AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਮਹਿੰਗੀ ਨਹੀਂ ਹੋਵੇਗੀ ਸ਼ਰਾਬ, CM ਮਾਨ ਦੀ ਕੈਬਨਿਟ ਨੇ ਨਵੀਂ ਆਬਕਾਰੀ ਨੀਤੀ ਨੂੰ ਦਿੱਤੀ ਹਰੀ ਝੰਡੀ

New Excise Policy: ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਉੱਚ ਪੱਧਰੀ ਬੈਠਕ ਵਿੱਚ ਸੂਬੇ ਦੇ ਵਿਕਾਸ ਅਤੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਵੱਡੇ ਫੈਸਲਿਆਂ 'ਤੇ ਮੋਹਰ ਲਗਾਈ ਗਈ ਹੈ। ਕੈਬਨਿਟ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੇ ਸਾਲ 2026-27 ਲਈ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਪੰਜਾਬ 'ਚ ਮਹਿੰਗੀ ਨਹੀਂ ਹੋਵੇਗੀ ਸ਼ਰਾਬ, CM ਮਾਨ ਦੀ ਕੈਬਨਿਟ ਨੇ ਨਵੀਂ ਆਬਕਾਰੀ ਨੀਤੀ ਨੂੰ ਦਿੱਤੀ ਹਰੀ ਝੰਡੀ
ਪੰਜਾਬ ‘ਚ ਮਹਿੰਗੀ ਨਹੀਂ ਹੋਵੇਗੀ ਸ਼ਰਾਬ, ਕੈਬਨਿਟ ਵੱਲੋਂ ਨਵੀਂ ਨੀਤੀ ਨੂੰ ਮਨਜ਼ੂਰੀ
tv9-punjabi
| Updated On: 23 Feb 2026 16:29 PM IST

ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਉੱਚ ਪੱਧਰੀ ਬੈਠਕ ਵਿੱਚ ਸੂਬੇ ਦੇ ਵਿਕਾਸ ਅਤੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲਗਾਈ ਗਈ ਹੈ। ਕੈਬਨਿਟ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੇ ਸਾਲ 2026-27 ਲਈ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨੀਤੀ ਦੀ ਸਭ ਤੋਂ ਵੱਡੀ ਖ਼ਾਸ ਗੱਲ ਇਹ ਹੈ ਕਿ ਪੰਜਾਬ ਵਿੱਚ ਸ਼ਰਾਬ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ, ਜਿਸ ਨਾਲ ਆਮ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੀ ਹੈ।

12,800 ਕਰੋੜ ਦੇ ਮਾਲੀਏ ਦਾ ਟੀਚਾ

ਨਵੀਂ ਆਬਕਾਰੀ ਨੀਤੀ ਤਹਿਤ ਸਰਕਾਰ ਨੇ ਮਾਲੀਆ ਵਧਾਉਣ ਲਈ ਵਿਸ਼ੇਸ਼ ਰਣਨੀਤੀ ਉਲੀਕੀ ਹੈ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਪਿਛਲੇ ਸਾਲ ਜਿਨ੍ਹਾਂ ਗਰੁੱਪਾਂ ਨੇ ਸ਼ਰਾਬ ਦੇ ਠੇਕੇ ਲਏ ਸਨ, ਉਨ੍ਹਾਂ ਨੂੰ ਹੀ ਇਸ ਵਾਰ ਵੀ ਪਹਿਲ ਦਿੱਤੀ ਜਾਵੇਗੀ। ਹਾਲਾਂਕਿ, ਇਸ ਲਈ ਉਨ੍ਹਾਂ ਨੂੰ 6.5 ਫੀਸਦੀ ਦਰ ਦੇ ਵਾਧੇ ਨਾਲ ਨਵੀਨੀਕਰਨ ਦੀ ਸਹੂਲਤ ਮਿਲੇਗੀ। ਪੰਜਾਬ ਸਰਕਾਰ ਨੇ ਇਸ ਵਿੱਤੀ ਸਾਲ ਦੌਰਾਨ ਸ਼ਰਾਬ ਦੀ ਵਿਕਰੀ ਤੋਂ 12,800 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦਾ ਇਤਿਹਾਸਕ ਟੀਚਾ ਮਿੱਥਿਆ ਹੈ।

ਕੋਵਿਡ ਵਲੰਟੀਅਰਾਂ ਅਤੇ ਸਿਹਤ ਸਟਾਫ਼ ਲਈ ਤੋਹਫ਼ਾ

ਸਿਹਤ ਖੇਤਰ ਵਿੱਚ ਆਪਣੀਆਂ ਸੇਵਾਵਾਂ ਦੇਣ ਵਾਲਿਆਂ ਲਈ ਕੈਬਨਿਟ ਨੇ ਵੱਡਾ ਐਲਾਨ ਕੀਤਾ ਹੈ। ਕੋਵਿਡ-19 ਮਹਾਮਾਰੀ ਦੌਰਾਨ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਸੇਵਾਵਾਂ ਨਿਭਾਉਣ ਵਾਲੇ ਕੋਵਿਡ ਵਲੰਟੀਅਰਾਂ ਨੂੰ ਹੁਣ ਨਰਸਿੰਗ ਅਤੇ ਪੈਰਾ-ਮੈਡੀਕਲ ਸਟਾਫ਼ ਦੀਆਂ ਸਰਕਾਰੀ ਭਰਤੀਆਂ ਵਿੱਚ ਵਿਸ਼ੇਸ਼ ਲਾਭ ਮਿਲੇਗਾ। ਸਰਕਾਰ ਵੱਲੋਂ ਉਨ੍ਹਾਂ ਨੂੰ ਭਰਤੀ ਪ੍ਰਕਿਰਿਆ ਦੌਰਾਨ 5 ਤੋਂ ਲੈ ਕੇ 10 ਅੰਕਾਂ ਤੱਕ ਦੀ ਵਿਸ਼ੇਸ਼ ਛੋਟ ਜਾਂ ਵਾਧੂ ਲਾਭ ਦਿੱਤਾ ਜਾਵੇਗਾ।

ਅਪਰਾਧੀਆਂ ਦੀ ਸੂਚਨਾ ਦੇਣ ‘ਤੇ ਮਿਲੇਗਾ ਵੱਡਾ ਇਨਾਮ

ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਾ ਤਸਕਰੀ ‘ਤੇ ਨੱਥ ਪਾਉਣ ਲਈ ਸਰਕਾਰ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਕੈਬਨਿਟ ਨੇ ਗੈਂਗਸਟਰਾਂ, ਅਪਰਾਧੀਆਂ ਅਤੇ ਨਸ਼ਾ ਤਸਕਰਾਂ ਬਾਰੇ ਪੁਲਿਸ ਨੂੰ ਸੂਚਨਾ ਦੇਣ ਵਾਲੇ ਮੁਖ਼ਬਰਾਂ ਲਈ ਇਨਾਮੀ ਰਾਸ਼ੀ ਵਿੱਚ ਭਾਰੀ ਵਾਧਾ ਕਰਨ ਨੂੰ ਮਨਜ਼ੂਰੀ ਦਿੱਤੀ ਹੈ। ਇਸ ਕਦਮ ਨਾਲ ਅਪਰਾਧਿਕ ਨੈੱਟਵਰਕ ਨੂੰ ਤੋੜਨ ਵਿੱਚ ਮਦਦ ਮਿਲੇਗੀ।

ਕਿਸਾਨਾਂ ਅਤੇ ਉਦਯੋਗਾਂ ਲਈ ਵੱਡੀ ਰਾਹਤ

ਮੰਤਰੀ ਮੰਡਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਸਮਝਦਿਆਂ ਇੱਕ ਮਾਨਵਤਾਵਾਦੀ ਫੈਸਲਾ ਲਿਆ ਹੈ। ਹੁਣ ਹੜ੍ਹ ਦੌਰਾਨ ਜਿਨ੍ਹਾਂ ਜ਼ਮੀਨਾਂ ‘ਤੇ ਕਿਸਾਨ ਖੇਤੀ ਕਰ ਰਹੇ ਸਨ, ਭਾਵੇਂ ਉਹ ਉਸ ਜ਼ਮੀਨ ਦੇ ਮਾਲਕ ਨਾ ਵੀ ਹੋਣ, ਤਾਂ ਵੀ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

Follow Us
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...