AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਿਰ ਰੁਆਏਗਾ ਪਿਆਜ਼! ਦੇਸ਼ ‘ਚ ਵਧਣ ਵਾਲੀਆਂ ਹਨ ਪਿਆਜ਼ ਦੀਆਂ ਕੀਮਤਾਂ, ਆਮ ਲੋਕਾਂ ਦੀ ਜੇਬ ‘ਤੇ ਪਵੇਗਾ ਬੋਝ

Onion Prices: ਪਿਛਲੇ ਹਫ਼ਤੇ ਪਿਆਜ਼ ਦੀਆਂ ਥੋਕ ਕੀਮਤਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਸਰਕਾਰ ਵਧਦੀਆਂ ਕੀਮਤਾਂ ਨੂੰ ਕਾਬੂ ਵਿੱਚ ਰੱਖਣ ਲਈ ਬਫਰ ਸਟਾਕ ਵਿੱਚੋਂ ਪਿਆਜ਼ ਵੇਚਣ ਦੀ ਯੋਜਨਾ ਬਣਾ ਰਹੀ ਹੈ। ਦੱਖਣੀ ਭਾਰਤ ਤੋਂ ਫ਼ਸਲ ਆਉਣ ਵਿੱਚ ਦੇਰੀ ਕਾਰਨ ਕੀਮਤਾਂ ਵਿੱਚ ਹੋਰ ਵਾਧਾ ਹੋਣ ਦੀ ਆਸ਼ੰਕਾ ਹੈ।

ਫਿਰ ਰੁਆਏਗਾ ਪਿਆਜ਼! ਦੇਸ਼ 'ਚ ਵਧਣ ਵਾਲੀਆਂ ਹਨ ਪਿਆਜ਼ ਦੀਆਂ ਕੀਮਤਾਂ, ਆਮ ਲੋਕਾਂ ਦੀ ਜੇਬ 'ਤੇ ਪਵੇਗਾ ਬੋਝ
ਫਿਰ ਰੁਆਏਗਾ ਪਿਆਜ਼! ਵਧਣਗੀਆਂ ਕੀਮਤਾਂ
tv9-punjabi
| Updated On: 14 Aug 2026 14:15 PM IST
Share

ਦੇਸ਼ ਦੀਆਂ ਵੱਡੀਆਂ ਮੰਡੀਆਂ ਵਿੱਚ ਸ਼ੁਮਾਰ ਲਾਸਲਗਾਓਂ ਵਿੱਚ ਪਿਛਲੇ ਹਫ਼ਤੇ ਪਿਆਜ਼ ਦੀਆਂ ਥੋਕ ਕੀਮਤਾਂ ਵਿੱਚ 25 ਫੀਸਦੀ ਦਾ ਵਾਧਾ ਹੋਇਆ ਹੈ। ਉੱਥੇ ਹੀ ਸਰਕਾਰ ਕੀਮਤਾਂ ਵਿੱਚ ਵਾਧੇ ਨੂੰ ਰੋਕਣ ਲਈ ਬਫਰ ਸਟਾਕ ਵਿੱਚੋਂ ਪਿਆਜ਼ ਵੇਚਣ ਦੀ ਤਿਆਰੀ ਕਰ ਰਹੀ ਹੈ। ਵਪਾਰੀਆਂ ਦਾ ਕਹਿਣਾ ਹੈ ਕਿ ਦੱਖਣੀ ਭਾਰਤ ਤੋਂ ਖਰੀਫ਼ ਪਿਆਜ਼ ਦੀ ਫ਼ਸਲ ਆਉਣ ਵਿੱਚ ਦੇਰੀ ਕਾਰਨ ਕੀਮਤਾਂ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ, ਕਿਉਂਕਿ ਬਿਜਾਈ ਦੇਰ ਨਾਲ ਹੋਈ ਸੀ। ਸਰਕਾਰ ਵੱਲੋਂ ਸਤੰਬਰ ਦੇ ਪਹਿਲੇ ਹਫ਼ਤੇ ਤੋਂ ਬਫਰ ਸਟਾਕ ਵਿੱਚੋਂ ਪਿਆਜ਼ ਵੇਚਣਾ ਸ਼ੁਰੂ ਕਰਨ ਦੀ ਉਮੀਦ ਹੈ। ਇਸ ਸਾਲ ਸਰਕਾਰ ਵੱਲੋਂ ਸੀਜ਼ਨ ਲਈ ਘੱਟੋ-ਘੱਟ ਯਕੀਨੀ ਖਰੀਦ ਮੁੱਲ ਨੂੰ ਸੱਤ ਵਾਰ ਵਧਾਉਣ ਦੇ ਬਾਵਜੂਦ, ਪਿਆਜ਼ ਦੀ ਅੰਦਾਜ਼ਨ ਖਰੀਦ 2 ਲੱਖ ਟਨ ਦੇ ਟੀਚੇ ਨਾਲੋਂ ਲਗਭਗ 25 ਫੀਸਦੀ ਘੱਟ ਰਹਿਣ ਦੀ ਉਮੀਦ ਹੈ।

ਪਿਆਜ਼ ਦੀਆਂ ਥੋਕ ਕੀਮਤਾਂ ਵਿੱਚ 25 ਫੀਸਦੀ ਦਾ ਵਾਧਾ

ਬੁੱਧਵਾਰ ਨੂੰ ਲਾਸਲਗਾਓਂ ਐਗਰੀਕਲਚਰਲ ਪ੍ਰੋਡਿਊਸ ਮਾਰਕੀਟ ਕਮੇਟੀ (APMC) ਵਿੱਚ ਪਿਆਜ਼ ਦੀ ਔਸਤ ਕੀਮਤ 27 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ, ਜੋ 5 ਅਗਸਤ ਨੂੰ 21.50 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਇਸ ਤਰ੍ਹਾਂ ਕੀਮਤਾਂ ਵਿੱਚ ਲਗਭਗ 25 ਫੀਸਦੀ ਦਾ ਵਾਧਾ ਹੋਇਆ ਹੈ। ਇਸ ਦੌਰਾਨ ਸਭ ਤੋਂ ਵਧੀਆ ਗੁਣਵੱਤਾ ਵਾਲੇ ਪਿਆਜ਼ ਦੀ ਕੀਮਤ 24 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵਧ ਕੇ 30 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।

ਰਬੀ ਦੀ ਫ਼ਸਲ ਤੋਂ ਮਿਲਣ ਵਾਲਾ ਪਿਆਜ਼, ਜਿਸ ਨੂੰ ਮਾਰਚ ਅਤੇ ਅਪ੍ਰੈਲ ਵਿੱਚ ਸਟੋਰ ਕੀਤਾ ਜਾਂਦਾ ਹੈ, ਅਕਤੂਬਰ ਤੱਕ ਦੇਸ਼ ਵਿੱਚ ਪਿਆਜ਼ ਦਾ ਮੁੱਖ ਸਰੋਤ ਹੁੰਦਾ ਹੈ। ਇਸ ਤੋਂ ਬਾਅਦ ਕਰਨਾਟਕ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਤੋਂ ਆਉਣ ਵਾਲੀ ਛੋਟੀ ਖਰੀਫ਼ ਫ਼ਸਲ ਇਸ ਦੀ ਸਪਲਾਈ ਵਿੱਚ ਯੋਗਦਾਨ ਪਾਉਂਦੀ ਹੈ। ਅਕਤੂਬਰ ਤੋਂ ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਵਰਗੇ ਪ੍ਰਮੁੱਖ ਰਾਜਾਂ ਤੋਂ ਮੁੱਖ ਖਰੀਫ਼ ਫ਼ਸਲ ਦੀ ਆਮਦ ਸ਼ੁਰੂ ਹੁੰਦੀ ਹੈ।

ਸਤੰਬਰ ਦਾ ਮੌਸਮ ਤੈਅ ਕਰੇਗਾ ਪਿਆਜ਼ ਦੀਆਂ ਕੀਮਤਾਂ

ਮਹਾਰਾਸ਼ਟਰ ਦੇ ਤਜਰਬੇਕਾਰ ਪਿਆਜ਼ ਨਿਰਯਾਤਕ ਦਾਨਿਸ਼ ਸ਼ਾਹ ਨੇ ET ਦੀ ਰਿਪੋਰਟ ਵਿੱਚ ਕਿਹਾ ਕਿ ਆਉਣ ਵਾਲੇ ਹਫ਼ਤਿਆਂ ਵਿੱਚ ਪਿਆਜ਼ ਦੀਆਂ ਕੀਮਤਾਂ ਸਥਿਰ ਰਹਿਣ ਦੀ ਉਮੀਦ ਹੈ। ਹਾਲਾਂਕਿ, ਆਉਣ ਵਾਲੇ ਮਹੀਨਿਆਂ ਵਿੱਚ ਕੀਮਤਾਂ ਦੀ ਦਿਸ਼ਾ ਤੈਅ ਕਰਨ ਵਾਲਾ ਸਭ ਤੋਂ ਅਹਿਮ ਕਾਰਕ ਸਤੰਬਰ ਦਾ ਮੌਸਮ ਹੋਵੇਗਾ। ਜੇਕਰ ਬਾਰਿਸ਼ ਕਾਰਨ ਦੱਖਣੀ ਭਾਰਤ ਦੀ ਨਵੀਂ ਫ਼ਸਲ ਨੂੰ ਨੁਕਸਾਨ ਪਹੁੰਚਦਾ ਹੈ, ਤਾਂ ਇਸ ਨਾਲ ਕੀਮਤਾਂ ਵਿੱਚ ਵਾਧੇ ਦਾ ਦਬਾਅ ਬਣ ਸਕਦਾ ਹੈ। ਹਾਲਾਂਕਿ, ਜੇਕਰ ਚੰਗੀ ਗੁਣਵੱਤਾ ਵਾਲੀ ਨਵੀਂ ਫ਼ਸਲ ਮਿਲਦੀ ਹੈ, ਤਾਂ ਕੀਮਤਾਂ ਕਾਬੂ ਵਿੱਚ ਰਹਿਣਗੀਆਂ।

ਕਿਉਂ ਹੋ ਰਹੀ ਹੈ ਦੇਰੀ?

ਮਹਾਰਾਸ਼ਟਰ ਵਿੱਚ ਮੌਨਸੂਨ ਦੇ ਦੇਰ ਨਾਲ ਆਉਣ ਕਾਰਨ ਖਰੀਫ਼ ਦੀ ਬਿਜਾਈ ਵਿੱਚ ਦੇਰੀ ਹੋਈ ਹੈ, ਜਿਸ ਕਾਰਨ ਨਾਸਿਕ ਖੇਤਰ ਤੋਂ ਖਰੀਫ਼ ਦੀ ਫ਼ਸਲ ਆਉਣ ਵਿੱਚ ਵੀ ਦੇਰੀ ਹੋਣ ਦੀ ਉਮੀਦ ਹੈ। ਵਪਾਰੀਆਂ ਦਾ ਕਹਿਣਾ ਹੈ ਕਿ ਇਸ ਨਾਲ ਕੀਮਤਾਂ ਵਿੱਚ ਸਥਿਰਤਾ ਬਣਾਈ ਰੱਖਣ ਲਈ ਦੱਖਣੀ ਭਾਰਤ ਦੀ ਫ਼ਸਲ ਦੀ ਮਹੱਤਤਾ ਹੋਰ ਵਧ ਜਾਂਦੀ ਹੈ। ਹਾਲਾਂਕਿ, ਵਪਾਰੀਆਂ ਮੁਤਾਬਕ ਰਬੀ ਪਿਆਜ਼ ਦੇ ਉਤਪਾਦਨ ਅਤੇ ਸਟੋਰੇਜ ਵਿੱਚ ਕੋਈ ਕਮੀ ਨਹੀਂ ਆਈ ਹੈ, ਪਰ ਫ਼ਸਲ ਦੀ ਗੁਣਵੱਤਾ ਚੰਗੀ ਨਹੀਂ ਹੈ। ਸ਼ਾਹ ਨੇ ਕਿਹਾ ਕਿ ਇਸ ਸਾਲ ਖਰਾਬ ਮੌਸਮ ਕਾਰਨ ਸਿਰਫ਼ ਭਾਰਤ ਹੀ ਨਹੀਂ, ਸਗੋਂ ਦੁਨੀਆ ਭਰ ਵਿੱਚ ਪਿਆਜ਼ ਦੀ ਗੁਣਵੱਤਾ ਪ੍ਰਭਾਵਿਤ ਹੋਈ ਹੈ।

Source:TV9Hindi.com

Follow Us
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...