AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

CUET-UG 2026: 28 ਮਈ ਦੀਆਂ ਦੋਵੇਂ ਸ਼ਿਫਟਾਂ ਦੀ ਪ੍ਰੀਖਿਆ ਟਲੀ, ਜਲਦੀ ਆਏਗੀ ਨਵੀਂ ਤਾਰੀਖ

CUET-UG 2026 ਦੀ ਪ੍ਰੀਖਿਆ ਦੇਣ ਵਾਲੇ ਲੱਖਾਂ ਵਿਦਿਆਰਥੀਆਂ ਲਈ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਬਕਰੀਦ ਦੀ ਛੁੱਟੀ ਕਾਰਨ 28 ਮਈ, 2026 ਨੂੰ ਹੋਣ ਵਾਲੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਹੈ।

CUET-UG 2026: 28 ਮਈ ਦੀਆਂ ਦੋਵੇਂ ਸ਼ਿਫਟਾਂ ਦੀ ਪ੍ਰੀਖਿਆ ਟਲੀ, ਜਲਦੀ ਆਏਗੀ ਨਵੀਂ ਤਾਰੀਖ
CUET-UG ਪ੍ਰੀਖਿਆ 2026
tv9-punjabi
| Published: 25 May 2026 17:58 PM IST
Share

ਦੇਸ਼ ਭਰ ਦੇ ਲੱਖਾਂ ਵਿਦਿਆਰਥੀਆਂ ਲਈ ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਕਾਮਨ ਯੂਨੀਵਰਸਿਟੀ ਐਂਟ੍ਰੈਂਸ ਟੈਸਟ ਯਾਨੀ CUET-UG 2026 ਨੂੰ ਲੈ ਕੇ ਵੱਡਾ ਅਪਡੇਟ ਜਾਰੀ ਕੀਤਾ ਹੈ। ਕੇਂਦਰੀ ਅਤੇ ਹੋਰ ਯੂਨੀਵਰਸਿਟੀਆਂ ਵਿੱਚ ਅੰਡਰਗ੍ਰੈਜੂਏਟ ਕੋਰਸਾਂ ਵਿੱਚ ਦਾਖਲੇ ਲਈ ਹੋਣ ਵਾਲੀ ਇਸ ਪ੍ਰੀਖਿਆ ਦੇ ਸ਼ਡਿਊਲ ਵਿੱਚ ਬਦਲਾਅ ਕੀਤਾ ਗਿਆ ਹੈ। ਬਕਰੀਦ ਯਾਨੀ ਈਦ-ਉਲ-ਜੁਹਾ ਦੀ ਸਰਕਾਰੀ ਛੁੱਟੀ ਦੀ ਤਾਰੀਖ ਵਿੱਚ ਬਦਲਾਅ ਹੋਣ ਕਾਰਨ 28 ਮਈ 2026 ਨੂੰ ਹੋਣ ਵਾਲੀ ਪ੍ਰੀਖਿਆ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ।

ਐਨਟੀਏ ਨੇ ਵਿਦਿਆਰਥੀਆਂ ਨੂੰ ਘਬਰਾਉਣ ਦੀ ਬਜਾਏ ਅਧਿਕਾਰਕ ਵੈੱਬਸਾਈਟ ਤੇ ਨਜ਼ਰ ਬਣਾਈ ਰੱਖਣ ਦੀ ਸਲਾਹ ਦਿੱਤੀ ਹੈ। ਜਲਦੀ ਹੀ ਨਵੀਂ ਪ੍ਰੀਖਿਆ ਤਾਰੀਖ ਅਤੇ ਐਡਮਿਟ ਕਾਰਡ ਜਾਰੀ ਕੀਤੇ ਜਾਣਗੇ।

28 ਮਈ ਦੀਆਂ ਦੋਵੇਂ ਸ਼ਿਫਟਾਂ ਦੀ ਪ੍ਰੀਖਿਆ ਟਲੀ

ਐਨਟੀਏ ਅਨੁਸਾਰ, 28 ਮਈ 2026 ਨੂੰ ਹੋਣ ਵਾਲੀ CUET-UG ਪ੍ਰੀਖਿਆ ਨੂੰ ਪ੍ਰਸ਼ਾਸਨਿਕ ਅਤੇ ਸੁਰੱਖਿਆ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਤਿਉਹਾਰ ਦੌਰਾਨ ਕਾਨੂੰਨ-ਵਿਵਸਥਾ, ਜਨਤਕ ਆਵਾਜਾਈ ਅਤੇ ਵਿਦਿਆਰਥੀਆਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਇਸ ਦਿਨ ਹੋਣ ਵਾਲੀ ਪਹਿਲੀ ਅਤੇ ਦੂਜੀ ਦੋਵੇਂ ਸ਼ਿਫਟਾਂ ਦੀਆਂ ਪ੍ਰੀਖਿਆਵਾਂ ਹੁਣ ਨਵੀਂ ਤਾਰੀਖ ਤੇ ਕਰਵਾਈਆਂ ਜਾਣਗੀਆਂ।

ਜਲਦੀ ਜਾਰੀ ਹੋਵੇਗਾ ਨਵਾਂ ਐਗਜ਼ਾਮ ਸ਼ਡਿਊਲ

ਏਜੰਸੀ ਨੇ ਕਿਹਾ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਦੀ ਪ੍ਰੀਖਿਆ 28 ਮਈ ਨੂੰ ਨਿਰਧਾਰਤ ਸੀ, ਉਨ੍ਹਾਂ ਲਈ ਜਲਦੀ ਹੀ ਨਵੀਂ ਡੇਟਸ਼ੀਟ ਜਾਰੀ ਕੀਤੀ ਜਾਵੇਗੀ। ਪ੍ਰੀਖਿਆ ਦੀ ਨਵੀਂ ਤਾਰੀਖ, ਸਮਾਂ ਅਤੇ ਐਗਜ਼ਾਮ ਸੈਂਟਰ ਨਾਲ ਸੰਬੰਧਿਤ ਜਾਣਕਾਰੀ ਅਧਿਕਾਰਿਕ ਵੈੱਬਸਾਈਟ ਤੇ ਉਪਲਬਧ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਨਵੇਂ ਐਡਮਿਟ ਕਾਰਡ ਵੀ ਜਾਰੀ ਕੀਤੇ ਜਾਣਗੇ।

ਐਡਮਿਟ ਕਾਰਡ ਵਿੱਚ ਜ਼ਰੂਰ ਜਾਂਚੋ ਇਹ ਜਾਣਕਾਰੀਆਂ

ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਐਡਮਿਟ ਕਾਰਡ ਡਾਊਨਲੋਡ ਕਰਨ ਤੋਂ ਬਾਅਦ ਉਸ ਵਿੱਚ ਦਿੱਤੀ ਗਈ ਸਾਰੀ ਜਾਣਕਾਰੀ ਧਿਆਨ ਨਾਲ ਚੈੱਕ ਕਰ ਲੈਣ। ਇਨ੍ਹਾਂ ਵਿੱਚ ਉਮੀਦਵਾਰ ਦਾ ਨਾਮ, ਫੋਟੋ, ਜਨਮ ਤਾਰੀਖ, ਪ੍ਰੀਖਿਆ ਦੀ ਤਾਰੀਖ ਅਤੇ ਸ਼ਿਫਟ, ਪ੍ਰੀਖਿਆ ਕੇਂਦਰ ਦਾ ਨਾਮ ਅਤੇ ਪਤਾ, ਚੁਣੇ ਹੋਏ ਵਿਸ਼ੇ ਅਤੇ ਪ੍ਰਸ਼ਨ ਪੱਤਰ ਦੀ ਭਾਸ਼ਾ ਵਰਗੀ ਜਾਣਕਾਰੀ ਸ਼ਾਮਲ ਹੈ। ਇਸ ਤੋਂ ਇਲਾਵਾ ਪ੍ਰੀਖਿਆ ਨਾਲ ਸੰਬੰਧਿਤ ਦਿਸ਼ਾ-ਨਿਰਦੇਸ਼ ਵੀ ਧਿਆਨ ਨਾਲ ਪੜ੍ਹਨਾ ਜ਼ਰੂਰੀ ਹੋਵੇਗਾ।

ਪ੍ਰੀਖਿਆ ਕੇਂਦਰ ਤੇ ਇਹ ਦਸਤਾਵੇਜ਼ ਲੈ ਜਾਣਾ ਜ਼ਰੂਰੀ

ਐਨਟੀਏ ਨੇ ਸਪਸ਼ਟ ਕੀਤਾ ਹੈ ਕਿ ਬਿਨਾਂ ਐਡਮਿਟ ਕਾਰਡ ਕਿਸੇ ਵੀ ਉਮੀਦਵਾਰ ਨੂੰ ਪ੍ਰੀਖਿਆ ਕੇਂਦਰ ਵਿੱਚ ਐਂਟਰੀ ਨਹੀਂ ਮਿਲੇਗੀ। ਵਿਦਿਆਰਥੀਆਂ ਨੂੰ ਐਡਮਿਟ ਕਾਰਡ ਦੇ ਨਾਲ ਇੱਕ ਵੈਧ ਫੋਟੋ ਆਈਡੀ ਕਾਰਡ ਜਿਵੇਂ ਆਧਾਰ ਕਾਰਡ, ਪੈਨ ਕਾਰਡ ਜਾਂ ਸਕੂਲ ਆਈਡੀ ਅਤੇ ਇੱਕ ਪਾਸਪੋਰਟ ਸਾਈਜ਼ ਫੋਟੋ ਵੀ ਨਾਲ ਰੱਖਣੀ ਹੋਵੇਗੀ।

ਅਫ਼ਵਾਹਾਂ ਤੋਂ ਬਚੋ, ਸਿਰਫ਼ ਅਧਿਕਾਰਕ ਵੈੱਬਸਾਈਟ ਵੇਖੋ

ਐਨਟੀਏ ਨੇ ਕਿਹਾ ਹੈ ਕਿ ਸਿਰਫ਼ 28 ਮਈ ਦੀ ਪ੍ਰੀਖਿਆ ਸਥਗਿਤ ਕੀਤੀ ਗਈ ਹੈ, ਬਾਕੀ ਸਾਰੀਆਂ ਪ੍ਰੀਖਿਆਵਾਂ ਤੈਅ ਪ੍ਰੋਗਰਾਮ ਅਨੁਸਾਰ ਹੀ ਹੋਣਗੀਆਂ। ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੋਸ਼ਲ ਮੀਡੀਆ ਤੇ ਫੈਲ ਰਹੀਆਂ ਅਫ਼ਵਾਹਾਂ ਤੋਂ ਬਚਣ ਅਤੇ ਸਿਰਫ਼ ਅਧਿਕਾਰਕ ਵੈੱਬਸਾਈਟ ਤੇ ਜਾਰੀ ਅਪਡੇਟਾਂ ਤੇ ਭਰੋਸਾ ਕਰਨ ਦੀ ਸਲਾਹ ਦਿੱਤੀ ਗਈ ਹੈ।

Follow Us
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......