AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

RBI ਦਾ ਵੱਡਾ ਫੈਸਲਾ, ਹੋਮ ਲੋਨ ਚੁਕਾਉਣ ਦੇ 30 ਦਿਨਾਂ ਦੇ ਅੰਦਰ ਬੈਂਕਾਂ ਨੂੰ ਵਾਪਸ ਕਰਨੇ ਹੋਣਗੇ ਰਜਿਸਟਰੀ ਪੇਪਰ

RBI on Home Loan: ਭਾਰਤੀ ਰਿਜ਼ਰਵ ਬੈਂਕ ਨੇ ਹੋਮ ਲੋਨ ਦੇ ਗਾਹਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਵੱਡਾ ਫੈਸਲਾ ਲਿਆ ਹੈ। ਆਰਬੀਆਈ ਨੇ ਬੈਂਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਜਿਹੜੇ ਲੋਕ ਹੋਮ ਲੋਨ ਦੀ ਅਦਾਇਗੀ ਕਰ ਦਿੰਦੇ ਹਨ, ਉਨ੍ਹਾਂ ਦੇ ਰਜਿਸਟਰੀ ਪੇਪਰ 30 ਦਿਨਾਂ ਦੇ ਅੰਦਰ ਉਨ੍ਹਾਂ ਨੂੰ ਵਾਪਸ ਕੀਤੇ ਜਾਣੇ ਚਾਹੀਦੇ ਹਨ।

RBI ਦਾ ਵੱਡਾ ਫੈਸਲਾ, ਹੋਮ ਲੋਨ ਚੁਕਾਉਣ ਦੇ 30 ਦਿਨਾਂ ਦੇ ਅੰਦਰ ਬੈਂਕਾਂ ਨੂੰ ਵਾਪਸ ਕਰਨੇ ਹੋਣਗੇ ਰਜਿਸਟਰੀ ਪੇਪਰ
tv9-punjabi
| Published: 13 Sep 2023 14:18 PM IST
Share

ਭਾਰਤੀ ਰਿਜ਼ਰਵ ਬੈਂਕ (Reserve Bank of India) ਨੇ ਹੋਮ ਲੋਨ ਦੇ ਗਾਹਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ ਹੋਮ ਲੋਨ ਦੀ ਅਦਾਇਗੀ ਕਰਨ ਤੋਂ ਬਾਅਦ, ਤੁਹਾਨੂੰ 30 ਦਿਨਾਂ ਦੇ ਅੰਦਰ ਆਪਣਾ ਰਜਿਸਟਰੀ ਕਾਗਜ਼ ਪੇਪਰ ਮਿਲ ਜਾਣਗੇ। ਆਰਬੀਆਈ ਨੇ ਬੈਂਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਜੇਕਰ ਬੈਂਕ 30 ਦਿਨਾਂ ਦੇ ਅੰਦਰ ਗਾਹਕਾਂ ਨੂੰ ਰਜਿਸਟਰੀ ਦੇ ਕਾਗਜ਼ ਵਾਪਸ ਨਹੀਂ ਕਰਦਾ ਹੈ ਤਾਂ ਬੈਂਕ ਨੂੰ ਹਰ ਰੋਜ਼ 5000 ਰੁਪਏ ਜੁਰਮਾਨਾ ਭਰਨਾ ਪਵੇਗਾ।

ਭਾਰਤੀ ਰਿਜ਼ਰਵ ਬੈਂਕ ਨੇ ਜਾਇਦਾਦ ਦੇ ਦਸਤਾਵੇਜ਼ ਵਾਪਸ ਕਰਨ ਲਈ ਨਿਯਮ ਜਾਰੀ ਕਰਕੇ ਬੈਂਕਾਂ ਨੂੰ ਸਪੱਸ਼ਟ ਕਰ ਦਿੱਤਾ ਹੈ। ਹੁਣ ਤੱਕ ਕਰਜ਼ਾ ਪੂਰਾ ਹੋਣ ਦੇ ਬਾਵਜੂਦ ਲੋਕਾਂ ਨੂੰ ਰਜਿਸਟਰੀ ਦੇ ਕਾਗਜ਼ਾਤ ਲੈਣ ਲਈ ਭਟਕਣਾ ਪੈਂਦਾ ਸੀ ਅਤੇ ਬੈਂਕ ਦੀ ਪ੍ਰਕਿਰਿਆ ਕਾਰਨ ਉਨ੍ਹਾਂ ਨੂੰ ਇਸ ਲਈ ਕਈ ਗੇੜੇ ਲਾਉਣੇ ਪੈਂਦੇ ਸਨ।

ਬੈਂਕ ਸ਼ਾਖਾ ਵਿੱਚ ਮੌਜੂਦ ਹੋਣੇ ਚਾਹੀਦੇ ਹਨ ਦਸਤਾਵੇਜ਼

ਇਸ ਫੈਸਲੇ ਤੋਂ ਬਾਅਦ ਹੋਮ ਲੋਨ ਲੈਣ ਵਾਲੇ ਗਾਹਕਾਂ ਨੂੰ ਵੱਡੀ ਰਾਹਤ ਮਿਲੇਗੀ। ਆਰਬੀਆਈ ਨੇ ਬੈਂਕਾਂ ਨੂੰ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਜਿਨ੍ਹਾਂ ਗਾਹਕਾਂ ਨੇ ਹੋਮ ਲੋਨ ਦਾ ਭੁਗਤਾਨ ਕੀਤਾ ਹੈ, ਉਨ੍ਹਾਂ ਦੀ ਜਾਇਦਾਦ ਦੇ ਦਸਤਾਵੇਜ਼ 30 ਦਿਨਾਂ ਦੇ ਅੰਦਰ ਉਸ ਸ਼ਾਖਾ ਵਿੱਚ ਉਪਲਬਧ ਹੋਣੇ ਚਾਹੀਦੇ ਹਨ ਜਿੱਥੋਂ ਕਰਜ਼ਾ ਲਿਆ ਗਿਆ ਹੈ। ਆਰਬੀਆਈ ਨੇ ਗਾਹਕਾਂ ਦੀ ਸਹੂਲਤ ਲਈ 30 ਦਿਨਾਂ ਦੀ ਸਮਾਂ ਸੀਮਾ ਤੈਅ ਕੀਤੀ ਹੈ।

ਬੈਂਕ ਕਰੇ ਨੁਕਸਾਨ ਦੀ ਭਰਪਾਈ

ਜੇਕਰ ਕਿਸੇ ਹੋਮ ਲੋਨ ਗ੍ਰਾਹਕ ਦੇ ਪ੍ਰਾਪਰਟੀ ਦੇ ਕਾਗਜ਼ਾਤ ਗੁੰਮ ਹੋ ਜਾਂਦੇ ਹਨ ਜਾਂ ਦਸਤਾਵੇਜ਼ ਖਰਾਬ ਹੋ ਜਾਂਦੇ ਹਨ ਤਾਂ ਇਸ ਦੀ ਜ਼ਿੰਮੇਵਾਰੀ ਬੈਂਕਾਂ ਨੂੰ ਚੁੱਕਣੀ ਪਵੇਗੀ। ਬੈਂਕਾਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਆਰਬੀਆਈ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੀ ਸਥਿਤੀ ਵਿੱਚ ਬੈਂਕਾਂ ਨੂੰ ਗਾਹਕਾਂ ਦੇ ਨੁਕਸਾਨ ਦੀ ਭਰਪਾਈ ਕਰਨੀ ਪਵੇਗੀ। ਆਰਬੀਆਈ ਨੇ ਬੈਂਕਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਦਸਤਾਵੇਜ਼ਾਂ ਦੇ ਗੁੰਮ ਹੋਣ ਦੀ ਸਥਿਤੀ ਵਿੱਚ, ਬੈਂਕਾਂ ਨੂੰ ਅਗਲੇ 30 ਦਿਨਾਂ ਦੇ ਅੰਦਰ ਨਵੇਂ ਦਸਤਾਵੇਜ਼ ਤਿਆਰ ਕਰਨੇ ਹੋਣਗੇ ਅਤੇ ਗਾਹਕਾਂ ਨੂੰ ਕਰਜ਼ਾ ਵਾਪਸ ਕਰਨਾ ਹੋਵੇਗਾ।

5000 ਰੁਪਏ ਪ੍ਰਤੀ ਦਿਨ ਦਾ ਜੁਰਮਾਨਾ

ਭਾਰਤੀ ਰਿਜ਼ਰਵ ਬੈਂਕ ਨੇ ਬੈਂਕਾਂ ਨੂੰ ਨਿਰਦੇਸ਼ ਜਾਰੀ ਕਰਕੇ ਕਿਹਾ ਹੈ ਕਿ ਉਹ ਕਿਸੇ ਵੀ ਗਾਹਕ ਦੇ ਦਸਤਾਵੇਜ਼ ਵਾਪਸ ਕਰਨ ‘ਚ ਦੇਰੀ ਨਾ ਕਰਨ। ਜੇਕਰ ਕੋਈ ਬੈਂਕ ਅਜਿਹਾ ਕਰਦਾ ਹੈ ਤਾਂ ਉਸ ਨੂੰ ਹਰ ਦਿਨ 5000 ਰੁਪਏ ਜੁਰਮਾਨਾ ਦੇਣਾ ਪਵੇਗਾ। ਦਰਅਸਲ, ਅਜਿਹੀਆਂ ਕਈ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਲੋਨ ਮੋੜਨ ਤੋਂ ਬਾਅਦ ਵੀ ਗਾਹਕ ਨੂੰ ਆਪਣੀ ਜਾਇਦਾਦ ਦੇ ਕਾਗਜ਼ਾਤ ਆਸਾਨੀ ਨਾਲ ਨਹੀਂ ਮਿਲ ਰਹੇ। ਇਸ ਲਈ RBI ਨੇ ਬੈਂਕਾਂ ਅਤੇ NBFC ਕੰਪਨੀਆਂ ਨੂੰ ਇਹ ਨਿਰਦੇਸ਼ ਜਾਰੀ ਕੀਤੇ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...