Tomato Price Hike: 500 ਰੁਪਏ ਕਿਲੋ ਵਿਕਣਗੇ ਟਮਾਟਰ, ਅੰਕੜਾ 350 ਰੁਪਏ ਤੋਂ ਪਾਰ

Published: 

15 Jul 2023 13:10 PM

Vegetable Rates Hike: ਸਰਕਾਰ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। । ਦਿੱਲੀ-ਐਨਸੀਆਰ ਸਮੇਤ ਕਈ ਸੂਬਿਆਂ ਵਿੱਚ ਟਮਾਟਰ 250 ਰੁਪਏ ਪ੍ਰਤੀ ਕਿਲੋ ਦੇ ਭਾਅ ਤੇ ਵਿਕ ਰਿਹਾ ਹੈ।

Tomato Price Hike: 500 ਰੁਪਏ ਕਿਲੋ ਵਿਕਣਗੇ ਟਮਾਟਰ, ਅੰਕੜਾ 350 ਰੁਪਏ ਤੋਂ ਪਾਰ
Follow Us On

Tomato Price: ਦੇਸ਼ ਦੀ ਮਹਿੰਗਾਈ ਕਾਰਨ ਹਰ ਵਰਗ ਦੇ ਲੋਕ ਪਰੇਸ਼ਾਨ ਹਨ। ਦੇਸ਼ ਭਰ ਵਿੱਚ ਹਰੀਆਂ ਸਬਜ਼ੀਆਂ ਮਹਿੰਗੀਆਂ ਹੋ ਗਈਆਂ ਹਨ। ਭਿੰਡੀ, ਕਰੇਲਾ, ਸ਼ਿਮਲਾ ਮਿਰਚ, ਲੌਕੀ, ਆਲੂ, ਗਾਜਰ ਅਤੇ ਫੁੱਲਗੋਭੀ ਸਮੇਤ ਲਗਭਗ ਹਰ ਤਰ੍ਹਾਂ ਦੀਆਂ ਹਰੀਆਂ ਸਬਜ਼ੀਆਂ ਦੇ ਭਾਅ ਅਸਮਾਨ ਛੂਹ ਰਹੀਆਂ ਹਨ। ਪਰ ਟਮਾਟਰ ਸਭ ਤੋਂ ਮਹਿੰਗੇ ਹੋ ਗਏ ਹਨ।

ਦਿੱਲੀ-ਐਨਸੀਆਰ ਸਮੇਤ ਕਈ ਸੂਬਿਆਂ ਵਿੱਚ ਟਮਾਟਰ 250 ਰੁਪਏ ਪ੍ਰਤੀ ਕਿਲੋ ਦੇ ਭਾਅ ਤੇ ਵਿਕ ਰਿਹਾ ਹੈ। ਖਾਸ ਗੱਲ ਇਹ ਹੈ ਕਿ ਕਈ ਸ਼ਹਿਰਾਂ ‘ਚ ਇਸ ਦਾ ਰੇਟ ਹੋਰ ਮਹਿੰਗਾ ਹੋ ਗਿਆ ਹੈ।

ਦੱਸ ਦਈਏ ਕਿ ਚੰਡੀਗੜ੍ਹ ਵਿੱਚ ਸਭ ਤੋਂ ਮਹਿੰਗਾ ਟਮਾਟਰ ਵਿਕ ਰਿਹਾ ਹੈ। ਚੰਡੀਗੜ੍ਹ ਵਿੱਚ ਇੱਕ ਕਿਲੋ ਟਮਾਟਰ ਦੀ ਕੀਮਤ 350 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਗਾਜ਼ੀਆਬਾਦ ਵਿੱਚ ਵੀ ਟਮਾਟਰ 250 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ। ਇਸ ਕਾਰਨ ਗਰੀਬ ਲੋਕਾਂ ਦੀ ਥਾਲੀ ਵਿੱਚੋਂ ਪੌਸ਼ਟਿਕ ਭੋਜਨ ਗਾਇਬ ਹੋ ਗਿਆ ਹੈ। ਪੈਸੇ ਵਾਲੇ ਲੋਕ ਵੀ ਪਾਵ ਦੇ ਹਿਸਾਬ ਨਾਲ ਟਮਾਟਰ ਖਰੀਦ ਰਹੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਪਹਾੜੀ ਸੂਬਿਆਂ ਵਿੱਚ ਬਰਸਾਤ ਇਸੇ ਤਰ੍ਹਾਂ ਜਾਰੀ ਰਹੀ ਤਾਂ ਹਰੀਆਂ ਸਬਜ਼ੀਆਂ ਹੋਰ ਮਹਿੰਗੀਆਂ ਹੋ ਜਾਣਗੀਆਂ।

ਕੀਮਤਾਂ ਕਿਸੇ ਵੀ ਸਮੇਂ ਜਲਦੀ ਘਟਣ ਦੀ ਸੰਭਾਵਨਾ ਨਹੀਂ

ਮਾਹਿਰਾਂ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਟਮਾਟਰ ਦੀ ਕੀਮਤ ਵਿੱਚ ਹੋਰ ਵਾਧਾ ਹੋ ਸਕਦਾ ਹੈ। ਜੇਕਰ ਮੀਂਹ ਕਾਰਨ ਟਮਾਟਰ ਦੀ ਫ਼ਸਲ ਬਰਬਾਦ ਹੋ ਜਾਂਦੀ ਹੈ ਤਾਂ ਇਸ ਦੀ ਕੀਮਤ 300 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਸਕਦੀ ਹੈ। ਨੈਸ਼ਨਲ ਕਮੋਡਿਟੀ ਮੈਨੇਜਮੈਂਟ ਸਰਵਿਸਿਜ਼ ਲਿਮਟਿਡ ਦੇ ਸੀਈਓ ਸੰਜੇ ਗੁਪਤਾ ਨੇ ਭਵਿੱਖਬਾਣੀ ਕੀਤੀ ਹੈ ਕਿ ਟਮਾਟਰ ਦੀ ਕੀਮਤ ਹੋਰ ਵਧ ਸਕਦੀ ਹੈ।

ਅਗਲੇ ਦੋ ਮਹੀਨਿਆਂ ਤੱਕ ਆਮ ਜਨਤਾ ਨੂੰ ਮਹਿੰਗਾਈ ਤੋਂ ਰਾਹਤ ਮਿਲਣ ਵਾਲੀ ਨਹੀਂ ਹੈ। ਸੰਜੇ ਗੁਪਤਾ ਦਾ ਕਹਿਣਾ ਹੈ ਕਿ ਮੀਂਹ ਕਾਰਨ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ਵਿੱਚ ਟਮਾਟਰ ਦੀ ਫ਼ਸਲ ਬਰਬਾਦ ਹੋ ਗਈ ਹੈ। ਇਸ ਕਾਰਨ ਟਮਾਟਰ ਦੀ ਪੈਦਾਵਾਰ ਪ੍ਰਭਾਵਿਤ ਹੋਈ ਅਤੇ ਇਸ ਦੀਆਂ ਕੀਮਤਾਂ ਵਧ ਗਈਆਂ। ਫਿਲਹਾਲ, ਕਿਸੇ ਵੀ ਸਮੇਂ ਜਲਦ ਹੀ ਕੀਮਤਾਂ ਵਿੱਚ ਗਿਰਾਵਟ ਦੀ ਕੋਈ ਸੰਭਾਵਨਾ ਨਹੀਂ ਹੈ।

ਮਹਿੰਗਾਈ ਨੂੰ ਕੰਟਰੋਲ ਕਰਨ ਕੋਸ਼ਿਸ਼ ਕਰ ਰਹੀ ਸਰਕਾਰ

ਸਰਕਾਰ ਮਹਿੰਗਾਈ ਨੂੰ ਕੰਟਰੋਲ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਖੁਦ ਟਮਾਟਰ ਘੱਟ ਕੀਮਤ ‘ਤੇ ਵੇਚ ਰਹੀ ਹੈ। ਨੈਸ਼ਨਲ ਕੋਆਪਰੇਟਿਵ ਕੰਜ਼ਿਊਮਰ ਫੈਡਰੇਸ਼ਨ ਆਫ ਇੰਡੀਆ ਨੇ ਸ਼ੁੱਕਰਵਾਰ ਤੋਂ ਦਿੱਲੀ-ਐੱਨਸੀਆਰ ‘ਚ ਟਮਾਟਰ 90 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚੇ ਹਨ। ਇਹ ਟਮਾਟਰ ਦਿੱਲੀ-ਐਨਸੀਆਰ ਵਿੱਚ ਮੋਬਾਈਲ ਵੈਨਾਂ ਰਾਹੀਂ ਵੇਚੇ ਜਾ ਰਹੇ ਹਨ। ਇਸ ਤੋਂ ਇਲਾਵਾ ਨੋਇਡਾ ਅਤੇ ਗ੍ਰੇਟਰ ਨੋਇਡਾ ‘ਚ ਦਫਤਰਾਂ ਦੇ ਬਾਹਰ ਕਈ ਥਾਵਾਂ ‘ਤੇ ਮੋਬਾਇਲ ਵੈਨਾਂ ਰਾਹੀਂ ਟਮਾਟਰ ਵੇਚੇ ਜਾ ਰਹੇ ਹਨ।

ਅਜਿਹੇ ‘ਚ ਟਮਾਟਰ ਖਰੀਦਣ ਲਈ ਮੋਬਾਇਲ ਵੈਨ ਦੇ ਬਾਹਰ ਲੋਕਾਂ ਦੀ ਭੀੜ ਲੱਗੀ ਹੋਈ ਹੈ। ਦੱਸ ਦੇਈਏ ਕਿ ਇੱਕ ਮਹੀਨਾ ਪਹਿਲਾਂ ਟਮਾਟਰ ਬਹੁਤ ਸਸਤੇ ਸਨ। ਵਪਾਰੀ ਕਿਸਾਨਾਂ ਤੋਂ ਟਮਾਟਰ 1 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਖਰੀਦ ਰਹੇ ਸਨ। ਇਸ ਦੇ ਨਾਲ ਹੀ ਪ੍ਰਚੂਨ ਬਾਜ਼ਾਰ ਵਿੱਚ ਟਮਾਟਰ 20 ਤੋਂ 25 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ