AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

NEET Re Exam ਤੋਂ ਪਹਿਲਾਂ ਸਰਕਾਰ ਦਾ ਵੱਡਾ ਫੈਸਲਾ, Telegram ‘ਤੇ ਲਗਾਈ ਪਾਬੰਦੀ

NEET-UG 2026 ਦੀ ਮੁੜ ਪ੍ਰੀਖਿਆ ਤੋਂ ਪਹਿਲਾਂ ਸਰਕਾਰ ਨੇ ਟੈਲੀਗ੍ਰਾਮ 'ਤੇ ਅਸਥਾਈ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। NTA ਨੇ ਕਿਹਾ ਹੈ ਕਿ ਉਸ ਨੂੰ ਪਤਾ ਹੈ ਕਿ ਹਰ ਰੋਜ ਲੱਖਾਂ ਲੋਕ ਪੜ੍ਹਾਈ, ਨੌਕਰੀਆਂ ਅਤੇ ਨਿੱਜੀ ਮਕਸਦ ਲਈ ਟੈਲੀਗ੍ਰਾਮ ਦੀ ਵਰਤੋਂ ਕਰਦੇ ਹਨ,ਪਰ ਪ੍ਰੀਖਿਆ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਣ ਲਈ ਇਹ ਫੈਸਲਾ ਜਰੂਰੀ ਸੀ। ਨਾਲ ਹੀ ਏਜੰਸੀ ਨੇ ਇਸ ਅਸੁਵਿਧਾ ਲਈ ਲੋਕਾਂ ਤੋਂ ਮੁਆਫੀ ਵੀ ਮੰਗੀ ਹੈ।

NEET Re Exam ਤੋਂ ਪਹਿਲਾਂ ਸਰਕਾਰ ਦਾ ਵੱਡਾ ਫੈਸਲਾ, Telegram 'ਤੇ ਲਗਾਈ ਪਾਬੰਦੀ
NEET Re Exam ਤੋਂ ਪਹਿਲਾਂ ਸਰਕਾਰ ਦਾ ਵੱਡਾ ਫੈਸਲਾ
tv9-punjabi
| Updated On: 16 Jun 2026 11:01 AM IST
Share

NEET-UG 2026 ਦੀ ਮੁੜ ਪ੍ਰੀਖਿਆ ਤੋਂ ਪਹਿਲਾਂ ਸਰਕਾਰ ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਟੈਲੀਗ੍ਰਾਮ ‘ਤੇ ਅਸਥਾਈ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। NEET-UG 2026 ਦੀ ਮੁੜ ਪ੍ਰੀਖਿਆ 21 ਜੂਨ ਨੂੰ ਹੋਵੇਗੀ। ਟੈਲੀਗ੍ਰਾਮ ‘ਤੇ ਅਸਥਾਈ ਪਾਬੰਦੀ 22 ਜੂਨ ਤੱਕ ਲਾਗੂ ਰਹੇਗੀ। ਮੈਸੇਜ ਐਡਿਟ ਫੀਚਰ 30 ਜੂਨ ਤੱਕ ਬੰਦ ਰਹੇਗਾ। NTA ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ NEET-UG 2026 ਦੀ ਮੁੜ ਪ੍ਰੀਖਿਆ ਦੇ ਸੁਰੱਖਿਅਤ ਅਤੇ ਨਿਰਪੱਖ ਤਰੀਕੇ ਨਾਲ ਕਰਵਾਉਣ ਲਈ ਇਹ ਫੈਸਲਾ ਲਿਆ ਹੈ।

NTA ਦੇ ਅਨੁਸਾਰ, ਕੁਝ ਗਿਰੋਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਟੈਲੀਗ੍ਰਾਮ ਚੈਨਲਾਂ ਰਾਹੀਂ ਕਥਿਤ ਪ੍ਰਸ਼ਨ ਪੱਤਰ ਦੇਣ ਦੇ ਨਾਂ ਤੇ ਠੱਗ ਰਹੇ ਸਨ। Paper Leaked NEET, Re-NEET 2026 और Private Mafia ਵਰਗੇ ਨਾਵਾਂ ਵਾਲੇ ਕਈ ਚੈਨਲ ਹਜ਼ਾਰਾਂ ਤੋਂ ਲੱਖਾਂ ਰੁਪਏ ਤੱਕ ਦੇ ਭੁਗਤਾਨ ਦੀ ਮੰਗ ਕਰ ਰਹੇ ਸਨ। ਏਜੰਸੀ ਨੇ ਸਪੱਸ਼ਟ ਕੀਤਾ ਕਿ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਪ੍ਰੀਖਿਆ ਤੋਂ ਪਹਿਲਾਂ ਕਿਸੇ ਨੂੰ ਵੀ ਉਪਲਬਧ ਨਹੀਂ ਹੈ।

ਟੈਲੀਗ੍ਰਾਮ ‘ਤੇ 22 ਜੂਨ ਤੱਕ ਅਸਥਾਈ ਰੋਕ ਰਹੇਗੀ

NTA ਨੇ ਕਿਹਾ ਕਿ ਕਈ ਮਾਮਲਿਆਂ ਵਿੱਚ, ਟੈਲੀਗ੍ਰਾਮ ਦੇ ਮੈਸੇਜ ਐਡਿਟ ਫੀਚਰ ਦੀ ਦੁਰਵਰਤੋਂ ਕੀਤੀ ਗਈ। ਪ੍ਰੀਖਿਆ ਤੋਂ ਬਾਅਦ, ਪੁਰਾਣੇ ਮੈਸੇਜੇਸ ਵਿੱਚ ਅਸਲ ਪ੍ਰਸ਼ਨ ਪੱਤਰ ਜੋੜ ਕੇ ਇੰਝ ਦਿਖਾਇਆ ਜਾਂਦਾ ਸੀ ਕਿ ਜਿਵੇਂ ਪ੍ਰਸ਼ਨ ਪੱਤਰ ਪਹਿਲਾਂ ਹੀ ਲੀਕ ਹੋ ਗਿਆ ਹੋਵੇ। ਇਹ ਕਦਮ ਅਜਿਹੀ ਨਕਲੀ “ਪੇਪਰ ਲੀਕ” ਸਮੱਗਰੀ ਦੇ ਫੈਲਣ ਨੂੰ ਰੋਕਣ ਲਈ ਚੁੱਕਿਆ ਗਿਆ ਹੈ। ਇਸ ਲਈ, ਟੈਲੀਗ੍ਰਾਮ ਨੂੰ 22 ਜੂਨ ਤੱਕ ਅਸਥਾਈ ਤੌਰ ‘ਤੇ ਬਲਾਕ ਕਰ ਦਿੱਤਾ ਗਿਆ ਹੈ।

21 ਜੂਨ ਦੀ ਪ੍ਰੀਖਿਆ ਤੋਂ ਪਹਿਲਾਂ ਸਰਕਾਰ ਦਾ ਵੱਡਾ ਫੈਸਲਾ

ਗ੍ਰਹਿ ਮੰਤਰਾਲੇ, ਵੱਖ-ਵੱਖ ਰਾਜ ਪੁਲਿਸ ਬਲਾਂ ਅਤੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ (MeitY) ਦੇ ਅਧੀਨ ਭਾਰਤੀ ਸਾਈਬਰ ਅਪਰਾਧ ਤਾਲਮੇਲ ਕੇਂਦਰ (I4C) ਨੇ ਸਾਂਝੇ ਤੌਰ ‘ਤੇ ਕਈ ਨਕਲੀ ਟੈਲੀਗ੍ਰਾਮ ਚੈਨਲਾਂ ਅਤੇ ਬੋਟਸ ਨੂੰ ਹਟਾਉਣ ਦੀ ਕਾਰਵਾਈ ਕੀਤੀ ਹੈ।

NTA ਨੇ ਕਿਹਾ ਕਿ ਉਹ ਜਾਣਦਾ ਹੈ ਕਿ ਲੱਖਾਂ ਲੋਕ ਪੜ੍ਹਾਈ, ਨੌਕਰੀਆਂ ਅਤੇ ਨਿੱਜੀ ਉਦੇਸ਼ਾਂ ਲਈ ਟੈਲੀਗ੍ਰਾਮ ਦੀ ਵਰਤੋਂ ਕਰਦੇ ਹਨ, ਅਤੇ ਹੋਈ ਅਸੁਵਿਧਾ ਲਈ ਖੇਦ ਹੈ। ਹਾਲਾਂਕਿ, ਇਹ ਪਾਬੰਦੀ 21 ਜੂਨ ਨੂੰ ਹੋਣ ਵਾਲੀ NEET-UG 2026 ਦੀ ਮੁੜ ਪ੍ਰੀਖਿਆ ਦੇ ਸੁਰੱਖਿਅਤ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਸਿਰਫ ਸੀਮਤ ਸਮੇਂ ਲਈ ਹੈ।

ਕਿਸੇ ਵੀ ਅਫਵਾਹ ‘ਤੇ ਵਿਸ਼ਵਾਸ ਨਾ ਕਰੋ – NTA

ਏਜੰਸੀ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਅਫਵਾਹ ਜਾਂ ਗੈਰ-ਪ੍ਰਮਾਣਿਤ ਜਾਣਕਾਰੀ ‘ਤੇ ਭਰੋਸਾ ਨਾ ਕਰਨ ਅਤੇ ਪ੍ਰੀਖਿਆ ਨਾਲ ਸਬੰਧਤ ਜਾਣਕਾਰੀ ਸਿਰਫ਼ ਅਧਿਕਾਰਤ ਵੈੱਬਸਾਈਟ, neet.nta.nic.in, ਅਤੇ NTA ਦੇ ਪ੍ਰਮਾਣਿਤ ਸੋਸ਼ਲ ਮੀਡੀਆ ਖਾਤਿਆਂ ਤੋਂ ਪ੍ਰਾਪਤ ਕਰਨ। NEET UG ਪ੍ਰੀਖਿਆ 3 ਮਈ ਨੂੰ ਰੱਦ ਕਰ ਦਿੱਤੀ ਗਈ ਸੀ। ਮੁੜ-ਪ੍ਰੀਖਿਆ ਹੁਣ 21 ਜੂਨ ਨੂੰ ਹੋਵੇਗੀ। NEET ਦੀ ਮੁੜ-ਪ੍ਰੀਖਿਆ ਲਈ 22 ਲੱਖ ਉਮੀਦਵਾਰ ਸ਼ਾਮਲ ਹੋਣਗੇ।

Follow Us
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ...
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ...
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ...
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ...
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ...
Germany 'ਚ ਭਿਆਨਕ ਗਰਮੀ, ਤਕਨੀਕ ਦੇ ਬਾਵਜੂਦ ਕੁਦਰਤ ਦੇ ਅੱਗੇ ਬੇਬਸ ਲੋਕ
Germany 'ਚ ਭਿਆਨਕ ਗਰਮੀ, ਤਕਨੀਕ ਦੇ ਬਾਵਜੂਦ ਕੁਦਰਤ ਦੇ ਅੱਗੇ ਬੇਬਸ ਲੋਕ...
Punjab Congress ਦੇ ਕਲੇਸ਼ ਵਿਚਾਲੇ ਅੱਜ PPC ਦੀ ਬੈਠਕ, ਵੜਿੰਗ ਬੋਲੇ - 'All is Well'
Punjab Congress ਦੇ ਕਲੇਸ਼ ਵਿਚਾਲੇ ਅੱਜ PPC ਦੀ ਬੈਠਕ, ਵੜਿੰਗ ਬੋਲੇ - 'All is Well'...