PM ਕਿਸਾਨ ਯੋਜਨਾ ਦੀ 22ਵੀਂ ਕਿਸ਼ਤ ਜਾਰੀ, ਕਰੋੜਾਂ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚੇ 2,000; ਇੰਝ ਕਰੋ ਚੈੱਕ
ਕੇਂਦਰ ਸਰਕਾਰ ਦੀ ਮਹੱਤਵਪੂਰਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾ ਦੀ 22ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਇਸ ਦੇ ਤਹਿਤ ਦੇਸ਼ ਭਰ ਦੇ 9.32 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ₹18,640 ਕਰੋੜ ਦੀ ਰਾਸ਼ੀ ਸਿੱਧੇ ਟ੍ਰਾਂਸਫਰ ਕੀਤੀ ਗਈ ਹੈ।
PM ਕਿਸਾਨ ਯੋਜਨਾ ਦੀ 22ਵੀਂ ਕਿਸ਼ਤ ਜਾਰੀ, ਕਿਸਾਨਾਂ ਦੇ ਖਾਤਿਆਂ 'ਚ ਪਹੁੰਚੇ 2,000
ਕੇਂਦਰ ਸਰਕਾਰ ਦੀ ਮਹੱਤਵਪੂਰਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾ ਦੀ 22ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਇਸ ਦੇ ਤਹਿਤ ਦੇਸ਼ ਭਰ ਦੇ 9.32 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ₹18,640 ਕਰੋੜ ਦੀ ਰਾਸ਼ੀ ਸਿੱਧੇ ਟ੍ਰਾਂਸਫਰ ਕੀਤੀ ਗਈ ਹੈ।
ਪ੍ਰਧਾਨ ਮੰਤਰੀ ਨੇ ਅਸਾਮ ਦੇ ਗੁਹਾਟੀ ਤੋਂ ਸਿੰਗਲ ਕਲਿੱਕ ਰਾਹੀਂ ਇਹ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਭੇਜੀ। ਸਰਕਾਰ ਦੀ ਇਸ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਹਰ ਸਾਲ ₹6,000 ਦੀ ਆਰਥਿਕ ਮਦਦ ਦਿੱਤੀ ਜਾਂਦੀ ਹੈ। ਇਹ ਰਕਮ ₹2,000 ਦੀਆਂ ਤਿੰਨ ਕਿਸ਼ਤਾਂ ਵਿੱਚ ਸਿੱਧੇ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਭੇਜੀ ਜਾਂਦੀ ਹੈ।
ਜੇਕਰ ਖਾਤੇ ਵਿੱਚ ਕਿਸ਼ਤ ਨਹੀਂ ਆਈ ਤਾਂ ਕੀ ਕਰੀਏ?
ਜੇਕਰ ਤੁਹਾਡੇ ਖਾਤੇ ਵਿੱਚ ਅਜੇ ਤੱਕ ਪੀਐਮ ਕਿਸਾਨ ਦੀ 22ਵੀਂ ਕਿਸ਼ਤ ਨਹੀਂ ਆਈ ਹੈ ਜਾਂ ਮੋਬਾਈਲ ‘ਤੇ ਮੈਸੇਜ ਨਹੀਂ ਆਇਆ ਹੈ, ਤਾਂ ਸੰਭਵ ਹੈ ਕਿ ਕਿਸੇ ਕਾਰਨ ਕਰਕੇ ਤੁਹਾਡੀ ਕਿਸ਼ਤ ਰੋਕ ਦਿੱਤੀ ਗਈ ਹੋਵੇ। ਇਸ ਦੇ ਪਿੱਛੇ ਕੁਝ ਆਮ ਕਾਰਨ ਹੋ ਸਕਦੇ ਹਨ।
ਜਿਵੇਂ ਕਿ ਤੁਸੀਂ e-KYC ਪੂਰਾ ਨਹੀਂ ਕਰਵਾਇਆ ਹੋਵੇ, ਕਿਸਾਨ ਆਈਡੀ ਨਹੀਂ ਬਣੀ ਹੋਵੇ, ਜਾਂ ਫਿਰ ਤੁਹਾਡੀ ਜ਼ਮੀਨ ਨਾਲ ਜੁੜੇ ਦਸਤਾਵੇਜ਼ ਜਮ੍ਹਾਂ ਨਾ ਹੋਏ ਹੋਣ। ਇਸ ਤੋਂ ਇਲਾਵਾ ਜੇਕਰ ਤੁਹਾਡਾ ਬੈਂਕ ਖਾਤਾ ਆਧਾਰ ਕਾਰਡ ਨਾਲ ਲਿੰਕ ਨਹੀਂ ਹੈ ਜਾਂ ਤੁਸੀਂ ਇਨਕਮ ਟੈਕਸ ਦੇ ਦਾਇਰੇ ਵਿੱਚ ਆਉਂਦੇ ਹੋ, ਤਾਂ ਵੀ ਕਿਸ਼ਤ ਰੁਕ ਸਕਦੀ ਹੈ।
ਕਿਸਾਨਾਂ ਨੂੰ ਹੁਣ ਤੱਕ ਮਿਲੇ ਸਵਾ 4 ਲੱਖ ਕਰੋੜ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪੀਐਮ ਕਿਸਾਨ ਯੋਜਨਾ ਦੇ ਤਹਿਤ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਸਵਾ 4 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ। ਅਸਾਮ ਵਿੱਚ ਵੀ ਇਸ ਯੋਜਨਾ ਦਾ ਵੱਡਾ ਫਾਇਦਾ ਕਿਸਾਨਾਂ ਨੂੰ ਮਿਲਿਆ ਹੈ।
ਇਹ ਵੀ ਪੜ੍ਹੋ
ਰਾਜ ਦੇ ਕਰੀਬ 19 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਹੁਣ ਤੱਕ ₹8,000 ਕਰੋੜ ਤੋਂ ਵੱਧ ਦੀ ਰਕਮ ਭੇਜੀ ਜਾ ਚੁੱਕੀ ਹੈ। ਸਰਕਾਰ ਮੁਤਾਬਕ ਇਸ ਵਾਰ 9 ਕਰੋੜ 32 ਲੱਖ 25 ਹਜ਼ਾਰ 913 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 22ਵੀਂ ਕਿਸ਼ਤ ਦੀ ਰਾਸ਼ੀ ਟ੍ਰਾਂਸਫਰ ਕੀਤੀ ਗਈ ਹੈ, ਜਿਸ ਨਾਲ ਦੇਸ਼ ਭਰ ਦੇ ਕਿਸਾਨਾਂ ਨੂੰ ਆਰਥਿਕ ਮਦਦ ਮਿਲੀ ਹੈ।
