AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਈਰਾਨ-ਇਜ਼ਰਾਈਲ ਜੰਗ ਦਾ CBSE ਪ੍ਰੀਖਿਆਵਾਂ ‘ਤੇ ਅਸਰ; ਮਿਡਲ ਈਸਟ ਦੇਸ਼ਾਂ ‘ਚ 5-6 ਮਾਰਚ ਵਾਲੇ ਪੇਪਰ ਮੁਲਤਵੀ

Israel Iran Conflict: ਈਰਾਨ ਅਤੇ ਇਜ਼ਰਾਈਲ ਵਿਚਾਲੇ ਜਾਰੀ ਭਿਆਨਕ ਜੰਗ ਨੇ ਹੁਣ ਵਿਦਿਆਰਥੀਆਂ ਦੀਆਂ ਪੜ੍ਹਾਈਆਂ 'ਤੇ ਵੀ ਗੰਭੀਰ ਅਸਰ ਪਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਜੰਗ ਵਿੱਚ ਅਮਰੀਕਾ ਵੱਲੋਂ ਪਹਿਲੇ ਦਿਨ ਤੋਂ ਹੀ ਇਜ਼ਰਾਈਲ ਦੇ ਪੱਖ ਵਿੱਚ ਮੋਰਚਾ ਖੋਲ੍ਹਿਆ ਗਿਆ ਹੈ, ਜਿਸ ਦੇ ਤਹਿਤ ਮਿਡਲ ਈਸਟ ਦੇ ਵੱਖ-ਵੱਖ ਦੇਸ਼ਾਂ ਵਿੱਚ ਸਥਿਤ ਮਿਲਟਰੀ ਕੈਂਪਾਂ ਤੋਂ ਇਰਾਕ 'ਤੇ ਹਮਲੇ ਕੀਤੇ ਜਾ ਰਹੇ ਹਨ।

ਈਰਾਨ-ਇਜ਼ਰਾਈਲ ਜੰਗ ਦਾ CBSE ਪ੍ਰੀਖਿਆਵਾਂ 'ਤੇ ਅਸਰ; ਮਿਡਲ ਈਸਟ ਦੇਸ਼ਾਂ 'ਚ 5-6 ਮਾਰਚ ਵਾਲੇ ਪੇਪਰ ਮੁਲਤਵੀ
ਈਰਾਨ-ਇਜ਼ਰਾਈਲ ਜੰਗ ਕਾਰਨ ਮਿਡਲ ਈਸਟ ਦੇਸ਼ਾਂ ‘ਚ CBSE ਬੋਰਡ ਪ੍ਰੀਖਿਆਵਾਂ ਮੁਲਤਵੀ
tv9-punjabi
| Updated On: 03 Mar 2026 17:47 PM IST

ਈਰਾਨ ਅਤੇ ਇਜ਼ਰਾਈਲ ਵਿਚਾਲੇ ਜਾਰੀ ਭਿਆਨਕ ਜੰਗ ਨੇ ਹੁਣ ਵਿਦਿਆਰਥੀਆਂ ਦੀਆਂ ਪੜ੍ਹਾਈਆਂ ‘ਤੇ ਵੀ ਗੰਭੀਰ ਅਸਰ ਪਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਜੰਗ ਵਿੱਚ ਅਮਰੀਕਾ ਵੱਲੋਂ ਪਹਿਲੇ ਦਿਨ ਤੋਂ ਹੀ ਇਜ਼ਰਾਈਲ ਦੇ ਪੱਖ ਵਿੱਚ ਮੋਰਚਾ ਖੋਲ੍ਹਿਆ ਗਿਆ ਹੈ, ਜਿਸ ਦੇ ਤਹਿਤ ਮਿਡਲ ਈਸਟ ਦੇ ਵੱਖ-ਵੱਖ ਦੇਸ਼ਾਂ ਵਿੱਚ ਸਥਿਤ ਮਿਲਟਰੀ ਕੈਂਪਾਂ ਤੋਂ ਇਰਾਕ ‘ਤੇ ਹਮਲੇ ਕੀਤੇ ਜਾ ਰਹੇ ਹਨ।

ਦੂਜੇ ਪਾਸੇ ਇਰਾਕ ਵੱਲੋਂ ਵੀ ਮਿਡਲ ਈਸਟ ਦੇ ਦੇਸ਼ਾਂ ‘ਤੇ ਜਵਾਬੀ ਹਮਲੇ ਕੀਤੇ ਜਾ ਰਹੇ ਹਨ, ਜਿਸ ਕਾਰਨ ਪੂਰੇ ਖੇਤਰ ਵਿੱਚ ਅਸ਼ਾਂਤੀ ਅਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ। ਇਨ੍ਹਾਂ ਅਸੁਰੱਖਿਅਤ ਹਾਲਾਤਾਂ ਨੂੰ ਦੇਖਦੇ ਹੋਏ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਇੱਕ ਵੱਡਾ ਅਤੇ ਅਹਿਮ ਫੈਸਲਾ ਲਿਆ ਹੈ। CBSE ਨੇ ਮਿਡਲ ਈਸਟ ਦੇ ਦੇਸ਼ਾਂ ਵਿੱਚ 5 ਅਤੇ 6 ਮਾਰਚ ਨੂੰ ਹੋਣ ਵਾਲੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਸਬੰਧੀ ਬੋਰਡ ਨੇ 3 ਮਾਰਚ ਨੂੰ ਇੱਕ ਅਧਿਕਾਰਤ ਸਰਕੂਲਰ ਜਾਰੀ ਕਰਕੇ ਸਥਿਤੀ ਸਪੱਸ਼ਟ ਕੀਤੀ ਹੈ।

ਮਿਡਲ ਈਸਟ ਦੇ ਇਨ੍ਹਾਂ ਦੇਸ਼ਾਂ ਵਿੱਚ ਨਹੀਂ ਹੋਣਗੇ ਬੋਰਡ ਪ੍ਰੀਖਿਆ

ਬੋਰਡ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਮਿਡਲ ਈਸਟ ਦੇ ਉਨ੍ਹਾਂ ਦੇਸ਼ਾਂ ਵਿੱਚ ਪ੍ਰੀਖਿਆਵਾਂ ਫਿਲਹਾਲ ਨਹੀਂ ਲਈਆਂ ਜਾਣਗੀਆਂ ਜਿੱਥੇ CBSE ਨਾਲ ਸਬੰਧਤ ਸਕੂਲ ਚੱਲ ਰਹੇ ਹਨ। ਇਨ੍ਹਾਂ ਦੇਸ਼ਾਂ ਦੀ ਸੂਚੀ ਵਿੱਚ ਬਹਿਰੀਨ, ਈਰਾਨ, ਕੁਵੈਤ, ਓਮਾਨ, ਕਤਰ, ਸਊਦੀ ਅਰਬ ਅਤੇ ਸੰਯੁਕਤ ਅਰਬ ਅਮੀਰਾਤ (UAE) ਸ਼ਾਮਲ ਹਨ। ਬੋਰਡ ਨੇ ਕਿਹਾ ਹੈ ਕਿ ਮਿਡਲ ਈਸਟ ਦੀ ਮੌਜੂਦਾ ਨਾਜ਼ੁਕ ਸਥਿਤੀ ਦੀ ਡੂੰਘਾਈ ਨਾਲ ਸਮੀਖਿਆ ਕਰਨ ਤੋਂ ਬਾਅਦ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।

7 ਮਾਰਚ ਤੋਂ ਬਾਅਦ ਦੀਆਂ ਪ੍ਰੀਖਿਆਵਾਂ ‘ਤੇ 5 ਮਾਰਚ ਨੂੰ ਹੋਵੇਗਾ ਫੈਸਲਾ

ਸੀਬੀਐਸਈ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਸਿਰਫ਼ 5 ਅਤੇ 6 ਮਾਰਚ ਦੀਆਂ ਪ੍ਰੀਖਿਆਵਾਂ ਹੀ ਟਾਲੀਆਂ ਗਈਆਂ ਹਨ। 7 ਮਾਰਚ ਅਤੇ ਉਸ ਤੋਂ ਬਾਅਦ ਹੋਣ ਵਾਲੀਆਂ ਪ੍ਰੀਖਿਆਵਾਂ ਬਾਰੇ ਅੰਤਿਮ ਫੈਸਲਾ 5 ਮਾਰਚ ਨੂੰ ਹੋਣ ਵਾਲੀ ਸਮੀਖਿਆ ਬੈਠਕ ਵਿੱਚ ਲਿਆ ਜਾਵੇਗਾ। ਇਸ ਬੈਠਕ ਵਿੱਚ ਖੇਤਰ ਦੇ ਹਾਲਾਤਾਂ ਦਾ ਮੁੜ ਜਾਇਜ਼ਾ ਲਿਆ ਜਾਵੇਗਾ ਅਤੇ ਫਿਰ ਅਗਲੇਰੀ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਨਵੀਆਂ ਤਾਰੀਖਾਂ ਦਾ ਜਲਦ ਹੋਵੇਗਾ ਐਲਾਨ

ਪ੍ਰੀਖਿਆਵਾਂ ਮੁਲਤਵੀ ਹੋਣ ਕਾਰਨ ਵਿਦੇਸ਼ਾਂ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀਆਂ ਪਰੇਸ਼ਾਨੀਆਂ ਵਧ ਗਈਆਂ ਹਨ। ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬੋਰਡ ਨੇ ਭਰੋਸਾ ਦਿੱਤਾ ਹੈ ਕਿ ਮੁਲਤਵੀ ਕੀਤੀਆਂ ਗਈਆਂ ਪ੍ਰੀਖਿਆਵਾਂ ਲਈ ਨਵੀਆਂ ਤਾਰੀਖਾਂ ਦਾ ਐਲਾਨ ਬਹੁਤ ਜਲਦੀ ਕੀਤਾ ਜਾਵੇਗਾ ਤਾਂ ਜੋ ਵਿਦਿਆਰਥੀਆਂ ਦਾ ਅਕਾਦਮਿਕ ਨੁਕਸਾਨ ਨਾ ਹੋਵੇ।

ਪਹਿਲਾਂ 2 ਮਾਰਚ ਦੀਆਂ ਪ੍ਰੀਖਿਆਵਾਂ ਵੀ ਕੀਤੀਆਂ ਗਈਆਂ ਸਨ ਮੁਲਤਵੀ

ਦੱਸਣਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਜੰਗ ਕਾਰਨ ਪ੍ਰੀਖਿਆਵਾਂ ਟਾਲੀਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ CBSE ਨੇ ਮਿਡਲ ਈਸਟ ਦੇ ਦੇਸ਼ਾਂ ਵਿੱਚ 2 ਮਾਰਚ ਨੂੰ ਹੋਣ ਵਾਲੀਆਂ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਜੰਗੀ ਹਾਲਾਤਾਂ ਕਾਰਨ ਮੁਲਤਵੀ ਕਰ ਦਿੱਤਾ ਸੀ। 2 ਮਾਰਚ ਵਾਲੇ ਇਮਤਿਹਾਨਾਂ ਦੀਆਂ ਨਵੀਆਂ ਤਾਰੀਖਾਂ ਬਾਰੇ ਵੀ ਅਜੇ ਤੱਕ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਲਗਾਤਾਰ ਟਲ ਰਹੀਆਂ ਪ੍ਰੀਖਿਆਵਾਂ ਕਾਰਨ ਵਿਦਿਆਰਥੀ ਮਾਨਸਿਕ ਤਣਾਅ ਦੇ ਦੌਰ ਵਿੱਚੋਂ ਗੁਜ਼ਰ ਰਹੇ ਹਨ।

Follow Us
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...