AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਨੇਡਾ ਵਿਚ ਬਸਣਾ ਹੋਇਆ ਹੁਣ ਹੋਰ ਸੌਖਾ, ਇਨ੍ਹਾਂ 16 ਕਿਸਮ ਦੀਆਂ ਨੌਕਰੀਆਂ ਕਰਨ ਵਾਲਿਆਂ ਨੂੰ ਵੀ ਮਿਲੇਗੀ ਪੀਆਰ

ਇਨ੍ਹਾਂ ਲੋਕਾਂ ਕੋਲ ਇਹੋ ਜਿਹੀ ਜ਼ਰੂਰੀ ਸਕਿੱਲਾਂ ਹੋਣੀਆਂ ਚਾਹੀਦੀਆਂ ਹਨ ਜਿਸਦੇ ਰਾਹੀਂ ਉਥੇ ਆਰਥਿਕੀ ਵਿੱਚ ਮਜ਼ਦੂਰਾਂ ਦਾ ਘਾਟਾ ਪੂਰਾ ਕੀਤਾ ਜਾ ਸਕੇ

ਕਨੇਡਾ ਵਿਚ ਬਸਣਾ ਹੋਇਆ ਹੁਣ ਹੋਰ ਸੌਖਾ, ਇਨ੍ਹਾਂ 16 ਕਿਸਮ ਦੀਆਂ ਨੌਕਰੀਆਂ ਕਰਨ ਵਾਲਿਆਂ ਨੂੰ ਵੀ ਮਿਲੇਗੀ ਪੀਆਰ
ਕੈਨੇਡਾ ਦੀ ਨਵੀਂ ਇਮੀਗ੍ਰੇਸ਼ਨ ਨੀਤੀ: ਡਾਕਟਰਾਂ, ਪਾਇਲਟਾਂ ਲਈ ਲਈ ਕੱਢੇ ਜਾਣਗੇ ਡਰਾਅ
tv9-punjabi
| Published: 06 Jan 2023 08:13 AM IST
Share
ਕਨੇਡਾ ਦੀ ਐਕਸਪ੍ਰੈਸ ਐਂਟਰੀ ਸਕੀਮ ਦਾ ਘੇਰਾ ਵਧਾ ਦਿੱਤਾ ਗਿਆ ਹੈ। ਇਸਦੇ ਹੇਠ 16 ਕਿਸਮ ਦੀਆਂ ਨੌਕਰੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ ਜੋ ਆਪਣੇ ਆਪ ਵਿੱਚ ਇਨ੍ਹਾਂ ਨੌਕਰੀਆਂ ਕਰਨ ਵਾਲਿਆਂ ਵਾਸਤੇ ਇਕ ਬਹੁਤ ਵੱਡੀ ਖ਼ੁਸ਼ਖ਼ਬਰੀ ਹੈ। ਕਨੇਡਾ ਸਰਕਾਰ ਦਾ ਕਹਿਣਾ ਹੈ ਕਿ ਉਹ ਖ਼ਾਸ ਕਿਸਮ ਦੇ ਐਨਆਰਆਈਜ਼ ਨੂੰ ਆਪਣੇ ਮੁਲਕ ਆਉਣ ਦੀ ਇਜਾਜ਼ਤ ਦੇਵੇਗੀ। ਇਨ੍ਹਾਂ ਲੋਕਾਂ ਕੋਲ ਇਹੋ ਜਿਹੀ ਜ਼ਰੂਰੀ ਸਕਿੱਲਾਂ ਹੋਣੀਆਂ ਚਾਹੀਦੀਆਂ ਹਨ ਜਿਸਦੇ ਰਾਹੀਂ ਉਥੇ ਆਰਥਿਕੀ ਵਿੱਚ ਮਜ਼ਦੂਰਾਂ ਦਾ ਘਾਟਾ ਪੂਰਾ ਕੀਤਾ ਜਾ ਸਕੇ। ਕਨੇਡਾ ਸਰਕਾਰ ਦੇ ਇਮੀਗਰੇਸ਼ਨ, ਰਿਫੂਜੀ ਅਤੇ ਸਿਟੀਜ਼ਨਸ਼ਿਪ ਮੰਤਰੀ ਸ਼ਾਨ ਫਰੇਜ਼ਰ ਨੇ ਐਕਸਪ੍ਰੈਸ ਐਂਟਰੀ ਸਿਸਟਮ ਦੇ ਹੇਠ ਇਮੀਗ੍ਰੇਸ਼ਨ ਪ੍ਰੋਗਰਾਮਾਂ ਵਾਸਤੇ ਨੈਸ਼ਨਲ ਆਕੁਪੇਸ਼ਨਲ ਕਲਾਸਿਫਿਕੇਸ਼ਨ ਯਾਨੀ ਐਨਓਸੀ 2021 ਨੂੰ ਲਾਗੂ ਕਰਨ ਦਾ ਐਲਾਨ ਕੀਤਾ ਹੈ। ਐਨਓਸੀ ਕੈਟਾਗਰੀ ਦੇ ਰਾਹੀਂ ਕਨੇਡਾ ਵਿੱਚ ਹੈਲਥ ਕੇਅਰ, ਕੰਸਟ੍ਰਕਸ਼ਨ ਅਤੇ ਟਰਾਂਸਪੋਰਟੇਸ਼ਨ ਵਰਗੇ ਸੈਕਟਰਾਂ ਵਿੱਚ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਜਾ ਸਕਣਗੀਆਂ। ਐਕਸਪ੍ਰੈਸ ਐਂਟਰੀ ਸਕੀਮ ਹੇਠ ਨਰਸ ਸਹਾਯਕ, ਲਾਂਗ ਟਰਮ ਸਹਾਯਕ, ਅਸਪਤਾਲ ਅਟੈਂਡੈਂਟ, ਸਕੂਲ ਟੀਚਰ ਵਰਗੀਆਂ ਕੁਲ 16 ਅਸਾਮੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਐਕਸਪ੍ਰੈਸ ਐਂਟਰੀ ਕਰੀਮ ਦੇ ਰਾਹੀ ਕਨੇਡਾ ਵਿੱਚ ਪਰਮਾਨੈਂਟ ਰੈਜ਼ੀਡੈਂਸੀ ਯਾਨੀ ਪੀਆਰ ਦਿੱਤੀ ਜਾਂਦੀ ਹੈ।

ਇਨ੍ਹਾਂ ਲੋਕਾਂ ਨੂੰ ਹੋਵੇਗਾ ਫਾਇਦਾ

ਐਨਓਸੀ ਸਿਸਟਮ ਦਾ ਇਸਤੇਮਾਲ ਕਨੇਡਾ ਦੀ ਲੇਬਰ ਮਾਰਕੀਟ ਵਿਚ ਸਾਰੀਆਂ ਨੌਕਰੀਆਂ ਨੂੰ ਟ੍ਰੈਕ ਕਰਨ ਅਤੇ ਕੈਟਾਗਰਾਇਜ਼ ਕਰਨ ਵਾਸਤੇ ਹੁੰਦਾ ਹੈ। ਇਸ ਦਾ ਇਸਤੇਮਾਲ ਉਥੇ ਅਰਥਵਿਵਸਥਾ ਨੂੰ ਬਦਲਣ ਅਤੇ ਕੰਮ ਕਰਨ ਦੇ ਤੌਰ ਤਰੀਕਿਆਂ ਨੂੰ ਸੁਧਾਰਣ ਵਾਸਤੇ ਕੀਤਾ ਜਾਂਦਾ ਹੈ। ਐਨਓਸੀ ਸਿਸਟਮ ਵਿੱਚ ਕੀਤਾ ਇਹ ਬਦਲਾਵ ਉਕਤ ਮੰਤਰੀ ਦੇ ਵਚਨ ਦੀ ਗੰਭੀਰਤਾ ਨੂੰ ਦਰਸ਼ਾਉਂਦਾ ਹੈ, ਜਿਸ ਵਿੱਚ ਉਨ੍ਹਾਂ ਨੇ ਕੱਚੇ ਕਾਮਗਾਰਾਂ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਵਾਸਤੇ ਪੀਆਰਸ਼ਿਪ ਦੀ ਯੋਜਨਾ ਦਾ ਘੇਰਾ ਵਧਾਉਣ ਦੀ ਗਲ ਕੀਤੀ ਸੀ। ਇਸ ਤਰ੍ਹਾਂ ਹੁਣ ਐਕਸਪ੍ਰੈਸ ਐਂਟਰੀ ਹੇਠ ਨੌਕਰੀਆਂ ਦਾ ਘੇਰਾ ਵਧਾ ਦਿੱਤਾ ਜਾਏਗਾ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਪੀਆਰ ਦਿੱਤੀ ਜਾ ਸਕੇ। ਇਸ ਨਵੀਂ ਪਹਿਲ ਦੇ ਰਾਹੀ ਉਨ੍ਹਾਂ 16 ਕਿਸਮ ਦੀਆਂ ਨੌਕਰੀਆਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ, ਜਿੱਥੇ ਕੰਮ ਕਰ ਰਹੇ ਲੋਕਾਂ ਨੂੰ ਵੀ ਪੀਆਰ ਦਿੱਤੀ ਜਾਵੇਗੀ।

ਭਾਰਤੀ ਲੋਕਾਂ ਨੂੰ ਹੋਵੇਗਾ ਵੱਡਾ ਲਾਭ

ਸਟੈਟਿਕਸ ਕਨੇਡਾ ਦੀ ਇਕ ਰਿਪੋਰਟ ਮੁਤਾਬਕ, ਕਨੇਡਾ ਵਿੱਚ ਬਸਣ ਵਾਲੇ ਭਾਰਤੀ ਲੋਕਾਂ ਦੀ ਗਿਣਤੀ 2.46 ਲੱਖ ਹੈ। ਯਾਨੀ ਇਸ ਨਵੀਂ ਸਕੀਮ ਰਾਹੀਂ ਭਾਰਤੀ ਲੋਕਾਂ ਨੂੰ ਵੱਡਾ ਲਾਭ ਹੋਣ ਵਾਲਾ ਹੈ। ਹਰ ਸਾਲ ਬਹੁਤ ਵੱਡੀ ਗਿਣਤੀ ਵਿਚ ਭਾਰਤੀ ਲੋਕ ਕੰਮ ਕਰਨ ਅਤੇ ਪੜ੍ਹਾਈ ਵਾਸਤੇ ਕਨੇਡਾ ਜਾਂਦੇ ਹਨ। ਪਿਛਲੇ ਕੁਝ ਸਾਲਾਂ ਵਿਚ ਪੜ੍ਹਾਈ ਕਰਨ ਵਾਸਤੇ ਕਨੇਡਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਕਨੇਡਾ ਬਹੁਤ ਪਸੰਦ ਆ ਰਿਹਾ ਹੈ। ਅਮਰੀਕਾ ਅਤੇ ਬ੍ਰਿਟੇਨ ਤੋਂ ਇਲਾਵਾ ਕਨੇਡਾ ਵਿੱਚ ਉੱਚ ਸਿੱਖਿਆ ਲੈਣ ਵਾਸਤੇ ਸ਼ਾਨਦਾਰ ਯੂਨੀਵਰਸਿਟੀਆਂ ਹਨ ਜੋ ਭਾਰਤੀ ਵਿਦਿਆਰਥੀਆਂ ਵੱਲੋਂ ਬਹੁਤ ਪਸੰਦ ਕੀਤੀਆਂ ਜਾਂਦੀਆਂ ਹਨ। ਯਾਨੀ ਭਾਰਤੀ ਵਿਦਿਆਰਥੀ ਵੀ ਕਨੇਡਾ ਦੀ ਇਸ ਸਕੀਮ ਦਾ ਲਾਭ ਲੈ ਸਕਣਗੇ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...