SpiceJet ਦੀ ਅੰਮ੍ਰਿਤਸਰ-ਦੁਬਈ ਫਲਾਈਟ ਰੱਦ, ਮੱਧ ਪੂਰਬ ‘ਚ ਹਵਾਈ ਖੇਤਰ ਬੰਦ ਹੋਣ ਕਾਰਨ ਉਡਾਣਾਂ ਪ੍ਰਭਾਵਿਤ

tv9-punjabi
Updated On: 

24 Jun 2025 12:14 PM

ਸਪਾਈਸਜੈੱਟ ਏਅਰਲਾਈਨਜ਼ ਨੇ ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਉਡਾਣ SG-55 ਨੂੰ ਰੱਦ ਕਰ ਦਿੱਤਾ ਹੈ। ਇਹ ਉਡਾਣ ਸਵੇਰੇ 9:15 ਵਜੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਰਵਾਨਾ ਹੋਣੀ ਸੀ। ਏਅਰਲਾਈਨ ਨੇ ਚੇਤਾਵਨੀ ਦਿੱਤੀ ਹੈ ਕਿ ਮੌਜੂਦਾ ਹਾਲਾਤਾਂ ਕਾਰਨ ਉਨ੍ਹਾਂ ਦੀਆਂ ਕੁਝ ਹੋਰ ਉਡਾਣਾਂ ਵੀ ਅੰਸ਼ਕ ਤੌਰ 'ਤੇ ਪ੍ਰਭਾਵਿਤ ਹੋ ਸਕਦੀਆਂ ਹਨ।

SpiceJet ਦੀ ਅੰਮ੍ਰਿਤਸਰ-ਦੁਬਈ ਫਲਾਈਟ ਰੱਦ, ਮੱਧ ਪੂਰਬ ਚ ਹਵਾਈ ਖੇਤਰ ਬੰਦ ਹੋਣ ਕਾਰਨ ਉਡਾਣਾਂ ਪ੍ਰਭਾਵਿਤ

Spice Jet Flight

Follow Us On

ਮੱਧ ਪੂਰਬ ਖੇਤਰ ਵਿੱਚ ਵਧਦੇ ਤਣਾਅ ਅਤੇ ਹਵਾਈ ਖੇਤਰ ਦੇ ਬੰਦ ਹੋਣ ਦਾ ਭਾਰਤੀ ਏਅਰਲਾਈਨਾਂ ਦੀਆਂ ਅੰਤਰਰਾਸ਼ਟਰੀ ਉਡਾਣਾਂ ‘ਤੇ ਅਸਰ ਪੈਣਾ ਸ਼ੁਰੂ ਹੋ ਗਿਆ ਹੈ। ਇਸ ਦਾ ਪ੍ਰਭਾਵ ਮੰਗਲਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ਦੀਆਂ ਉਡਾਣਾਂ ‘ਤੇ ਵੀ ਦੇਖਿਆ ਗਿਆ।

ਸਪਾਈਸਜੈੱਟ ਏਅਰਲਾਈਨਜ਼ ਨੇ ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਉਡਾਣ SG-55 ਨੂੰ ਰੱਦ ਕਰ ਦਿੱਤਾ ਹੈ। ਇਹ ਉਡਾਣ ਸਵੇਰੇ 9:15 ਵਜੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਰਵਾਨਾ ਹੋਣੀ ਸੀ। ਏਅਰਲਾਈਨ ਨੇ ਚੇਤਾਵਨੀ ਦਿੱਤੀ ਹੈ ਕਿ ਮੌਜੂਦਾ ਹਾਲਾਤਾਂ ਕਾਰਨ ਉਨ੍ਹਾਂ ਦੀਆਂ ਕੁਝ ਹੋਰ ਉਡਾਣਾਂ ਵੀ ਅੰਸ਼ਕ ਤੌਰ ‘ਤੇ ਪ੍ਰਭਾਵਿਤ ਹੋ ਸਕਦੀਆਂ ਹਨ।

ਇਹ ਹਵਾਈ ਰਸਤਾ ਪੰਜਾਬ ਦੇ ਸੈਂਕੜੇ ਪ੍ਰਵਾਸੀ ਭਾਰਤੀਆਂ ਲਈ ਮਹੱਤਵਪੂਰਨ ਹੈ ਜੋ ਰੋਜ਼ਗਾਰ ਅਤੇ ਪਰਿਵਾਰਕ ਕਾਰਨਾਂ ਕਰਕੇ ਨਿਯਮਿਤ ਤੌਰ ‘ਤੇ ਦੁਬਈ ਦੀ ਯਾਤਰਾ ਕਰਦੇ ਹਨ। ਉਡਾਣ ਰੱਦ ਹੋਣ ਕਾਰਨ ਯਾਤਰੀਆਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸਪਾਈਸਜੈੱਟ ਨੇ ਜਾਰੀ ਕੀਤਾ ਬਿਆਨ

ਸੋਮਵਾਰ ਨੂੰ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ, ਸਪਾਈਸਜੈੱਟ ਨੇ ਕਿਹਾ – ਮੱਧ ਪੂਰਬ ਵਿੱਚ ਹਵਾਈ ਖੇਤਰ ਬੰਦ ਹੋਣ ਕਾਰਨ, ਸਾਡੀਆਂ ਕੁਝ ਉਡਾਣਾਂ ਪ੍ਰਭਾਵਿਤ ਹੋ ਸਕਦੀਆਂ ਹਨ। ਅਸੀਂ ਯਾਤਰੀਆਂ ਨੂੰ ਸਲਾਹ ਦਿੰਦੇ ਹਾਂ ਕਿ ਉਹ ਆਪਣੀ ਉਡਾਣ ਦੀ ਸਥਿਤੀ ਜਾਣਨ ਲਈ ਸਾਡੀ ਅਧਿਕਾਰਤ ਵੈੱਬਸਾਈਟ ‘ਤੇ ਜਾਣ ਜਾਂ ਸਾਡੇ ਹੈਲਪਲਾਈਨ ਨੰਬਰਾਂ ‘ਤੇ ਸੰਪਰਕ ਕਰਨ।

ਉਡਾਣ ਤੋਂ ਪਹਿਲਾਂ ਯਾਤਰੀਆਂ ਨੂੰ ਲੈਣ ਜਾਣਕਾਰੀ

ਏਅਰਲਾਈਨ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਯਾਤਰਾ ਕਰਨ ਤੋਂ ਪਹਿਲਾਂ ਆਪਣੀ ਉਡਾਣ ਦੀ ਸਥਿਤੀ ਦੀ ਪੁਸ਼ਟੀ ਕਰਨ। ਇਸ ਲਈ, ਯਾਤਰੀ ਵੈੱਬਸਾਈਟ http://spicejet.com/#status ‘ਤੇ ਉਡਾਣ ਦੀ ਸਥਿਤੀ ਦੀ ਜਾਂਚ ਕਰ ਸਕਦੇ ਹਨ। ਇਸ ਤੋਂ ਇਲਾਵਾ, ਹੈਲਪਲਾਈਨ ਨੰਬਰ +91 (0)124 4983410 ਅਤੇ +91 (0)124 7101600 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਹੋਰ ਉਡਾਣਾਂ ਵੀ ਹੋ ਸਕਦੀਆਂ ਹਨ ਪ੍ਰਭਾਵਿਤ

ਜੇਕਰ ਮੱਧ ਪੂਰਬ ਵਿੱਚ ਸੁਰੱਖਿਆ ਸਥਿਤੀ ਜਲਦੀ ਨਹੀਂ ਸੁਧਰਦੀ ਹੈ, ਤਾਂ ਹੋਰ ਉਡਾਣਾਂ ਨੂੰ ਵੀ ਰੂਟ ਡਾਇਵਰਸ਼ਨ, ਦੇਰੀ ਜਾਂ ਰੱਦ ਕਰਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਖਾਸ ਤੌਰ ‘ਤੇ, ਸੰਯੁਕਤ ਅਰਬ ਅਮੀਰਾਤ, ਸਾਊਦੀ ਅਰਬ, ਕਤਰ ਅਤੇ ਬਹਿਰੀਨ ਵਰਗੇ ਖਾੜੀ ਦੇਸ਼ਾਂ ਲਈ ਉਡਾਣਾਂ ਦੀ ਵਾਧੂ ਨਿਗਰਾਨੀ ਕੀਤੀ ਜਾ ਰਹੀ ਹੈ।