ਚੰਡੀਗੜ੍ਹ ਯੂਨੀਵਰਸਿਟੀ ਨੇ ਹਾਰਵਰਡ ਯੂਨੀਵਰਸਿਟੀ ਨਾਲ ਕੀਤਾ ਸਮਝੌਤਾ, ਵਿਦਿਆਰਥੀਆਂ ਦੇ ਕੈਰੀਅਰ ਨੂੰ ਮਿਲਣਗੀਆਂ ਨਵੀਆਂ ਉਚਾਈਆਂ
CU agreement with Harvard University: ਚੰਡੀਗੜ੍ਹ ਯੂਨੀਵਰਸਿਟੀ ਨੇ ਵਿਸ਼ਵ ਪ੍ਰਸਿੱਧ ਹਾਰਵਰਡ ਯੂਨੀਵਰਸਿਟੀ ਨਾਲ ਸਮਝੌਤਾ ਕੀਤਾ ਹੈ। ਇਸ ਤਰ੍ਹਾਂ, ਇਹ ਆਨਲਾਈਨ ਮਾਸਟਰ ਆਫ਼ ਬਿਜ਼ਨਸ ਐਡਮਿਨਿਸਟ੍ਰੇਸ਼ਨ (MBA) ਸ਼ੁਰੂ ਕਰਨ ਵਾਲੀ ਪਹਿਲੀ ਭਾਰਤੀ ਯੂਨੀਵਰਸਿਟੀ ਬਣ ਗਈ ਹੈ। ਦੇਸ਼ ਦੇ ਨੌਜਵਾਨਾਂ ਲਈ ਪ੍ਰਧਾਨ ਮੰਤਰੀ ਮੋਦੀ ਦੇ ਵਿਜ਼ਨ ਅਤੇ ਨਵੀਂ ਸਿੱਖਿਆ ਨੀਤੀ ਦੇ ਵਿਚਕਾਰ ਇਹ ਪਹਿਲ ਵਿਦਿਆਰਥੀਆਂ ਲਈ ਸਫਲਤਾ ਦੇ ਨਵੇਂ ਦਰਵਾਜ਼ੇ ਖੋਲ੍ਹੇਗੀ।
ਚੰਡੀਗੜ੍ਹ ਯੂਨੀਵਰਸਿਟੀ ਦੇ ਨਾਂ ਇਕ ਵੱਡਾ ਰਿਕਾਰਡ ਦਰਜ ਹੋਇਆ ਹੈ, ਜੋ ਆਉਣ ਵਾਲੇ ਸਮੇਂ ਵਿਚ ਵਿਦਿਆਰਥੀਆਂ ਲਈ ਸਫਲਤਾ ਦੇ ਨਵੇਂ ਦਰਵਾਜ਼ੇ ਖੋਲ੍ਹੇਗਾ। ਯੂਨੀਵਰਸਿਟੀ ਨੇ ਵਿਸ਼ਵ ਪ੍ਰਸਿੱਧ ਹਾਰਵਰਡ ਯੂਨੀਵਰਸਿਟੀ ਨਾਲ ਸਮਝੌਤਾ ਕੀਤਾ ਹੈ। ਇਸ ਦੇ ਨਾਲ, ਇਹ ਆਨਲਾਈਨ ਮਾਸਟਰ ਆਫ਼ ਬਿਜ਼ਨਸ ਐਡਮਿਨਿਸਟ੍ਰੇਸ਼ਨ (ਐਮਬੀਏ) ਸ਼ੁਰੂ ਕਰਨ ਵਾਲੀ ਪਹਿਲੀ ਭਾਰਤੀ ਯੂਨੀਵਰਸਿਟੀ ਬਣ ਗਈ ਹੈ। ਇਸ ਦਾ ਵਿਦਿਆਰਥੀਆਂ ਨੂੰ ਕਾਫੀ ਫਾਇਦਾ ਹੋਵੇਗਾ।
ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਹਾਰਵਰਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਨਾਲ ਗ੍ਰੇਡ ਕੀਤਾ ਜਾਵੇਗਾ। ਇਸ ਨਾਲ ਦੇਸ਼ ਅਤੇ ਦੁਨੀਆ ਦੀਆਂ ਨਾਮੀ ਕੰਪਨੀਆਂ ‘ਚ ਪਲੇਸਮੈਂਟ ਮਿਲ ਸਕੇਗੀ।
ਕੈਰੀਅਰ ਨੂੰ ਮਿਲਣਗੀਆਂ ਨਵੀਆਂ ਉਚਾਈਆਂ : ਸਤਨਾਮ ਸਿੰਘ ਸੰਧੂ
ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਤਹਿਤ ਇਹ ਪਹਿਲਕਦਮੀ ਭਾਰਤੀ ਵਿਦਿਆਰਥੀਆਂ ਨੂੰ Global experience ਪ੍ਰਦਾਨ ਕਰੇਗੀ। ਹਾਰਵਰਡ ਯੂਨੀਵਰਸਿਟੀ ਨਾਲ ਇਹ ਸਮਝੌਤਾ ਸਾਡੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਵਿਦਿਅਕ ਅਨੁਭਵ ਪ੍ਰਦਾਨ ਕਰੇਗਾ। ਉਹਨਾਂ ਦਾ ਕਰੀਅਰ ਨਵੀਆਂ ਉਚਾਈਆਂ ‘ਤੇ ਪਹੁੰਚੇਗਾ। ਐੱਚ.ਬੀ.ਐੱਸ. ਔਨਲਾਈਨ ਦੇ ਬਿਜ਼ਨਸ ਓਪਰੇਸ਼ਨਜ਼ ਅਤੇ ਰਣਨੀਤਕ ਗੱਠਜੋੜ ਦੇ ਡਾਇਰੈਕਟਰ ਕ੍ਰਿਸਟਨ ਮੇਨਾਰਡ ਦਾ ਕਹਿਣਾ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਹਾਰਵਰਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਾਂਗ ਸਿੱਖਣ ਦਾ ਮੌਕਾ ਮਿਲੇਗਾ। ਮੈਨੂੰ ਲੱਗਦਾ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਇਸ ਵਿੱਚ ਬਹੁਤ ਦਿਲਚਸਪੀ ਲੈਣਗੇ।
QS ਰੈਂਕਿੰਗ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦਾ ਸਥਾਨ
ਤੁਹਾਨੂੰ ਦੱਸ ਦਈਏ ਕਿ ਚੰਡੀਗੜ੍ਹ ਯੂਨੀਵਰਸਿਟੀ ਅਤੇ ਹਾਰਵਰਡ ਦੋਵੇਂ ਹੀ ਦੁਨੀਆ ਦੇ ਸਿਖਰਲੇ ਦਰਜੇ ਦੇ ਵਿਦਿਅਕ ਅਦਾਰਿਆਂ ਵਿੱਚੋਂ ਇੱਕ ਹਨ। ਹਾਰਵਰਡ ਯੂਨੀਵਰਸਿਟੀ QS ਵਰਲਡ ਯੂਨੀਵਰਸਿਟੀ ਰੈਂਕਿੰਗ 2024 ਵਿੱਚ 4ਵੇਂ ਨੰਬਰ ‘ਤੇ ਹੈ। ਜਦਕਿ ਚੰਡੀਗੜ੍ਹ ਯੂਨੀਵਰਸਿਟੀ ਨੇ QS ਏਸ਼ੀਆ ਯੂਨੀਵਰਸਿਟੀ ਰੈਂਕਿੰਗ 2024 ਵਿੱਚ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਚੰਡੀਗੜ੍ਹ ਯੂਨੀਵਰਸਿਟੀ QS ਵਰਲਡ ਯੂਨੀਵਰਸਿਟੀ ਸਬਜੈਕਟ ਰੈਂਕਿੰਗ 2024 ਵਿੱਚ ਹੋਸਪਿਟੈਲਿਟੀ ਮੈਨੇਜਮੈਂਟ ਅਤੇ ਪੈਟਰੋਲੀਅਮ ਇੰਜਨੀਅਰਿੰਗ ਵਿੱਚ ਦੁਨੀਆ ਦੀਆਂ ਚੋਟੀ ਦੀਆਂ 100 ਯੂਨੀਵਰਸਿਟੀਆਂ ਵਿੱਚੋਂ ਇੱਕ ਹੈ।