AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਇਜ਼ਰਾਈਲ-ਹਮਾਸ ਜੰਗ ਨੇ ਭਾਰਤ ਦਾ ਕੀਤਾ ਵੱਡਾ ਨੁਕਸਾਨ, ਗੋਲਡ ਚ ਮੁਨਾਫਾ, ਕਿਵੇਂ…?

ਇਜ਼ਰਾਈਲ-ਹਮਾਸ ਜੰਗ ਕਾਰਨ ਭਾਰਤ ਨੂੰ 2 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਦੋਵਾਂ ਦੇਸ਼ਾਂ ਵਿਚਾਲੇ ਛਿੜੀ ਜੰਗ ਕਾਰਨ ਗਲੋਬਲ ਸ਼ੇਅਰ ਬਾਜ਼ਾਰ ਦੇ ਹਾਲਾਤ ਵਿਗੜੇ ਹਨ। ਜਿਸ ਦਾ ਅਸਰ ਭਾਰਤੀ ਸ਼ੇਅਰ ਬਾਜ਼ਾਰ 'ਤੇ ਵੀ ਦੇਖਣ ਨੂੰ ਮਿਲਿਆ ਹੈ। ਬੀਐਸਈ ਦੇ ਮੁੱਖ ਸੂਚਕ ਅੰਕ ਸੈਂਸੈਕਸ 550 ਤੋਂ ਵੱਧ ਅੰਕਾਂ ਦੀ ਗਿਰਾਵਟ ਨਾਲ ਬੰਦ ਹੋਇਆ। ਦੂਜੇ ਪਾਸੇ ਸਵੇਰ ਤੋਂ ਹੀ ਸੋਨੇ ਦੀ ਕੀਮਤ 'ਚ 800 ਰੁਪਏ ਤੋਂ ਜ਼ਿਆਦਾ ਦਾ ਵਾਧਾ ਦੇਖਣ ਨੂੰ ਮਿਲਿਆ ਹੈ।

ਇਜ਼ਰਾਈਲ-ਹਮਾਸ ਜੰਗ ਨੇ ਭਾਰਤ ਦਾ ਕੀਤਾ ਵੱਡਾ ਨੁਕਸਾਨ, ਗੋਲਡ ਚ ਮੁਨਾਫਾ, ਕਿਵੇਂ...?
ਇਜ਼ਰਾਈਲ-ਇਰਾਨ ਦੀ ਮਾਰ ਤੋਂ ਨਹੀਂ ਉਭਰ ਰਿਹਾ ਸ਼ੇਅਰ ਬਾਜ਼ਾਰ, ਦੂਜੇ ਦਿਨ ਵੀ ਗਿਰਾਵਟ
tv9-punjabi
| Published: 19 Oct 2023 13:30 PM IST
Share

ਇਜ਼ਰਾਈਲ-ਹਮਾਸ ਜੰਗ ਕਾਰਨ ਭਾਰਤ ਦੇ ਸ਼ੇਅਰ ਬਾਜ਼ਾਰ (Share Market) ਨਿਵੇਸ਼ਕਾਂ ਨੂੰ 2 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਦੂਜੇ ਪਾਸੇ ਸੋਨੇ ਦੇ ਨਿਵੇਸ਼ਕਾਂ ਨੂੰ ਚੰਗੀ ਕਮਾਈ ਕਰਨ ਦਾ ਮੌਕਾ ਮਿਲਿਆ ਹੈ। ਦਰਅਸਲ, ਇਜ਼ਰਾਈਲ-ਹਮਾਸ ਜੰਗ ਦੇ ਵਧਣ ਕਾਰਨ ਗਲੋਬਲ ਸ਼ੇਅਰ ਬਾਜ਼ਾਰ ਦੇ ਹਾਲਾਤ ਵਿਗੜੇ ਹਨ। ਜਿਸ ਦਾ ਅਸਰ ਭਾਰਤੀ ਸ਼ੇਅਰ ਬਾਜ਼ਾਰ ‘ਤੇ ਵੀ ਦੇਖਣ ਨੂੰ ਮਿਲਿਆ ਹੈ। ਬੰਬੇ ਸਟਾਕ ਐਕਸਚੇਂਜ ਦਾ ਮੁੱਖ ਸੂਚਕ ਅੰਕ ਸੈਂਸੈਕਸ 550 ਅੰਕਾਂ ਤੋਂ ਵੱਧ ਦੀ ਗਿਰਾਵਟ ਨਾਲ ਬੰਦ ਹੋਇਆ।

ਦੂਜੇ ਪਾਸੇ ਸਵੇਰ ਤੋਂ ਹੀ ਸੋਨੇ ਦੀ ਕੀਮਤ ‘ਚ 800 ਰੁਪਏ ਤੋਂ ਜ਼ਿਆਦਾ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਭਾਰਤ ‘ਚ ਸੋਨੇ ਦੀ ਕੀਮਤ 60 ਹਜ਼ਾਰ ਰੁਪਏ ਦੇ ਪਾਰ ਪਹੁੰਚ ਗਈ ਹੈ। ਆਓ ਤੁਹਾਨੂੰ ਇਹ ਵੀ ਦੱਸੀਏ ਕਿ ਕਿਵੇਂ ਨਿਵੇਸ਼ਕਾਂ ਨੂੰ ਸਟਾਕ ਮਾਰਕੀਟ ਵਿੱਚ 2 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਅਤੇ ਸੋਨੇ ਦੇ ਨਿਵੇਸ਼ਕ ਕਿਵੇਂ ਭਾਰੀ ਮੁਨਾਫਾ ਕਮਾ ਰਹੇ ਹਨ?

ਗਾਜ਼ਾ (Gaza) ਦੇ ਹਸਪਤਾਲ ‘ਤੇ ਇਜ਼ਰਾਇਲੀ ਹਮਲੇ ਕਾਰਨ 500 ਲੋਕਾਂ ਦੀ ਮੌਤ ਹੋ ਗਈ ਸੀ। ਜਿਸ ਕਾਰਨ ਮੱਧ ਪੂਰਬ ਦੇ ਦੇਸ਼ਾਂ ਵਿੱਚ ਤਣਾਅ ਬਹੁਤ ਵੱਧ ਗਿਆ ਹੈ। ਸਾਊਦੀ ਅਰਬ ਸਮੇਤ ਸਾਰੇ ਖਾੜੀ ਦੇਸ਼ਾਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਇਸ ਤਣਾਅ ਕਾਰਨ ਵਿਸ਼ਵ ਪੱਧਰ ‘ਤੇ ਸ਼ੇਅਰ ਬਾਜ਼ਾਰ ‘ਚ ਗਿਰਾਵਟ ਦੇਖਣ ਨੂੰ ਮਿਲੀ। ਜਿਸ ਦਾ ਅਸਰ ਭਾਰਤ ਵਿੱਚ ਵੀ ਦੇਖਣ ਨੂੰ ਮਿਲਿਆ। ਬੰਬਈ ਸਟਾਕ ਐਕਸਚੇਂਜ ਦਾ ਮੁੱਖ ਸੂਚਕ ਅੰਕ ਸੈਂਸੈਕਸ 551.07 ਅੰਕ ਦੀ ਗਿਰਾਵਟ ਨਾਲ 65,877.02 ਅੰਕਾਂ ‘ਤੇ ਬੰਦ ਹੋਇਆ। ਕਾਰੋਬਾਰੀ ਸੈਸ਼ਨ ਦੌਰਾਨ ਸੈਂਸੈਕਸ 65,842.10 ਅੰਕਾਂ ਦੇ ਨਾਲ ਦਿਨ ਦੇ ਹੇਠਲੇ ਪੱਧਰ ‘ਤੇ ਪਹੁੰਚ ਗਿਆ ਸੀ।

ਦੂਜੇ ਪਾਸੇ ਨੈਸ਼ਨਲ ਸਟਾਕ ਐਕਸਚੇਂਜ ਦਾ ਮੁੱਖ ਸੂਚਕ ਅੰਕ ਨਿਫਟੀ 140.40 ਅੰਕ ਡਿੱਗ ਕੇ 19,671.10 ਅੰਕ ‘ਤੇ ਬੰਦ ਹੋਇਆ। ਹਾਲਾਂਕਿ ਕਾਰੋਬਾਰੀ ਸੈਸ਼ਨ ਦੌਰਾਨ ਨਿਫਟੀ ਵੀ 19,659.95 ਅੰਕਾਂ ਦੇ ਨਾਲ ਦਿਨ ਦੇ ਹੇਠਲੇ ਪੱਧਰ ‘ਤੇ ਪਹੁੰਚ ਗਿਆ। ਮਾਹਰਾਂ ਦੇ ਮੁਤਾਬਕ ਜਦੋਂ ਤੱਕ ਮੱਧ ਪੂਰਬ ‘ਚ ਸਥਿਤੀ ਆਮ ਵਾਂਗ ਨਹੀਂ ਹੋ ਜਾਂਦੀ, ਉਦੋਂ ਤੱਕ ਬਾਜ਼ਾਰ ਦੀ ਹਾਲਤ ਖਰਾਬ ਰਹਿ ਸਕਦੀ ਹੈ ਅਤੇ ਨਿਵੇਸ਼ਕਾਂ ਨੂੰ ਨੁਕਸਾਨ ਹੋ ਸਕਦਾ ਹੈ।

ਨਿਵੇਸ਼ਕਾਂ ਨੂੰ 2 ਲੱਖ ਕਰੋੜ ਦਾ ਨੁਕਸਾਨ

ਸ਼ੇਅਰ ਬਾਜ਼ਾਰ ‘ਚ ਗਿਰਾਵਟ ਕਾਰਨ ਬਾਜ਼ਾਰ ਦੇ ਨਿਵੇਸ਼ਕਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਅਸਲ ਵਿੱਚ ਬੀਐਸਈ ਦਾ ਮਾਰਕੀਟ ਕੈਪ ਨਿਵੇਸ਼ਕਾਂ ਦੇ ਮੁਨਾਫੇ ਅਤੇ ਨੁਕਸਾਨ ਨਾਲ ਜੁੜਿਆ ਹੋਇਆ ਹੈ। ਬੀਐੱਸਈ ਦੇ ਅੰਕੜਿਆਂ ਮੁਤਾਬਕ, ਬੀਐੱਸਈ ਦਾ ਮਾਰਕੀਟ ਕੈਪ ਇੱਕ ਦਿਨ ਪਹਿਲਾਂ 323.8 ਲੱਖ ਕਰੋੜ ਰੁਪਏ ਸੀ, ਜੋ ਅੱਜ ਘਟ ਕੇ 321.4 ਲੱਖ ਕਰੋੜ ਰੁਪਏ ਰਹਿ ਗਿਆ ਹੈ। ਇਸ ਦਾ ਮਤਲਬ ਅੱਜ ਨਿਵੇਸ਼ਕਾਂ ਨੂੰ 2.4 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਆਉਣ ਵਾਲੇ ਦਿਨਾਂ ‘ਚ ਸ਼ੇਅਰ ਬਾਜ਼ਾਰ ‘ਚ ਗਿਰਾਵਟ ਕਾਰਨ ਨਿਵੇਸ਼ਕਾਂ ਨੂੰ ਹੋਰ ਨੁਕਸਾਨ ਹੋਣ ਦੀ ਸੰਭਾਵਨਾ ਹੈ।

ਸੋਨੇ ਦੀਆਂ ਕੀਮਤਾਂ ‘ਚ ਜ਼ਬਰਦਸਤ ਵਾਧਾ

ਦੂਜੇ ਪਾਸੇ ਇਜ਼ਰਾਈਲ-ਹਮਾਸ ਜੰਗ ਕਾਰਨ ਨਿਵੇਸ਼ਕ ਸੁਰੱਖਿਅਤ ਨਿਵੇਸ਼ ਦੇ ਰਾਹ ਲੱਭ ਰਹੇ ਹਨ। ਸੋਨੇ ਦੀ ਮੰਗ ਵਧਣ ਕਾਰਨ ਕੀਮਤਾਂ ‘ਚ ਵੀ ਵਾਧਾ ਹੋਇਆ ਹੈ। ਜੇਕਰ ਅੱਜ ਦੀ ਗੱਲ ਕਰੀਏ ਤਾਂ ਮਲਟੀ ਕਮੋਡਿਟੀ ਐਕਸਚੇਂਜ ‘ਚ ਸੋਨੇ ਦੀ ਕੀਮਤ ‘ਚ 800 ਰੁਪਏ ਤੋਂ ਜ਼ਿਆਦਾ ਦਾ ਵਾਧਾ ਦੇਖਣ ਨੂੰ ਮਿਲਿਆ ਹੈ। MCX ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਸ਼ਾਮ 7 ਵਜੇ ਸੋਨੇ ਦੀ ਕੀਮਤ ‘ਚ 813 ਰੁਪਏ ਦਾ ਵਾਧਾ ਹੋਇਆ ਹੈ ਅਤੇ ਕੀਮਤ 60 ਹਜ਼ਾਰ ਰੁਪਏ ਨੂੰ ਪਾਰ ਕਰ ਗਈ ਹੈ। ਅੱਜ ਸੋਨਾ ਦਾ ਭਾਅ 59,500 ਰੁਪਏ ‘ਤੇ ਖੁੱਲ੍ਹਿਆ ਹੈ। ਇਜ਼ਰਾਇਲ-ਹਮਾਸ ਜੰਗ ਤੋਂ ਬਾਅਦ ਸੋਨੇ ਦੀ ਕੀਮਤ ‘ਚ ਕਰੀਬ 3600 ਰੁਪਏ ਦਾ ਵਾਧਾ ਦੇਖਿਆ ਗਿਆ ਹੈ।

ਸੋਨਾ ਨਿਵੇਸ਼ਕਾਂ ਨੂੰ ਫਾਇਦਾ

ਅੱਜ ਸੋਨੇ ਦੇ ਨਿਵੇਸ਼ਕਾਂ ਨੇ ਭਾਰੀ ਮੁਨਾਫਾ ਕਮਾਇਆ ਹੈ। ਜੇਕਰ ਨਿਵੇਸ਼ਕ ਨੇ 500 ਗ੍ਰਾਮ ਸੋਨੇ ਵਿੱਚ ਨਿਵੇਸ਼ ਕੀਤਾ ਹੈ ਜਿਸ ਦੀ ਕੀਮਤ ਇੱਕ ਦਿਨ ਪਹਿਲਾਂ 29,60,900 ਰੁਪਏ ਸੀ। ਮੰਗਲਵਾਰ ਸ਼ਾਮ ਸਵਾ 7 ਵਜੇ ਦੇ ਕਰੀਬ ਪ੍ਰਤੀ 10 ਗ੍ਰਾਮ ਸੋਨੇ ਦੀ ਕੀਮਤ ‘ਚ 1000 ਰੁਪਏ ਦਾ ਵਾਧਾ ਦੇਖਿਆ ਗਿਆ ਅਤੇ ਸੋਨੇ ਦੀ ਕੀਮਤ 60,210 ਰੁਪਏ ‘ਤੇ ਪਹੁੰਚ ਗਈ। ਇਸ ਦਾ ਮਤਲਬ ਹੈ ਕਿ ਨਿਵੇਸ਼ਕਾਂ ਦੇ 500 ਗ੍ਰਾਮ ਸੋਨੇ ਦੀ ਕੀਮਤ 30,10,500 ਰੁਪਏ ਹੋ ਗਈ ਸੀ। ਇਸ ਦਾ ਮਤਲਬ ਹੈ ਕਿ ਨਿਵੇਸ਼ਕਾਂ ਨੂੰ 500 ਗ੍ਰਾਮ ਸੋਨੇ ‘ਤੇ 49,600 ਰੁਪਏ ਦਾ ਮੁਨਾਫਾ ਹੋਇਆ। ਜਦੋਂ ਕਿ ਇਜ਼ਰਾਈਲ ਯੁੱਧ ਤੋਂ ਬਾਅਦ ਹੁਣ ਤੱਕ ਨਿਵੇਸ਼ਕਾਂ ਨੂੰ 500 ਗ੍ਰਾਮ ਸੋਨੇ ‘ਤੇ 1,80,200 ਰੁਪਏ ਦਾ ਮੁਨਾਫਾ ਹੋਇਆ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...