AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੀ ਦੇਸ਼ ਦੇ ਸਭ ਤੋਂ ਅਮੀਰ ਮੁੱਖ ਮੰਤਰੀ ਬਣਨਗੇ ਥਲਪਤੀ ਵਿਜੇ? ਦੌਲਤ ਜਾਣ ਕੇ ਰਹਿ ਜਾਓਗੇ ਹੈਰਾਨ

ਤਾਮਿਲਨਾਡੂ ਦੀ ਸਿਆਸਤ ਵਿੱਚ ਇੱਕ ਨਵਾਂ ਇਤਿਹਾਸ ਰਚਿਆ ਜਾਣ ਵਾਲਾ ਹੈ। ਕੁਝ ਸਮੇਂ ਪਹਿਲਾਂ ਦੱਖਣੀ ਭਾਰਤੀ ਫਿਲਮਾਂ ਦੇ ਸੁਪਰਸਟਾਰ ਥਲਪਤੀ ਵਿਜੇ ਵੱਲੋਂ ਬਣਾਈ ਗਈ ਸਿਆਸੀ ਪਾਰਟੀ 'ਟੀਵੀਕੇ' (TVK) ਸ਼ੁਰੂਆਤੀ ਰੁਝਾਨਾਂ ਵਿੱਚ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰੀ ਹੈ। ਹਾਲਾਂਕਿ, ਅਜੇ ਤੱਕ ਤਾਮਿਲਨਾਡੂ ਵਿੱਚ ਕੋਈ ਵੀ ਪਾਰਟੀ ਬਹੁਮਤ ਦੇ ਅੰਕੜੇ ਨੂੰ ਛੂਹਣ ਵਿੱਚ ਸਫਲ ਨਹੀਂ ਹੋਈ ਹੈ।

ਕੀ ਦੇਸ਼ ਦੇ ਸਭ ਤੋਂ ਅਮੀਰ ਮੁੱਖ ਮੰਤਰੀ ਬਣਨਗੇ ਥਲਪਤੀ ਵਿਜੇ? ਦੌਲਤ ਜਾਣ ਕੇ ਰਹਿ ਜਾਓਗੇ ਹੈਰਾਨ
tv9-punjabi
| Published: 04 May 2026 16:42 PM IST
Share

ਤਾਮਿਲਨਾਡੂ ਦੀ ਸਿਆਸਤ ਵਿੱਚ ਇੱਕ ਨਵਾਂ ਇਤਿਹਾਸ ਰਚਿਆ ਜਾਣ ਵਾਲਾ ਹੈ। ਕੁਝ ਸਮੇਂ ਪਹਿਲਾਂ ਦੱਖਣੀ ਭਾਰਤੀ ਫਿਲਮਾਂ ਦੇ ਸੁਪਰਸਟਾਰ ਥਲਪਤੀ ਵਿਜੇ ਵੱਲੋਂ ਬਣਾਈ ਗਈ ਸਿਆਸੀ ਪਾਰਟੀ ‘ਟੀਵੀਕੇ’ (TVK) ਸ਼ੁਰੂਆਤੀ ਰੁਝਾਨਾਂ ਵਿੱਚ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰੀ ਹੈ। ਹਾਲਾਂਕਿ, ਅਜੇ ਤੱਕ ਤਾਮਿਲਨਾਡੂ ਵਿੱਚ ਕੋਈ ਵੀ ਪਾਰਟੀ ਬਹੁਮਤ ਦੇ ਅੰਕੜੇ ਨੂੰ ਛੂਹਣ ਵਿੱਚ ਸਫਲ ਨਹੀਂ ਹੋਈ ਹੈ। ਪਰ ਉਮੀਦ ਜਤਾਈ ਜਾ ਰਹੀ ਹੈ ਕਿ ਏਆਈਏਡੀਐਮਕੇ (AIADMK) ਅਤੇ ਟੀਵੀਕੇ ਮਿਲ ਕੇ ਸਰਕਾਰ ਬਣਾ ਸਕਦੇ ਹਨ, ਜਿਸ ਦੀ ਅਗਵਾਈ ਟੀਵੀਕੇ ਮੁਖੀ ਥਲਪਤੀ ਵਿਜੇ ਕਰ ਸਕਦੇ ਹਨ। ਇਸ ਦਾ ਮਤਲਬ ਹੈ ਕਿ ਥਲਪਤੀ ਵਿਜੇ ਤਾਮਿਲਨਾਡੂ ਦੇ ਅਗਲੇ ਮੁੱਖ ਮੰਤਰੀ ਬਣ ਸਕਦੇ ਹਨ।

ਦੇਸ਼ ਦੇ ਸਭ ਤੋਂ ਅਮੀਰ ਮੁੱਖ ਮੰਤਰੀ ਬਣਨ ਦੀ ਸੰਭਾਵਨਾ

ਜੇਕਰ ਅਜਿਹਾ ਹੁੰਦਾ ਹੈ, ਤਾਂ ਥਲਪਤੀ ਵਿਜੇ ਦੇਸ਼ ਦੇ ਸਭ ਤੋਂ ਅਮੀਰ ਮੁੱਖ ਮੰਤਰੀ ਵਜੋਂ ਸਾਹਮਣੇ ਆ ਸਕਦੇ ਹਨ। ਇਹ ਗੱਲ ਬਿਨਾਂ ਕਿਸੇ ਆਧਾਰ ਦੇ ਨਹੀਂ ਕਹੀ ਜਾ ਰਹੀ ਹੈ। ਥਲਪਤੀ ਵਿਜੇ ਦੇ ਚੋਣ ਹਲਫ਼ਨਾਮੇ ‘ਤੇ ਨਜ਼ਰ ਮਾਰੀਏ ਤਾਂ ਉਨ੍ਹਾਂ ਕੋਲ ਲਗਭਗ 650 ਕਰੋੜ ਰੁਪਏ ਦੀ ਦੌਲਤ ਹੈ। ਮੌਜੂਦਾ ਸਮੇਂ ਵਿੱਚ ਦੇਸ਼ ਵਿੱਚ ਜਿੰਨੇ ਵੀ ਮੁੱਖ ਮੰਤਰੀ ਹਨ, ਉਨ੍ਹਾਂ ਦੇ ਮੁਕਾਬਲੇ ਵਿਜੇ ਥਲਪਤੀ ਕੋਲ ਜਾਇਦਾਦ ਕਾਫੀ ਜ਼ਿਆਦਾ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਵਿਜੇ ਥਲਪਤੀ ਕੋਲ ਕਿੰਨੀ ਦੌਲਤ ਹੈ ਅਤੇ ਉਨ੍ਹਾਂ ਨੇ ਕਿੱਥੇ-ਕਿੱਥੇ ਨਿਵੇਸ਼ ਕੀਤਾ ਹੋਇਆ ਹੈ।

ਕਿੰਨੀ ਜਾਇਦਾਦ ਦੇ ਮਾਲਕ ਹਨ ਥਲਪਤੀ ਵਿਜੇ?

ਪੇਸ਼ੇ ਤੋਂ ਅਦਾਕਾਰ ਅਤੇ ਹੁਣ ਆਪਣੀ ਪਾਰਟੀ ਖੜ੍ਹੀ ਕਰਕੇ ਸਿਆਸੀ ਆਗੂ ਬਣੇ ਵਿਜੇ ਥਲਪਤੀ ਕੋਲ ਬਹੁਤ ਜ਼ਿਆਦਾ ਦੌਲਤ ਹੈ। ਚੋਣ ਕਮਿਸ਼ਨ ਨੂੰ ਦਿੱਤੇ ਗਏ ਹਲਫ਼ਨਾਮੇ ਅਨੁਸਾਰ ਵਿਜੇ ਕੋਲ 6,48,85,90,407 ਰੁਪਏ ਦੀ ਜਾਇਦਾਦ ਹੈ। ਜਿਸ ਵਿੱਚ 4,18,20,03,397 ਰੁਪਏ ਚੱਲ ਸੰਪਤੀ ਦੇ ਰੂਪ ਵਿੱਚ ਹਨ, ਜਦੋਂ ਕਿ ਅਚੱਲ ਸੰਪਤੀ ਦੇ ਤੌਰ ‘ਤੇ 2,22,65,62,010 ਰੁਪਏ ਹਨ। ਇਸ ਦੌਲਤ ਵਿੱਚ ਉਨ੍ਹਾਂ ਦੀ ਪਤਨੀ ਅਤੇ ਨਿਰਭਰ ਪਰਿਵਾਰਕ ਮੈਂਬਰਾਂ ਦੀ ਜਾਇਦਾਦ ਵੀ ਸ਼ਾਮਲ ਹੈ। ਹਲਫ਼ਨਾਮੇ ਮੁਤਾਬਕ ਵਿਜੇ ਦੀ ਪਤਨੀ ਕੋਲ 15,57,29,421 ਰੁਪਏ ਦੀ ਚੱਲ ਸੰਪਤੀ ਹੈ, ਜਦਕਿ ਦੋ ਨਿਰਭਰ ਮੈਂਬਰਾਂ ਕੋਲ ਕ੍ਰਮਵਾਰ 96,866 ਰੁਪਏ ਅਤੇ 3,19,914 ਰੁਪਏ ਦੀ ਚੱਲ ਸੰਪਤੀ ਹੈ।

ਬੈਂਕ ਡਿਪਾਜ਼ਿਟ, ਸੋਨਾ ਅਤੇ ਹੀਰੇ

ਹਲਫ਼ਨਾਮੇ ਵਿੱਚ ਦਿੱਤੀ ਗਈ ਜਾਣਕਾਰੀ ਅਨੁਸਾਰ ਵਿਜੇ ਥਲਪਤੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਕਾਫੀ ਪੈਸਾ ਬੈਂਕਾਂ ਵਿੱਚ ਜਮ੍ਹਾਂ ਹੈ। ਅੰਕੜਿਆਂ ਮੁਤਾਬਕ ਉਨ੍ਹਾਂ ਦੇ, ਪਤਨੀ ਅਤੇ ਦੋ ਨਿਰਭਰ ਮੈਂਬਰਾਂ ਦੇ ਬੈਂਕ ਖਾਤਿਆਂ ਵਿੱਚ 328 ਕਰੋੜ ਰੁਪਏ ਤੋਂ ਵੱਧ ਜਮ੍ਹਾਂ ਹਨ। ਜਦੋਂ ਕਿ ਵਿਜੇ ਨੇ ਬਾਂਡ ਅਤੇ ਸ਼ੇਅਰਾਂ ਵਿੱਚ ਸਿਰਫ਼ 19.37 ਲੱਖ ਰੁਪਏ ਦਾ ਨਿਵੇਸ਼ ਕੀਤਾ ਹੋਇਆ ਹੈ। ਸੋਨੇ-ਚਾਂਦੀ ਦੀ ਗੱਲ ਕਰੀਏ ਤਾਂ ਥਲਪਤੀ ਵਿਜੇ ਕੋਲ 1.20 ਕਰੋੜ ਰੁਪਏ ਦਾ ਸੋਨਾ ਅਤੇ 15 ਲੱਖ ਰੁਪਏ ਦੀ ਚਾਂਦੀ ਹੈ।

ਜਦੋਂ ਕਿ ਉਨ੍ਹਾਂ ਦੀ ਪਤਨੀ ਕੋਲ 2 ਕਿੱਲੋ ਚਾਂਦੀ ਹੈ ਜਿਸ ਦੀ ਕੀਮਤ 4.75 ਲੱਖ ਰੁਪਏ ਦੱਸੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕੋਲ 3132 ਗ੍ਰਾਮ ਸੋਨਾ ਹੈ, ਜਿਸ ਦੀ ਕੀਮਤ ਹਲਫ਼ਨਾਮੇ ਵਿੱਚ 4 ਕਰੋੜ ਰੁਪਏ ਤੋਂ ਵੱਧ ਦੱਸੀ ਗਈ ਹੈ। ਵਿਜੇ ਦੀ ਪਤਨੀ ਕੋਲ 134.91 ਕੈਰੇਟ ਦਾ ਹੀਰਾ ਵੀ ਹੈ, ਜਿਸ ਦੀ ਕੀਮਤ ਇੱਕ ਕਰੋੜ ਰੁਪਏ ਹੈ।

ਕਰੋੜਾਂ ਰੁਪਏ ਦੀ ਜ਼ਮੀਨ ਅਤੇ ਪ੍ਰਾਪਰਟੀ

ਜੇਕਰ ਅਚੱਲ ਸੰਪਤੀ ਦੀ ਗੱਲ ਕਰੀਏ ਤਾਂ ਵਿਜੇ ਕੋਲ ਇਸ ਦੀ ਵੀ ਕੋਈ ਕਮੀ ਨਹੀਂ ਹੈ। ਹਲਫ਼ਨਾਮੇ ਦੇ ਅੰਕੜਿਆਂ ਅਨੁਸਾਰ ਵਿਜੇ ਕੋਲ 20 ਲੱਖ ਰੁਪਏ ਦੀ ਖੇਤੀਬਾੜੀ ਵਾਲੀ ਜ਼ਮੀਨ ਹੈ। ਉੱਥੇ ਹੀ ਉਨ੍ਹਾਂ ਕੋਲ 20 ਕਰੋੜ ਰੁਪਏ ਦੀ ਗੈਰ-ਖੇਤੀ ਜ਼ਮੀਨ ਵੀ ਹੈ। ਵਪਾਰਕ ਜਾਇਦਾਦ ਦੀ ਗੱਲ ਕਰੀਏ ਤਾਂ ਉਸ ਦੀ ਕੀਮਤ ਲਗਭਗ 83 ਕਰੋੜ ਰੁਪਏ ਹੈ। ਦੂਜੇ ਪਾਸੇ ਰਿਹਾਇਸ਼ੀ ਜਾਇਦਾਦ ਦੀ ਕੀਮਤ 117 ਕਰੋੜ ਰੁਪਏ ਤੋਂ ਵੱਧ ਹੈ, ਜਿਸ ਵਿੱਚ ਉਨ੍ਹਾਂ ਦੀ ਪਤਨੀ ਦੇ ਨਾਮ ‘ਤੇ 2.50 ਕਰੋੜ ਰੁਪਏ ਦੀ ਰਿਹਾਇਸ਼ੀ ਜਾਇਦਾਦ ਵੀ ਸ਼ਾਮਲ ਹੈ।

Follow Us
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ...
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ...
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ...
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ...
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ...
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ...
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ...
Petrol-Diesel Price: ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
Petrol-Diesel Price: ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ...
Twisha Sharma Death Case: ਮੌਤ ਤੋਂ ਪਹਿਲਾਂ ਦੀ CCTV ਫੁਟੇਜ ਆਈ ਸਾਹਮਣੇ
Twisha Sharma Death Case: ਮੌਤ ਤੋਂ ਪਹਿਲਾਂ ਦੀ CCTV ਫੁਟੇਜ ਆਈ ਸਾਹਮਣੇ...