AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

10th Toppers: 10ਵੀਂ ‘ਚ ਅਬੋਹਰ ਦੇ ਰਾਘਵ ਨੇ 99.6 ਤਾਂ ਸੁਲਤਾਨਪੁਰ ਲੋਧੀ ਦੀ ਜਸਲੀਨ 96.8 ਅੰਕ ਪ੍ਰਾਪਤ ਕਰਕੇ ਰੌਸ਼ਨ ਕੀਤਾ ਮਾਪਿਆਂ ਦਾ ਨਾਂ

ਰਾਘਵ ਨੇ ਕਿਹਾ ਕਿ ਤੁਸੀਂ ਕਿੰਨਾ ਸਮਾਂ ਪੜ੍ਹਦੇ ਹੋ, ਇਹ ਮਾਇਨੇ ਨਹੀਂ ਰੱਖਦਾ, ਪਰ ਕਿੰਨੇ ਧਿਆਨ ਨਾਲ ਪੜਦੇ ਹੋ, ਇਹ ਮਾਇਨੇ ਰਖਦਾ ਹੈ। ਉਸ ਨੇ ਕਿਹਾ ਕਿ ਉਸ ਦੀ ਇਸ ਕਾਮਯਾਬੀ ਪਿੱਛੇ ਉਸਦੇ ਮਾਤਾ-ਪਿਤਾ ਅਤੇ ਸਕੂਲ ਦੇ ਅਧਿਆਪਕਾਂ ਦਾ ਬਹੁਤ ਵੱਡਾ ਯੋਗਦਾਨ ਹੈ। ਜਲੰਧਰ ਤੋਂ ਦੇਵੇਂਦਰ ਬੱਸੀ ਦੇ ਨਾਲ Abohar ਤੋਂ Arvinder Taneja ਦੀ ਰਿਪੋਰਟ

10th Toppers: 10ਵੀਂ 'ਚ ਅਬੋਹਰ ਦੇ ਰਾਘਵ ਨੇ 99.6 ਤਾਂ ਸੁਲਤਾਨਪੁਰ ਲੋਧੀ ਦੀ ਜਸਲੀਨ 96.8 ਅੰਕ ਪ੍ਰਾਪਤ ਕਰਕੇ ਰੌਸ਼ਨ ਕੀਤਾ ਮਾਪਿਆਂ ਦਾ ਨਾਂ
davinder-kumar-jalandhar
| Published: 16 May 2023 19:10 PM IST
Share
ਅਬੋਹਰ/ਜਲੰਧਰ ਨਿਊਜ: ਬੀਤੇ ਦਿਨੀਂ ਸੀਬੀਐੱਸਈ (CBSE) ਬੋਰਡ ਵੱਲੋਂ ਐਲਾਨੇ 10ਵੀਂ ਦੇ ਨਤੀਜਿਆਂ ਵਿੱਚ ਪੰਜਾਬ ਦੇ ਦੋ ਹੋਨਹਾਰ ਬੱਚਿਆਂ ਨੇ ਆਪਣੇ ਮਾਪਿਆਂ ਦੇ ਨਾਲ-ਨਾਲ ਸਕੂਲ ਅਤੇ ਸੂਬੇ ਦਾ ਨਾਂ ਵੀ ਰੌਸ਼ਨ ਕੀਤਾ ਹੈ। ਕੈਂਬਰਿਜ ਇੰਟਰਨੈਸ਼ਨਲ ਸਕੂਲ ਸੁਲਤਾਨਪੁਰ ਲੋਧੀ ਦੇ ਸਕੂਲ ਦੀ ਵਿਦਿਆਰਥਣ ਜਸਲੀਨ ਨੇ ਪੂਰੇ ਸੁਲਤਾਨਪੁਰ ਲੋਧੀ ਚੋਂ 96.8 ਪ੍ਰਤਿਸ਼ਤ ਅੰਕ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ਤਾਂ ਉੱਧਰ ਅਬੋਹਰ ਦੇ ਵਿਦਿਆਰਥੀ ਰਾਘਵ ਗੋਇਲ ਨੇ 99.6 ਫੀਸਦੀ ਅੰਕ ਹਾਸਿਲ ਕਰਕੇ ਸੂਬੇ ਚ ਪਹਿਲਾ ਅਤੇ ਦੇਸ ਚ ਦੂਜਾ ਨਾਂ ਹਾਸਿਲ ਕੀਤਾ ਹੈ। ਅਬੋਹਰ ਦੀ ਤਾਰਾ ਅਸਟੇਟ ਕਾਲੋਨੀ ਵਾਸੀ ਅਤੇ ਅਜ਼ਪਸ਼ਨ ਕਾਨਵੈਂਟ ਸਕੂਲ ਦੇ ਵਿਦਿਆਰਥੀ ਰਾਘਵ ਗੋਇਲ ਨੇ 99.6 ਫ਼ੀਸਦੀ ਅੰਕ ਲੈ ਕੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਜਦੋਕਿ ਨੈਸ਼ਨਲ ਪੱਧਰ ਤੇ ਦੂਜਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ ਸਕੂਲ ਅਤੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ। ਰਾਘਵ ਗੋਇਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਸ ਨੇ ਸੈੱਲਫ਼ ਸਟੱਡੀ ਕਰਕੇ ਹੀ ਇਹ ਮੁਕਾਮ ਹਾਸਲ ਕੀਤਾ ਹੈ।ਉਹ ਦਿਨ ਵਿਚ 3 ਤੋਂ 4 ਘੰਟੇ ਹੀ ਘਰ ਵਿਚ ਹੀ ਪੜ੍ਹਦਾ ਸੀ।

ਡਾਕਟਰ ਬਣਕੇ ਮਨੁੱਖਤਾ ਦੀ ਸੇਵਾ ਕਰਨਾ ਚਾਹੁੰਦਾ ਹੈ ਰਾਘਵ

ਰਾਘਵ ਗੋਇਲ ਨੇ ਕਿਹਾ ਕਿ ਉਹ ਵੱਡਾ ਹੋ ਡਾਕਟਰ ਬਣ ਕੇ ਮਨੁੱਖਤਾ ਦੀ ਸੇਵਾ ਕਰਨਾ ਚਾਹੁੰਦਾ ਹੈ। ਉਸ ਨੇ ਹੋਰ ਬੱਚਿਆਂ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਅੰਗਰੇਜ਼ੀ ਵਿਸ਼ੇ ‘ਤੇ ਜ਼ਿਆਦਾ ਫ਼ੋਕਸ ਕਰਦੇ ਹੋਏ ਪੜ੍ਹਾਈ ਵਿਚ ਰੋਚਕਤਾ ਪੈਦਾ ਕਰਕੇ ਸਿੱਖਿਆ ਲਈ ਜਾਵੇ ਤਾਂ ਕਾਮਯਾਬੀ ਜ਼ਰੂਰ ਹਾਸਲ ਕੀਤੀ ਜਾ ਸਕਦੀ ਹੈ। ਰਾਘਵ ਗੋਇਲ ਦੇ ਮਾਤਾ ਮਲਾਇਕਾ, ਪਿਤਾ ਕਰਨ ਗੋਇਲ ਅਤੇ ਭਰਾ ਰਿਹਾਨ ਗੋਇਲ ਨੇ ਰਾਘਵ ਦਾ ਮੂੰਹ ਮਿੱਠਾ ਕਰਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਦੇ ਪੁੱਤਰ ਨੇ ਪੰਜਾਬ ਹੀ ਨਹੀਂ ਬਲਕਿ ਦੇਸ਼ ਭਰ ਵਿਚ ਉਨ੍ਹਾਂ ਦਾ ਨਾਂ ਰੌਸ਼ਨ ਕੀਤਾ ਹੈ।

ਜਸਲੀਨ ਦਾ ਵੀ ਸੁਪਨਾ ਹੈ ਡਾਕਟਰ ਬਣਨ ਦਾ

ਉੱਧਰ, ਸੁਲਤਾਨਪੁਰ ਲੋਧੀ ਦੀ ਰਹਿਣ ਵਾਲੀ ਜਸਲੀਨ ਨੇ ਦੱਸਿਆ ਕਿ ਉਹ ਵੱਡੇ ਹੋ ਗਏ ਡਾਕਟਰ ਬਣਨਾ ਚਾਹੁੰਦੀ ਹੈ। ਉਸ ਨੇ ਕਿਹਾ ਕਿ ਉਸਦੀ ਸਫਲਤਾ ਦੇ ਪਿੱਛੇ ਉਸ ਦੇ ਅਧਿਆਪਕ ਅਤੇ ਮਾਤਾ-ਪਿਤਾ ਦਾ ਅਹਿਮ ਰੋਲ ਰਿਹਾ ਹੈ । ਇਨ੍ਹਾਂ ਸਾਰਿਆਂ ਦੀ ਬਦੌਲਤ ਹੀ ਅੱਜ ਉਹ ਇਸ ਮੁਕਾਮ ਤੇ ਪਹੁੰਚੀ ਹੈ। ਜਸਲੀਨ ਨੇ ਸਕੂਲ ਦੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਅੱਗੇ ਹੋਰ ਮਿਹਨਤ ਕਰੇਗੀ । ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਸਨਮਾਨ ਚਿੰਨ੍ਹ ਭੇਟ ਕਰਕੇ ਜਸਲੀਨ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਿਦਿਆਰਥੀਆਂ ਨੂੰ ਮੇਹਨਤ ਕਰਨ ਦੀ ਅਪੀਲ ਵੀ ਕੀਤੀ। ਨਾਲ ਹੀ ਉਨ੍ਹਾਂ ਨੇ ਜਸਲੀਨ ਦੇ ਪਿਤਾ ਸੁਖਰਾਜ ਸਿੰਘ ਆਹਲੀ ਅਤੇ ਮਾਤਾ ਕੁਲਬੀਰ ਕੌਰ ਨੂੰ ਬੇਟੀ ਦੀ ਇਸ ਪ੍ਰਾਪਤੀ ਲਈ ਵਧਾਈ ਵੀ ਦਿੱਤੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...