CM ਭਗਵੰਤ ਮਾਨ ਨੇ 818 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ! ਹੁਣ ਤੱਕ ਦਿੱਤੀ 65,264 ਉਮੀਦਵਾਰਾਂ ਨੂੰ ਮਿਲੀਆਂ ਨੌਕਰੀਆਂ

Updated On: 

12 Mar 2026 16:32 PM IST

CM Bhagwant Mann : ਮੁੱਖ ਮੰਤਰੀ ਭਗਵੰਤ ਮਾਨ ਅੱਜ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਜਿਸਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ ਵੱਧ ਕੇ 65,264 ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਇਸ ਪ੍ਰੋਗਰਾਮ ਦੀ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

CM ਭਗਵੰਤ ਮਾਨ ਨੇ 818 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ! ਹੁਣ ਤੱਕ ਦਿੱਤੀ 65,264 ਉਮੀਦਵਾਰਾਂ ਨੂੰ ਮਿਲੀਆਂ ਨੌਕਰੀਆਂ

Photo: X@@BhagwantMann

CM Bhagwant Mann Disburse AppointmentLetters: ਪੰਜਾਬ ਦੇ ਨੌਜਵਾਨਾਂ ਦੇ ਚੰਗੇ ਭਵਿੱਖ ਲਈ ਲਗਾਤਾਰ ਕੰਮ ਕਰ ਰਹੀ ਮਾਨ ਸਰਕਾਰ ਨੇ ਵੀਰਵਾਰ ਨੂੰ ਇੱਕ ਹੋਰ ਵੱਡਾ ਕਦਮ ਚੁੱਕਿਆ। ਪੰਜਾਬ ਵਿੱਚ ਰੁਜ਼ਗਾਰ ਕ੍ਰਾਂਤੀ ਲਿਆਉਣ ਦੇ ਦ੍ਰਿਡ ਇਰਾਦੇ ਨਾਲ ਅੱਗੇ ਵੱਧ ਰਹੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 818 ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ।

ਅਜਿਹਾ ਕਰਕੇ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਤਿਹਾਸ ਰੱਚ ਦਿੱਤਾ ਹੈ। ਅੱਜ ਦੇ ਇਸ ਅੰਕੜੇ ਨੂੰ ਜੋੜਣ ਤੋਂ ਬਾਅਦ ਵੇਖੀਏ ਤਾਂ ਸਰਕਾਰ ਨੇ ਅਪ੍ਰੈਲ 2022 ਤੋਂ ਹੁਣ ਤੱਕ ਕੁੱਲ 65,264 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਸਿੱਖਿਆ, ਸਿਹਤ, ਆਵਾਜਾਈ, ਉਦਯੋਗ, ਊਰਜਾ ਅਤੇ ਹੋਰ ਵਿਭਾਗਾਂ ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਯੋਗਤਾ ਦੇ ਆਧਾਰ ‘ਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਹੁਣ ਤੱਕ 65,264 ਨੂੰ ਮਿਲੀਆਂ ਨੌਕਰੀਆਂ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਇਸ ਪ੍ਰੋਗਰਾਮ ਦੀ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਦੇ ਨਾਲ ਸੀਐਮ ਮਾਨ ਨੇ ਕੈਪਸ਼ਨ ਵਿੱਚ ਲਿਖਿਆ, “ਅੱਜ ਮੋਹਾਲੀ ਵਿਖੇ ਵੱਖ-ਵੱਖ ਵਿਭਾਗਾਂ ਦੇ 881 ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ। ਸਭ ਨੂੰ ਤਨਦੇਹੀ ਨਾਲ ਪੰਜਾਬੀਆਂ ਦੀ ਸੇਵਾ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਸਾਡੀ ਸਰਕਾਰ ਵੱਲੋਂ ਦਿੱਤੀਆਂ ਕੁੱਲ ਸਰਕਾਰੀ ਨੌਕਰੀਆਂ ਦਾ ਅੰਕੜਾ 65,264 ਹੋ ਗਿਆ ਹੈ।”

ਉਨ੍ਹਾਂ ਅੱਗੇ ਲਿਖਿਆ, “ਮੈਨੂੰ ਖੁਸ਼ੀ ਹੈ ਕਿ ਆਮ ਘਰਾਂ ਦੇ ਧੀਆਂ-ਪੁੱਤ, ਜੋ ਕਦੇ ਸਰਕਾਰੀ ਨੌਕਰੀਆਂ ਦੀ ਆਸ ਛੱਡ ਬੈਠੇ ਸਨ, ਅੱਜ ਬਿਨਾਂ ਰਿਸ਼ਵਤ ਅਤੇ ਸਿਫ਼ਾਰਿਸ਼ ਦੇ ਆਪਣੀ ਮਿਹਨਤ ਦੇ ਆਧਾਰ ਤੇ ਨੌਕਰੀਆਂ ਹਾਸਲ ਕਰ ਰਹੇ ਹਨ। ਨੌਕਰੀਆਂ ਦੇਣ ਦਾ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ। ਪੰਜਾਬੀਆਂ ਦੀ ਖੁਸ਼ਹਾਲੀ ਤੇ ਵਿਕਾਸ ਸਾਡੀ ਸਭ ਤੋਂ ਵੱਡੀ ਤਰਜੀਹ ਹੈ।”

Follow Us