AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Petrol-Diesel Price: ਪੈਟਰੋਲ-ਡੀਜ਼ਲ ਸਸਤਾ ਹੋ ਸਕਦਾ ਹੈ, ਪੈਟਰੋਲੀਅਮ ਮੰਤਰੀ ਨੇ ਦਿੱਤੇ ਸੰਕੇਤ

ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਵੇਂ ਲੰਬੇ ਸਮੇਂ ਤੋਂ ਕੋਈ ਬਦਲਾਅ ਨਹੀਂ ਆਇਆ ਹੈ, ਪਰ ਇਹ ਲਗਾਤਾਰ ਉੱਚੇ ਪੱਧਰ 'ਤੇ ਬਣੇ ਹੋਏ ਹਨ। ਹੁਣ ਮੋਦੀ ਸਰਕਾਰ 'ਚ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਸੰਕੇਤ ਦਿੱਤੇ ਹਨ ਕਿ ਇਹ ਕੀਮਤਾਂ ਹੇਠਾਂ ਆ ਸਕਦੀਆਂ ਹਨ।

Petrol-Diesel Price: ਪੈਟਰੋਲ-ਡੀਜ਼ਲ ਸਸਤਾ ਹੋ ਸਕਦਾ ਹੈ, ਪੈਟਰੋਲੀਅਮ ਮੰਤਰੀ ਨੇ ਦਿੱਤੇ ਸੰਕੇਤ
tv9-punjabi
| Updated On: 11 Jun 2023 10:22 AM IST
Share
Petrol Diesel Price Fall: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਇਹ ਉਹ ਮੁੱਦਾ ਹੈ ਜੋ ਸਿਆਸਤ ਤੋਂ ਲੈ ਕੇ ਆਮ ਆਦਮੀ ਦੀ ਜ਼ਿੰਦਗੀ ਤੱਕ ਹਰ ਚੀਜ਼ ਨੂੰ ਪ੍ਰਭਾਵਿਤ ਕਰਦਾ ਹੈ। ਦੇਸ਼ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਭਾਵੇਂ ਲੰਬੇ ਸਮੇਂ ਤੋਂ ਕੋਈ ਬਦਲਾਅ ਨਹੀਂ ਆਇਆ ਹੈ ਪਰ ਪੈਟਰੋਲ 100 ਰੁਪਏ ਅਤੇ ਡੀਜ਼ਲ (Diesel) 90 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦੀਆਂ ਕੀਮਤਾਂ ਜਲਦੀ ਹੀ ਘੱਟ ਜਾਵੇਗੀ।

ਪੈਟਰੋਲੀਅਮ ਮੰਤਰੀ ਨੇ ਕੀ ਕਿਹਾ

ਮੋਦੀ ਸਰਕਾਰ ‘ਚ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ (Hardeep Singh Puri) ਨੇ ਸ਼ਨੀਵਾਰ ਨੂੰ ਕਿਹਾ ਕਿ ਜੇਕਰ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਸਥਿਰ ਰਹਿੰਦੀਆਂ ਹਨ ਤਾਂ ਤੇਲ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ‘ਤੇ ਵਿਚਾਰ ਕਰ ਸਕਦੀਆਂ ਹਨ। ਇੰਨਾ ਹੀ ਨਹੀਂ, ਇਹ ਇਸ ਗੱਲ ‘ਤੇ ਵੀ ਨਿਰਭਰ ਕਰੇਗਾ ਕਿ ਤੇਲ ਕੰਪਨੀਆਂ ਦੀ ਕਾਰਗੁਜ਼ਾਰੀ ਕਿਹੋ ਜਿਹੀ ਹੈ। ਜੇਕਰ ਇਹ ਕੰਪਨੀਆਂ ਅਗਲੀ ਤਿਮਾਹੀ ‘ਚ ਬਿਹਤਰ ਪ੍ਰਦਰਸ਼ਨ ਕਰਦੀਆਂ ਹਨ, ਤਾਂ ਉਹ ਕੀਮਤਾਂ ‘ਚ ਕਟੌਤੀ ਦਾ ਫੈਸਲਾ ਲੈਣਗੀਆਂ। ਦੇਸ਼ ਵਿੱਚ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਹਰਦੀਪ ਸਿੰਘ ਪੁਰੀ ਦਾ ਇਹ ਬਿਆਨ ਵੀ ਸਿਆਸੀ ਮਹੱਤਵ ਰੱਖਦਾ ਹੈ। ਮੁੱਖ ਵਿਰੋਧੀ ਪਾਰਟੀ ਕਾਂਗਰਸ ਮਹਿੰਗਾਈ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਆਦਿ ਨੂੰ ਲੈ ਕੇ ਮੋਦੀ ਸਰਕਾਰ ‘ਤੇ ਲਗਾਤਾਰ ਹਮਲਾ ਬੋਲ ਰਹੀ ਹੈ। ਅਜਿਹੇ ‘ਚ ਹਰਦੀਪ ਪੁਰੀ ਦੇ ਇਸ ਬਿਆਨ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕਮੀ ਦੇ ਸੰਕੇਤ ਦੇ ਰੂਪ ‘ਚ ਦੇਖਿਆ ਜਾ ਰਿਹਾ ਹੈ।

ਫਿਲਹਾਲ ਕੁਝ ਵੀ ਪੱਕਾ ਨਹੀਂ ਕਿਹਾ ਜਾ ਸਕਦਾ

ਇਸ ਦੇ ਨਾਲ ਹੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀ ਸਪੱਸ਼ਟ ਕੀਤਾ ਕਿ ਉਹ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਬਾਰੇ ਕੋਈ ਐਲਾਨ ਨਹੀਂ ਕਰ ਸਕਦੇ। ਇਹ ਦੇਖਣਾ ਹੋਵੇਗਾ ਕਿ ਅੱਗੇ ਕੀ ਹੁੰਦਾ ਹੈ ਅਤੇ ਕੀ ਕੀਤਾ ਜਾ ਸਕਦਾ ਹੈ। ਹਰਦੀਪ ਪੁਰੀ ਨੇ ਸ਼ਨੀਵਾਰ ਨੂੰ ਦਿੱਲੀ ‘ਚ ਭਾਜਪਾ ਦੇ ਮੁੱਖ ਦਫਤਰ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਇਹ ਗੱਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕਹੀ। ਪੈਟਰੋਲੀਅਮ ਕੰਪਨੀਆਂ (Petroleum Companies) ਦੇ ਪਿਛਲੀ ਤਿਮਾਹੀ ਦੇ ਨਤੀਜਿਆਂ ਬਾਰੇ ਪੁਰੀ ਨੇ ਕਿਹਾ ਕਿ ਉਹ ‘ਠੀਕ’ ਹਨ। ਸਗੋਂ ਕੰਪਨੀਆਂ ਨੇ ਆਪਣਾ ਕੁਝ ਘਾਟਾ ਵੀ ਪੂਰਾ ਕਰ ਲਿਆ। ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਾਜ਼ਾਰ ‘ਤੇ ਨਿਰਭਰ ਕਰਦੀਆਂ ਹਨ, ਪਰ ਮੋਦੀ ਸਰਕਾਰ ਨੇ ਅਪ੍ਰੈਲ 2022 ਤੋਂ ਇਨ੍ਹਾਂ ਦੀਆਂ ਕੀਮਤਾਂ ‘ਚ ਵਾਧਾ ਨਹੀਂ ਹੋਣ ਦਿੱਤਾ। ਸਰਕਾਰ ਦੀ ਕੋਸ਼ਿਸ਼ ਹੈ ਕਿ ਆਮ ਆਦਮੀ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...