ਪੰਜਾਬ ‘ਚ ਸਰਦੀ ਦੀ ਛੁੱਟੀਆਂ ਦੌਰਾਨ 12 ਲੱਖ ਵਿਦਿਆਰਥੀਆਂ ਨੇ ਆਨਲਾਈਨ ਜਮਾਤਾਂ ‘ਚ ਭਾਗ ਲਿਆ
ਪੰਜਾਬ ਸਰਕਾਰ ਵੱਲੋਂ ਸਰਦ ਰੁੱਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਕੀਤੀ ਗਈ ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਵਿਧੀ ਰਾਹੀਂ ਪੜ੍ਹਾਈ ਨਾਲ ਜੋੜ ਕੇ ਰੱਖਿਆ ਗਿਆ ।

ਪੰਜਾਬ ਸਰਕਾਰ ਵੱਲੋਂ ਸਰਦ ਰੁੱਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਕੀਤੀ ਗਈ ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਵਿਧੀ ਰਾਹੀਂ ਪੜ੍ਹਾਈ ਨਾਲ ਜੋੜ ਕੇ ਰੱਖਿਆ ਗਿਆ । ਸਕੂਲ ਸਿੱਖਿਆ ਵਿਭਾਗ ਦੀ ਇਸ ਪਹਿਲ ਨੂੰ ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਠੰਡ ਵੱਧਣ ਕਾਰਨ ਲਗਾਤਾਰ ਸਕੂਲ ਬੰਦ ਰਹਿਣ ਕਰਕੇ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜ ਕੇ ਰੱਖਣ ਵਾਸਤੇ 30 ਦਸੰਬਰ 2022 ਤੋਂ ਆਨਲਾਈਨ ਵਿਧੀ ਰਾਹੀ ਵਿਭਾਗ ਦੇ ਫੇਸਬੁੱਕ ਪੇਜ਼ ਅਤੇ ਯੂਟਿਊਬ ਚੈਨਲ ਤੇ ਲਾਇਵ ਜਮਾਤਾਂ ਲਾਉਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ। ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਇਸ ਪ੍ਰੋਗਰਾਮ ਨੂੰ ਬੇਮਿਸਾਲ ਹੁੰਗਾਰਾ ਦਿੱਤਾ ਗਿਆ ਅਤੇ ਹੁਣ ਤੱਕ 12 ਲੱਖ ਤੋਂ ਵੀ ਵੱਧ ਵਿਦਿਆਰਥੀ ਇਹ ਲੈਕਚਰ ਦੇਖ ਚੁੱਕੇ ਹਨ।