AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

NEET UG Exam: ਅਗਲੇ ਸਾਲ ਤੋਂ ਔਨਲਾਈਨ ਹੋਵੇਗੀ NEET UG ਪ੍ਰੀਖਿਆ, CUET-JEE ਵਾਂਗ ਹੋਵੇਗਾ ਐਗਜ਼ਾਮ?

NEET UG Exam: ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਐਲਾਨ ਕੀਤਾ ਹੈ ਕਿ ਅਗਲੇ ਸਾਲ ਤੋਂ NEET UG ਪ੍ਰੀਖਿਆ ਕੰਪਿਊਟਰ-ਅਧਾਰਤ ਫਾਰਮੈਟ (CBT) ਵਿੱਚ ਲਈ ਜਾਵੇਗੀ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਹ ਵੀ ਪੁਸ਼ਟੀ ਕੀਤੀ ਕਿ NEET (UG) 2026 ਦੀ ਪ੍ਰੀਖਿਆ ਡੇਟ ਹੁਣ 21 ਜੂਨ ਨੂੰ ਮੁੜ ਤਹਿ ਕੀਤੀ ਜਾਵੇਗੀ। ਇਹ ਪ੍ਰੀਖਿਆ ਅਸਲ ਵਿੱਚ 3 ਮਈ ਨੂੰ ਨਿਰਧਾਰਤ ਕੀਤੀ ਗਈ ਸੀ ਪਰ ਪੇਪਰ ਲੀਕ ਦੇ ਦੋਸ਼ਾਂ ਕਾਰਨ ਇਸਨੂੰ ਰੱਦ ਕਰ ਦਿੱਤਾ ਗਿਆ।

NEET UG Exam: ਅਗਲੇ ਸਾਲ ਤੋਂ ਔਨਲਾਈਨ ਹੋਵੇਗੀ NEET UG ਪ੍ਰੀਖਿਆ, CUET-JEE ਵਾਂਗ ਹੋਵੇਗਾ ਐਗਜ਼ਾਮ?
tv9-punjabi
| Updated On: 15 May 2026 12:08 PM IST
Share

ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ NEET UG ਪ੍ਰੀਖਿਆ ਸਬੰਧੀ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਅਗਲੇ ਸਾਲ ਤੋਂ NEET UG ਪ੍ਰੀਖਿਆ ਕੰਪਿਊਟਰ-ਅਧਾਰਤ ਫਾਰਮੈਟ (CBT) ਵਿੱਚ ਲਈ ਜਾਵੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਇੱਕ ਸਾਫ਼, ਨਿਰਪੱਖ ਅਤੇ ਸੁਰੱਖਿਅਤ ਪ੍ਰੀਖਿਆ ਪ੍ਰਣਾਲੀ ਲਈ ਵਚਨਬੱਧ ਹੈ ਅਤੇ ਗਲਤ ਸਾਧਨਾਂ ਦੀ ਵਰਤੋਂ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਸਮੂਹ ਨੂੰ ਬਖਸ਼ਿਆ ਨਹੀਂ ਜਾਵੇਗਾ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਹ ਵੀ ਪੁਸ਼ਟੀ ਕੀਤੀ ਕਿ ਦੁਬਾਰਾ ਪ੍ਰੀਖਿਆ ਹੁਣ 21 ਜੂਨ ਨੂੰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ NTA ਨੇ 3 ਮਈ ਨੂੰ ਹੋਈ ਪ੍ਰੀਖਿਆ ਤੋਂ ਬਾਅਦ ਸਾਹਮਣੇ ਆਈਆਂ ਬੇਨਿਯਮੀਆਂ ਦੀ ਸਮੀਖਿਆ ਕਰਨ ਤੋਂ ਬਾਅਦ ਪ੍ਰੀਖਿਆ ਦੀ ਤਰੀਕ ਦਾ ਐਲਾਨ ਕੀਤਾ।

ਸਿੱਖਿਆ ਮੰਤਰੀ ਨੇ ਕਿਹਾ ਕਿ 7 ਮਈ ਨੂੰ NEET UG ਪੇਪਰ ਲੀਕ ਹੋਣ ਬਾਰੇ ਚਿੰਤਾਵਾਂ ਜ਼ਾਹਰ ਕੀਤੀਆਂ ਗਈਆਂ ਸਨ, ਜਿਸ ਤੋਂ ਬਾਅਦ ਸਰਕਾਰ ਨੇ ਇਸ ਮਾਮਲੇ ਦੀ ਅਧਿਕਾਰਤ ਜਾਂਚ ਸ਼ੁਰੂ ਕੀਤੀ। 12 ਮਈ ਤੱਕ, ਇੱਕ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਕਿ ਪ੍ਰਸ਼ਨ ਪੱਤਰ “Guess Paper” ਨੈੱਟਵਰਕ ਦੀ ਆੜ ਵਿੱਚ ਲੀਕ ਕੀਤਾ ਗਿਆ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਅਤੇ ਪਾਤਰ ਉਮੀਦਵਾਰ ਪ੍ਰਭਾਵਿਤ ਨਾ ਹੋਣ।

ਕੀ ਹੈ CBT ਮੋਡ ?

ਸਭ ਤੋਂ ਪਹਿਲਾਂ, ਆਓ ਸਮਝੀਏ ਕਿ CBT ਮੋਡ ਆਖਿਰ ਕੀ ਹੁੰਦਾ ਹੈ। CBT ਦਾ ਅਰਥ ਹੈ ਕੰਪਿਊਟਰ ਬੇਟ ਟੈਸਟ, ਭਾਵ ਇਹ ਇੱਕ ਕੰਪਿਊਟਰ-ਅਧਾਰਤ ਔਨਲਾਈਨ ਪ੍ਰੀਖਿਆ ਹੈ ਜਿਸ ਵਿੱਚ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਵਿੱਚ ਹੀ ਕੰਪਿਊਟਰ ‘ਤੇ ਪ੍ਰਸ਼ਨ ਪ੍ਰਾਪਤ ਹੁੰਦੇ ਹਨ ਅਤੇ ਉਹਨਾਂ ਨੂੰ ਮਾਊਸ ਦੀ ਵਰਤੋਂ ਕਰਕੇ ਸਹੀ ਉੱਤਰ ਚੁਣਨਾ ਪੈਂਦਾ ਹੈ। ਇਸਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਇਹ ਪੈੱਨ-ਐਂਡ-ਕਾਗਜ਼ ਮੋਡ ਪ੍ਰੀਖਿਆ ਨਾਲੋਂ ਵਧੇਰੇ ਸੁਰੱਖਿਅਤ ਅਤੇ ਪਾਰਦਰਸ਼ੀ ਹੈ।

ਸਿੱਖਿਆ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ, “ਅਸੀਂ ਨਹੀਂ ਚਾਹੁੰਦੇ ਕਿ ਕੋਈ ਸਾਜ਼ਿਸ਼ ਜਾਂ ਅਨੁਚਿਤ ਢੰਗ ਨਾਲ ਯੋਗ ਵਿਦਿਆਰਥੀਆਂ ਨਾਲ ਬੇਇਨਸਾਫ਼ੀ ਹੋਵੇ।” ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਮਾਮਲੇ ਦੀ ਜਾਂਚ ਸਬੰਧਤ ਏਜੰਸੀਆਂ ਨੂੰ ਸੌਂਪੀ ਗਈ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਕੀ ਦੁਬਾਰਾ ਕਰਨਾ ਹੋਵੇਗਾ ਰਜਿਸਟਰੇਸ਼ਨ?

NTA ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਹੈ ਕਿ ਜਿਹੜੇ ਉਮੀਦਵਾਰ ਪਹਿਲਾਂ ਹੀ NEET UG 2026 ਪ੍ਰੀਖਿਆ ਲਈ ਰਜਿਸਟਰ ਕਰ ਚੁੱਕੇ ਹਨ, ਉਹ ਦੁਬਾਰਾ ਹੋਣ ਵਾਲੀ ਪ੍ਰੀਖਿਆ ਵਿੱਚ ਸ਼ਾਮਲ ਹੋ ਸਕਦੇ ਹਨ। ਰਜਿਸਟਰਡ ਉਮੀਦਵਾਰਾਂ ਅਤੇ ਉਨ੍ਹਾਂ ਦੇ ਚੁਣੇ ਹੋਏ ਪ੍ਰੀਖਿਆ ਕੇਂਦਰਾਂ ਦੇ ਵੇਰਵੇ ਰੀ-ਐਗਜਾਮ ਵਿੱਚ ਸ਼ਾਮਲ ਕੀਤੇ ਜਾਣਗੇ। ਨਵੀਂ ਰਜਿਸਟ੍ਰੇਸ਼ਨ ਦੀ ਲੋੜ ਨਹੀਂ ਹੋਵੇਗੀ, ਅਤੇ ਕੋਈ ਵਾਧੂ ਪ੍ਰੀਖਿਆ ਫੀਸ ਨਹੀਂ ਲਈ ਜਾਵੇਗੀ।

Follow Us
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ...
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ...
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ...
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ...
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ...
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?...