ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CUET UG Result 2025 Declared: ਸੀਯੂਈਟੀ ਯੂਜੀ 2025 ਦਾ ਰਿਜਲਟ ਘੋਸ਼ਿਤ, ਇੱਥੇ ਰਜਿਸਟ੍ਰੇਸ਼ਨ ਨੰਬਰ ਦੁਆਰਾ ਚੈੱਕ ਕਰੋ ਸਕੋਰਕਾਰਡ

CUET UG Result 2025 Out: NTA ਦੁਆਰਾ CUET UG 2025 ਦਾ ਨਤੀਜਾ ਘੋਸ਼ਿਤ ਕੀਤਾ ਗਿਆ ਹੈ। 13 ਲੱਖ ਤੋਂ ਵੱਧ ਉਮੀਦਵਾਰ ਪ੍ਰੀਖਿਆ ਵਿੱਚ ਬੈਠੇ ਸਨ। ਵਿਦਿਆਰਥੀ ਇੱਥੇ ਦਿੱਤੇ ਲਿੰਕ ਰਾਹੀਂ ਆਸਾਨੀ ਨਾਲ ਆਪਣੇ ਸਕੋਰਕਾਰਡ ਡਾਊਨਲੋਡ ਕਰ ਸਕਦੇ ਹਨ। ਪ੍ਰੀਖਿਆ ਵਿੱਚ ਸਫਲ ਹੋਣ ਵਾਲੇ ਵਿਦਿਆਰਥੀ ਵੱਖ-ਵੱਖ ਕੇਂਦਰੀ ਯੂਨੀਵਰਸਿਟੀਆਂ ਦੇ UG ਕੋਰਸਾਂ ਵਿੱਚ ਦਾਖਲਾ ਲੈ ਸਕਦੇ ਹਨ।

CUET UG Result 2025 Declared: ਸੀਯੂਈਟੀ ਯੂਜੀ 2025 ਦਾ ਰਿਜਲਟ ਘੋਸ਼ਿਤ, ਇੱਥੇ ਰਜਿਸਟ੍ਰੇਸ਼ਨ ਨੰਬਰ ਦੁਆਰਾ ਚੈੱਕ ਕਰੋ ਸਕੋਰਕਾਰਡ
CUET UG Result ਦਾ ਰਿਜਲਟ Out
Follow Us
tv9-punjabi
| Updated On: 04 Jul 2025 15:32 PM

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਅੱਜ, 4 ਜੁਲਾਈ ਨੂੰ ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ ਅੰਡਰਗ੍ਰੈਜੁਏਟ (CUET UG) 2025 ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ। ਨਤੀਜੇ NTA cuet.nta.nic.in ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਰੀ ਕੀਤੇ ਗਏ ਹਨ, ਜਿਸ ਨੂੰ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀ ਆਪਣੇ ਰਜਿਸਟ੍ਰੇਸ਼ਨ ਨੰਬਰ ਅਤੇ ਜਨਮ ਤਾਰੀਕ ਰਾਹੀਂ ਚੈੱਕ ਅਤੇ ਡਾਊਨਲੋਡ ਕਰ ਸਕਦੇ ਹਨ। ਇਹ ਪ੍ਰੀਖਿਆ 13 ਮਈ ਤੋਂ 4 ਜੂਨ ਤੱਕ ਦੇਸ਼ ਭਰ ਦੇ ਵੱਖ-ਵੱਖ ਕੇਂਦਰਾਂ ‘ਤੇ CBT ਮੋਡ ਵਿੱਚ ਲਈ ਗਈ ਸੀ।

ਪ੍ਰੀਖਿਆ ਵਿੱਚ ਸਫਲ ਹੋਣ ਵਾਲੇ ਵਿਦਿਆਰਥੀ ਵੱਖ-ਵੱਖ ਕੇਂਦਰੀ ਯੂਨੀਵਰਸਿਟੀਆਂ ਦੇ UG ਕੋਰਸਾਂ ਵਿੱਚ ਦਾਖਲਾ ਲੈ ਸਕਦੇ ਹਨ। ਇਸ ਵਾਰ CUET UG ਪ੍ਰੀਖਿਆ ਹਾਈਬ੍ਰਿਡ ਮੋਡ ਵਿੱਚ ਨਹੀਂ ਲਈ ਗਈ ਸੀ। ਇਹ ਪ੍ਰੀਖਿਆ CBT ਮੋਡ ਵਿੱਚ ਹੋਈ ਸੀ। ਰਾਸ਼ਟਰੀ ਪ੍ਰੀਖਿਆ ਏਜੰਸੀ ਨੇ 1 ਜੁਲਾਈ ਨੂੰ Final Answer Key ਜਾਰੀ ਕੀਤੀ ਸੀ। ਨਾਲ ਹੀ, 17 ਜੂਨ ਨੂੰ ਪ੍ਰੋਵਿਜ਼ਨਲ ਆਂਸਰ ਕੀ ਜਾਰੀ ਕੀਤੀ ਗਈ ਸੀ ਅਤੇ ਵਿਦਿਆਰਥੀਆਂ ਨੂੰ ਇਸ ‘ਤੇ ਇਤਰਾਜ਼ ਦਰਜ ਕਰਨ ਲਈ 20 ਜੂਨ ਤੱਕ ਦਾ ਸਮਾਂ ਦਿੱਤਾ ਗਿਆ ਸੀ। ਇਸ ‘ਤੇ ਪ੍ਰਾਪਤ ਇਤਰਾਜ਼ਾਂ ਦੇ ਨਿਪਟਾਰੇ ਤੋਂ ਬਾਅਦ, ਫਾਈਨਲ ਆਂਸਰ ਕੀ ਜਾਰੀ ਕੀਤੀ ਗਈ ਸੀ, ਜਿਸ ਵਿੱਚੋਂ 27 ਪ੍ਰਸ਼ਨ ਹਟਾ ਦਿੱਤੇ ਗਏ ਸਨ।

CUET UG Result 2025 How to Check Scorecard: ਇੰਝ ਡਾਊਨਲੋਡ ਕਰੋ ਸਕੋਰਕਾਰਡ

NTA ਦੀ ਅਧਿਕਾਰਤ ਵੈੱਬਸਾਈਟ cuet.nta.nic.in ‘ਤੇ ਜਾਓ।

ਹੋਮ ਪੇਜ ‘ਤੇ ਦਿੱਤੇ ਗਏ CUET UG 2025 ਰਿਜਲਟ ਲਿੰਕ ‘ਤੇ ਕਲਿੱਕ ਕਰੋ।

ਹੁਣ ਰਜਿਸਟ੍ਰੇਸ਼ਨ ਨੰਬਰ ਅਤੇ ਜਨਮ ਤਾਰੀਕ ਦਰਜ ਕਰਕੇ ਸਬਮਿਟ ਕਰੋ।

ਸਕੋਰਕਾਰਡ ਤੁਹਾਡੀ ਸਕ੍ਰੀਨ ‘ਤੇ ਦਿਖਾਈ ਦੇਵੇਗਾ।

ਹੁਣ ਚੈੱਕ ਕਰੋ ਅਤੇ ਡਾਊਨਲੋਡ ਕਰੋ

CUET UG Result 2025 Download Link ਵਿਦਿਆਰਥੀ ਇਸ ਲਿੰਕ ‘ਤੇ ਕਲਿੱਕ ਕਰਕੇ ਰਜਿਸਟ੍ਰੇਸ਼ਨ ਨੰਬਰ ਦਰਜ ਕਰਕੇ ਸਕੋਰਕਾਰਡ ਡਾਊਨਲੋਡ ਕਰ ਸਕਦੇ ਹਨ।

CUET UG Result 2025: ਕਿੰਨੇ ਵਿਦਿਆਰਥੀਆਂ ਨੇ ਦਿੱਤੀ ਸੀ ਪ੍ਰੀਖਿਆ ?

ਇਸ ਵਾਰ ਦੇਸ਼ ਭਰ ਤੋਂ 13,54,699 ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਸ਼ਾਮਲ ਹੋਣ ਲਈ ਰਜਿਸਟ੍ਰੇਸ਼ਨ ਕਰਵਾਇਆ ਸੀ। ਇਹ ਗਿਣਤੀ ਪਿਛਲੇ ਸਾਲ ਨਾਲੋਂ ਥੋੜ੍ਹੀ ਵੱਧ ਸੀ। 2024 ਵਿੱਚ, ਕੁੱਲ 13,47,618 ਵਿਦਿਆਰਥੀਆਂ ਨੇ CUET UG ਲਈ ਰਜਿਸਟ੍ਰੇਸ਼ਨ ਕਰਵਾਈ ਸੀ, ਜਿਨ੍ਹਾਂ ਵਿੱਚੋਂ 7.17 ਲੱਖ ਮੁੰਡੇ ਅਤੇ 6.30 ਲੱਖ ਕੁੜੀਆਂ ਸਨ। ਨਾਲ ਹੀ, ਕੁੱਲ ਸੱਤ ਟ੍ਰਾਂਸਜੈਂਡਰ ਉਮੀਦਵਾਰ ਵੀ ਪ੍ਰੀਖਿਆ ਵਿੱਚ ਸ਼ਾਮਲ ਹੋਏ ਸਨ।

ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...