CBSE ਵੱਲੋਂ ਬੋਰਡ ਦੇ ਵਿਦਿਆਰਥੀਆਂ ਲਈ ਵੱਡਾ ਐਲਾਨ, ਇਸ ਤਾਰੀਕ ਤੋਂ ਸ਼ੁਰੂ ਹੋਣ ਜਾ ਰਹੀਆਂ ਪ੍ਰੀਖਿਆਵਾ | 10& 12th board examinations & practical dates announced by cbse know full detail in punjabi Punjabi news - TV9 Punjabi

CBSE ਵੱਲੋਂ ਬੋਰਡ ਦੇ ਵਿਦਿਆਰਥੀਆਂ ਲਈ ਵੱਡਾ ਐਲਾਨ, ਇਸ ਤਾਰੀਕ ਤੋਂ ਸ਼ੁਰੂ ਹੋਣ ਜਾ ਰਹੀਆਂ ਪ੍ਰੀਖਿਆਵਾਂ

Updated On: 

29 Dec 2023 15:50 PM

Big News for CBSE Students: ਬੋਰਡ ਵੱਲੋਂ ਜਾਰੀ ਹਦਾਇਤਾਂ ਵਿੱਚ ਸਕੂਲਾਂ ਨੂੰ ਪ੍ਰੈਕਟੀਕਲ ਪ੍ਰੀਖਿਆ ਦੀ ਤਿਆਰੀ ਕਰਨ ਲਈ ਕਿਹਾ ਗਿਆ ਹੈ। ਸਕੂਲ ਇਸ ਲਈ ਲੋੜੀਂਦੀਆਂ ਲੈਬਾਰਟਰੀਆਂ ਤਿਆਰ ਕਰਨਗੇ। ਇਹ ਵੀ ਯਕੀਨੀ ਬਣਾਉਣਾ ਹੋਵੇਗਾ ਕਿ ਸਕੂਲ ਵਿੱਚ ਲੋੜੀਂਦੀ ਗਿਣਤੀ ਵਿੱਚ ਵਿਹਾਰਕ ਉੱਤਰ ਪੁਸਤਕਾਂ ਸਮੇਂ ਸਿਰ ਉਪਲਬਧ ਹੋਣ। ਕਿਸੇ ਵੀ ਕਿਸਮ ਦੀ ਸਹਾਇਤਾ ਲਈ ਸਕੂਲ ਬੋਰਡ ਦੇ ਖੇਤਰੀ ਦਫਤਰ ਨਾਲ ਸੰਪਰਕ ਕਰ ਸਕਦੇ ਹਨ।

CBSE ਵੱਲੋਂ ਬੋਰਡ ਦੇ ਵਿਦਿਆਰਥੀਆਂ ਲਈ ਵੱਡਾ ਐਲਾਨ, ਇਸ ਤਾਰੀਕ ਤੋਂ ਸ਼ੁਰੂ ਹੋਣ ਜਾ ਰਹੀਆਂ ਪ੍ਰੀਖਿਆਵਾਂ
Follow Us On

ਸੀਬੀਐਸਈ (CBSE) ਸਕੂਲਾਂ ਵਿੱਚ ਪੜ੍ਹ ਰਹੇ 10ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਹੈ। ਦੋਵੇਂ ਹੀ ਕਲਾਸਾਂ ਦੇ ਵਿਦਿਆਰਥੀਆਂ ਲਈ ਪ੍ਰੈਕਟੀਕਲ ਪ੍ਰੀਖਿਆਵਾਂ 1 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਨਾਲ ਹੀ ਸਾਲਾਨਾ ਪ੍ਰੀਖਿਆਵਾਂ ਦੀਆਂ ਤਾਰੀਕਾਂ ਦਾ ਵੀ ਐਲ਼ਾਨ ਹੋ ਗਿਆ ਹੈ। ਜਾਣਕਾਰੀ ਮੁਤਾਬਕ, ਇਹ ਪ੍ਰੀਖਿਆਵਾਂ ਅਪ੍ਰੈਲ ਤੱਕ ਚਲਣਗੀਆਂ। ਸੀਬੀਐਸਈ ਬੋਰਡ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ, ਪ੍ਰੈਕਟੀਕਲ ਪ੍ਰੀਖਿਆਵਾਂ 15 ਫਰਵਰੀ ਤੋਂ ਪਹਿਲਾਂ ਖਤਮ ਹੋ ਜਾਣਗੀਆਂ। ਦੱਸਿਆ ਜਾ ਰਿਹਾ ਹੈ ਕਿ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦੀ ਡੇਟਸ਼ੀਟ ਵੀ ਬੋਰਡ ਜਲਦੀ ਜਾਰੀ ਕਰ ਸਕਦਾ ਹੈ। ਵਿਦਿਆਰਥੀ ਇਸ ਨੂੰ ਬੋਰਡ ਦੀ ਅਧਿਕਾਰਤ ਵੈਬਸਾਈਟ ਤੋਂ ਡਾਊਨਲੋਡ ਕਰ ਸਕਣਗੇ।

ਇਸ ਵਾਰ ਬੋਰਡ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਦਾ ਵਿਸ਼ੇਸ਼ ਤੌਰ ਤੇ ਧਿਆਨ ਰੱਖਿਆ ਜਾ ਰਿਹਾ ਹੈ। ਬੋਰਡ ਵਲੋਂ ਦੋਵੇਂ ਇਨ੍ਹਾਂ ਦੋਵੇ ਕਲਾਸਾਂ ਦੇ ਸੈਂਪਲ ਪੇਪਰ ਜਾਰੀ ਕੀਤੇ ਗਏ ਹਨ। ਇਹ ਸੈਂਪਲ ਪੇਪਰ ਸਰਕਾਰੀ ਵੈਬਸਾਈਟ ‘ਤੇ 10ਵੀਂ, 12ਵੀਂ ਜਮਾਤ ਦੇ ਵਿਸ਼ੇ ਅਨੁਸਾਰ ਉਪਲਬਧ ਹਨ। ਨਮੂਨੇ ਦੇ ਪੇਪਰਾਂ ਦਾ ਅਭਿਆਸ ਕਰਕੇ ਵਿਦਿਆਰਥੀ ਬੋਰਡ ਪ੍ਰੀਖਿਆ 2024 ਵਿੱਚ ਪੁੱਛੇ ਗਏ ਪ੍ਰਸ਼ਨਾਂ ਦੇ ਪੈਟਰਨ, ਪੇਪਰ ਫਾਰਮੈਟ, ਕੁਵੈਸ਼ਚਨ ਟਾਈਪ ਆਦਿ ਬਾਰੇ ਜਾਣਕਾਰੀ ਹਾਸਿਲ ਕਰ ਸਕਦੇ ਹਨ। ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਬੋਰਡ ਪ੍ਰੀਖਿਆਵਾਂ ਲਈ ਤਿਆਰੀ ਕਰਨ ਵਿੱਚ ਵੀ ਮਦਦ ਮਿਲੇਗੀ। ਵਿਦਿਆਰਥੀ ਇਸ ਨੂੰ ਬੋਰਡ ਦੀ ਅਧਿਕਾਰਤ ਵੈਬਸਾਈਟ ‘ਤੇ ਜਾ ਕੇ ਡਾਊਨਲੋਡ ਕਰ ਸਕਦੇ ਹਨ।

Exit mobile version