ਸਰਕਾਰ ਨੇ ਪੈਟਰੋਲ- ਡੀਜ਼ਲ ‘ਤੇ ਵਧਾਇਆ ਟੈਕਸ, 2 ਰੁਪਏ ਦਾ ਕੀਤਾ ਇਜਾਫਾ, ਕਿੰਨਾ ਪਵੇਗਾ ਆਮ ਆਦਮੀ ਦੀ ਜੇਬ ‘ਤੇ ਅਸਰ? ਜਾਣੋ…

Updated On: 

07 Apr 2025 16:04 PM

Petrol-Diesel Price Increased: ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ 8 ਅਪ੍ਰੈਲ ਤੋਂ ਲਾਗੂ ਹੋਣਗੀਆਂ। ਤੁਹਾਨੂੰ ਦੱਸ ਦੇਈਏ ਕਿ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 2 ਰੁਪਏ ਵਧਾ ਦਿੱਤੀ ਹੈ। ਪਰ ਨਾਲ ਹੀ ਸਰਕਾਰ ਨੇ ਕਿਹਾ ਕਿ ਇਸਦਾ ਲੋਕਾਂ ਦੀ ਜੇਬ ਤੇ ਕੋਈ ਅਸਰ ਨਹੀਂ ਪਵੇਗਾ। ਕੇਂਦਰੀ ਪੈਟਰੋਲੀਅਮ ਗੈਸ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਇਹ ਗੱਲ ਕਹੀ ਗਈ ਹੈ।

ਸਰਕਾਰ ਨੇ ਪੈਟਰੋਲ- ਡੀਜ਼ਲ ਤੇ ਵਧਾਇਆ ਟੈਕਸ, 2 ਰੁਪਏ ਦਾ ਕੀਤਾ ਇਜਾਫਾ, ਕਿੰਨਾ ਪਵੇਗਾ ਆਮ ਆਦਮੀ ਦੀ ਜੇਬ ਤੇ ਅਸਰ? ਜਾਣੋ...

ਸਰਕਾਰ ਨੇ ਪੈਟਰੋਲ- ਡੀਜ਼ਲ 'ਤੇ ਵਧਾਇਆ ਟੈਕਸ 2 ਰੁਪਏ ਦਾ ਕੀਤਾ ਇਜਾਫਾ

Follow Us On

ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਧਾ ਦਿੱਤੀ ਹੈ। ਕੇਂਦਰ ਸਰਕਾਰ ਨੇ ਗਜ਼ਟ ਨੋਟੀਫਿਕੇਸ਼ਨ ਜਾਰੀ ਕਰਦਿਆਂ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਧਾਉਣ ਬਾਰੇ ਜਾਣਕਾਰੀ ਦਿੱਤੀ ਹੈ। ਸਰਕਾਰ ਨੇ ਇਹ ਫੈਸਲਾ ਵਿਸ਼ਵ ਪੱਧਰ ‘ਤੇ ਤੇਲ ਕੀਮਤਾਂ ਵਿੱਚ ਚੱਲ ਰਹੇ ਉਤਰਾਅ-ਚੜ੍ਹਾਅ ਅਤੇ ਟਰੰਪ ਦੇ ਟੈਰਿਫ ਵਿਚਾਲੇ ਲਿਆ ਹੈ। ਖ਼ਬਰਾਂ ਅਨੁਸਾਰ, ਪੈਟਰੋਲ ‘ਤੇ ਐਕਸਾਈਜ਼ ਡਿਊਟੀ 13 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 10 ਰੁਪਏ ਪ੍ਰਤੀ ਲੀਟਰ ਵਧਾਈ ਗਈ ਹੈ। ਇਸ ਖ਼ਬਰ ਤੋਂ ਪ੍ਰਚੂਨ ਗਾਹਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਸੂਚਿਤ ਕੀਤਾ ਹੈ ਕਿ ਅੱਜ ਐਕਸਾਈਜ਼ ਡਿਊਟੀ ਦਰਾਂ ਵਿੱਚ ਵਾਧੇ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਵੇਗਾ

ਦਰਅਸਲ, ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ ਗਿਰਾਵਟ ਆਈ ਹੈ, ਜਿਸ ਦੇ ਮੱਦੇਨਜ਼ਰ ਸਰਕਾਰ ਨੇ ਭਾਰਤ ਪੈਟਰੋਲੀਅਮ, ਰਿਲਾਇੰਸ ਅਤੇ ਹਿੰਦੁਸਤਾਨ ਪੈਟਰੋਲੀਅਮ ਵਰਗੀਆਂ ਪੈਟਰੋਲੀਅਮ ਕੰਪਨੀਆਂ ‘ਤੇ ਐਕਸਾਈਜ਼ ਡਿਊਟੀ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਹੁਣ ਇਹ ਦੇਖਣਾ ਹੋਵੇਗਾ ਕਿ ਕੀ ਦੇਸ਼ ਦੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਂਦੀਆਂ ਹਨ ਜਾਂ ਉਹ ਮੌਜੂਦਾ ਦਰਾਂ ‘ਤੇ ਲੋਕਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਜਾਰੀ ਰੱਖਦੀਆਂ ਹਨ।

ਕਮਾਈ ਵਧਾਉਣ ਲਈ ਲਿਆ ਇਹ ਇਹ ਫੈਸਲਾ

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ 15 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ। ਇਸ ਵੇਲੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ 1 ਬੈਰਲ ਕੱਚੇ ਤੇਲ ਦੀ ਕੀਮਤ $63.34 ਹੈ, ਜੋ ਕਿ ਇਸਦਾ ਸਭ ਤੋਂ ਹੇਠਲਾ ਪੱਧਰ ਹੈ। ਅਜਿਹੀ ਸਥਿਤੀ ਵਿੱਚ, ਦੇਸ਼ ਦੇ ਅੰਦਰ ਪੈਟਰੋਲ ਅਤੇ ਡੀਜ਼ਲ ਸਪਲਾਈ ਕਰਨ ਵਾਲੀਆਂ ਕੰਪਨੀਆਂ ਦੇ ਮੁਨਾਫੇ ਵਿੱਚ ਵਾਧਾ ਹੋਇਆ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਸਰਕਾਰ ਨੇ ਆਪਣੀ ਕਮਾਈ ਵਧਾਉਣ ਦਾ ਫੈਸਲਾ ਕੀਤਾ ਹੈ ਅਤੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਿੱਚ 2 ਰੁਪਏ ਦਾ ਵਾਧਾ ਕੀਤਾ ਹੈ।

ਆਮ ਆਦਮੀ ‘ਤੇ ਕੀ ਹੋਵੇਗਾ ਅਸਰ?

ਪੈਟਰੋਲ ਅਤੇ ਡੀਜ਼ਲ ‘ਤੇ ਵਧੀ ਹੋਈ ਐਕਸਾਈਜ਼ ਡਿਊਟੀ ਮੰਗਲਵਾਰ ਯਾਨੀ 8 ਅਪ੍ਰੈਲ ਤੋਂ ਲਾਗੂ ਹੋਵੇਗੀ। ਇਸਦਾ ਸਿੱਧਾ ਅਸਰ ਫਿਲਹਾਲ ਤੇਲ ਕੰਪਨੀਆਂ ‘ਤੇ ਪਵੇਗਾ। ਹੁਣ ਇਹ ਦੇਖਣਾ ਬਾਕੀ ਹੋਵੇਗਾ ਕਿ ਤੇਲ ਕੰਪਨੀਆਂ ਆਪਣੇ ਮੁਨਾਫ਼ੇ ਰਾਹੀਂ ਇਸ ਲੋੜ ਨੂੰ ਪੂਰਾ ਕਰਦੀਆਂ ਹਨ ਜਾਂ ਇਹ ਬੋਝ ਆਮ ਆਦਮੀ ‘ਤੇ ਪਾਉਂਦੀਆਂ ਹਨ। ਜੇਕਰ ਤੇਲ ਕੰਪਨੀਆਂ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਂਦੀਆਂ ਹਨ, ਤਾਂ ਇਸਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ ‘ਤੇ ਪਵੇਗਾ ਅਤੇ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਮਹਿੰਗੀਆਂ ਹੋ ਜਾਣਗੀਆਂ।

15 ਮਾਰਚ ਤੋਂ ਨਹੀਂ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਤੇਲ ਕੰਪਨੀਆਂ ਨੇ ਆਖਰੀ ਵਾਰ 15 ਮਾਰਚ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਸੀ। ਉਸ ਸਮੇਂ ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਦੀ ਕਟੌਤੀ ਕੀਤੀ ਸੀ। ਉਦੋਂ ਤੋਂ, ਦੇਸ਼ ਦੇ ਚਾਰੇ ਮਹਾਂਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 2 ਰੁਪਏ ਪ੍ਰਤੀ ਲੀਟਰ ਘੱਟ ਗਈ ਸੀ, ਇਸ ਸਮੇਂ ਦਿੱਲੀ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਘੱਟ ਹੈ, ਜਦੋਂ ਕਿ ਚੇਨਈ, ਕੋਲਕਾਤਾ ਅਤੇ ਮੁੰਬਈ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਵੱਧ ਹੈ।।