PM Kisan 22nd Installment: ਕਿਸਾਨਾਂ ਲਈ ਵੱਡੀ ਖ਼ੁਸ਼ਖਬਰੀ! ਇਸ ਦਿਨ ਆਵੇਗੀ PM ਕਿਸਾਨ ਦੀ 22ਵੀਂ ਕਿਸਤ, ਜਾਣੋ ਤਾਰੀਖ
PM Kisan 22nd Installment: ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ (PM-KISAN) ਦਾ ਲਾਭ ਲੈ ਰਹੇ ਦੇਸ਼ ਦੇ ਕਰੋੜਾਂ ਕਿਸਾਨਾਂ ਲਈ ਅਹਿਮ ਖ਼ਬਰ ਹੈ। ਕਿਸਾਨਾਂ ਨੂੰ ਹੁਣ ਆਪਣੀ 22ਵੀਂ ਕਿਸਤ ਦਾ ਬੇਸਬਰੀ ਨਾਲ ਇੰਤਜ਼ਾਰ ਹੈ ਅਤੇ ਹਰ ਕਿਸੇ ਦੇ ਮਨ ਵਿੱਚ ਇੱਕੋ ਸਵਾਲ ਹੈ ਕਿ ਪੈਸਾ ਕਦੋਂ ਆਵੇਗਾ? ਮੌਜੂਦਾ ਸੰਕੇਤਾਂ ਅਤੇ ਮੀਡੀਆ ਰਿਪੋਰਟਾਂ ਅਨੁਸਾਰ, ਕੇਂਦਰ ਸਰਕਾਰ ਹੋਲੀ ਦੇ ਤਿਉਹਾਰ ਤੋਂ ਪਹਿਲਾਂ ਕਿਸਾਨਾਂ ਦੇ ਖਾਤਿਆਂ ਵਿੱਚ 2,000 ਰੁਪਏ ਦੀ ਕਿਸਤ ਟ੍ਰਾਂਸਫਰ ਕਰ ਸਕਦੀ ਹੈ।
ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ (PM-KISAN) ਦਾ ਲਾਭ ਲੈ ਰਹੇ ਦੇਸ਼ ਦੇ ਕਰੋੜਾਂ ਕਿਸਾਨਾਂ ਲਈ ਅਹਿਮ ਖ਼ਬਰ ਹੈ। ਕਿਸਾਨਾਂ ਨੂੰ ਹੁਣ ਆਪਣੀ 22ਵੀਂ ਕਿਸਤ ਦਾ ਬੇਸਬਰੀ ਨਾਲ ਇੰਤਜ਼ਾਰ ਹੈ ਅਤੇ ਹਰ ਕਿਸੇ ਦੇ ਮਨ ਵਿੱਚ ਇੱਕੋ ਸਵਾਲ ਹੈ ਕਿ ਪੈਸਾ ਕਦੋਂ ਆਵੇਗਾ? ਮੌਜੂਦਾ ਸੰਕੇਤਾਂ ਅਤੇ ਮੀਡੀਆ ਰਿਪੋਰਟਾਂ ਅਨੁਸਾਰ, ਕੇਂਦਰ ਸਰਕਾਰ ਹੋਲੀ ਦੇ ਤਿਉਹਾਰ ਤੋਂ ਪਹਿਲਾਂ ਕਿਸਾਨਾਂ ਦੇ ਖਾਤਿਆਂ ਵਿੱਚ 2,000 ਰੁਪਏ ਦੀ ਕਿਸਤ ਟ੍ਰਾਂਸਫਰ ਕਰ ਸਕਦੀ ਹੈ।
ਮੰਨਿਆ ਜਾ ਰਿਹਾ ਹੈ ਕਿ ਇਹ ਰਾਸ਼ੀ ਫਰਵਰੀ 2026 ਦੇ ਪਹਿਲੇ ਜਾਂ ਦੂਜੇ ਹਫਤੇ ਜਾਰੀ ਕੀਤੀ ਜਾ ਸਕਦੀ ਹੈ। ਕੁਝ ਰਿਪੋਰਟਾਂ ਵਿੱਚ 11 ਫਰਵਰੀ 2026 ਦੇ ਆਸ-ਪਾਸ ਦੀ ਤਾਰੀਖ ਦੀ ਵੀ ਚਰਚਾ ਹੈ, ਹਾਲਾਂਕਿ ਸਰਕਾਰ ਵੱਲੋਂ ਅਜੇ ਤੱਕ ਤਾਰੀਖ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।ਪੀਐਮ ਕਿਸਾਨ ਯੋਜਨਾ ਕੇਂਦਰ ਸਰਕਾਰ ਦੀ ਇੱਕ ਬਹੁਤ ਹੀ ਮਹੱਤਵਪੂਰਨ ਸਕੀਮ ਹੈ, ਜਿਸ ਰਾਹੀਂ ਯੋਗ ਕਿਸਾਨ ਪਰਿਵਾਰਾਂ ਨੂੰ ਹਰ ਸਾਲ 6,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਇਹ ਰਾਸ਼ੀ ਸਾਲ ਵਿੱਚ ਤਿੰਨ ਵਾਰ 2,000-2,000 ਰੁਪਏ ਦੀਆਂ ਕਿਸਤਾਂ ਵਿੱਚ ਮਿਲਦੀ ਹੈ। ਇਹ ਸਾਰਾ ਪੈਸਾ ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਰਾਹੀਂ ਸਿੱਧਾ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜਿਆ ਜਾਂਦਾ ਹੈ, ਤਾਂ ਜੋ ਉਹ ਖੇਤੀਬਾੜੀ ਨਾਲ ਸਬੰਧਤ ਖਰਚੇ ਜਿਵੇਂ ਬੀਜ, ਖਾਦ ਅਤੇ ਹੋਰ ਘਰੇਲੂ ਲੋੜਾਂ ਨੂੰ ਪੂਰਾ ਕਰ ਸਕਣ।
ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 22ਵੀਂ ਕਿਸਤ
ਸਰਕਾਰ ਦੇ ਨਿਯਮਾਂ ਅਨੁਸਾਰ ਹਰ ਕਿਸਾਨ ਨੂੰ ਇਸ ਯੋਜਨਾ ਦਾ ਲਾਭ ਨਹੀਂ ਮਿਲਦਾ। ਕੁਝ ਖਾਸ ਸ਼੍ਰੇਣੀਆਂ ਨੂੰ ਇਸ ਤੋਂ ਬਾਹਰ ਰੱਖਿਆ ਗਿਆ ਹੈ। ਜੇਕਰ ਕਿਸੇ ਕਿਸਾਨ ਨੇ 1 ਫਰਵਰੀ 2019 ਤੋਂ ਬਾਅਦ ਜ਼ਮੀਨ ਖਰੀਦੀ ਹੈ, ਤਾਂ ਉਸ ਦੀ ਕਿਸਤ ਰੋਕੀ ਜਾ ਸਕਦੀ ਹੈ। ਇਸ ਤੋਂ ਇਲਾਵਾ, ਜੇਕਰ ਇੱਕੋ ਪਰਿਵਾਰ ਦੇ ਪਤੀ-ਪਤਨੀ ਦੋਵੇਂ ਜਾਂ ਇੱਕ ਤੋਂ ਵੱਧ ਬਾਲਗ ਮੈਂਬਰ ਇਸ ਯੋਜਨਾ ਦਾ ਲਾਭ ਲੈ ਰਹੇ ਹਨ, ਤਾਂ ਉਨ੍ਹਾਂ ਦਾ ਭੁਗਤਾਨ ਵੀ ਅਟਕ ਸਕਦਾ ਹੈ। ਅਜਿਹੇ ਮਾਮਲਿਆਂ ਵਿੱਚ ਸਰਕਾਰ ਫਿਜ਼ੀਕਲ ਵੈਰੀਫਿਕੇਸ਼ਨ (ਜ਼ਮੀਨੀ ਜਾਂਚ) ਕਰਵਾਉਂਦੀ ਹੈ ਅਤੇ ਜਾਂਚ ਪੂਰੀ ਹੋਣ ਤੱਕ ਕਿਸਤ ਅਸਥਾਈ ਤੌਰ ‘ਤੇ ਰੋਕ ਦਿੱਤੀ ਜਾਂਦੀ ਹੈ। ਕਈ ਵਾਰ ਆਧਾਰ ਕਾਰਡ, ਬੈਂਕ ਖਾਤੇ ਜਾਂ ਜ਼ਮੀਨ ਦੇ ਰਿਕਾਰਡ ਵਿੱਚ ਗਲਤੀ ਹੋਣ ਕਾਰਨ ਵੀ ਪੈਸਾ ਰੁਕ ਜਾਂਦਾ ਹੈ।
ਆਪਣੀ ਕਿਸਤ ਦਾ ਸਟੇਟਸ ਇੰਝ ਕਰੋ ਚੈੱਕ
ਕਿਸਾਨ ਆਪਣੀ ਕਿਸਤ ਦੀ ਸਥਿਤੀ ਦੀ ਜਾਂਚ ਖੁਦ ਵੀ ਬਹੁਤ ਆਸਾਨੀ ਨਾਲ ਕਰ ਸਕਦੇ ਹਨ। ਇਸ ਦੇ ਲਈ ਪੀਐਮ ਕਿਸਾਨ ਦੀ ਅਧਿਕਾਰਤ ਵੈੱਬਸਾਈਟ ਜਾਂ ਮੋਬਾਈਲ ਐਪ ‘ਤੇ ‘Know Your Status’ ਦਾ ਵਿਕਲਪ ਦਿੱਤਾ ਗਿਆ ਹੈ। ਕਿਸਾਨਾਂ ਦੀ ਮਦਦ ਲਈ ‘eMitra’ ਚੈਟਬਾਟ ਦੀ ਸਹੂਲਤ ਵੀ ਉਪਲਬਧ ਹੈ, ਜਿਸ ਰਾਹੀਂ ਉਹ ਇਹ ਪਤਾ ਲਗਾ ਸਕਦੇ ਹਨ ਕਿ ਉਨ੍ਹਾਂ ਦੀ ਕਿਸਤ ਕਿਉਂ ਰੁਕੀ ਹੈ ਜਾਂ ਅਗਲੀ ਕਿਸਤ ਕਦੋਂ ਤੱਕ ਆਉਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ
ਦੱਸ ਦੇਈਏ ਕਿ PM-KISAN ਯੋਜਨਾ ਦੀ ਸ਼ੁਰੂਆਤ ਫਰਵਰੀ 2019 ਵਿੱਚ ਕੀਤੀ ਗਈ ਸੀ। ਇਸ ਦਾ ਮੁੱਖ ਮਕਸਦ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਆਰਥਿਕ ਸਹਾਰਾ ਦੇਣਾ ਹੈ ਤਾਂ ਜੋ ਉਹ ਖੇਤੀਬਾੜੀ ਦੇ ਕੰਮਾਂ ਲਈ ਕਰਜ਼ੇ ਦੇ ਬੋਝ ਹੇਠ ਨਾ ਦੱਬੇ ਜਾਣ ਅਤੇ ਇਮਾਨਦਾਰੀ ਨਾਲ ਆਪਣੀ ਖੇਤੀ ਜਾਰੀ ਰੱਖ ਸਕਣ।


