AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CBSE ਨੇ ਦਸਵੀਂ ਦੇ ਨਤੀਜੇ ਕੀਤੇ ਘੋਸ਼ਿਤ, ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500/500 ਅੰਕ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ ਅੱਜ ਦੇਸ਼ ਭਰ ਵਿੱਚ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਇਸ ਨਤੀਜੇ ਵਿੱਚ ਗੁਰੂ ਕੀ ਨਗਰੀ ਅੰਮ੍ਰਿਤਸਰ ਲਈ ਬਹੁਤ ਹੀ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ।

CBSE ਨੇ ਦਸਵੀਂ ਦੇ ਨਤੀਜੇ ਕੀਤੇ ਘੋਸ਼ਿਤ, ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500/500 ਅੰਕ
CBSE 10ਵੀਂ ਨਤੀਜਾ: ਅੰਮ੍ਰਿਤਸਰ ਦੇ ਮੁਦਿਤ ਜੈਨ ਨੇ 500 ‘ਚੋਂ ਲਏ ਪੂਰੇ 500 ਅੰਕ
lalit-sharma
| Published: 15 Apr 2026 19:42 PM IST

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ ਅੱਜ ਦੇਸ਼ ਭਰ ਵਿੱਚ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਇਸ ਨਤੀਜੇ ਵਿੱਚ ਗੁਰੂ ਕੀ ਨਗਰੀ ਅੰਮ੍ਰਿਤਸਰ ਲਈ ਬਹੁਤ ਹੀ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਦੇ ਨਾਮਵਰ ਸ੍ਰੀ ਰਾਮ ਆਸ਼ਰਮ ਸਕੂਲ ਦੇ ਵਿਦਿਆਰਥੀ ਮੁਦਿਤ ਜੈਨ ਨੇ ਇਤਿਹਾਸ ਰਚਦਿਆਂ 500 ਵਿੱਚੋਂ ਪੂਰੇ 500 ਅੰਕ ਹਾਸਿਲ ਕੀਤੇ ਹਨ। ਮੁਦਿਤ ਦੀ ਇਸ ਬੇਮਿਸਾਲ ਉਪਲਬਧੀ ਨੇ ਨਾ ਸਿਰਫ਼ ਸਕੂਲ ਅਤੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ, ਸਗੋਂ ਆਪਣੇ ਮਾਪਿਆਂ ਦਾ ਸਿਰ ਵੀ ਫ਼ਖਰ ਨਾਲ ਉੱਚਾ ਕਰ ਦਿੱਤਾ ਹੈ।

ਸਕੂਲ ਵਿੱਚ ਜਸ਼ਨ ਦਾ ਮਾਹੌਲ

ਮੁਦਿਤ ਜੈਨ ਦੀ ਇਸ ਵੱਡੀ ਸਫਲਤਾ ਦੀ ਖ਼ਬਰ ਮਿਲਦਿਆਂ ਹੀ ਸ੍ਰੀ ਰਾਮ ਆਸ਼ਰਮ ਸਕੂਲ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਸਟਾਫ ਵੱਲੋਂ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਅਤੇ ਮਿਠਾਈਆਂ ਵੰਡ ਕੇ ਇਸ ਸ਼ਾਨਦਾਰ ਨਤੀਜੇ ਦਾ ਜਸ਼ਨ ਮਨਾਇਆ ਗਿਆ। ਸਕੂਲ ਦੇ ਹੋਰ ਵਿਦਿਆਰਥੀ ਵੀ ਆਪਣੇ ਸਾਥੀ ਦੀ ਇਸ ਕਾਮਯਾਬੀ ‘ਤੇ ਬੇਹੱਦ ਉਤਸ਼ਾਹਿਤ ਨਜ਼ਰ ਆਏ।

ਮੁਦਿਤ ਜੈਨ ਨੇ ਸਾਂਝਾ ਕੀਤਾ ਸਫਲਤਾ ਦਾ ਮੰਤਰ

ਆਪਣੀ ਖੁਸ਼ੀ ਸਾਂਝੀ ਕਰਦਿਆਂ ਮੁਦਿਤ ਜੈਨ ਨੇ ਕਿਹਾ ਕਿ ਅੱਜ ਉਸ ਦੀ ਸਾਲ ਭਰ ਦੀ ਮਿਹਨਤ ਰੰਗ ਲਿਆਈ ਹੈ। ਉਸ ਨੇ ਦੱਸਿਆ ਕਿ 100 ਫੀਸਦੀ ਅੰਕ ਹਾਸਿਲ ਕਰਨ ਦਾ ਸਫਰ ਆਸਾਨ ਨਹੀਂ ਸੀ, ਪਰ ਨਿਯਮਿਤ ਪੜ੍ਹਾਈ, ਸਮੇਂ ਦੀ ਸਹੀ ਵਰਤੋਂ ਅਤੇ ਅਧਿਆਪਕਾਂ ਦੀ ਯੋਗ ਰਹਿਨੁਮਾਈ ਸਦਕਾ ਉਸ ਨੇ ਇਹ ਮੁਕਾਮ ਹਾਸਿਲ ਕੀਤਾ ਹੈ। ਮੁਦਿਤ ਨੇ ਆਪਣੀ ਇਸ ਕਾਮਯਾਬੀ ਦਾ ਸਿਹਰਾ ਆਪਣੇ ਗੁਰੂਆਂ ਅਤੇ ਮਾਪਿਆਂ ਨੂੰ ਦਿੱਤਾ, ਜਿਨ੍ਹਾਂ ਨੇ ਹਰ ਮੋੜ ‘ਤੇ ਉਸ ਦਾ ਹੌਸਲਾ ਵਧਾਇਆ।

ਪ੍ਰਿੰਸੀਪਲ ਨੇ ਦੱਸਿਆ ਹੋਰਨਾਂ ਲਈ ਪ੍ਰੇਰਣਾ

ਸਕੂਲ ਦੀ ਪ੍ਰਿੰਸੀਪਲ ਡਾ. ਵਿਨੋਦਿਤਾ ਨੇ ਮੁਦਿਤ ਦੀ ਇਸ ਪ੍ਰਾਪਤੀ ‘ਤੇ ਮਾਣ ਜਤਾਉਂਦਿਆਂ ਕਿਹਾ ਕਿ 500 ਵਿੱਚੋਂ 500 ਅੰਕ ਹਾਸਿਲ ਕਰਨਾ ਇੱਕ ਵੱਡੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਮੁਦਿਤ ਦੀ ਇਹ ਸਫਲਤਾ ਆਉਣ ਵਾਲੇ ਬੈਚਾਂ ਦੇ ਵਿਦਿਆਰਥੀਆਂ ਲਈ ਇੱਕ ਮਾਰਗਦਰਸ਼ਕ ਅਤੇ ਪ੍ਰੇਰਣਾ ਸਰੋਤ ਬਣੇਗੀ। ਉਨ੍ਹਾਂ ਦੁਹਰਾਇਆ ਕਿ ਸ੍ਰੀ ਰਾਮ ਆਸ਼ਰਮ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਅਤੇ ਸਹੀ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਰਿਹਾ ਹੈ।

ਪਰਿਵਾਰ ਵਿੱਚ ਵਧਾਈਆਂ ਦਾ ਤਾਂਤਾ

ਮੁਦਿਤ ਦੇ ਮਾਤਾ ਪਾਰੁਲ ਗੁਪਤਾ ਅਤੇ ਪਿਤਾ ਰਜਨੀਸ਼ ਜੈਨ ਨੇ ਆਪਣੇ ਪੁੱਤਰ ਦੀ ਉਪਲਬਧੀ ‘ਤੇ ਭਾਵੁਕ ਹੁੰਦਿਆਂ ਕਿਹਾ ਕਿ ਅੱਜ ਉਨ੍ਹਾਂ ਦੀ ਜ਼ਿੰਦਗੀ ਦਾ ਸਭ ਤੋਂ ਖਾਸ ਦਿਨ ਹੈ। ਮੁਦਿਤ ਦੇ ਪਿਤਾ, ਜੋ ਕੋਟਕ ਮਹਿੰਦਰਾ ਬੈਂਕ ਵਿੱਚ ਸੇਵਾਵਾਂ ਨਿਭਾ ਰਹੇ ਹਨ, ਨੇ ਦੱਸਿਆ ਕਿ ਮੁਦਿਤ ਉਨ੍ਹਾਂ ਦਾ ਇਕਲੌਤਾ ਪੁੱਤਰ ਹੈ ਅਤੇ ਉਹ ਸ਼ੁਰੂ ਤੋਂ ਹੀ ਆਪਣੇ ਲਕਸ਼ ਪ੍ਰਤੀ ਬੇਹੱਦ ਗੰਭੀਰ ਅਤੇ ਸਮਰਪਿਤ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਤੋਂ ਨਤੀਜਾ ਆਇਆ ਹੈ, ਉਦੋਂ ਤੋਂ ਹੀ ਰਿਸ਼ਤੇਦਾਰਾਂ ਅਤੇ ਦੋਸਤਾਂ ਵੱਲੋਂ ਵਧਾਈਆਂ ਦੇ ਫੋਨ ਲਗਾਤਾਰ ਆ ਰਹੇ ਹਨ।

ਭਵਿੱਖ ਦੇ ਸੁਪਨੇ

ਮੁਦਿਤ ਦੇ ਮਾਪਿਆਂ ਨੇ ਦੱਸਿਆ ਕਿ ਮੁਦਿਤ ਅੱਗੇ ਚੱਲ ਕੇ ਇੱਕ ਸਫਲ ਇੰਜੀਨੀਅਰ ਬਣਨਾ ਚਾਹੁੰਦਾ ਹੈ ਅਤੇ ਦੇਸ਼ ਦੀ ਸੇਵਾ ਕਰਨਾ ਚਾਹੁੰਦਾ ਹੈ। ਸਕੂਲ ਅਤੇ ਪਰਿਵਾਰ ਨੂੰ ਪੂਰੀ ਉਮੀਦ ਹੈ ਕਿ ਮੁਦਿਤ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਹੋਰ ਵੱਡੀਆਂ ਬੁਲੰਦੀਆਂ ਨੂੰ ਸਰ ਕਰੇਗਾ।

Follow Us
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...