AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

NEET UG 2026 Result: ਕੀ ਮਈ ਵਿੱਚ ਹੀ ਆ ਜਾਵੇਗਾ ਨੀਟ ਯੂਜੀ ਦਾ ਰਿਜ਼ਲਟ? ਇਸ ਸਾਲ 3 ਦਿਨਾਂ ‘ਚ ਜਾਰੀ ਹੋਇਆ ਆਨਸਰ-ਕੀ, ਦੇਖੋ ਪਿਛਲਾ ਟਰੈਂਡ

NEET UG 2026 Result: ਨੈਸ਼ਨਲ ਐਂਟਰੈਂਸ ਕਮ ਐਲੀਜੀਬਿਲਿਟੀ ਟੈਸਟ (NEET UG) 2026 ਦੇ ਨਤੀਜਿਆਂ ਦੀ ਉਡੀਕ ਕਰ ਰਹੇ ਲੱਖਾਂ ਉਮੀਦਵਾਰਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਨੀਟ ਯੂਜੀ 2026 ਦਾ ਨਤੀਜਾ ਮਈ ਮਹੀਨੇ ਦੇ ਅੰਤ ਤੱਕ ਹੀ ਜਾਰੀ ਕੀਤਾ ਜਾ ਸਕਦਾ ਹੈ।

NEET UG 2026 Result: ਕੀ ਮਈ ਵਿੱਚ ਹੀ ਆ ਜਾਵੇਗਾ ਨੀਟ ਯੂਜੀ ਦਾ ਰਿਜ਼ਲਟ? ਇਸ ਸਾਲ 3 ਦਿਨਾਂ 'ਚ ਜਾਰੀ ਹੋਇਆ ਆਨਸਰ-ਕੀ, ਦੇਖੋ ਪਿਛਲਾ ਟਰੈਂਡ
tv9-punjabi
| Updated On: 08 May 2026 16:03 PM IST
Share

ਨੈਸ਼ਨਲ ਐਂਟਰੈਂਸ ਕਮ ਐਲੀਜੀਬਿਲਿਟੀ ਟੈਸਟ (NEET UG) 2026 ਦੇ ਨਤੀਜਿਆਂ ਦੀ ਉਡੀਕ ਕਰ ਰਹੇ ਲੱਖਾਂ ਉਮੀਦਵਾਰਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਨੀਟ ਯੂਜੀ 2026 ਦਾ ਨਤੀਜਾ ਮਈ ਮਹੀਨੇ ਦੇ ਅੰਤ ਤੱਕ ਹੀ ਜਾਰੀ ਕੀਤਾ ਜਾ ਸਕਦਾ ਹੈ।

ਇਸ ਸੰਭਾਵਨਾ ਦੇ ਪਿੱਛੇ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਪ੍ਰੀਖਿਆ ਦੇ ਮਹਿਜ਼ 3 ਦਿਨਾਂ ਬਾਅਦ ਹੀ ਪ੍ਰੋਵੀਜ਼ਨਲ ਆਨਸਰ-ਕੀ ਜਾਰੀ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਨੀਟ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਆਨਸਰ-ਕੀ ਇੰਨੀ ਜਲਦੀ ਜਾਰੀ ਕੀਤੀ ਗਈ ਹੋਵੇ। ਜੇਕਰ ਨਤੀਜਾ ਮਈ ਵਿੱਚ ਆਉਂਦਾ ਹੈ, ਤਾਂ 2019 ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਪ੍ਰਕਿਰਿਆ ਇੰਨੀ ਤੇਜ਼ੀ ਨਾਲ ਪੂਰੀ ਹੋਵੇਗੀ।

ਕੀ ਹੁੰਦੀ ਹੈ ਅਗਲੀ ਪ੍ਰਕਿਰਿਆ?

ਨੀਟ ਯੂਜੀ ਪ੍ਰੀਖਿਆ ਤੋਂ ਬਾਅਦ ਜਾਰੀ ਕੀਤੀ ਗਈ ਪ੍ਰੋਵੀਜ਼ਨਲ ਆਨਸਰ-ਕੀ ‘ਤੇ ਉਮੀਦਵਾਰਾਂ ਪਾਸੋਂ ਇਤਰਾਜ਼ ਮੰਗੇ ਜਾਂਦੇ ਹਨ। ਜੇਕਰ ਕਿਸੇ ਉਮੀਦਵਾਰ ਨੂੰ ਲੱਗਦਾ ਹੈ ਕਿ ਪ੍ਰੀਖਿਆ ਵਿੱਚ ਪੁੱਛਿਆ ਗਿਆ ਕੋਈ ਸਵਾਲ ਜਾਂ ਉਸ ਦਾ ਵਿਕਲਪ ਗਲਤ ਹੈ, ਤਾਂ ਉਹ ਨਿਰਧਾਰਤ ਫੀਸ ਭਰ ਕੇ ਉਸ ਨੂੰ ਚੁਣੌਤੀ ਦੇ ਸਕਦਾ ਹੈ।

ਇਸ ਤੋਂ ਬਾਅਦ ਵਿਸ਼ਾ ਮਾਹਿਰਾਂ ਦੀ ਟੀਮ ਇਨ੍ਹਾਂ ਚੁਣੌਤੀਆਂ ਦੀ ਸਮੀਖਿਆ ਕਰਦੀ ਹੈ। ਜੇਕਰ ਇਤਰਾਜ਼ ਸਹੀ ਪਾਇਆ ਜਾਂਦਾ ਹੈ, ਤਾਂ ਉਮੀਦਵਾਰਾਂ ਨੂੰ ਬੋਨਸ ਅੰਕ ਦਿੱਤੇ ਜਾਂਦੇ ਹਨ ਅਤੇ ਫਾਈਨਲ ਆਨਸਰ-ਕੀ ਤਿਆਰ ਕੀਤੀ ਜਾਂਦੀ ਹੈ। ਫਾਈਨਲ ਆਨਸਰ-ਕੀ ਆਉਣ ਦੇ ਕੁਝ ਹੀ ਸਮੇਂ ਬਾਅਦ ਅਧਿਕਾਰਤ ਨਤੀਜਾ ਐਲਾਨ ਦਿੱਤਾ ਜਾਂਦਾ ਹੈ।

ਸਮੇਂ ਸਿਰ ਨਵਾਂ ਸੈਸ਼ਨ ਸ਼ੁਰੂ ਕਰਨ ਦੀ ਕੋਸ਼ਿਸ਼

NTA ਵੱਲੋਂ ਇਸ ਸਾਲ ਦਿਖਾਈ ਜਾ ਰਹੀ ਤੇਜ਼ੀ ਪਿੱਛੇ ਮੁੱਖ ਮਕਸਦ ਮੈਡੀਕਲ ਯੂਜੀ ਕੋਰਸਾਂ ਦੇ ਅਕਾਦਮਿਕ ਸੈਸ਼ਨ ਨੂੰ ਸਮੇਂ ਸਿਰ ਸ਼ੁਰੂ ਕਰਨਾ ਹੈ। ਪਿਛਲੇ ਕਈ ਸਾਲਾਂ ਤੋਂ ਮੈਡੀਕਲ ਕਾਲਜਾਂ, ਵਿਦਿਆਰਥੀਆਂ ਅਤੇ ਵੱਖ-ਵੱਖ ਮੈਡੀਕਲ ਸੰਸਥਾਵਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ MBBS ਅਤੇ ਹੋਰ ਮੈਡੀਕਲ ਕੋਰਸਾਂ ਦੀ ਪੜ੍ਹਾਈ ਸਹੀ ਸਮੇਂ ‘ਤੇ ਸ਼ੁਰੂ ਕੀਤੀ ਜਾਵੇ।

ਅਸਲ ਵਿੱਚ, ਨਤੀਜਾ ਆਉਣ ਤੋਂ ਬਾਅਦ ਕੌਂਸਲਿੰਗ ਦੀ ਪ੍ਰਕਿਰਿਆ ਸ਼ੁਰੂ ਹੁੰਦੀ ਹੈ, ਜਿਸ ਵਿੱਚ ਲਗਭਗ ਦੋ ਤੋਂ ਤਿੰਨ ਮਹੀਨੇ ਦਾ ਸਮਾਂ ਲੱਗ ਜਾਂਦਾ ਹੈ। ਜੇਕਰ ਨਤੀਜੇ ਵਿੱਚ ਦੇਰੀ ਹੁੰਦੀ ਹੈ ਤਾਂ ਪੂਰਾ ਸੈਸ਼ਨ ਪਛੜ ਜਾਂਦਾ ਹੈ, ਜਿਸ ਦਾ ਸਿੱਧਾ ਨੁਕਸਾਨ ਵਿਦਿਆਰਥੀਆਂ ਦੀ ਪੜ੍ਹਾਈ ‘ਤੇ ਪੈਂਦਾ ਹੈ।

ਪੁਰਾਣੇ ਰੁਝਾਨਾਂ ਨੂੰ ਤੋੜਨ ਦੀ ਤਿਆਰੀ

ਜੇਕਰ NTA ਮਈ ਵਿੱਚ ਨਤੀਜਾ ਐਲਾਨਣ ਵਿੱਚ ਸਫਲ ਰਹਿੰਦਾ ਹੈ, ਤਾਂ ਇਹ ਇੱਕ ਵੱਡਾ ਪ੍ਰਸ਼ਾਸਨਿਕ ਬਦਲਾਅ ਹੋਵੇਗਾ। ਆਮ ਤੌਰ ‘ਤੇ ਨੀਟ ਦੇ ਨਤੀਜਿਆਂ ਵਿੱਚ ਕਾਫੀ ਸਮਾਂ ਲੱਗਦਾ ਰਿਹਾ ਹੈ, ਪਰ ਇਸ ਵਾਰ ਦੀ ਰਣਨੀਤੀ ਤੋਂ ਲੱਗਦਾ ਹੈ ਕਿ ਏਜੰਸੀ ਪੂਰੀ ਤਰ੍ਹਾਂ ਮੁਸਤੈਦ ਹੈ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਤਾਜ਼ਾ ਜਾਣਕਾਰੀ ਲਈ NTA ਦੀ ਅਧਿਕਾਰਤ ਵੈੱਬਸਾਈਟ ‘ਤੇ ਨਜ਼ਰ ਰੱਖਣ। ਇਸ ਵਾਰ ਦੀ ਤੇਜ਼ੀ ਨਾ ਸਿਰਫ਼ ਪਾਰਦਰਸ਼ਤਾ ਵਧਾਏਗੀ, ਸਗੋਂ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੀ ਯੋਜਨਾ ਬਣਾਉਣ ਲਈ ਵਧੇਰੇ ਸਮਾਂ ਵੀ ਮੁਹੱਈਆ ਕਰਵਾਏਗੀ।

Follow Us
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ...
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ...
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ...
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ...
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ...
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ...
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ...