AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ! ਪੈਟਰੋਲੀਅਮ ਮੰਤਰੀ ਦੇ ਇਸ ਬਿਆਨ ਦਾ ਕੀ ਮਤਲਬ?

ਜਦੋਂ ਤੋਂ ਇਜ਼ਰਾਈਲ-ਫਲਸਤੀਨ ਸੰਘਰਸ਼ ਸ਼ੁਰੂ ਹੋਇਆ ਹੈ, ਬ੍ਰੈਂਟ ਕੱਚੇ ਤੇਲ ਦੀ ਕੀਮਤ ਵਿਚ ਲਗਭਗ 6 ਫੀਸਦੀ ਭਾਵ 5 ਡਾਲਰ ਪ੍ਰਤੀ ਬੈਰਲ ਦਾ ਵਾਧਾ ਹੋਇਆ ਹੈ। ਫਿਲਹਾਲ ਬ੍ਰੈਂਟ ਕੱਚੇ ਤੇਲ ਦੀ ਕੀਮਤ 90 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਹੈ। ਨਾਲ ਹੀ ਅੱਜ ਬ੍ਰੈਂਟ ਦੀ ਕੀਮਤ 'ਚ 4 ਫੀਸਦੀ ਦਾ ਵਾਧਾ ਦੇਖਿਆ ਗਿਆ ਹੈ। ਜਦਿਕ ਪੂਰਾ ਦੇਸ਼ ਉਮੀਦਾਂ ਲਗਾ ਰਿਹਾ ਸੀ ਕਿ ਈਂਧਨ ਦੀਆਂ ਕੀਮਤਾਂ ਵਿੱਚ ਸਰਕਾਰ ਛੇਤੀ ਹੀ ਕਟੌਤੀ ਕਰੇਗੀ, ਪਰ ਕੇਂਦਰੀ ਮੰਤਰੀ ਦੇ ਇਸ ਬਿਆਨ ਨੇ ਲੋਕਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ।

ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ! ਪੈਟਰੋਲੀਅਮ ਮੰਤਰੀ ਦੇ ਇਸ ਬਿਆਨ ਦਾ ਕੀ ਮਤਲਬ?
ਕੇਂਦਰੀ ਮੰਤਰੀ ਹਰਦੀਪ ਪੁਰੀ
tv9-punjabi
| Updated On: 13 Oct 2023 17:45 PM IST
Share

ਇਜ਼ਰਾਈਲ-ਫਲਸਤੀਨ ਟਕਰਾਅ ਦਰਮਿਆਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਬਿਆਨ ਆਇਆ ਹੈ। ਸਰਕਾਰ ਨੇ ਸਪੱਸ਼ਟ ਕਿਹਾ ਹੈ ਕਿ ਆਉਣ ਵਾਲੇ ਦਿਨਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋ ਸਕਦਾ ਹੈ। ਦਰਅਸਲ ਮੱਧ ਪੂਰਬ ‘ਚ ਚੱਲ ਰਹੇ ਸੰਘਰਸ਼ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ। ਇਸ ਦਾ ਮੁੱਖ ਕਾਰਨ ਕੱਚੇ ਤੇਲ ਦੀ ਉਪਲਬਧਤਾ ਹੈ। ਜੇਕਰ ਕੱਚੇ ਤੇਲ ਦੀ ਸਪਲਾਈ ਘਟਦੀ ਹੈ ਤਾਂ ਕੀਮਤਾਂ ਵਧਣੀਆਂ ਯਕੀਨੀ ਹਨ। ਜਿਸ ਤੋਂ ਬਾਅਦ ਸਰਕਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨਾ ਪੈ ਸਕਦਾ ਹੈ।

ਹਰਦੀਪ ਸਿੰਘ ਪੁਰੀ ਦਾ ਵੱਡਾ ਬਿਆਨ

ਈਂਧਨ ਦੀਆਂ ਕੀਮਤਾਂ ‘ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਸੀਂ ਤਿੰਨ ਚੁਣੌਤੀਆਂ ਨਾਲ ਨਜਿੱਠ ਰਹੇ ਹਾਂ- ਉਪਲਬਧਤਾ, ਸਮਰੱਥਾ ਅਤੇ ਸਥਿਰਤਾ। ਇਸ ਸਮੇਂ ਅਸੀਂ ਉਪਲਬਧਤਾ ਨੂੰ ਲੈ ਕੇ ਚਿੰਤਤ ਨਹੀਂ ਹਾਂ, ਕਿਉਂਕਿ ਜਿਨ੍ਹਾਂ ਦੇਸ਼ਾਂ ਤੋਂ ਅਸੀਂ ਕੱਚੇ ਤੇਲ ਦੀ ਦਰਾਮਦ ਕਰਦੇ ਹਾਂ, ਉਨ੍ਹਾਂ ਦੀ ਗਿਣਤੀ 27 ਤੋਂ ਵਧ ਕੇ 39 ਹੋ ਗਈ ਹੈ ਜੇਕਰ ਇੱਕ ਖੇਤਰ ਵਿੱਚ ਕੋਈ ਸਮੱਸਿਆ ਹੈ, ਤਾਂ ਅਸੀਂ ਦੂਜੇ ਖੇਤਰ ਤੋਂ ਆਪਣੀ ਸਪਲਾਈ ਪ੍ਰਾਪਤ ਕਰ ਸਕਦੇ ਹਾਂ। ਜਿੱਥੋਂ ਤੱਕ ਕਿਫਾਇਤੀ ਸਮਰੱਥਾ ਦਾ ਸਵਾਲ ਹੈ, ਇਹ ਉਪਲਬਧਤਾ ਨਾਲ ਸਬੰਧਤ ਹੈ ਜੇਕਰ ਬਾਜ਼ਾਰਾਂ ਵਿੱਚ ਉਪਲਬਧ ਤੇਲ ਦੀ ਮਾਤਰਾ ਅਚਾਨਕ ਘੱਟ ਜਾਂਦੀ ਹੈ ਤਾਂ ਕੀਮਤਾਂ ਵਧ ਸਕਦੀਆਂ ਹਨ। “ਸਥਿਰਤਾ ਲਈ, ਅਸੀਂ ਹਰੀ ਊਰਜਾ ਤਬਦੀਲੀ ਵਿੱਚ ਆਪਣੀ ਸਥਿਤੀ ਨੂੰ ਕਮਜ਼ੋਰ ਨਹੀਂ ਹੋਣ ਦਿੱਤਾ ਹੈ।”

ਇਜ਼ਰਾਈਲ ਅਤੇ ਹਮਾਸ ‘ਤੇ ਹਰਦੀਪ ਨੇ ਕੀ ਕਿਹਾ?

ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਬਾਰੇ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਭਾਰਤ ਅੱਤਵਾਦ ਦਾ ਸਾਹਮਣਾ ਕਰ ਰਿਹਾ ਹੈ ਅਤੇ ਹਮੇਸ਼ਾ ਅੱਤਵਾਦ ਦੀ ਨਿੰਦਾ ਕੀਤੀ ਹੈ ਅਤੇ ਅੱਗੇ ਵੀ ਕਰਦਾ ਰਹੇਗਾ। ਚੰਡੀਗੜ੍ਹ ਪਹੁੰਚੇ ਹਰਦੀਪ ਪੁਰੀ ਨੇ ਕਿਹਾ ਕਿ ਅੱਜ ਸਵਾਲ ਇਹ ਨਹੀਂ ਹੈ ਕਿ ਅੱਤਵਾਦ ਦੀ ਪਰਿਭਾਸ਼ਾ ਕੀ ਹੈ ਕਿਉਂਕਿ ਕੁਝ ਅੱਤਵਾਦੀ ਆਜ਼ਾਦੀ ਘੁਲਾਟੀਏ ਹੋ ਸਕਦੇ ਹਨ ਅਤੇ ਕੁਝ ਲਈ ਉਹ ਸਿਰਫ਼ ਅੱਤਵਾਦੀ ਹੋ ਸਕਦੇ ਹਨ, ਪਰ ਅੱਜ ਮੁੱਦਾ ਇਹ ਹੈ ਕਿ ਬੇਕਸੂਰ ਨਾਗਰਿਕਾਂ ਨੂੰ ਕਿਸੇ ਵੀ ਹਾਲਤ ‘ਚ ਨਿਸ਼ਾਨਾ ਨਹੀਂ ਬਣਾਇਆ ਜਾ ਸਕਦਾ। ਕਾਰਨ ਭਾਵੇਂ ਕੋਈ ਵੀ ਹੋਵੇ। ਤੁਸੀਂ ਨਿਰਦੋਸ਼ ਨਾਗਰਿਕਾਂ ਨੂੰ ਨਹੀਂ ਮਾਰ ਸਕਦੇ। ਜੇਕਰ ਤੁਸੀਂ ਰਾਕਸ਼ਸ ਨੂੰ ਭੋਜਨ ਦਿੰਦੇ ਹੋ, ਤਾਂ ਰਾਖਸ਼ ਤੁਹਾਨੂੰ ਖਾ ਜਾਵੇਗਾ। ਅਸੀਂ ਇਸਦੇ ਖਿਲਾਫ ਹਾਂ। ਅਤਿਵਾਦੀ ਸਭ ਤੋਂ ਬੁਨਿਆਦੀ ਹੱਕ, ਜੀਵਨ ਦਾ ਅਧਿਕਾਰ ਖੋਹ ਲੈਂਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਇਹ ਯਕੀਨੀ ਬਣਾ ਰਿਹਾ ਹੈ ਕਿ ਪੈਟਰੋਲੀਅਮ ਦੀ ਸਪਲਾਈ ਪ੍ਰਭਾਵਿਤ ਨਾ ਹੋਵੇ ਅਤੇ ਅਸੀਂ ਇਸ ਦਿਸ਼ਾ ਵਿੱਚ ਕੰਮ ਕਰ ਰਹੇ ਹਾਂ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...