ਪੰਜਾਬ ‘ਚ ਸਰਦੀ ਦੀ ਛੁੱਟੀਆਂ ਦੌਰਾਨ 12 ਲੱਖ ਵਿਦਿਆਰਥੀਆਂ ਨੇ ਆਨਲਾਈਨ ਜਮਾਤਾਂ ‘ਚ ਭਾਗ ਲਿਆ
ਪੰਜਾਬ ਸਰਕਾਰ ਵੱਲੋਂ ਸਰਦ ਰੁੱਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਕੀਤੀ ਗਈ ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਵਿਧੀ ਰਾਹੀਂ ਪੜ੍ਹਾਈ ਨਾਲ ਜੋੜ ਕੇ ਰੱਖਿਆ ਗਿਆ ।
ਮਾਨ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਮਾਪਿਆਂ ਵੱਲੋਂ ਕੀਤੀ ਗਈ ਸ਼ਲਾਘਾ
ਬੈਂਸ ਨੇ ਦੱਸਿਆ ਕਿ ਬੋਰਡ ਦੇ ਇਮਤਿਹਾਨਾਂ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਛੁੱਟੀਆਂ ਦੌਰਾਨ ਪੜ੍ਹਾਈ ਨਾਲ ਜੋੜੀ ਰੱਖਣ ਦੇ ਮੰਤਵ ਨਾਲ ਇਹ ਉਪਰਾਲਾ ਕੀਤਾ ਗਿਆ ਸੀ ਜੋ ਪੂਰੀ ਤਰਾਂ ਸਫਲ ਰਿਹਾ। ਸਿੱਖਿਆ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਮਾਪਿਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਅਤੇ ਪ੍ਰੀ-ਬੋਰਡ ਇਮਤਿਹਾਨਾਂ ਨੂੰ ਮੱਦੇਨਜ਼ਰ ਰੱਖਦਿਆਂ ਵਿਭਾਗ ਵੱਲੋਂ ਮਾਹਿਰ ਅਧਿਆਪਕਾਂ ਦੀ ਮਦਦ ਨਾਲ ਰੋਜ਼ਾਨਾ ਸਵੇਰ ਅਤੇ ਸ਼ਾਮ ਦੇ ਸੈਸ਼ਨਾਂ ਰਾਹੀਂ ਆਨਲਾਈਨ ਲੈਕਚਰ ਕਰਵਾਏ ਜਾ ਰਹੇ ਹਨ।ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ‘ਚ ਕੀਤਾ ਗਿਆ ਉਪਰਾਲਾ
ਜ਼ਿਕਰਯੋਗ ਹੈ ਕਿ ਪਹਿਲਾਂ ਸਕੂਲਾਂ ਦੇ ਅਧਿਆਪਕ ਆਪਣੇ ਪੱਧਰ ਤੇ ਆਪਣੀ ਜਮਾਤ ਨੂੰ ਪੜ੍ਹਾਉਂਦੇ ਸਨ। ਪਰ ਇਸ ਵਾਰ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਟੇਟ ਪੱਧਰ ਤੇ ਇਹ ਉਪਰਾਲਾ ਕੀਤਾ ਜਾ ਗਿਆ ਹੈ ਜਿਸਦੇ ਤਹਿਤ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਵੱਖ-ਵੱਖ ਵਿਸ਼ਿਆਂ ਨੂੰ ਕਵਰ ਕਰਕੇ ਸੋਸ਼ਲ਼ ਮੀਡੀਆ ਦੇ ਪ੍ਰਭਾਵਸ਼ਾਲੀ ਪਲੇਟਫਾਰਮਾਂ ਰਾਹੀਂ ਇਸ ਨੂੰ ਰਿਲੇਅ ਕੀਤਾ ਜਾ ਰਿਹਾ ਹੈ।
Follow Us
