News9 Global Summit: ਜਰਮਨ ਕੰਪਨੀਆਂ ਨੂੰ PM Modi ਨੇ ਕਿਹਾ, ਭਾਰਤ ਆਓ ਕਿਉਂਕਿ ਇਹ ਸਮਾਂ ਹੈ
ਪ੍ਰਧਾਨ ਮੰਤਰੀ ਨੇ ਕਿਹਾ ਕਿ ਜਰਮਨੀ ਅਤੇ ਭਾਰਤ ਦਰਮਿਆਨ ਨਿਰਮਾਣ, ਇੰਜੀਨੀਅਰਿੰਗ ਤੇ ਇਲੈਕਟ੍ਰਾਨਿਕ ਨਿਰਮਾਣ ਦੇ ਖੇਤਰਾਂ ਵਿੱਚ ਮਜ਼ਬੂਤ ਸਹਿਯੋਗ ਦੀਆਂ ਸੰਭਾਵਨਾਵਾਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸਮੇਂ ਭਾਰਤ ਵਿੱਚ 1800 ਤੋਂ ਵੱਧ ਜਰਮਨ ਕੰਪਨੀਆਂ ਕੰਮ ਕਰ ਰਹੀਆਂ ਹਨ ਤੇ ਉਨ੍ਹਾਂ ਨੇ ਪਿਛਲੇ ਸਾਲਾਂ ਵਿੱਚ 15 ਬਿਲੀਅਨ ਡਾਲਰ ਦਾ ਨਿਵੇਸ਼ ਕੀਤਾ ਹੈ।
News9 Global Summit Germany Edition: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ TV9 ਗਰੁੱਪ ਦੇ ਨਿਊਜ਼ 9 ਗਲੋਬਲ ਸੰਮੇਲਨ ਦੇ ਜਰਮਨੀ ਐਡੀਸ਼ਨ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਜਰਮਨ ਕੰਪਨੀਆਂ ਨੂੰ ਭਾਰਤ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸਮੇਂ ਭਾਰਤ ਵਿੱਚ 1800 ਤੋਂ ਵੱਧ ਜਰਮਨ ਕੰਪਨੀਆਂ ਕੰਮ ਕਰ ਰਹੀਆਂ ਹਨ ਅਤੇ ਉਨ੍ਹਾਂ ਨੇ ਪਿਛਲੇ ਸਾਲਾਂ ਵਿੱਚ 15 ਬਿਲੀਅਨ ਡਾਲਰ ਦਾ ਨਿਵੇਸ਼ ਕੀਤਾ ਹੈ। ਪੀਐਮ ਮੋਦੀ ਨੇ ਇਨ੍ਹਾਂ ਕੰਪਨੀਆਂ ਨੂੰ ਭਾਰਤ ਵਿੱਚ ਆਪਣਾ ਨਿਵੇਸ਼ ਵਧਾਉਣ ਲਈ ਵੀ ਕਿਹਾ।
ਜਰਮਨੀ ਭਾਰਤ ਦਾ ਮੁੱਖ ਭਾਈਵਾਲ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਦੁਨੀਆ ਭਾਰਤ ਨਾਲ ਵਿਕਾਸ ਸਾਂਝੇਦਾਰੀ ਕਰਨਾ ਚਾਹੁੰਦੀ ਹੈ, ਜਿਸ ਵਿੱਚ ਜਰਮਨੀ ਭਾਰਤ ਦੇ ਮਹੱਤਵਪੂਰਨ ਭਾਈਵਾਲਾਂ ਵਿੱਚੋਂ ਇੱਕ ਹੈ। ਪ੍ਰਧਾਨ ਮੰਤਰੀ ਨੇ ਜਰਮਨ ਕੰਪਨੀਆਂ ਨੂੰ ਭਾਰਤ ਆਉਣ ਲਈ ਵੀ ਕਿਹਾ ਕਿਉਂਕਿ ਇਹ ਸਹੀ ਸਮਾਂ ਹੈ।
ਜਰਮਨੀ ਨਾਲ ਵਪਾਰ ਵਧੇਗਾ
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤ ਅਤੇ ਜਰਮਨੀ ਦਰਮਿਆਨ 34 ਅਰਬ ਡਾਲਰ ਦਾ ਦੁਵੱਲਾ ਵਪਾਰ ਹੈ। ਵਿਸ਼ਵਾਸ ਜ਼ਾਹਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਵਪਾਰ ਹੋਰ ਵਧੇਗਾ, ਕਿਉਂਕਿ ਅੱਜ ਭਾਰਤ ਦੁਨੀਆ ਵਿੱਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਹੈ। ਇਸ ਲਈ ਦੁਨੀਆ ਦਾ ਹਰ ਦੇਸ਼ ਵਿਕਾਸ ਲਈ ਭਾਰਤ ਨਾਲ ਸਾਂਝੇਦਾਰੀ ਕਰਨਾ ਚਾਹੁੰਦਾ ਹੈ।
ਭਾਰਤ-ਜਰਮਨ ਭਾਈਵਾਲੀ ਦਾ ਨਵਾਂ ਅਧਿਆਏ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 2024 ਵਿੱਚ ਦਿੱਲੀ ਵਿੱਚ ਆਯੋਜਿਤ ਇੰਡੋ-ਜਰਮਨ ਰਣਨੀਤਕ ਸਾਂਝੇਦਾਰੀ ਦੇ 25 ਸਾਲ ਪੂਰੇ ਹੋ ਗਏ ਹਨ, ਇਹ ਸਾਲ ਇਸ ਸਾਂਝੇਦਾਰੀ ਲਈ ਇਤਿਹਾਸਕ ਰਿਹਾ ਹੈ। 12 ਸਾਲਾਂ ਬਾਅਦ ਦਿੱਲੀ ਵਿੱਚ ਜਰਮਨ ਬਿਜ਼ਨਸ ਦੀ ਏਸ਼ੀਆ ਪੈਸੀਫਿਕ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜਰਮਨੀ ਨੇ ਫੋਕਸ ਆਫ ਇੰਡੀਆ ਦਸਤਾਵੇਜ਼ ਜਾਰੀ ਕੀਤਾ। ਭਾਰਤ ਲਈ ਸਕਿੱਲ ਲੇਬਰ ਰਣਨੀਤੀ ਵੀ ਜਾਰੀ ਕੀਤੀ।
ਨਿਰਮਾਣ ਅਤੇ ਤਕਨਾਲੋਜੀ ਵਿੱਚ ਸਹਿਯੋਗ
ਪ੍ਰਧਾਨ ਮੰਤਰੀ ਨੇ ਕਿਹਾ ਕਿ ਜਰਮਨੀ ਅਤੇ ਭਾਰਤ ਦਰਮਿਆਨ ਨਿਰਮਾਣ, ਇੰਜੀਨੀਅਰਿੰਗ ਅਤੇ ਇਲੈਕਟ੍ਰਾਨਿਕ ਨਿਰਮਾਣ ਦੇ ਖੇਤਰਾਂ ਵਿੱਚ ਮਜ਼ਬੂਤ ਸਹਿਯੋਗ ਦੀਆਂ ਸੰਭਾਵਨਾਵਾਂ ਹਨ। ਉਨ੍ਹਾਂ ਨੇ ਕਿਹਾ, “ਅਸੀਂ ਵਿਸ਼ਵ ਲਈ ਇੱਕ ਖੁਸ਼ਹਾਲ ਭਵਿੱਖ ਬਣਾਉਣ ਵਿੱਚ ਜਰਮਨੀ ਨਾਲ ਸਹਿਯੋਗ ਕਰਨਾ ਚਾਹੁੰਦੇ ਹਾਂ।”
ਇਹ ਵੀ ਪੜ੍ਹੋ