲਿਆਂ ਦੀ ਕੋਸ਼ਿਸ਼...ਕਥਿਤ ਵਾਇਰਲ ਵੀਡੀਓ 'ਤੇ ਬੋਲੇ ਡਾ. ਬਲਬੀਰ ਸਿੰਘ
ਸਰਕਾਰ ਦੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ ਤਾਂ ਨਿੱਜੀ ਤੇ ਧਾਰਮਿਕ ਹਮਲਿਆਂ ਦੀ ਕੋਸ਼ਿਸ਼...ਕਥਿਤ ਵਾਇਰਲ ਵੀਡੀਓ 'ਤੇ ਬੋਲੇ ਡਾ. ਬਲਬੀਰ ਸਿੰਘ...
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ...
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ...
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ...
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ...
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...