ਕਿਸਾਨਾਂ ਲਈ ਚੰਗੀ ਖ਼ਬਰ, ਸਰਕਾਰ ਨੇ ਜਾਰੀ ਕੀਤੀ PM ਕਿਸਾਨ ਨਿਧੀ ਦੀ ਕਿਸ਼ਤ, ਇੰਝ ਕਰੋ ਚੈੱਕ
ਦੀਵਾਲੀ ਤੋਂ ਦੋ ਦਿਨ ਬਾਅਦ ਹੀ ਭਾਰਤ ਸਰਕਾਰ ਨੇ ਦੇਸ਼ ਦੇ 8 ਕਰੋੜ ਕਿਸਾਨਾਂ ਨੂੰ ਖੁਸ਼ਖਬਰੀ ਦਿੱਤੀ ਹੈ। 'ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ' ਦੀ 15ਵੀਂ ਕਿਸ਼ਤ ਦੇ ਪੈਸੇ ਉਨ੍ਹਾਂ ਦੇ ਖਾਤੇ ਵਿੱਚ ਜਮ੍ਹਾਂ ਹੋ ਗਏ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਦੇ ਤਹਿਤ, ਦੇਸ਼ ਦੇ 8 ਕਰੋੜ ਤੋਂ ਵੱਧ ਕਿਸਾਨਾਂ ਨੂੰ ਹਰ ਸਾਲ 6,000 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ।ਆਓ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਇਸ ਦੀ ਜਾਂਚ ਕਿਵੇਂ ਕਰ ਸਕਦੇ ਹੋ।
ਅੱਜ ਦੇਸ਼ ਦੇ 8 ਕਰੋੜ ਕਿਸਾਨਾਂ ਲਈ ਵੱਡੀ ਖ਼ਬਰ ਹੈ। ਤਿਉਹਾਰ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 15ਵੀਂ ਕਿਸ਼ਤ ਦੇ ਪੈਸੇ ਉਨ੍ਹਾਂ ਦੇ ਖਾਤੇ ‘ਚ ਆ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narender Modi) ਨੇ15 ਨਵੰਬਰ 2023 ਨੂੰ ਝਾਰਖੰਡ ਦੇ ਦੌਰੇ ‘ਤੇ ਸਨ, ਜਿੱਥੇ ਉਨ੍ਹਾਂ ਨੇ ਕਿਸਾਨ ਸਨਮਾਨ ਨਿਧੀ ਦੀ ਇਹ ਕਿਸ਼ਤ ਜਾਰੀ ਕੀਤੀ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਦੇ ਤਹਿਤ, ਦੇਸ਼ ਦੇ 8 ਕਰੋੜ ਤੋਂ ਵੱਧ ਕਿਸਾਨਾਂ ਨੂੰ ਹਰ ਸਾਲ 6,000 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ।
ਸਰਕਾਰ ਇਸ ਨੂੰ ਹਰ ਵਿੱਤੀ ਸਾਲ ਵਿੱਚ 2,000 ਰੁਪਏ ਦੀਆਂ 3 ਕਿਸ਼ਤਾਂ ਵਿੱਚ ਜਾਰੀ ਕਰਦੀ ਹੈ। ਇਸ ਸਕੀਮ ਦੇ ਸ਼ੁਰੂ ਹੋਣ ਤੋਂ ਬਾਅਦ ਹੁਣ ਇਸ ਦੀ 15ਵੀਂ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਸਰਕਾਰ ਨੇ ਇਸ ਯੋਜਨਾ ‘ਤੇ 18,000 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਹਨ। ਜਦੋਂ ਕਿ ਇਸ ਸਕੀਮ ਤਹਿਤ ਸਰਕਾਰ ਹੁਣ ਤੱਕ 2.62 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਕਿਸਾਨਾਂ ਵਿੱਚ ਵੰਡ ਚੁੱਕੀ ਹੈ।
15ਵੀਂ ਕਿਸ਼ਤ ਦੀ ਸਥਿਤੀ ਦੀ ਜਾਂਚ ਕਿਵੇਂ ਕਰੀਏ?
ਪੀਐਮ-ਕਿਸਾਨ ਦੀ ਵੈਬਸਾਈਟ ਦੇ ਅਨੁਸਾਰ, ਇਸਦਾ ਲਾਭ ਲੈਣ ਵਾਲੇ ਕਿਸਾਨਾਂ ਲਈ ਈ-ਕੇਵਾਈਸੀ ਕਰਵਾਉਣਾ ਲਾਜ਼ਮੀ ਹੈ। PM-ਕਿਸਾਨ ਪੋਰਟਲ ‘ਤੇ ਮੋਬਾਈਲ ਨੰਬਰ ਅਤੇ OTP ਦੀ ਮਦਦ ਨਾਲ E-KYC ਤੁਰੰਤ ਕੀਤਾ ਜਾ ਸਕਦਾ ਹੈ। ਕਿਸਾਨ ਆਪਣੇ ਨੇੜਲੇ CSC ਕੇਂਦਰ ਤੋਂ ਬਾਇਓਮੀਟ੍ਰਿਕ ਆਧਾਰਿਤ ਈ-ਕੇਵਾਈਸੀ ਵੀ ਕਰਵਾ ਸਕਦੇ ਹਨ। ਇਸ ਦੀ ਸਥਿਤੀ ਦੀ ਜਾਂਚ ਕਰਨ ਦੀ ਪ੍ਰਕਿਰਿਆ ਹੇਠਾਂ ਦਿੱਤੀ ਗਈ ਹੈ।
- ਸਭ ਤੋਂ ਪਹਿਲਾਂ, ਪ੍ਰਧਾਨ ਮੰਤਰੀ-ਕਿਸਾਨ ਪੋਰਟਲ ‘https://pmkisan.gov.in’ ‘ਤੇ ਜਾਓ।
- ਹੁਣ ‘Farmer Corner’ ‘ਤੇ ਜਾਓ ਅਤੇ ‘Beneficiary Status’ ‘ਤੇ ਕਲਿੱਕ ਕਰੋ।
- ਇੱਥੇ ਤੁਹਾਨੂੰ ਆਪਣਾ ਆਧਾਰ ਨੰਬਰ, ਖਾਤਾ ਨੰਬਰ ਜਾਂ ਮੋਬਾਈਲ ਨੰਬਰ ਦਰਜ ਕਰਨਾ ਹੋਵੇਗਾ। ਇਸ ਤੋਂ ਬਾਅਦ ਤੁਹਾਨੂੰ ਕੈਪਚਾ ਕੋਡ ਦਰਜ ਕਰਨਾ ਹੋਵੇਗਾ।
- ਇਸ ਤੋਂ ਬਾਅਦ ਤੁਹਾਨੂੰ ‘Get Status’ ‘ਤੇ ਕਲਿੱਕ ਕਰਨਾ ਹੋਵੇਗਾ।
ਇਸ ਤੋਂ ਬਾਅਦ ਤੁਹਾਨੂੰ ਪਤਾ ਲੱਗੇਗਾ ਕਿ ਪੀਐਮ-ਕਿਸਾਨ ਕਿਸ਼ਤ ਦੇ ਪੈਸੇ ਤੁਹਾਡੇ ਖਾਤੇ ਵਿੱਚ ਜਮ੍ਹਾ ਹੋਏ ਹਨ ਜਾਂ ਨਹੀਂ।