AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਲਾਸ 6ਵੀਂ-12ਵੀਂ ਦੇ ਵਿਦਿਆਰਥੀਆਂ ਲਈ ਵਿਕਰਮ ਸਾਰਾਭਾਈ ਸਪੇਸ ਕਵਿਜ਼ 2026, NCERT ਨੇ ਕੀਤਾ ਐਲਾਨ

Vikram Sarabhai Space Quiz 2026: ਕਲਾਸ 6ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਸਪੇਸ ਸਾਇੰਸ ਨਾਲ ਜੁੜੀ ਇੱਕ ਖ਼ਾਸ ਪ੍ਰਤੀਯੋਗਿਤਾ ਸ਼ੁਰੂ ਹੋਣ ਜਾ ਰਹੀ ਹੈ। NCERT ਨੇ ਵਿਕਰਮ ਸਾਰਾਭਾਈ ਸਪੇਸ ਕਵਿਜ਼ 2026 ਦਾ ਐਲਾਨ ਕੀਤਾ ਹੈ।

ਕਲਾਸ 6ਵੀਂ-12ਵੀਂ ਦੇ ਵਿਦਿਆਰਥੀਆਂ ਲਈ ਵਿਕਰਮ ਸਾਰਾਭਾਈ ਸਪੇਸ ਕਵਿਜ਼ 2026, NCERT ਨੇ ਕੀਤਾ ਐਲਾਨ
ਕਲਾਸ 6-12 ਲਈ ਸਪੇਸ ਕਵਿਜ਼ 2026 ਦਾ ਐਲਾਨ
tv9-punjabi
| Published: 17 Aug 2026 12:03 PM IST
Share

ਜੇਕਰ ਤੁਸੀਂ ਕਲਾਸ 6ਵੀਂ ਤੋਂ 12ਵੀਂ ਤੱਕ ਪੜ੍ਹਾਈ ਕਰ ਰਹੇ ਹੋ ਅਤੇ ਸਾਇੰਸ, ਪੁਲਾੜ ਜਾਂ ISRO ਵਿੱਚ ਤੁਹਾਡੀ ਦਿਲਚਸਪੀ ਹੈ ਤਾਂ ਤੁਹਾਡੇ ਲਈ ਚੰਗੀ ਖ਼ਬਰ ਹੈ। NCERT ਨੇ ਸਕੂਲੀ ਵਿਦਿਆਰਥੀਆਂ ਲਈ ਵਿਕਰਮ ਸਾਰਾਭਾਈ ਸਪੇਸ ਕਵਿਜ਼ 2026 ਦਾ ਐਲਾਨ ਕੀਤਾ ਹੈ। ਇਸ ਰਾਸ਼ਟਰੀ ਪੱਧਰ ਦੀ ਪ੍ਰਤੀਯੋਗਿਤਾ ਵਿੱਚ ਵਿਦਿਆਰਥੀਆਂ ਨੂੰ ਭਾਰਤ ਦੇ ਪੁਲਾੜ ਪ੍ਰੋਗਰਾਮ, ISRO ਦੇ ਮਿਸ਼ਨਾਂ, ਸੈਟੇਲਾਈਟ, ਖਗੋਲ ਵਿਗਿਆਨ ਅਤੇ ਸਪੇਸ ਟੈਕਨੋਲੋਜੀ ਨਾਲ ਜੁੜੇ ਸਵਾਲਾਂ ਦਾ ਸਾਹਮਣਾ ਕਰਨਾ ਪਵੇਗਾ। ਕਵਿਜ਼ ਦਾ ਮਕਸਦ ਵਿਦਿਆਰਥੀਆਂ ਵਿੱਚ ਪੁਲਾੜ ਵਿਗਿਆਨ ਪ੍ਰਤੀ ਦਿਲਚਸਪੀ ਵਧਾਉਣਾ ਅਤੇ ਉਨ੍ਹਾਂ ਨੂੰ ਦੇਸ਼ ਦੀਆਂ ਪੁਲਾੜ ਖੇਤਰ ਦੀਆਂ ਉਪਲਬਧੀਆਂ ਨਾਲ ਜਾਣੂ ਕਰਵਾਉਣਾ ਹੈ। ਪ੍ਰਤੀਯੋਗਿਤਾ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਰਾਸ਼ਟਰੀ ਪੱਧਰ ਦੇ ਖ਼ਾਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਮੌਕਾ ਵੀ ਮਿਲੇਗਾ।

ਕਲਾਸ ਦੇ ਹਿਸਾਬ ਨਾਲ 2 ਕੈਟੇਗਰੀਆਂ

ਵਿਕਰਮ ਸਾਰਾਭਾਈ ਸਪੇਸ ਕਵਿਜ਼ 2026 ਵਿੱਚ ਕਲਾਸ 6ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਹਿੱਸਾ ਲੈ ਸਕਦੇ ਹਨ। ਪ੍ਰਤੀਯੋਗਿਤਾ ਨੂੰ ਵਿਦਿਆਰਥੀਆਂ ਦੀ ਕਲਾਸ ਦੇ ਅਨੁਸਾਰ 2 ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਜੂਨੀਅਰ ਕੈਟੇਗਰੀ ਵਿੱਚ ਕਲਾਸ 6ਵੀਂ ਤੋਂ 8ਵੀਂ ਤੱਕ ਦੇ ਵਿਦਿਆਰਥੀ ਸ਼ਾਮਲ ਹੋਣਗੇ, ਜਦਕਿ ਸੀਨੀਅਰ ਕੈਟੇਗਰੀ ਵਿੱਚ ਕਲਾਸ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਰੱਖਿਆ ਗਿਆ ਹੈ। ਇਸ ਨਾਲ ਵਿਦਿਆਰਥੀਆਂ ਨੂੰ ਆਪਣੀ ਉਮਰ ਅਤੇ ਵਿਦਿਅਕ ਪੱਧਰ ਦੇ ਅਨੁਸਾਰ ਸਵਾਲਾਂ ਦਾ ਸਾਹਮਣਾ ਕਰਨ ਦਾ ਮੌਕਾ ਮਿਲੇਗਾ।

ਕਵਿਜ਼ ਵਿੱਚ ਭਾਰਤ ਦੇ ਪੁਲਾੜ ਮਿਸ਼ਨਾਂ ਦੇ ਨਾਲ-ਨਾਲ ISRO ਦੀਆਂ ਉਪਲਬਧੀਆਂ, ਪੁਲਾੜ ਤਕਨਾਲੋਜੀ, ਸੈਟੇਲਾਈਟਾਂ ਅਤੇ ਖਗੋਲ ਵਿਗਿਆਨ ਨਾਲ ਜੁੜੇ ਵਿਸ਼ਿਆਂ ‘ਤੇ ਵਿਦਿਆਰਥੀਆਂ ਦੇ ਗਿਆਨ ਦੀ ਪਰਖ ਕੀਤੀ ਜਾਵੇਗੀ। ਇਸ ਪ੍ਰਤੀਯੋਗਿਤਾ ਰਾਹੀਂ ਉਨ੍ਹਾਂ ਨੂੰ ਕਿਤਾਬਾਂ ਤੋਂ ਇਲਾਵਾ ਵਿਹਾਰਕ ਅਤੇ ਦਿਲਚਸਪ ਢੰਗ ਨਾਲ ਸਾਇੰਸ ਨੂੰ ਸਮਝਣ ਦਾ ਮੌਕਾ ਮਿਲੇਗਾ।

5 ਜ਼ੋਨਾਂ ਵਿੱਚ ਹੋਵੇਗੀ ਪ੍ਰਤੀਯੋਗਿਤਾ

ਇਹ ਪ੍ਰਤੀਯੋਗਿਤਾ ਦੇਸ਼ ਦੇ 5 ਜ਼ੋਨਾਂ ਵਿੱਚ ਕਰਵਾਈ ਜਾਵੇਗੀ। ਵੱਖ-ਵੱਖ ਜ਼ੋਨਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ। ਇਨ੍ਹਾਂ ਵਿੱਚੋਂ ਜ਼ੋਨਲ ਪੱਧਰ ਦੇ ਟਾਪ 30 ਜੇਤੂਆਂ ਨੂੰ ਅੱਗੇ ਵਧਣ ਦਾ ਮੌਕਾ ਮਿਲੇਗਾ।

ਚੁਣੇ ਗਏ ਜੇਤੂਆਂ ਨੂੰ ਅਹਿਮਦਾਬਾਦ ਵਿੱਚ ਕਰਵਾਏ ਜਾਣ ਵਾਲੇ ਨੈਸ਼ਨਲ ਸਪੇਸ ਡੇ 2026 ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ। ਵਿਦਿਆਰਥੀਆਂ ਲਈ ਇਹ ਤਜਰਬਾ ਕਾਫ਼ੀ ਖ਼ਾਸ ਹੋ ਸਕਦਾ ਹੈ, ਕਿਉਂਕਿ ਉਨ੍ਹਾਂ ਨੂੰ ਭਾਰਤ ਦੇ ਪੁਲਾੜ ਪ੍ਰੋਗਰਾਮ ਨਾਲ ਜੁੜੀਆਂ ਗਤੀਵਿਧੀਆਂ ਨੂੰ ਨੇੜਿਓਂ ਸਮਝਣ ਦਾ ਮੌਕਾ ਮਿਲੇਗਾ।

DIKSHA ਰਾਹੀਂ ਕਰ ਸਕਦੇ ਹਨ ਭਾਗੀਦਾਰੀ

ਇਸ ਕਵਿਜ਼ ਵਿੱਚ ਸ਼ਾਮਲ ਹੋਣ ਦੇ ਇੱਛੁਕ ਵਿਦਿਆਰਥੀ DIKSHA ਪਲੇਟਫਾਰਮ ਰਾਹੀਂ ਭਾਗ ਲੈ ਸਕਦੇ ਹਨ। ਜੂਨੀਅਰ ਅਤੇ ਸੀਨੀਅਰ ਕੈਟੇਗਰੀ ਲਈ ਵੱਖ-ਵੱਖ ਕੋਰਸ ਉਪਲਬਧ ਕਰਵਾਏ ਗਏ ਹਨ। ਕਲਾਸ 6ਵੀਂ ਤੋਂ 8ਵੀਂ ਤੱਕ ਦੇ ਵਿਦਿਆਰਥੀ ਜੂਨੀਅਰ ਕੈਟੇਗਰੀ ਦੇ ਸਬੰਧਤ DIKSHA ਕੋਰਸ ਰਾਹੀਂ ਕਵਿਜ਼ ਵਿੱਚ ਸ਼ਾਮਲ ਹੋਣਗੇ। ਉੱਥੇ ਹੀ, ਕਲਾਸ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਸੀਨੀਅਰ ਕੈਟੇਗਰੀ ਦੇ ਕੋਰਸ ਰਾਹੀਂ ਹਿੱਸਾ ਲੈ ਸਕਦੇ ਹਨ।

ਇਸ ਪਹਿਲ ਦਾ ਆਯੋਜਨ ਰਾਸ਼ਟਰੀ ਪੁਲਾੜ ਦਿਵਸ ਯਾਨੀ 23 ਅਗਸਤ ਦੇ ਆਸ-ਪਾਸ ਕੀਤਾ ਜਾ ਰਿਹਾ ਹੈ। NCERT ਨੇ ਇਸ ਦੀ ਜਾਣਕਾਰੀ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ‘ਤੇ ਸਾਂਝੀ ਕੀਤੀ ਹੈ। ਸਿੱਖਿਆ ਮੰਤਰਾਲਾ, DIKSHA ਅਤੇ ISRO ਵੀ ਇਸ ਪਹਿਲ ਨਾਲ ਜੁੜੇ ਹੋਏ ਹਨ। ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਰਤ ਦੀ ਪੁਲਾੜ ਯਾਤਰਾ ਅਤੇ ਵਿਗਿਆਨਕ ਉਪਲਬਧੀਆਂ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਵਿੱਚ ਵਿਗਿਆਨ ਤੇ ਤਕਨਾਲੋਜੀ ਪ੍ਰਤੀ ਦਿਲਚਸਪੀ ਪੈਦਾ ਕਰਨਾ ਹੈ।

Source:TV9Hindi.com

Follow Us
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...