AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

NEET UG 2026: NEET 2026 ਦੀ ਪ੍ਰੀਖਿਆ ਰੱਦ, ਪੇਪਰ ਲੀਕ ਤੋਂ ਬਾਅਦ NTA ਦਾ ਫੈਸਲਾ, CBI ਜਾਂਚ ਦਾ ਆਦੇਸ਼, TV9 ਦੀ ਮੁਹਿੰਮ ਦਾ ਵੱਡਾ ਅਸਰ

NEET UG 2026 Canceled: ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਪੇਪਰ ਲੀਕ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ NEET UG 2026 ਦੀ ਪ੍ਰੀਖਿਆ ਰੱਦ ਕਰ ਦਿੱਤੀ ਹੈ। ਇਹ ਪ੍ਰੀਖਿਆ 3 ਮਈ ਨੂੰ ਹੋਈ ਸੀ। 22 ਲੱਖ ਤੋਂ ਵੱਧ ਉਮੀਦਵਾਰਾਂ ਨੇ ਇਹ ਪ੍ਰੀਖਿਆ ਦਿੱਤੀ ਸੀ। ਹੁਣ ਇਨ੍ਹਾਂ ਸਾਰੇ ਉਮੀਦਵਾਰਾਂ ਨੂੰ ਮੁੜ ਤੋਂ ਨਵੀਆਂ ਤਰੀਕਾਂ ਮੁਤਾਬਕ ਪ੍ਰੀਖਿਆ ਦੇਣੀ ਹੋਵੇਗੀ।

NEET UG 2026: NEET 2026 ਦੀ ਪ੍ਰੀਖਿਆ ਰੱਦ, ਪੇਪਰ ਲੀਕ ਤੋਂ ਬਾਅਦ NTA ਦਾ ਫੈਸਲਾ, CBI ਜਾਂਚ ਦਾ ਆਦੇਸ਼, TV9 ਦੀ ਮੁਹਿੰਮ ਦਾ ਵੱਡਾ ਅਸਰ
NEET ਦੀ ਪ੍ਰੀਖਿਆ ਰੱਦ
tv9-punjabi
| Updated On: 12 May 2026 12:51 PM IST
Share

NEET UG 2026 Paper Leak:ਨੈਸ਼ਨਲ ਐਲੀਜਿਬਿਲੀਟੀ ਕਮ ਐਂਟਰੈਂਸ ਟੈਸਟ (NEET) UG 2026 ਪੇਪਰ ਲੀਕ ਸੰਬੰਧੀ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਪੇਪਰ ਲੀਕ ਤੋਂ ਬਾਅਦ ਪ੍ਰੀਖਿਆ ਰੱਦ ਕਰਨ ਦਾ ਫੈਸਲਾ ਕੀਤਾ ਹੈ। CBI ਪੇਪਰ ਲੀਕ ਦੇ ਇਸ ਮਾਮਲੇ ਦੀ ਜਾਂਚ ਕਰੇਗੀ। ਸਰਕਾਰ ਨੇ ਕਿਹਾ ਹੈ ਕਿ ਪ੍ਰੀਖਿਆ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। NEET ਪ੍ਰੀਖਿਆ ਕਰਵਾਉਣ ਵਾਲੀ ਏਜੰਸੀ NTA ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਕੇਂਦਰ ਸਰਕਾਰ ਤੋਂ ਪ੍ਰਵਾਨਗੀ ਮਿਲਣ ਤੋਂ ਬਾਅਦ NEET UG 2026 ਪ੍ਰੀਖਿਆ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ।

ਇਹ ਪ੍ਰੀਖਿਆ 3 ਮਈ ਨੂੰ ਹੋਈ ਸੀ, ਪਰ ਪੇਪਰ ਲੀਕ ਹੋਣ ਦੇ ਖਦਸ਼ੇ ਕਰਕੇ ਇਹ ਜਾਂਚ ਦੇ ਘੇਰੇ ਵਿੱਚ ਆ ਗਈ ਸੀ। NTA ਨੇ ਕਿਹਾ ਹੈ ਕਿ ਜਲਦੀ ਹੀ ਪ੍ਰੀਖਿਆ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਆਓ NEET UG 2026 ਪੇਪਰ ਲੀਕ ਮਾਮਲੇ ਨੂੰ ਵਿਸਥਾਰ ਵਿੱਚ ਸਮਝਦੇ ਹਾਂ। ਆਓ ਜਾਣਦੇ ਹਾਂ ਕਿ ਕੀ NEET UG 2026 ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਨੂੰ ਦੁਬਾਰਾ ਪ੍ਰੀਖਿਆ ਲਈ ਅਰਜ਼ੀ ਦੇਣੀ ਪਵੇਗੀ। ਆਓ ਪੂਰੇ ਮਾਮਲੇ ਨੂੰ ਵਿਸਥਾਰ ਵਿੱਚ ਸਮਝੀਏ।

NEET UG 2026 ਪੇਪਰ ਲੀਕ ਮਾਮਲਾ ਰਾਜਸਥਾਨ ਦੇ ਸੀਕਰ ਤੋਂ ਰਿਪੋਰਟ ਕੀਤਾ ਗਿਆ ਸੀ। ਰਾਜਸਥਾਨ ਪੁਲਿਸ (SOG) ਇਸ ਮਾਮਲੇ ਦੀ ਜਾਂਚ ਕਰ ਰਹੀ ਸੀ। SOG ਸ਼ੁਰੂ ਵਿੱਚ ਮੰਨ ਰਿਹਾ ਸੀ ਕਿ NEET UG ਪੇਪਰ ਲੀਕ ਨਹੀਂ ਹੋਇਆ ਸੀ। ਹਾਲਾਂਕਿ, SOG ਨੇ ਮੰਨਿਆ ਕਿ ਪ੍ਰੀਖਿਆ ਤੋਂ ਪਹਿਲਾਂ NEET UG 2026 ਦਾ ਗੈੱਸ ਪੇਪਰ ਵਾਇਰਲ ਹੋ ਗਿਆ ਸੀ, ਜਿਸ ਕਾਰਨ ਮੁੱਖ ਪ੍ਰੀਖਿਆ ਵਿੱਚ ਪ੍ਰਸ਼ਨ ਆਏ ਸਨ।

ਗੈੱਸ ਪੇਪਰ ਤੋਂ 120 ਤੋਂ 150 ਸਵਾਲ ਹੂਬਹੂ ਆਏ

ਜਾਂਚ ਤੋਂ ਬਾਅਦ, SOG ਨੇ ਮੰਨਿਆ ਕਿ ਮੁੱਖ ਪ੍ਰੀਖਿਆ ਵਿੱਚ NEET UG ਗੈੱਸ ਪੇਪਰ ਤੋਂ ਹੂਬਹੂ ਸਵਾਲ ਮੇਨ ਪ੍ਰੀਖਿਆ ਵਿੱਚ ਆਏ ਸਨ। ਰਿਪੋਰਟਾਂ ਦੇ ਅਨੁਸਾਰ, NEET ਪ੍ਰੀਖਿਆ ਵਿੱਚ 120 ਤੋਂ 150 ਪ੍ਰਸ਼ਨ ਹੂਬਹੂ ਗੈੱਸ ਪੇਪਰ ਵਾਲੇ ਹੀ ਸਨ, ਜਿਨ੍ਹਾਂ ਵਿੱਚ 30 ਕੈਮਿਸਟਰੀ ਦੇ ਅਤੇ 90 ਬਾਓਲਾਜੀ ਦੇ ਸਵਾਲ ਸ਼ਾਮਲ ਸਨ। ਜਦੋਂਕਿ, NEET UG ਵਿੱਚ ਕੁੱਲ 180 ਸਵਾਲ ਪੁੱਛੇ ਜਾਂਦੇ ਹਨ।

NTA ਨੇ NEET UG ਰੱਦ ਕਰਨ ਤੇ ਕੀ ਕਿਹਾ?

NEET UG 2026 ਰੱਦ ਕਰਨ ਤੋ, NTA ਨੇ ਕਿਹਾ ਹੈ ਕਿ ਪੇਪਰ ਲੀਕ ਮਾਮਲੇ ਦੀ ਜਾਂਚ ਹੁਣ CBI ਕਰੇਗੀ। NTA ਨੇ ਕਿਹਾ ਹੈ ਕਿ ਉਹ ਪੂਰੀ ਮਦਦ ਕਰੇਗਾ। NTA ਨੇ ਸਵੀਕਾਰ ਕੀਤਾ ਹੈ ਕਿ ਦੁਬਾਰਾ ਪ੍ਰੀਖਿਆ ਹੋਣ ਨਾਲ ਉਮੀਦਵਾਰਾਂ ਅਤੇ ਮਾਪਿਆਂ ਨੂੰ ਪਰੇਸ਼ਾਨੀ ਜਰੂਰ ਹੋਵੇਗਾ, ਪਰ ਐਨਟੀਏ ਨੇ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਦੇ ਭਰੋਸੇ ਨੂੰ ਬਣਾਈ ਰੱਖਣ ਇਹ ਫੈਸਲਾ ਲਈ ਜ਼ਰੂਰੀ ਸੀ।

ਫਾਰਮ ਦੁਬਾਰਾ ਭਰਨ ਦੀ ਲੋੜ ਨਹੀਂ

NTA ਨੇ ਕਿਹਾ ਹੈ ਕਿ 3 ਮਈ ਨੂੰ ਆਯੋਜਿਤ ਪਹਿਲੀ NEET UG 2026 ਪ੍ਰੀਖਿਆ ਲਈ ਬੈਠੇ ਉਮੀਦਵਾਰਾਂ ਨੂੰ ਦੂਜੀ ਪ੍ਰੀਖਿਆ ਲਈ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਹੋਵੇਗੀ। ਪਿਛਲੇ ਰਜਿਸਟ੍ਰੇਸ਼ਨ ਅਤੇ ਚੁਣੇ ਹੋਏ ਪ੍ਰੀਖਿਆ ਕੇਂਦਰ ਹੀ ਵੈਧ ਰਹਿਣਗੇ। ਕੋਈ ਵਾਧੂ ਪ੍ਰੀਖਿਆ ਫੀਸ ਨਹੀਂ ਲਈ ਜਾਵੇਗੀ। ਉਮੀਦਵਾਰਾਂ ਵੱਲੋਂ ਪਹਿਲਾਂ ਜਮ੍ਹਾ ਕੀਤੀ ਗਈ ਫੀਸ ਵਾਪਸ ਕੀਤੀ ਜਾਵੇਗੀ। NTA ਨੇ ਕਿਹਾ ਕਿ ਦੂਜੀ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਜਲਦੀ ਹੀ ਇਸਦੀ ਵੈੱਬਸਾਈਟ ‘ਤੇ ਕੀਤਾ ਜਾਵੇਗਾ। ਉਮੀਦਵਾਰਾਂ ਅਤੇ ਮਾਪਿਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਸਿਰਫ਼ NTA ਤੋਂ ਅਧਿਕਾਰਤ ਜਾਣਕਾਰੀ ‘ਤੇ ਭਰੋਸਾ ਕਰਨ, ਸੋਸ਼ਲ ਮੀਡੀਆ ‘ਤੇ ਅਫਵਾਹਾਂ ‘ਤੇ ਨਹੀਂ।

Follow Us
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ...
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ...
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...