CBSE ਦੀ ਅਧਿਆਪਕਾਂ ਨੂੰ ਸਖ਼ਤ ਚੇਤਾਵਨੀ, ਕਾਪੀਆਂ ਦੀ ਚੈਕਿੰਗ ਬਾਰੇ ਸੋਸ਼ਲ ਮੀਡੀਆ ‘ਤੇ ਸਾਂਝੀ ਨਾ ਕਰਨ ਜਾਣਕਾਰੀ
ਕੇਂਦਰੀ ਮਾਧਮਿਕ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਕੰਮਲ ਹੋਣ ਤੋਂ ਬਾਅਦ ਹੁਣ ਉੱਤਰ-ਪੱਤਰੀਆਂ ਦੇ ਮੁਲਾਂਕਣ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ। ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਅਜੇ ਜਾਰੀ ਹਨ, ਜੋ ਅਪ੍ਰੈਲ ਮਹੀਨੇ ਵਿੱਚ ਖ਼ਤਮ ਹੋਣਗੀਆਂ।
CBSE ਦੀ ਅਧਿਆਪਕਾਂ ਨੂੰ ਚੇਤਾਵਨੀ, ਕਾਪੀਆਂ ਦੀ ਚੈਕਿੰਗ ਬਾਰੇ ਜਾਣਕਾਰੀ ਨਾ ਦਿਓ
ਕੇਂਦਰੀ ਮਾਧਮਿਕ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਕੰਮਲ ਹੋਣ ਤੋਂ ਬਾਅਦ ਹੁਣ ਉੱਤਰ-ਪੱਤਰੀਆਂ ਦੇ ਮੁਲਾਂਕਣ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ। ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਅਜੇ ਜਾਰੀ ਹਨ, ਜੋ ਅਪ੍ਰੈਲ ਮਹੀਨੇ ਵਿੱਚ ਖ਼ਤਮ ਹੋਣਗੀਆਂ। ਇਸ ਦੌਰਾਨ ਸੀਬੀਐਸਈ ਨੇ ਮੁਲਾਂਕਣ ਪ੍ਰਕਿਰਿਆ ਦੀ ਗੁਪਤਤਾ ਨੂੰ ਬਰਕਰਾਰ ਰੱਖਣ ਲਈ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ ਅਤੇ ਇਸ ਕੰਮ ਵਿੱਚ ਲੱਗੇ ਅਧਿਆਪਕਾਂ ਲਈ ਇੱਕ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਹੈ।
ਅਧਿਆਪਕਾਂ ਲਈ ਸਖ਼ਤ ਹਦਾਇਤਾਂ
ਸੀਬੀਐਸਈ ਦੇ ਪ੍ਰੀਖਿਆ ਕੰਟਰੋਲਰ ਨੇ ਇੱਕ ਸਰਕੂਲਰ ਜਾਰੀ ਕਰਦਿਆਂ ਮੁਲਾਂਕਣ ਕਾਰਜਾਂ ਵਿੱਚ ਲੱਗੇ ਸਮੂਹ ਅਧਿਆਪਕਾਂ ਅਤੇ ਸਟਾਫ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਪ੍ਰੀਖਿਆ ਦੀਆਂ ਕਾਪੀਆਂ ਦੀ ਚੈਕਿੰਗ ਨਾਲ ਸਬੰਧਤ ਕੋਈ ਵੀ ਜਾਣਕਾਰੀ, ਨਿੱਜੀ ਰਾਏ ਜਾਂ ਅਨੁਭਵ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਾਂਝਾ ਨਾ ਕਰਨ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਅਧਿਆਪਕ ਅਜਿਹਾ ਕਰਦਾ ਪਾਇਆ ਗਿਆ, ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਬੋਰਡ ਨੂੰ ਕਿਉਂ ਲੈਣਾ ਪਿਆ ਇਹ ਫੈਸਲਾ?
ਸੀਬੀਐਸਈ ਦੇ ਧਿਆਨ ਵਿੱਚ ਆਇਆ ਹੈ ਕਿ 10ਵੀਂ ਅਤੇ 12ਵੀਂ ਦੀਆਂ ਕਾਪੀਆਂ ਚੈੱਕ ਕਰਨ ਵਾਲੇ ਕੁਝ ਵਿਅਕਤੀ ਸੋਸ਼ਲ ਮੀਡੀਆ ‘ਤੇ ਮੁਲਾਂਕਣ ਪ੍ਰਕਿਰਿਆ ਬਾਰੇ ਟਿੱਪਣੀਆਂ ਕਰ ਰਹੇ ਹਨ। ਬੋਰਡ ਅਨੁਸਾਰ, ਇਹਨਾਂ ਵਿੱਚੋਂ ਕਈ ਪੋਸਟਾਂ ਭਰਮਾਊ ਅਤੇ ਤੱਥਾਂ ਦੇ ਆਧਾਰ ‘ਤੇ ਗ਼ਲਤ ਹਨ। ਅਜਿਹੀਆਂ ਗ਼ਲਤ ਜਾਣਕਾਰੀਆਂ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਭੰਬਲਭੂਸਾ ਪੈਦਾ ਹੋ ਸਕਦਾ ਹੈ ਅਤੇ ਅਫਵਾਹਾਂ ਫੈਲਣ ਦਾ ਡਰ ਬਣਿਆ ਰਹਿੰਦਾ ਹੈ। ਇਸੇ ਕਾਰਨ ਬੋਰਡ ਹੁਣ ‘ਅਲਰਟ ਮੋਡ’ ਵਿੱਚ ਆ ਗਿਆ ਹੈ।
ਮੁਲਾਂਕਣ ਪ੍ਰਕਿਰਿਆ ਦੀ ਗੁਪਤਤਾ ਅਤੇ ਨਿਯਮ
ਸੀਬੀਐਸਈ ਦੇ ਪ੍ਰੀਖਿਆ ਕੰਟਰੋਲਰ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਬੋਰਡ ਪ੍ਰੀਖਿਆਵਾਂ ਦੀਆਂ ਕਾਪੀਆਂ ਦੀ ਚੈਕਿੰਗ ਇੱਕ ਅਤਿ-ਗੁਪਤ ਪ੍ਰਕਿਰਿਆ ਹੁੰਦੀ ਹੈ, ਜਿਸ ਲਈ ਸਖ਼ਤ ਨਿਯਮ ਨਿਰਧਾਰਤ ਕੀਤੇ ਗਏ ਹਨ।
ਪੇਸ਼ੇਵਰ ਵਿਵਹਾਰ ਦੀ ਉਲੰਘਣਾ: ਸੋਸ਼ਲ ਮੀਡੀਆ ‘ਤੇ ਪ੍ਰੀਖਿਆ ਨਾਲ ਸਬੰਧਤ ਅਨੁਭਵ ਸਾਂਝੇ ਕਰਨਾ ਪੇਸ਼ੇਵਰ ਵਿਵਹਾਰ ਦੇ ਨਿਯਮਾਂ ਦੀ ਉਲੰਘਣਾ ਮੰਨਿਆ ਜਾਵੇਗਾ।
ਇਹ ਵੀ ਪੜ੍ਹੋ
ਕਾਨੂੰਨੀ ਕਾਰਵਾਈ ਦੀ ਚੇਤਾਵਨੀ: ਬੋਰਡ ਨੇ ਕਿਹਾ ਹੈ ਕਿ ਕੋਈ ਵੀ ਅਧਿਆਪਕ ਜਾਂ ਕਰਮਚਾਰੀ ਜੋ ਮੁਲਾਂਕਣ ਪ੍ਰਕਿਰਿਆ ਦੀ ਗੁਪਤਤਾ ਨੂੰ ਭੰਗ ਕਰੇਗਾ, ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਵਿਦਿਆਰਥੀਆਂ ਦੇ ਹਿੱਤ ਵਿੱਚ ਚੁੱਕਿਆ ਕਦਮ
ਬੋਰਡ ਦਾ ਮੰਨਣਾ ਹੈ ਕਿ ਗ਼ਲਤ ਜਾਣਕਾਰੀ ਸਾਂਝੀ ਹੋਣ ਨਾਲ ਪ੍ਰੀਖਿਆ ਦੇ ਨਤੀਜਿਆਂ ਅਤੇ ਬੋਰਡ ਦੀ ਭਰੋਸੇਯੋਗਤਾ ‘ਤੇ ਮਾੜਾ ਅਸਰ ਪੈਂਦਾ ਹੈ। ਇਸ ਲਈ ਅਧਿਆਪਕਾਂ ਨੂੰ ਸਿਰਫ਼ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਕੰਮ ਕਰਨ ਦੀ ਹਦਾਇਤ ਦਿੱਤੀ ਗਈ ਹੈ ਤਾਂ ਜੋ ਮੁਲਾਂਕਣ ਪ੍ਰਕਿਰਿਆ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚੜ੍ਹ ਸਕੇ।
