Budget 2024: ਨਿਰਮਲਾ ਸੀਤਾਰਮਨ 23 ਜੁਲਾਈ ਨੂੰ 7ਵੀਂ ਵਾਰ ਪੇਸ਼ ਕਰਨਗੇ ਬਜਟ | Union Government Big announcement on budget will be tabled on July 23 know in Punjabi Punjabi news - TV9 Punjabi

Budget 2024: ਨਿਰਮਲਾ ਸੀਤਾਰਮਨ 23 ਜੁਲਾਈ ਨੂੰ 7ਵੀਂ ਵਾਰ ਪੇਸ਼ ਕਰਨਗੇ ਬਜਟ

Updated On: 

06 Jul 2024 18:20 PM

ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਟਵਿੱਟਰ 'ਤੇ ਪੋਸਟ ਕੀਤਾ ਹੈ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਭਾਰਤ ਸਰਕਾਰ ਦੀ ਸਿਫ਼ਾਰਸ਼ 'ਤੇ 22 ਜੁਲਾਈ 2024 ਤੋਂ 12 ਅਗਸਤ 2024 ਤੱਕ ਬਜਟ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੌਰਾਨ ਵਿੱਤੀ ਸਾਲ 2024-25 ਦਾ ਪੂਰਾ ਬਜਟ ਪੇਸ਼ ਕੀਤਾ ਜਾਣਾ ਹੈ।

Budget 2024: ਨਿਰਮਲਾ ਸੀਤਾਰਮਨ 23 ਜੁਲਾਈ ਨੂੰ 7ਵੀਂ ਵਾਰ ਪੇਸ਼ ਕਰਨਗੇ ਬਜਟ
Follow Us On

ਵਿੱਤੀ ਸਾਲ 2024-25 ਦਾ ਪੂਰਾ ਬਜਟ 23 ਜੁਲਾਈ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਬਜਟ ਸੈਸ਼ਨ ਦੀਆਂ ਤਰੀਕਾਂ ਦੀ ਘੋਸ਼ਣਾ ਕਰਦੇ ਹੋਏ, ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜਿਜੂ ਨੇ ਟਵਿੱਟਰ ‘ਤੇ ਪੋਸਟ ਕੀਤਾ ਕਿ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਰਕਾਰ ਦੀ ਸਿਫਾਰਿਸ਼ ‘ਤੇ 22 ਜੁਲਾਈ 2024 ਤੋਂ 12 ਅਗਸਤ 2024 ਤੱਕ ਬਜਟ ਸੈਸ਼ਨ ਬੁਲਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲਗਾਤਾਰ 7ਵੀਂ ਵਾਰ ਲੋਕ ਸਭਾ ਵਿੱਚ ਦੇਸ਼ ਦਾ ਆਮ ਬਜਟ ਪੇਸ਼ ਕਰੇਗੀ।

ਪਟਲ ਤੇ ਰੱਖਿਆ ਜਾਵੇਗਾ ਪੁਰਣ ਬਜਟ

ਚੋਣ ਨਤੀਜਿਆਂ ਤੋਂ ਬਾਅਦ ਨਵੀਂ ਸਰਕਾਰ ਦਾ ਪੁਰਣ ਬਜਟ ਸਦਨ ਵਿੱਚ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ 1 ਫਰਵਰੀ ਨੂੰ ਸਰਕਾਰ ਨੇ ਅੰਤਰਿਮ ਬਜਟ ਪੇਸ਼ ਕੀਤਾ ਸੀ। ਜਿਸ ਦੀ ਕੀਮਤ 44.90 ਲੱਖ ਕਰੋੜ ਰੁਪਏ ਸੀ। ਇਸ ਵਿੱਚ 11.11 ਲੱਖ ਕਰੋੜ ਰੁਪਏ ਪੂੰਜੀ ਖਰਚ ਵਜੋਂ ਰੱਖੇ ਗਏ ਸਨ। ਮਾਹਿਰਾਂ ਮੁਤਾਬਕ ਇਸ ਵਾਰ ਸਰਕਾਰੀ ਬਜਟ ਦਾ ਆਕਾਰ ਹੋਰ ਵਧ ਸਕਦਾ ਹੈ। ਅੰਤਰਿਮ ਬਜਟ ਵਿੱਚ ਵਿੱਤ ਮੰਤਰੀ ਨੇ ਇਸ ਸਾਲ ਵੀ ਪੂੰਜੀਗਤ ਖਰਚਿਆਂ ਲਈ ਰਾਜਾਂ ਨੂੰ ਪੰਜਾਹ ਸਾਲ ਦਾ ਵਿਆਜ ਰਹਿਤ ਕਰਜ਼ਾ ਦੇਣ ਦੀ ਸਕੀਮ ਜਾਰੀ ਰੱਖਣ ਦਾ ਐਲਾਨ ਕੀਤਾ ਸੀ। ਇਸ ਦੇ ਲਈ ਕੁੱਲ 1.3 ਲੱਖ ਕਰੋੜ ਰੁਪਏ ਅਲਾਟ ਕੀਤੇ ਗਏ ਹਨ।

ਇਹ ਵੀ ਪੜ੍ਹੋ: Live Updates: ਹਾਥਰਸ ਕਾਂਡ ਦੇ ਮੁੱਖ ਦੋਸ਼ੀ ਨੂੰ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ

ਨਿਰਮਲਾ ਸੀਤਾਰਮਨ ਬਣਾਏਗੀ ਰਿਕਾਰਡ

ਬਜਟ ਪੇਸ਼ ਕਰਨ ਦੇ ਨਾਲ ਹੀ ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇੱਕ ਵੱਡਾ ਰਿਕਾਰਡ ਬਣਾਉਣ ਜਾ ਰਹੀ ਹੈ। ਉਹ ਦੇਸ਼ ਦੀ ਪਹਿਲੀ ਵਿੱਤ ਮੰਤਰੀ ਬਣ ਜਾਵੇਗੀ ਜੋ ਲਗਾਤਾਰ 7ਵੀਂ ਵਾਰ ਬਜਟ ਪੇਸ਼ ਕਰੇਗੀ। ਮੌਜੂਦਾ ਸਮੇਂ ‘ਚ ਉਹ ਸਾਬਕਾ ਵਿੱਤ ਮੰਤਰੀ ਮੋਰਾਰਜੀ ਦੇਸਾਈ ਦੇ ਬਣਾਏ ਰਿਕਾਰਡ ਦੇ ਬਰਾਬਰ ਹਨ, ਜਿਨ੍ਹਾਂ ਨੇ ਲਗਾਤਾਰ 6 ਬਜਟ ਪੇਸ਼ ਕੀਤੇ ਸਨ। ਇੱਕ ਵਾਰ ਜਦੋਂ ਉਹ ਸੰਸਦ ਵਿੱਚ ਬਜਟ 2024 ਪੇਸ਼ ਕਰੇਗੀ, ਤਾਂ ਉਹ ਮੋਰਾਰਜੀ ਦੇਸਾਈ ਦੇ ਰਿਕਾਰਡ ਨੂੰ ਪਿੱਛੇ ਛੱਡ ਦੇਵੇਗੀ ਅਤੇ ਲਗਾਤਾਰ 7 ਬਜਟ ਪੇਸ਼ ਕਰਨ ਵਾਲੀ ਪਹਿਲੀ ਵਿੱਤ ਮੰਤਰੀ ਬਣ ਜਾਵੇਗੀ। ਨਿਰਮਲਾ ਸੀਤਾਰਮਨ ਮੋਦੀ ਸਰਕਾਰ ਦੇ 2014 ਅਤੇ 2019 ਦੋਵਾਂ ਕਾਰਜਕਾਲਾਂ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੀ ਹੈ।

Exit mobile version