PM ਮੋਦੀ ਨੇ ਜਾਰੀ ਕੀਤੀ ਕਿਸਾਨ ਯੋਜਨਾ ਦੀ 24ਵੀਂ ਕਿਸਤ, ਬੋਲੇ – ਪਹਿਲਾਂ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਕੀਤਾ ਨਜ਼ਰਅੰਦਾਜ
PM Kisan Scheme: ਫਰਵਰੀ 2019 ਵਿੱਚ ਸ਼ੁਰੂ ਕੀਤੀ ਗਈ ਪੀਐਮ-ਕਿਸਾਨ ਯੋਜਨਾ ਦੇ ਤਹਿਤ, ਯੋਗ ਕਿਸਾਨਾਂ ਨੂੰ 23 ਕਿਸ਼ਤਾਂ ਵਿੱਚ ₹4.47 ਲੱਖ ਕਰੋੜ ਦਿੱਤੇ ਜਾ ਚੁੱਕੇ ਹਨ। ਜ਼ਮੀਨ ਮਾਲਕ ਕਿਸਾਨ ਪਰਿਵਾਰਾਂ ਨੂੰ ਤਿੰਨ ਕਿਸ਼ਤਾਂ ਵਿੱਚ ₹6,000 ਸਾਲਾਨਾ ਦਿੱਤੇ ਜਾਂਦੇ ਹਨ।
PM Kisan Scheme 24th Installment: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਗੁਜਰਾਤ ਦੇ ਬਨਾਸਕਾਂਠਾ ਤੋਂ ਪੀਐਮ-ਕਿਸਾਨ ਯੋਜਨਾ ਦੀ 24ਵੀਂ ਕਿਸ਼ਤ ਜਾਰੀ ਕੀਤੀ। ਇਸ ਤਹਿਤ 9.34 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 18,690 ਕਰੋੜ ਰੁਪਏ ਸਿੱਧੇ ਟ੍ਰਾਂਸਫਰ ਕੀਤੇ ਜਾਣਗੇ। ਇੱਕ ਸਰਕਾਰੀ ਬਿਆਨ ਦੇ ਅਨੁਸਾਰ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਮੱਧ ਪ੍ਰਦੇਸ਼ ਦੇ ਰਾਏਸੇਨ ਤੋਂ ਇਸ ਸਮਾਗਮ ਵਿੱਚ ਮੌਜੂਦ ਰਹੇ। ਇਸ ਸਮਾਗਮ ਦੌਰਾਨ, ਪ੍ਰਧਾਨ ਮੰਤਰੀ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (AIF) ਅਧੀਨ ਸਥਾਪਿਤ 521 ਇਕਾਈਆਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ।
ਇਨ੍ਹਾਂ ਇਕਾਈਆਂ ਦਾ ਉਦੇਸ਼ ਖੇਤੀਬਾੜੀ ਸਟੋਰੇਜ, ਪ੍ਰੋਸੈਸਿੰਗ ਅਤੇ ਸੰਬੰਧਿਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਉਹ ਉੱਚ-ਮੁੱਲ ਵਾਲੀਆਂ ਬਾਗਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ 12 ਬਾਗਬਾਨੀ ਕਲੱਸਟਰਾਂ ਦਾ ਉਦਘਾਟਨ ਵੀ ਕਰਨਗੇ।
ਅਸੀਂ ਖੇਤੀ ਅਤੇ ਪਸ਼ੂ ਪਾਲਣ ਨੂੰ ਤਕਨਾਲੋਜੀ ਨਾਲ ਜੋੜਿਆ – ਪੀਐਮ ਮੋਦੀ
ਬਨਾਸਕਾਂਠਾ ਵਿੱਚ ਜਨਤਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਖੇਤੀ ਸਾਡਾ ਸਭਿਆਚਾਰ ਹੈ। ਅਸੀਂ ਖੇਤੀਬਾੜੀ ਅਤੇ ਪਸ਼ੂ ਪਾਲਣ ਨੂੰ ਤਕਨਾਲੋਜੀ ਨਾਲ ਜੋੜਿਆ ਹੈ। ਅੱਜ, ਕਿਸਾਨਾਂ ਨੂੰ 26 ਕਰੋੜ ਤੋਂ ਵੱਧ ‘ਸਾਇਲ ਹੈਲਥ ਕਾਰਡ’ ਮਿਲ ਚੁੱਕੇ ਹਨ।” ਨਾਲ ਹੀ ਉਨ੍ਹਾਂ ਨੇ ਇਸ਼ਾਰਿਆਂ ਹੀ ਇਸ਼ਾਰਿਆਂ ਵਿੱਚ ਰਾਹੁਲ ਗਾਂਧੀ ਤੇ ਵੀ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਕੁਝ ਲੋਕ ਦੇਸ਼ ਦਾ ਵਿਕਾਸ ਨਹੀਂ ਚਾਹੁੰਦੇ। ਉਨ੍ਹਾਂ ਨੂੰ ਦੇਸ਼ ਦੀ ਤੇਜੀ ਨਾਲ ਵੱਧਦੀ ਅਰਥਵਿਵਸਥਾ ਚੰਗੀ ਨਹੀਂ ਲੱਗਦੀ ਹੈ।
ਇਹ ਵੀ ਪੜ੍ਹੋ
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM-KISAN) ਦੀ 24ਵੀਂ ਕਿਸ਼ਤ ਦੀ ਉਡੀਕ ਖਤਮ ਹੋ ਗਈ ਹੈ, ਕਿਉਂਕਿ ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਦੇ ਭੀਲਡੀ ਦੇ ਕਿਸਾਨਾਂ ਦੇ ਖਾਤਿਆਂ ਵਿੱਚ ₹2,000 ਟ੍ਰਾਂਸਫਰ ਕਰ ਦਿੱਤੇ ਹਨ। ਕੁੱਲ 18,680 ਕਰੋੜ ਰੁਪਏ 9.34 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਗਏ ਹਨ। ਦੀਵਾਲੀ 2026 ਤੋਂ ਪਹਿਲਾਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਜਾਰੀ ਹੋਣ ਨਾਲ ਕਿਸਾਨਾਂ ਵਿੱਚ ਬਹੁਤ ਖੁਸ਼ੀ ਹੈ, ਪਰ ਇਹ ਵੀ ਧਿਆਨ ਦੇਣ ਯੋਗ ਹੈ ਕਿ ਇਸ ਵਾਰ 10 ਲੱਖ ਤੋਂ ਵੱਧ ਕਿਸਾਨਾਂ ਦੇ ਨਾਮ ਯੋਜਨਾ ਤੋਂ ਹਟਾਏ ਗਏ ਹਨ।
ਕਿਸਾਨ ਪਰਿਵਾਰਾਂ ਨੂੰ ਸਰਕਾਰ ਤੋਂ ਮਿਲਦੀ ਹੈ ਵਿੱਤੀ ਸਹਾਇਤਾ
ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ, ਕੇਂਦਰ ਸਰਕਾਰ ਸਾਲ ਭਰ ਵਿੱਚ ਤਿੰਨ ਕਿਸ਼ਤਾਂ ਵਿੱਚ ਯੋਗ ਕਿਸਾਨ ਪਰਿਵਾਰਾਂ ਨੂੰ ₹6,000 ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ। ਇਹ ਰਕਮ ਸਿੱਧੇ ਲਾਭ ਟ੍ਰਾਂਸਫਰ (DBT) ਰਾਹੀਂ ਉਨ੍ਹਾਂ ਦੇ ਆਧਾਰ ਨਾਲ ਜੁੜੇ ਬੈਂਕ ਖਾਤਿਆਂ ਵਿੱਚ ਸਿੱਧੇ ਟ੍ਰਾਂਸਫਰ ਕੀਤੀ ਜਾਂਦੀ ਹੈ।
PM Kisan 24th Installment Status ਕਿਵੇਂ ਚੈੱਕ ਕਰੀਏ
ਪਹਿਲਾਂ, ਆਪਣੇ ਫ਼ੋਨ ਜਾਂ ਕੰਪਿਊਟਰ ‘ਤੇ https://pmkisan.gov.in/ ਖੋਲ੍ਹੋ।
ਤੁਹਾਨੂੰ ਸਾਈਟ ਦੇ ਹੋਮਪੇਜ ਦੇ ਸੱਜੇ ਪਾਸੇ “Know Your Status” ਵਿਕਲਪ ਦਿਖਾਈ ਦੇਵੇਗਾ। ਇਸ ਵਿਕਲਪ ‘ਤੇ ਟੈਪ ਕਰੋ। ਅਗਲਾ ਕਦਮ ਤੁਹਾਨੂੰ ਆਪਣਾ ਰਜਿਸਟ੍ਰੇਸ਼ਨ ਨੰਬਰ ਦਰਜ ਕਰਨ ਲਈ ਕਹੇਗਾ। ਰਜਿਸਟ੍ਰੇਸ਼ਨ ਨੰਬਰ ਦਰਜ ਕਰਨ ਤੋਂ ਬਾਅਦ, ਕੈਪਚਾ ਕੋਡ ਦਰਜ ਕਰੋ।
ਰਜਿਸਟ੍ਰੇਸ਼ਨ ਨੰਬਰ ਅਤੇ ਕੈਪਚਾ ਕੋਡ ਦਰਜ ਕਰਨ ਤੋਂ ਬਾਅਦ, “GET OTP” ‘ਤੇ ਕਲਿੱਕ ਕਰੋ।
ਤੁਹਾਨੂੰ ਆਪਣੇ ਰਜਿਸਟਰਡ ਮੋਬਾਈਲ ਨੰਬਰ ‘ਤੇ ਇੱਕ OTP ਪ੍ਰਾਪਤ ਹੋਵੇਗਾ। ਇੱਕ ਵਾਰ ਜਦੋਂ ਤੁਸੀਂ OTP ਦਰਜ ਕਰ ਲੈਂਦੇ ਹੋ, ਤਾਂ ਤੁਹਾਡੀ ਸਥਿਤੀ ਦਿਖਾਈ ਦੇਵੇਗੀ।
ਪੀਐਮ ਕਿਸਾਨ ਲਾਭਪਾਤਰੀ ਲਿਸਟ ਵਿੱਚ ਨਾਮ ਕਿਵੇਂ ਚੈੱਕ ਕਰੀਏ
ਜੇਕਰ ਤੁਸੀਂ ਇਹ ਦੇਖਣਾ ਚਾਹੁੰਦੇ ਹੋ ਕਿ ਤੁਹਾਡਾ ਨਾਮ ਇਸ ਯੋਜਨਾ ਵਿੱਚ ਸ਼ਾਮਲ ਹੈ ਜਾਂ ਨਹੀਂ, ਤਾਂ ਤੁਹਾਨੂੰ pmkisan.gov.in ਪੋਰਟਲ ‘ਤੇ ਜਾਣਾ ਪਵੇਗਾ।
ਇਸ ਤੋਂ ਬਾਅਦ, “ਲਾਭਪਾਤਰੀ ਸੂਚੀ” ‘ਤੇ ਕਲਿੱਕ ਕਰੋ।
ਫਿਰ ਤੁਹਾਨੂੰ ਆਪਣਾ ਜ਼ਿਲ੍ਹਾ, ਰਾਜ, ਉਪ-ਜ਼ਿਲ੍ਹਾ, ਪਿੰਡ ਅਤੇ ਬਲਾਕ ਚੁਣਨ ਲਈ ਕਿਹਾ ਜਾਵੇਗਾ।
ਇਸ ਤੋਂ ਬਾਅਦ ਲਿਸਟ ਖੁੱਲ੍ਹ ਜਾਵੇਗੀ, ਇਸ ਸੂਚੀ ਵਿੱਚ ਤੁਸੀਂ ਆਪਣਾ ਨਾਮ ਚੈੱਕ ਕਰ ਸਕਦੇ ਹੋ ਕਿ ਤੁਹਾਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦਾ ਲਾਭ ਮਿਲੇਗਾ ਜਾਂ ਨਹੀਂ।
Source: tv9hindi.com
